Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਬਲਦੀਪ ਕੌਰ ਵੱਲੋਂ ਹੜ੍ਹਾਂ ਦੀ ਰੋਕਥਾਮ ਲਈ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ

ਸੰਭਾਵੀ ਹੜ੍ਹਾਂ ਦੌਰਾਨ ਕਿਸੇ ਵੀ ਤਰ੍ਹਾਂ ਦੀ ਮੁਸ਼ਕਿਲ ਨਾਲ ਨਿਪਟਣ ਲਈ ਸਮੂਹ ਅਧਿਕਾਰੀਆਂ ਨੂੰ ਆਪਸ ਵਿੱਚ ਤਾਲਮੇਲ ਰੱਖਣ ਦੀ ਹਦਾਇਤ

DC Tarn Taran, Baldeep Kaur, Tarn Taran, Deputy Commissioner Tarn Taran, Weather

Web Admin

Web Admin

5 Dariya News

ਤਰਨ ਤਾਰਨ , 10 Jul 2023

Last updated on: Jul 10, 2023, 00:00 IST

ਡਿਪਟੀ ਕਮਿਸ਼ਨਰ ਤਰਨ ਤਾਰਨ ਬਲਦੀਪ ਕੌਰ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਵਿਖੇ ਸਮੂਹ ਜ਼ਿਲ੍ਹਾ ਅਧਿਕਾਰੀਆਂ ਨਾਲ ਸੰਭਾਵੀ ਹੜ੍ਹਾਂ ਦੀ ਰੋਕਥਾਮ ਲਈ ਕੀਤੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ ਉੱਚ ਪੱਧਰੀ ਮੀਟਿੰਗ ਕੀਤੀ ਗਈ।ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸ਼੍ਰੀਮਤੀ ਅਮਨਿੰਦਰ ਕੌਰ, ਐੱਸ. ਡੀ. ਐੱਮ. ਤਰਨ ਤਾਰਨ ਸ੍ਰੀ ਰਜਨੀਸ਼ ਅਰੋੜਾ, ਐੱਸ. ਡੀ. ਐੱਮ. ਖਡੂਰ ਸਾਹਿਬ ਸ੍ਰੀ ਦੀਪਕ ਭਾਟੀਆ, ਐੱਸ. ਡੀ. ਐੱਮ. ਪੱਟੀ ਸ੍ਰੀ ਵਿਪਨ ਭੰਡਾਰੀ, ਐੱਸ. ਡੀ. ਐੱਮ. ਭਿੱਖੀਵਿੰਡ ਅਨਿਲ ਗੁਪਤਾ ਅਤੇ ਸਮੂਹ ਵਿਭਾਗਾਂ ਦੇ ਮੁਖੀਆਂ ਤੋਂ ਇਲਾਵਾ ਬੀ. ਐੱਸ. ਐੱਫ਼ ਦੇ ਅਧਿਕਾਰੀ ਵੀ ਮੌਜੂਦ ਸਨ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਸਮੂਹ ਅਧਿਕਾਰੀ ਆਪਸ ਵਿੱਚ ਤਾਲਮੇਲ ਰੱਖਣ ਤਾਂ ਜੋ ਸੰਭਾਵੀ ਭਾਰੀ ਬਾਰਿਸ਼ਾਂ ਜਾਂ ਹੜ੍ਹਾਂ ਦੌਰਾਨ ਪ੍ਰਸ਼ਾਸਨਿਕ ਪੱਧਰ `ਤੇ ਕਿਸੇ ਵੀ ਤਰ੍ਹਾਂ ਦੀ  ਮੁਸ਼ਕਿਲ ਪੇਸ਼ ਨਾ ਆਵੇ। ਇਸ ਮੌਕੇ ਉਨ੍ਹਾਂ ਜ਼ਿਲ੍ਹਾ ਅਤੇ ਸਬ ਡਵੀਜ਼ਨ ਪੱਧਰ `ਤੇ ਸਥਾਪਤ ਕੰਟਰੋਲ ਰੂਮਾਂ ਨਾਲ ਲਗਾਤਾਰ ਸੰਪਰਕ ਕਾਇਮ ਰੱਖਣ ਅਤੇ ਕਿਸੇ ਵੀ ਅਣਸੁਖਾਵੀਂ ਘਟਨਾ ਨੂੰ ਵਾਪਰਨ ਤੋਂ ਰੋਕਣ ਲਈ ਮੁਸਤੈਦ ਰਹਿਣ ਦੀ ਹਦਾਇਤ ਕੀਤੀ।ਉਹਨਾਂ ਸਮੂਹ ਐੱਸ. ਡੀ. ਐੱਮਜ਼ ਨੂੰ ਕਿਹਾ ਕਿ ਕਿਸੇ ਵੀ ਹੰਗਾਮੀ ਸਥਿਤੀ ਨਾਲ ਨਿਪਟਣ ਲਈ ਐੱਨ. ਡੀ. ਆਰ. ਐੱਫ਼ ਦੀਆਂ ਟੀਮਾਂ ਨਾਲ ਅਗਾਂਊ ਤਾਲਮੇਲ ਕੀਤਾ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਣੀ ਦਾ ਵਹਾਅ ਰੁਕਣਾ ਨਹੀਂ ਚਾਹੀਦਾ ਅਤੇ ਜੇਕਰ ਕਿਸੇ ਇਲਾਕੇ ਵਿੱਚ ਪਾਣੀ ਭਰਦਾ ਹੈ ਤਾਂ ਬਿਜਲੀ ਦੀ ਸਪਲਾਈ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ। ਉਹਨਾਂ ਕਿਹਾ ਕਿ ਕਿਸੇ ਵੀ ਇਲਾਕੇ ਦਾ ਸੀਵਰੇਜ ਬੰਦ ਨਹੀਂ ਹੋਣਾ ਚਾਹੀਦਾ ਅਤੇ ਪਾਣੀ ਕੱਢਣ ਵਾਲੀ ਮਸ਼ੀਨਰੀ ਚਾਲੂ ਹਾਲਤ ਵਿੱਚ ਹੋਣੀ ਚਾਹੀਦੀ ਹੈ।ਉਨ੍ਹਾਂ ਕਿਹਾ ਕਿ ਦਰਿਆ ਬਿਆਸ ‘ਤੇ ਸਤਲੁਜ ਦੇ ਨੀਵਾਣ ਵਾਲੇ ਖੇਤਰ ਵਿੱਚ ਡਾਫ਼ ਲੱਗਣ ਤੋਂ ਰੋਕਣ ਲਈ ਲੋੜੀਂਦੀ ਮਸ਼ੀਨਰੀ ਦਾ ਪੁਖ਼ਤਾ ਪ੍ਰਬੰਧ ਯਕੀਨੀ ਬਣਾਇਆ ਜਾਵੇ ਤੇ ਪਾਣੀ ਦੇ ਪੱਧਰ ਨੂੰ ਵੇਖਦਿਆਂ ਬੂਟੀ ਅਤੇ ਕਿਸੇ ਦਰੱਖਤ ਦੇ ਫਸਣ ਕਾਰਨ ਵਹਾਅ ‘ਚ ਵਿਘਨ ਨਾ ਪਵੇ।

ਡਿਪਟੀ ਕਮਿਸ਼ਨਰ ਨੇ ਸਬੰਧਿਤ ਅਧਿਕਾਰੀਆਂ ਨੂੰ ਮਿੱਟੀ ਵਾਲੇ ਥੈਲਿਆਂ ਦੀ ਉਪਲੱਬਧਤਾ ਯਕੀਨੀ ਬਣਾਉਣ ਦੇ ਨਾਲ ਨਾਲ ਦਵਾਈਆਂ, ਪਸ਼ੂਆਂ ਲਈ ਚਾਰੇ, ਲੋੜਵੰਦ ਲੋਕਾਂ ਲਈ ਰਾਸ਼ਨ, ਪੀਣਯੋਗ ਸਾਫ਼ ਪਾਣੀ ਆਦਿ ਦਾ ਅਗੇਤੇ ਤੌਰ `ਤੇ ਅਹਿਤਿਆਤ ਵਜੋਂ ਪ੍ਰਬੰਧ ਕਰਨ ਦੀ ਹਦਾਇਤ ਵੀ ਕੀਤੀ।ਉਹਨਾਂ ਕਿਹਾ ਕਿ ਦਰਿਆ ਦੇ ਨਾਲ ਲੱਗਦੇ ਨੀਵੇਂ ਇਲਾਕਿਆਂ ਵਿੱਚ ਪਾਣੀ ਭਰਨ ਦੀ ਹਾਲਤ ਵਿੱਚ ਲੋਕਾਂ ਨੂੰ ਸੁਰੱਖਿਅਤ ਸਥਾਨਾਂ ‘ਤੇ ਪਹੁੰਚਾਉਣ ਲਈ ਰਾਹਤ ਕੇਂਦਰ ਬਣਾਏ ਜਾਣ ਅਤੇ ਉੱਥੇ ਲੋਕਾਂ ਦੀ ਸਹੂਲਤ ਲਈ ਹਰ ਤਰ੍ਹਾਂ ਦੇ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਾਣੀ ਦੇ ਸਰੋਤਾਂ ‘ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇ ਅਤੇ ਪਾੜ ਪੈਣ ਦੀ ਸੂਰਤ ਵਿੱਚ ਤੁਰੰਤ ਇਸਦੀ ਸੂਚਨਾ 24 ਘੰਟੇ ਕਾਰਜਸ਼ੀਲ ਰਹਿਣ ਵਾਲੇ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਦੇ ਨੰਬਰ 01852-224107‘ਤੇ ਦਿੱਤੀ ਜਾਵੇ।ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੋਂ ਜਾਇਜ਼ਾ ਲੈਂਦਿਆਂ ਦੱਸਿਆ ਕਿ ਪ੍ਰਸ਼ਾਸਨ ਸੰਭਾਵੀ ਹੜ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਚੌਕਸ ਹੈ ਅਤੇ ਸਮੂਹ ਅਧਿਕਾਰੀਆਂ ਵੱਲੋਂ ਅਜਿਹੀ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਬਚਾਅ ਕਾਰਜਾਂ ਲਈ ਲੋੜੀਂਦਾ ਜ਼ਰੂਰੀ ਸਾਮਾਨ ਤਿਆਰ ਰੱਖਿਆ ਜਾਵੇ ਅਤੇ ਅਮਲੇ ਦੀਆਂ ਡਿਊਟੀਆਂ ਸਬੰਧੀ ਵੇਰਵੇ ਤਿਆਰ ਰੱਖੇ ਜਾਣ।

ਇਸ ਮੌਕੇ ਉਹਨਾਂ ਕਿਹਾ ਕਿ ਜੇਕਰ ਕਿਸੇ ਇਲਾਕੇ ਵਿੱਚ ਪਾਣੀ ਭਰਦਾ ਹੈ ਤਾਂ ਆਵਾਜਾਈ ਦੇ ਅਜਿਹੇ ਸਾਧਨਾਂ ਦੀ ਵਰਤੋਂ ਕੀਤੀ ਜਾਵੇ ਜੋ ਫਸ ਕੇ ਖੁਦ ਆਵਾਜਾਈ ਵਿੱਚ ਵਿਘਨ ਬਣਨ ਦਾ ਕਾਰਨ ਨਾ ਬਣਨ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਪਿੰਡ ਜਾਂ ਸ਼ਹਿਰ ਵਿੱਚ ਬਰਸਾਤੀ ਪਾਣੀ ਨਾਲ ਸਬੰਧਤ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਇਸ ਦੀ ਸੂਚਨਾ ਤੁਰੰਤ ਜ਼ਿਲ੍ਹਾ ਪੱਧਰੀ ਕੰਟਰੋਲ ਰੂਮ ਅਤੇ ਸਬ-ਡਵੀਜ਼ਨ ਪੱਧਰ ‘ਤੇ ਬਣੇ ਫਲੱਡ ਕੰਟਰੋਲ ਰੂਮਾਂ ‘ਤੇ ਦਿੱਤੀ ਜਾਵੇ।

ਉਹਨਾਂ ਕਿਹਾ ਕਿ ਜ਼ਿਲ੍ਹਾ ਵਾਸੀ ਕਿਸੇ ਵੀ ਸਮੇਂ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਦੇ ਫੋਨ ਨੰਬਰ 01852-224107 ‘ਤੇ ਹੜ੍ਹਾਂ ਸਬੰਧੀ ਸਥਿਤੀ ਦੀ ਸੂਚਨਾ ਦੇ ਸਕਦੇ ਹਨ। ਇਸ ਤੋਂ ਇਲਾਵਾ ਸਬ-ਡਵੀਜ਼ਨ ਪੱਟੀ ਲਈ ਫੋਨ ਨੰਬਰ 0185-245930, ਸਬ-ਡਵੀਜ਼ਨ ਖਡੂਰ ਸਾਹਿਬ ਲਈ 01859-237358, ਸਬ-ਡਵੀਜ਼ਨ ਤਰਨ ਤਾਰਨ ਲਈ ਫੋਨ ਨੰਬਰ 01852-222555 ਅਤੇ ਸਬ-ਡਵੀਜ਼ਨ ਭਿੱਖੀਵਿੰਡ ਲਈ ਮੋਬਾਇਲ ਨੰਬਰ 07696349887 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।ਉਹਨਾਂ ਕਿਹਾ ਕਿ ਇਹ ਫਲੱਡ ਕੰਟਰੋਲ ਰੂਮ 24 ਘੰਟੇ ਚਾਲੂ ਰਹਿਣਗੇ ਤਾਂ ਜੋ ਮੁਸ਼ਕਿਲ ਦੀ ਸਥਿਤੀ ਵਿੱਚ ਜ਼ਿਲ੍ਹਾ ਵਾਸੀਆਂ ਦੀ ਲੋੜੀਂਦੀ ਮੱਦਦ ਕੀਤੀ ਜਾ ਸਕੇ।    

 

Tags: DC Tarn Taran , Baldeep Kaur , Tarn Taran , Deputy Commissioner Tarn Taran , Weather

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD