Wednesday, 22 July 2026

 

 

ਖ਼ਾਸ ਖਬਰਾਂ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ

 

ਮੀਤ ਹੇਅਰ ਨੇ ਲਿਆ ਜਲ ਭੰਡਾਰਾਂ ਦੀ ਸਥਿਤੀ ਦਾ ਜਾਇਜ਼ਾ, ਰਾਜਪੁਰਾ-ਬਨੂੜ ਰੋਡ ’ਤੇ ਐਸ.ਵਾਈ.ਐਲ. ਦਾ ਵੀ ਕੀਤਾ ਦੌਰਾ

ਜਲ ਸਰੋਤ ਮੰਤਰੀ ਵੱਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜ਼ਮੀਨੀ ਪੱਧਰ ਉਤੇ 24 ਘੰਟੇ ਨਿਗਰਾਨੀ ਰੱਖਣ ਦੇ ਨਿਰਦੇਸ਼

Gurmeet Singh Meet Hayer, Meet Hayer, AAP, Aam Aadmi Party, Aam Aadmi Party Punjab, AAP Punjab, Rajpura, Banur, Weather

Web Admin

Web Admin

5 Dariya News

ਰਾਜਪੁਰਾ/ਬਨੂੜ , 10 Jul 2023

Last updated on: Jul 10, 2023, 00:00 IST

ਸੂਬੇ ਭਰ ਅਤੇ ਪਹਾੜੀ ਸਥਾਨਾਂ ਉਤੇ ਪੈ ਰਹੇ ਲਗਾਤਾਰ ਤੇਜ਼ ਮੀਂਹ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲੈਣ ਲਈ ਜਲ ਸਰੋਤ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇਥੇ ਸੈਕਟਰ 18 ਸਥਿਤ ਵਿਭਾਗ ਦੇ ਮੁੱਖ ਦਫਤਰ ਵਿਖੇ ਮੀਟਿੰਗ ਕਰਕੇ ਜਲ ਭੰਡਾਰਾਂ ਦੀ ਸਥਿਤੀ ਦਾ ਜਾਇਜ਼ਾ ਲਿਆ। ਜਲ ਸਰੋਤ ਮੰਤਰੀ ਨੇ ਇਸ ਤੋਂ ਪਹਿਲਾਂ ਰਾਜਪੁਰਾ-ਬਨੂੜ ਰੋਡ ਉਤੇ ਚਿਤਕਾਰਾ ਯੂਨੀਵਰਸਿਟੀ ਨੇੜੇ ਸਤਲੁਜ ਯਮਨਾ ਲਿੰਕ (ਐਸ.ਵਾਈ.ਐਲ.) ਦਾ ਵੀ ਦੌਰਾ ਕਰਕੇ ਮੌਕੇ ਦੀ ਸਥਿਤੀ ਦੇਖੀ।

ਮੀਤ ਹੇਅਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉਤੇ ਵਿਭਾਗ ਪੂਰੀ ਤਰਾਂ ਮੁਸਤੈਦੀ ਨਾਲ ਹਰ ਸਥਿਤੀ ’ਤੇ ਨਜ਼ਰ ਰੱਖ ਰਿਹਾ ਹੈ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨਾਲ ਟਾਕਰੇ ਦੀ ਤਿਆਰੀ ਕੀਤੀ ਗਈ ਹੈ। ਜ਼ਿਲਾ ਸਿਵਲ ਤੇ ਪੁਲਿਸ ਪ੍ਰਸ਼ਾਸਨ ਤੋਂ ਇਲਾਵਾ ਐਨ.ਡੀ.ਆਰ.ਐਫ. ਦੀਆਂ ਟੀਮਾਂ ਨਾਲ ਤਾਲਮੇਲ ਬਿਠਾ ਕੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਈ ਜਾ ਰਹੀ ਹੈ।

ਜਲ ਸਰੋਤ ਮੰਤਰੀ ਨੇ ਕਿਹਾ ਵਿਭਾਗ ਦੇ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਜ਼ਮੀਨੀ ਪੱਧਰ ਉਤੇ 24 ਘੰਟੇ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਅਤੇ ਨਿਰੰਤਰ ਇਸ ਦੀ ਰਿਪੋਰਟ ਕਰਨ ਨੂੰ ਕਿਹਾ। ਸੰਵੇਦਨਸ਼ੀਲ ਥਾਵਾਂ ਉਤੇ ਖਾਸ ਚੌਕਸੀ ਰੱਖਣ ਲਈ ਕਿਹਾ ਗਿਆ। ਉਨਾਂ ਕਿਹਾ ਕਿ ਫੀਲਡ ਵਿੱਚ ਮਿੱਟੀ ਦੇ ਥੈਲਿਆਂ, ਸਫ਼ਾਈ ਵਾਲੀਆਂ ਮਸ਼ੀਨਾਂ ਸਣੇ ਹੋਰ ਲੋੜੀਂਦਾ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ।

ਮੀਤ ਹੇਅਰ ਨੇ ਦੱਸਿਆ ਕਿ ਤਿੰਨੇ ਡੈਮਾਂ ਵਿੱਚ ਇਸੇ ਵੇਲੇ ਪਾਣੀ ਦਾ ਪੱਧਰ ਸਮਰੱਥਾ ਤੋਂ ਘੱਟ ਹੈ ਅਤੇ ਵਿਭਾਗ ਵੱਲੋਂ ਸਾਰੀ ਸਥਿਤੀ ਉਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਭਾਖੜਾ ਡੈਮ ਵਿੱਚ 1680 ਫੁੱਟ ਦੀ ਸਮਰੱਥਾ ਮੁਕਾਬਲੇ ਮੌਜੂਦਾ ਸਮੇਂ ਪਾਣੀ ਦਾ ਪੱਧਰ 1614.89 ਫੁੱਟ ਹੈ। ਪੌਂਗ ਡੈਮ ਵਿੱਚ 1390 ਫੁੱਟ ਦੀ ਸਮਰੱਥਾ ਮੁਕਾਬਲੇ ਇਸ ਵੇਲੇ ਪਾਣੀ ਦਾ ਪੱਧਰ 1350.63 ਫੁੱਟ ਹੈ ਜਦੋਂ ਕਿ ਰਣਜੀਤ ਸਾਗਰ ਡੈਮ ਵਿੱਚ ਪਾਣੀ ਦੀ ਸਮਰੱਥਾ 1731.99 ਹੈ ਅਤੇ ਇਸ ਵੇਲੇ ਪਾਣੀ ਦਾ ਪੱਧਰ 1706.26 ਫੁੱਟ ਹੈ।ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ ਤੇ ਚੀਫ ਇੰਜਨੀਅਰ ਨਹਿਰਾਂ ਐਨ.ਕੇ.ਜੈਨ ਵੀ ਹਾਜ਼ਰ ਸਨ।

 

Tags: Gurmeet Singh Meet Hayer , Meet Hayer , AAP , Aam Aadmi Party , Aam Aadmi Party Punjab , AAP Punjab , Rajpura , Banur , Weather

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD