Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਬਰਸਾਤੀ ਮੌਸਮ ਦੌਰਾਨ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਚੌਕਸ ਹੋਣਾ ਜ਼ਰੂਰੀ-ਸਿਵਲ ਸਰਜਨ

ਕੂਲਰ ਅਤੇ ਫਰਿੱਜ ਦੀਆਂ ਟਰੇਆਂ ਦੀ ਹਫ਼ਤੇ ਵਿੱਚ ਇੱਕ ਵਾਰ ਸਫ਼ਾਈ ਯਕੀਨੀ ਬਣਾਈ ਜਾਵੇ

Health, Dr. Ashwani Kumar, Civil Surgeon Mansa, Mansa

Web Admin

Web Admin

5 Dariya News

ਮਾਨਸਾ , 10 Jul 2023

Last updated on: Jul 10, 2023, 00:00 IST

ਬਰਸਾਤੀ ਮੌਸਮ ਦੌਰਾਨ ਹੋਣ ਵਾਲੀਆਂ ਬਿਮਾਰੀਆਂ ਤੋਂ ਜ਼ਿਲ੍ਹਾ ਵਾਸੀਆਂ ਨੂੰ ਜਾਗਰੂਕ ਕੀਤਾ ਜਾਵੇ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸਿਵਲ ਸਰਜਨ ਡਾ. ਅਸ਼ਵਨੀ ਕੁਮਾਰ ਨੇ ਅੱਜ ਸਿਹਤ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ। 

ਉਨ੍ਹਾਂ ਦੱਸਿਆ ਕਿ ਬਰਸਾਤੀ ਮੋਸਮ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇ ਦਸਤ, ਉਲਟੀਆਂ, ਡੇਂਗੂ, ਮਲੇਰੀਆ, ਚਿਕਨਗੁਨੀਆ ਤੋਂ ਬਚਣ ਲਈ ਸਾਨੂੰ ਆਪਣੇ ਆਲੇ ਦੁਆਲੇ ਪਾਣੀ ਨੂੰ ਖੜ੍ਹਾ ਨਹੀਂ ਹੋਣ ਦੇਣਾ ਚਾਹੀਦਾ। ਉਨ੍ਹਾਂ ਦੱਸਿਆ ਕਿ ਖੜੇ ਪਾਣੀ ਵਿਚ ਮੱਛਰ ਦਾ ਲਾਰਵਾ ਅਤੇ ਮੱਛਰ ਪੈਦਾ ਹੁੰਦਾ ਹੈ, ਜਿਸ ਕਾਰਨ ਡੇਂਗੂ ਤੇ ਮਲੇਰੀਆ ਹੋਣ ਦਾ ਖ਼ਤਰਾ ਵਧ ਜਾਂਦਾ ਹੈ।

ਸਿਵਲ ਸਰਜਨ ਨੇ ਦੱਸਿਆ ਕਿ ਜੇਕਰ ਕਿਤੇ ਪਾਣੀ ਖੜ੍ਹਾ ਹੈ, ਤਾਂ ਉਸ ਵਿੱਚ ਕਾਲੇ ਤੇਲ ਦੀ ਵਰਤੋਂ ਕੀਤੀ ਜਾਵੇ, ਜਿਸ ਨਾਲ ਮੱਛਰ ਪੈਦਾ ਨਹੀਂ ਹੁੰਦਾ। ਉਨ੍ਹਾਂ ਦੱਸਿਆ ਕਿ ਆਪਣੇ ਘਰਾਂ ਦੀ ਛੱਤਾਂ ’ਤੇ ਪਏ ਗਮਲੇ, ਖਾਲੀ ਬਰਤਨ, ਟਾਇਰਾਂ ਆਦਿ ਵਿਚ ਪਾਣੀ ਨੂੰ ਖੜ੍ਹਾ ਨਾ ਹੋਣ ਦਿੱਤਾ ਜਾਵੇ, ਕੂਲਰ ਅਤੇ ਫਰਿੱਜ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਖਾਲੀ ਕਰਕੇ ਸਾਫ਼ ਕੀਤਾ ਜਾਵੇ। ਮੱਛਰਾਂ ਤੋਂ ਬਚਣ ਲਈ ਸਾਨੂੰ ਸਰੀਰ ਨੂੰ ਢੱਕ ਕੇ ਰੱਖਣਾ ਚਾਹੀਦਾ ਹੈ ਅਤੇ ਮੱਛਰ ਭਜਾਊ ਕਰੀਮਾਂ ਦੀ ਵਰਤੋਂ ਕਰਨੀ ਚਾਹੀਦੀ ਹੈ।

ਇਸੇ ਤਰ੍ਹਾਂ ਬਰਸਾਤੀ ਮੌਸਮ ਦੌਰਾਨ ਸਾਨੂੰ ਟਾਇਫਾਈਡ, ਹੈਜਾ, ਪੀਲੀਆ ਤੋਂ ਬਚਣ ਲਈ ਪਾਣੀ ਸਾਫ਼-ਸੁਥਰਾ  ਕਲੋਰੀਨੇਟ ਕਰਕੇ, ਉਬਾਲ ਕੇ ਜਾਂ ਫਿਲਟਰ ਹੋਏ ਪਾਣੀ ਦੀ ਹੀ ਵਰਤੋਂ ਕਰਨੀ ਚਾਹੀਦੀ ਹੈ। ਸਾਨੂੰ ਵਧੇਰੇ ਪੱਕੇ ਫ਼ਲ ਅਤੇ ਬੇਹਾ ਖਾਣਾ ਨਹੀਂ ਖਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਲੋੜੀਂਦੀਆਂ ਥਾਵਾਂ ’ਤੇ ਲਾਰਵੀਸਾਈਡ ਬੀ.ਟੀ.ਆਈ ਦਾ ਸਪਰੇਅ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਸਮੂੂਹ ਸੀਨੀਅਰ ਮੈਡੀਕਲ ਅਫਸਰਾਂ ਨੂੰ ਹਦਾਇਤ ਕਰਦਿਆ ਕਿਹਾ ਕਿ ਬਰਸਾਤੀ ਮੌਸਮ ਨੂੰ ਦੇਖਦਿਆਂ ਮੈਡੀਕਲ ਟੀਮਾਂ ਤਿਆਰ ਰੱਖੀਆਂ ਜਾਣ।

ਇਸ ਮੌਕੇ ਸਹਾਇਕ ਸਿਵਲ ਸਰਜਨ ਡਾ. ਅਰਸ਼ਦੀਪ ਸਿੰਘ, ਜ਼ਿਲ੍ਹਾ ਐਪੀਡਮੈਲੋਜਿਸਟ ਸ਼੍ਰੀ ਸੰਤੋਸ਼ ਭਾਰਤੀ, ਜ਼ਿਲ੍ਹਾ ਸਮੂਹ ਸਿੱਖਿਆ ਤੇ ਸੂਚਨਾ ਅਫ਼ਸਰ ਵਿਜੈ ਕੁਮਾਰ, ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫ਼ਸਰ ਦਰਸ਼ਨ ਸਿੰਘ ਧਾਲੀਵਾਲ, ਸਹਾਇਕ ਮਲੇਰੀਆ ਅਫ਼ਸਰ ਗੁਰਜੰਟ ਸਿੰਘ, ਤਰਲੋਚਨ ਸਿੰਘ, ਸੰਦੀਪ ਸਿੰਘ ਅਤੇ ਸੰਜੀਵ ਕੁਮਾਰ ਹੈਲਥ ਸੁਪਰਵਾਈਜ਼ਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

 

Tags: Health , Dr. Ashwani Kumar , Civil Surgeon Mansa , Mansa

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD