Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਵਿਜੀਲੈਂਸ ਵੱਲੋਂ 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਆਰ.ਓ. ਦਫ਼ਤਰ, ਲੁਧਿਆਣਾ ਦੇ ਦੋ ਮੁਲਾਜ਼ਮਾਂ ਸਮੇਤ ਚਾਰ ਗ੍ਰਿਫ਼ਤਾਰ

Vigilance Bureau, Crime News Punjab, Punjab Police, Police, Crime News, State Vigilance Bureau, Ludhiana, National Highway Authority of India, NHAI

Web Admin

Web Admin

5 Dariya News

ਲੁਧਿਆਣਾ , 10 Jul 2023

Last updated on: Jul 10, 2023, 00:00 IST

ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (ਐਨ.ਐਚ.ਏ.ਆਈ.) ਵੱਲੋਂ ਐਕੁਆਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਵਾਉਣ ਬਦਲੇ ਇੱਕ ਐਨ.ਆਰ.ਆਈ. ਤੋਂ 30,000 ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਡੀ.ਆਰ.ਓ ਦਫ਼ਤਰ, ਲੁਧਿਆਣਾ ਵਿਖੇ ਤਾਇਨਾਤ ਦੋ ਮੁਲਾਜ਼ਮਾਂ ਅਤੇ ਦੋ ਪ੍ਰਾਈਵੇਟ ਵਿਅਕਤੀਆਂ ਸਮੇਤ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਪਟਵਾਰੀ ਰਾਮ ਸਿੰਘ ਅਤੇ ਕਲਰਕ ਨਰੇਸ਼ ਕੁਮਾਰ, ਜੋ ਡੀ.ਆਰ.ਓ. ਦਫ਼ਤਰ ਲੁਧਿਆਣਾ ਵਿਖੇ ਤਾਇਨਾਤ ਹਨ ਅਤੇ ਸੀ.ਈ.ਆਈ.ਜੀ.ਏ.ਐਲ.ਐਲ. ਇੰਡੀਆ ਲਿਮਟਿਡ ਦੇ ਦੋ ਕਰਮਚਾਰੀਆਂ ਲਾਇਜ਼ਨਿੰਗ ਅਫ਼ਸਰ ਹਰਕੀਰਤ ਸਿੰਘ ਬੇਦੀ ਅਤੇ ਤਹਿੰਦਰ ਸਿੰਘ ਵਜੋਂ ਹੋਈ ਹੈ। ਦੱਸਣਯੋਗ ਹੈ ਕਿ ਸੀ.ਈ.ਆਈ.ਜੀ.ਏ.ਐਲ.ਐਲ. ਇੰਡੀਆ ਲਿਮਟਿਡ ਦਾ ਐਨ.ਐਚ.ਏ.ਆਈ. ਨਾਲ ਕੰਮਕਾਜ ਸਬੰਧੀ ਸਮਝੌਤਾ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਨ੍ਹਾਂ ਮੁਲਜ਼ਮਾਂ ਨੂੰ ਐਨ.ਆਰ.ਆਈ. ਯਾਦਵਿੰਦਰ ਸਿੰਘ ਵਾਸੀ ਘਵੱਦੀ ਦੀ ਸ਼ਿਕਾਇਤ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦੀ 6 ਕਨਾਲਾਂ ਖੇਤੀਬਾੜੀ ਵਾਲੀ ਜ਼ਮੀਨ ਦਿੱਲੀ-ਕਟੜਾ ਐਕਸਪ੍ਰੈਸ ਹਾਈਵੇਅ ਲਈ ਐਕੁਆਇਰ ਕੀਤੀ ਗਈ ਹੈ, ਜਿਸ ਦਾ 49 ਲੱਖ ਰੁਪਏ ਮੁਆਵਜ਼ਾ ਬਣਦਾ ਹੈ। ਉਸ ਵੱਲੋਂ ਮੁਆਵਜ਼ੇ ਸਬੰਧੀ ਫਾਈਲ 22 ਮਈ, 2023 ਨੂੰ ਡੀ.ਆਰ.ਓ. ਲੁਧਿਆਣਾ ਦੇ ਦਫ਼ਤਰ ਵਿੱਚ ਜਮ੍ਹਾਂ ਕਰਵਾਈ ਗਈ ਸੀ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਕਰੀਬ ਇੱਕ ਮਹੀਨਾ ਪਹਿਲਾਂ ਐਨ.ਐਚ.ਏ.ਆਈ. ਨੇ ਜ਼ਮੀਨ ਦੀ ਨਿਸ਼ਾਨਦੇਹੀ ਕਰਕੇ ਬੁਰਜੀਆਂ ਲਾਉਣੀਆਂ ਸ਼ੁਰੂ ਕਰ ਦਿੱਤੀਆਂ ਅਤੇ ਜਦੋਂ ਉਸ ਨੇ ਇਤਰਾਜ਼ ਕਰਦਿਆਂ ਪਹਿਲਾਂ ਜ਼ਮੀਨ ਦਾ ਮੁਆਵਜ਼ਾ ਜਾਰੀ ਕਰਨ ਲਈ ਕਿਹਾ ਤਾਂ ਇੱਕ ਜੇ.ਸੀ.ਬੀ. ਡਰਾਈਵਰ ਨੇ ਉਸ ਨੂੰ ਮਹਿੰਦਰ ਦਾ ਨੰਬਰ ਦਿੱਤਾ, ਜਿਸ ਨੇ ਮੁਆਵਜ਼ੇ ਲਈ ਅੱਗੇ ਹਰਕੀਰਤ ਬੇਦੀ ਨਾਲ ਸੰਪਰਕ ਕਰਨ ਲਈ ਕਿਹਾ। ਹਰਕੀਰਤ ਬੇਦੀ ਨੇ ਉਸਨੂੰ ਡੀ.ਆਰ.ਓ. ਦਫ਼ਤਰ ਤੋਂ 2-3 ਦਿਨਾਂ ਅੰਦਰ ਮੁਆਵਜ਼ਾ ਜਾਰੀ ਕਰਵਾਉਣ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਉਸ ਨੂੰ 40,000 ਰੁਪਏ ਦੇਣੇ ਪੈਣਗੇ ਜਿਸ ਉਪਰੰਤ ਸੌਦਾ 30,000 ਰੁਪਏ ਵਿੱਚ ਤੈਅ ਹੋਇਆ।

ਬੁਲਾਰੇ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਟਰੈਪ ਲਗਾ ਕੇ ਸਾਹਨੇਵਾਲ ਨੇੜੇ ਇੱਕ ਢਾਬੇ ਵਿਖੇ ਹਰਕੀਰਤ ਸਿੰਘ ਬੇਦੀ ਨੂੰ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ‘ਤੇ ਕਾਬੂ ਕਰ ਲਿਆ। ਵਿਜੀਲੈਂਸ ਨੇ ਮੁਲਜ਼ਮ ਦੇ ਨਾਲ ਆਏ ਤਹਿੰਦਰ ਸਿੰਘ ਨੂੰ ਵੀ ਗ੍ਰਿਫ਼ਤਾਰ ਕਰ ਲਿਆ ਹੈ।

ਮੁਲਜ਼ਮ ਹਰਕੀਰਤ ਬੇਦੀ ਦੇ ਖੁਲਾਸੇ 'ਤੇ ਵਿਜੀਲੈਂਸ ਨੇ ਪਟਵਾਰੀ ਰਾਮ ਸਿੰਘ ਅਤੇ ਕਲਰਕ ਨਰੇਸ਼ ਕੁਮਾਰ ਨੂੰ ਵੀ ਫਾਈਲ ਕਲੀਅਰ ਕਰਵਾਉਣ ਬਦਲੇ ਰਿਸ਼ਵਤ ਲੈਣ ਦੇ ਮਾਮਲੇ ਵਿੱਚ ਮਿਲੀਭੁਗਤ ਦੇ ਦੋਸ਼ ਵਿੱਚ ਗ੍ਰਿਫਤਾਰ ਕੀਤਾ ਹੈ। ਫਾਈਲ ਕਲੀਅਰ ਕਰਨ ਲਈ ਦੋਵਾਂ ਮੁਲਜ਼ਮਾਂ ਨੇ ਹਰਕੀਰਤ ਬੇਦੀ ਤੋਂ 10-10 ਹਜ਼ਾਰ ਰੁਪਏ ਰਿਸ਼ਵਤ ਮੰਗੀ ਸੀ। ਜ਼ਿਕਰਯੋਗ ਹੈ ਕਿ ਰਾਮ ਸਿੰਘ ਪਟਵਾਰੀ 2020 ਵਿੱਚ ਸੇਵਾਮੁਕਤ ਹੋ ਗਿਆ ਸੀ ਅਤੇ ਡੀ.ਆਰ.ਓ. ਦਫ਼ਤਰ ਵਿਖੇ 2020 ਤੋਂ ਕੰਟਰੈਕਟ 'ਤੇ ਨੌਕਰੀ ਕਰ ਰਿਹਾ ਹੈ।ਇਸ ਸਬੰਧੀ ਥਾਣਾ ਵਿਜੀਲੈਂਸ ਬਿਊਰੋ, ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।

 

Tags: Vigilance Bureau , Crime News Punjab , Punjab Police , Police , Crime News , State Vigilance Bureau , Ludhiana , National Highway Authority of India , NHAI

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD