Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਮੁੱਖ ਸਕੱਤਰ ਅਨੁਰਾਗ ਵਰਮਾ ਨੇ ਕਜੌਲੀ ਵਾਟਰ ਵਰਕਸ ਤੋਂ ਪਾਣੀ ਦੀ ਸਪਲਾਈ ਦਾ ਜਾਇਜ਼ਾ ਲਿਆ

ਚੰਡੀਗੜ੍ਹ, ਮੁਹਾਲੀ ਤੇ ਚੰਡੀਮੰਦਰ ਨੂੰ ਪੀਣ ਵਾਲਾ ਲੋੜੀਂਦਾ ਪਾਣੀ ਮੁਹੱਈਆ ਕਰਵਾਉਣਾ ਪ੍ਰਮੁੱਖ ਤਰਜੀਹ: ਅਨੁਰਾਗ ਵਰਮਾ

Anurag Verma, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab

Web Admin

Web Admin

5 Dariya News

ਚੰਡੀਗੜ੍ਹ , 10 Jul 2023

ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨੇ ਅੱਜ ਸਬੰਧਤ ਵਿਭਾਗਾਂ, ਸੈਨਾ, ਐਨ.ਡੀ.ਆਰ.ਐਫ. ਦੇ ਨੁਮਾਇੰਦਿਆਂ ਅਤੇ ਚੰਡੀਗੜ ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲਲਗਾਤਾਰ ਪੈ ਰਹੀ ਤੇਜ਼ ਬਾਰਸ਼ ਕਾਰਨ ਕਜੌਲੀ ਵਾਟਰ ਵਰਕਸ ਵਿਖੇ ਨੁਕਸਾਨੀਆਂ ਗਈਆਂ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਕਾਰਨ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਉਨਾਂ ਅਧਿਕਾਰੀਆਂ ਨੂੰ ਘਟਨਾ ਵਾਲੀ ਥਾਂ ਦਾ ਨਿੱਜੀ ਤੌਰ ਉਤੇ ਦੌਰਾ ਕਰ ਕੇ ਰਿਪੋਰਟ ਦੇਣ ਲਈ ਕਿਹਾ। 

ਮੀਟਿੰਗ ਵਿੱਚ ਦੱਸਿਆ ਗਿਆ ਕਿ ਭਾਖੜਾ ਮੇਨ ਲਾਈਨ ਤੋਂ ਕਜੌਲੀ ਵਾਟਰ ਵਰਕਸ ਰਾਹੀਂ ਰੋਜ਼ਾਨਾ ਟਰਾਈਸਿਟੀ ਨੂੰ ਪੀਣ ਵਾਲਾ ਪਾਣੀ ਮੁਹੱਈਆ ਕਰਵਾਇਆ ਜਾਂਦਾ ਹੈ। 120 ਮਿਲੀਅਨ ਗੇਲਨ ਪ੍ਰਤੀ ਦਿਨ ਸਮਰੱਥਾ ਵਾਲੀਆਂ ਪੰਜ ਪਾਈਪਾਂ ਵਿੱਚੋਂ ਪੰਜਾਬ ਦੇ ਜਲ ਸਪਲਾਈ ਵਿਭਾਗ ਦੀ ਇਕ ਪਾਈਪ ਨੂੰ ਨੁਕਸਾਨ ਹੋਇਆ ਜਦੋਂ ਕਿ ਚੰਡੀਗੜ੍ਹ ਪ੍ਰਸ਼ਾਸਨ ਦੀ ਇਕ ਪਾਈਪਲਾਈਨ ਪੂਰੀ ਤਰਾਂ ਨੁਕਸਾਨੀ ਗਈ ਹੈ। ਦੋਵੇਂ ਪਾਈਪਾਂ ਦੀ ਸਮਰੱਥਾ 20-20 ਮਿਲੀਅਨ ਗੇਲਨ ਪ੍ਰਤੀ ਦਿਨ ਹੈ।

ਸ੍ਰੀ ਅਨੁਰਾਗ ਵਰਮਾ ਨੇ ਕਿਹਾ ਕਿ ਭਾਵੇਂ ਕਿ ਚੰਡੀਗੜ੍ਹ ਦੀ ਇਕ ਪਾਈਪ ਲਾਈਨ ਪੂਰੀ ਤਰਾਂ ਟੁੱਟ ਗਈ ਹੈ ਜਨਹਿੱਤ ਨੂੰ ਧਿਆਨ ਵਿੱਚ ਰੱਖਦਿਆਂ ਉਪਲੱਬਧ ਪਾਣੀ ਵਿੱਚੋਂ ਚੰਡੀਗੜ੍ਹ ਨੂੰ ਢੁੱਕਵਾਂ ਹਿੱਸਾ ਪਾਣੀ ਦਿੱਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਕਿਹਾ ਕਿ ਚੰਡੀਗੜ, ਮੁਹਾਲੀ ਤੇ ਚੰਡੀਮੰਦਰ ਨੂੰ ਪੀਣ ਵਾਲਾ ਲੋੜੀਂਦਾ ਪਾਣੀ ਮੁਹੱਈਆ ਕਰਵਾਉਣਾ ਸਰਕਾਰ ਦੀ ਪ੍ਰਮੁੱਖ ਤਰਜੀਹ ਹੈ।

ਮੁੱਖ ਸਕੱਤਰ ਨੇ ਨਗਰ ਨਿਗਮ ਚੰਡੀਗੜ੍ਹ ਦੇ ਕਮਿਸ਼ਨਰ ਨੂੰ ਕਿਹਾ ਕਿ ਜਦੋਂ ਤੱਕ ਪਾਣੀ ਦੀ ਸਪਲਾਈ ਘੱਟ ਹੈ ਤਾਂ ਉਹ ਚੰਡੀਗੜ ਵਾਲੇ ਪਾਣੀ ਦੇ ਹਿੱਸੇ ਵਜੋਂ ਚੰਡੀਮੰਦਰ ਦੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਤਾਂ ਜੋ ਭਾਰਤੀ ਸੈਨਾ ਦੇ ਪੱਛਮੀ ਕਮਾਂਡ ਦੇ ਹੈਡਕੁਆਟਰ ਸਥਿਤ ਸੈਨਾ ਦੇ ਅਫਸਰਾਂ ਤੇ ਜਵਾਨਾਂ ਨੂੰ ਕੋਈ ਮੁਸ਼ਕਲ ਨਾ ਆਵੇ। ਇਸ ਦੇ ਨਾਲ ਹੀ ਪੂਰੀ ਤਰਾਂ ਨੁਕਸਾਨੀ ਗਈ ਪਾਣੀ ਦੀ ਪਾਈਪ ਦੀ ਮੁਰੰਮਤ ਦਾ ਕੰਮ ਜੰਗੀ ਪੱਧਰ ਉਤੇ ਕੀਤਾ ਜਾਵੇ।

ਮੁੱਖ ਸਕੱਤਰ ਨੇ ਪ੍ਰਮੁੱਖ ਸਕੱਤਰ ਜਲ ਸਰੋਤ ਨੂੰ ਸੈਨਾ ਤੇ ਐਨ.ਡੀ.ਆਰ.ਐਫ. ਦੇ ਜਵਾਨਾਂ ਨੂੰ ਨਾਲ ਲੈ ਕੇ ਕਜੌਲੀ ਵਾਟਰ ਵਰਕਸ ਵਾਲੀ ਥਾਂ ਦਾ ਦੌਰਾ ਕਰਕੇ ਉਥੇ ਪਾਣੀ ਦੇ ਪ੍ਰਬੰਧਨ ਲਈ ਰੇਤੇ ਦੀਆਂ ਬੋਰੀਆਂ ਲਗਾਉਣ ਅਤੇ ਪਾਣੀ ਦਾ ਪੱਧਰ ਘਟਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਨੁਕਸਾਨੀਆਂ ਪਾਈਪਾਂ ਦੀ ਮੁਰੰਮਤ ਦੇ ਕੰਮ ਵਿੱਚ ਕੋਈ ਮੁਸ਼ਕਲ ਨਾ ਆਵੇ। ਉਨ੍ਹਾਂ ਰੂਪਨਗਰ ਜ਼ਿਲਾ ਪ੍ਰਸ਼ਾਸਨ ਨੂੰ ਇਹ ਕੰਮ ਤਰਜੀਹ ਦੇ ਆਧਾਰ ਉਤੇ ਕਰਨ ਲਈ ਆਖਿਆ।

ਮੀਟਿੰਗ ਵਿੱਚ ਪ੍ਰਮੁੱਖ ਸਕੱਤਰ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਏ.ਕੇ.ਸਿਨਹਾ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਡਾਇਰੈਕਟਰ ਜਲ ਸਪਲਾਈ ਤੇ ਸੈਨੀਟੇਸ਼ਨ ਮੁਹੰਮਦ ਇਸ਼ਫਾਕ ਤੇ ਪੱਛਮੀ ਕਮਾਂਡ ਦੇ ਨੁਮਾਇੰਦੇ ਸਲਾਹਕਾਰ ਸਿਵਲ ਸੈਨਾ ਮਾਮਲੇ ਕਰਨਲ ਜੇ.ਐਸ.ਸੰਧੂ ਹਾਜ਼ਰ ਸਨ। ਨਗਰ ਨਿਗਮ ਚੰਡੀਗੜ੍ਹ ਦੇ ਕਮਿਸ਼ਨਰ ਆਨਿੰਦਤਾ ਮਿਤਰਾ, ਡਿਪਟੀ ਕਮਿਸ਼ਨਰ ਰੂਪਨਗਰ ਪ੍ਰੀਤੀ ਯਾਦਵ ਤੇ ਐਨ.ਡੀ.ਆਰ.ਐਫ. ਦੇ ਕਮਾਂਡੈਟ ਸੰਤੋਸ਼ ਕੁਮਾਰ ਵੀਡਿਓ ਕਾਨਫਰਸਿੰਗ ਰਾਹੀਂ ਹਾਜ਼ਰ ਹੋਏ।

 

Tags: Anurag Verma , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD