Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸਰਹਿੰਦ ਚੋਅ ਨੇੜਲੇ ਪਿੰਡਾਂ ਦਾ ਲਿਆ ਜਾਇਜ਼ਾ

ਚੋਅ ਦੇ ਸਫਾਈ ਪ੍ਰਬੰਧਾਂ ’ਤੇ ਸੰਤੁਸ਼ਟੀ ਪ੍ਰਗਟਾਉਂਦਿਆਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਬਿਲਕੁਲ ਵੀ ਲੋੜ ਨਹੀ

Aman Arora, AAP, Aam Aadmi Party, AAP Punjab, Aam Aadmi Party Punjab,Government of Punjab, Punjab Government, Weather

Web Admin

Web Admin

5 Dariya News

ਸੁਨਾਮ ਊਧਮ ਸਿੰਘ ਵਾਲਾ/ਸੰਗਰੂਰ , 10 Jul 2023

Last updated on: Jul 10, 2023, 00:00 IST

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਕੈਬਨਿਟ ਮੰਤਰੀ ਅਮਨ ਅਰੋੜਾ ਵੱਲੋਂ ਅਧਿਕਾਰੀਆਂ ਸਮੇਤ ਹਲਕਾ ਸੁਨਾਮ ਵਿੱਚੋਂ ਲੰਘਦੇ ਸਰਹਿੰਦ ਚੋਅ ਦੇ ਨੇੜਲੇ ਇਲਾਕਿਆਂ ਸੁਨਾਮ, ਘਾਸੀਵਾਲਾ, ਜਖੇਪਲ ਆਦਿ ਦਾ ਦੌਰਾ ਕੀਤਾ ਗਿਆ। ਉਨ੍ਹਾਂ ਸਥਾਨਕ ਵਾਸੀਆਂ ਨਾਲ ਪ੍ਰਬੰਧਾਂ ਬਾਰੇ ਗੱਲਬਾਤ ਕੀਤੀ ਅਤੇ ਵਿਸ਼ਵਾਸ ਦਿਵਾਇਆ ਕਿ ਪ੍ਰਸ਼ਾਸਨ ਨੂੰ ਇਸ ਸਬੰਧੀ ਸਖ਼ਤ ਹਦਾਇਤਾਂ ਕੀਤੀਆਂ ਹੋਈਆਂ ਹਨ ਅਤੇ ਲੋਕਾਂ ਨੂੰ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ ਹੈ।

ਅਮਨ ਅਰੋੜਾ ਨੇ ਕਿਹਾ ਕਿ ਸੁਨਾਮ, ਦਿੜ੍ਹਬਾ ਤੇ ਸੰਗਰੂਰ ਵਿਖੇ ਲਗਭਗ 15 ਡਰੇਨਾਂ ਪੈਦੀਆਂ ਹਨ ਜਿਨ੍ਹਾਂ ਦੀ ਲੰਬਾਈ ਕਰੀਬ 177 ਕਿਲੋਮੀਟਰ ਬਣਦੀ ਹੈ ਅਤੇ ਇਨ੍ਹਾਂ ਸਾਰੀਆਂ ਹੀ ਡਰੇਨਾਂ ਦੀ ਸਫਾਈ ਕਰੀਬ ਸਵਾ ਕਰੋੜ ਰੁਪਏ ਦੀ ਲਾਗਤ ਨਾਲ ਕਰਵਾਈ ਜਾ ਚੁੱਕੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਸਰਹਿੰਦ ਚੋਅ ਦੀ ਕਰੀਬ 1700 ਕਿਊਸਿਕ ਪਾਣੀ ਦੀ ਸਮਰੱਥਾ ਹੈ ਇਸ ਲਈ ਲੋਕਾਂ ਨੂੰ ਬਿਲਕੁਲ ਵੀ ਘਬਰਾਉਣ ਦੀ ਲੋੜ ਨਹੀਂ ਹੈ। 

ਉਨ੍ਹਾਂ ਕਿਹਾ ਕਿ ਹਲਕਾ ਸੁਨਾਮ ਵਿੱਚ ਫਿਲਹਾਲ ਖਤਰੇ ਵਾਲੀ ਕੋਈ ਗੱਲ ਨਹੀਂ ਹੈ ਅਤੇ ਸਮੁੱਚਾ ਪ੍ਰਸ਼ਾਸਨ ਲੋਕਾਂ ਦੇ ਸਹਿਯੋਗ ਲਈ ਤਿਆਰ ਬਰ ਤਿਆਰ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਅਤੇ ਪ੍ਰਸ਼ਾਸਨਿਕ ਅਧਿਕਾਰੀ ਹਰ ਵੇਲੇ ਲੋਕਾਂ ਦੀ ਸੁਵਿਧਾ ਲਈ ਮੌਜੂਦ ਹਨ ਅਤੇ ਕਿਸੇ ਨੂੰ ਵੀ ਕੋਈ ਸਮੱਸਿਆ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪਿਛਲੇ ਦੋ ਦਿਨਾਂ ਤੋਂ ਪਹਾੜੀ ਖੇਤਰਾਂ ਤੇ ਸੂਬੇ ਵਿੱਚ ਵੱਖ-ਵੱਖ ਥਾਈਂ ਪੈ ਰਹੀ ਭਾਰੀ ਬਰਸਾਤ ਕਾਰਨ ਨਾ ਕੇਵਲ ਪੰਜਾਬ ਦੇ ਕੁਝ ਜ਼ਿਲਿ੍ਹਆਂ ਬਲਕਿ ਦੇਸ਼ ਦੇ ਕਈ ਰਾਜਾਂ ਵਿੱਚ ਹੜ੍ਹਾਂ ਵਰਗਾਂ ਹਾਲਾਤ ਬਣੇ ਹੋਏ ਹਨ ਅਤੇ ਇਸ ਖ਼ਤਰੇ ਨੂੰ ਪਹਿਲਾਂ ਹੀ ਮਹਿਸੂਸ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਦੇ ਸਾਰੇ ਸਬੰਧਤ ਵਿਭਾਗਾਂ ਨੂੰ ਦਰਿਆਵਾਂ, ਚੋਆਂ, ਨਹਿਰਾਂ, ਬਰਸਾਤੀ ਨਾਲਿਆਂ ਦੀ ਢੁਕਵੀ ਸਾਫ਼ ਸਫਾਈ ਦੇ ਦਿਸ਼ਾ ਨਿਰਦੇਸ਼ ਦਿੱਤੇ ਗਏ ਸਨ। 

ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਦਾ ਇਹ ਦੌਰਾ ਵੀ ਸਰਹਿੰਦ ਚੋਅ ਵਿੱਚ ਹੋਈ ਸਫ਼ਾਈ ਦੇ ਨਿਰੀਖਣ ਵਜੋਂ ਕੀਤਾ ਗਿਆ ਹੈ ਅਤੇ ਇਸ ਤੋਂ ਪਹਿਲਾਂ ਵੀ ਲਗਾਤਾਰ ਸਾਰੀ ਸਥਿਤੀ ’ਤੇ ਨਜ਼ਰ ਰੱਖੀ ਜਾ ਰਹੀ ਸੀ। ਉਨ੍ਹਾਂ ਸੁਨਾਮ ਹਲਕੇ ਵਿੱਚ ਪੈਂਦੇ ਪਿੰਡ ਘਾਸੀਵਾਲਾ ਵਿਖੇ ਨਿਰੀਖਣ ਕਰਦਿਆਂ ਦੱਸਿਆ ਕਿ ਵਿਭਾਗੀ ਅਧਿਕਾਰੀਆਂ ਵੱਲੋਂ ਵਧੀਆ ਢੰਗ ਨਾਲ ਚੋਅ ਦੀ ਸਫਾਈ ਕਰਵਾਈ ਗਈ ਹੈ ਤਾਂ ਜੋ ਲੋਕਾਂ ਦੇ ਘਰਾਂ ਤੇ ਖੇਤਾਂ ਵਿੱਚ ਪਾਣੀ ਨਾ ਵੜੇ। 

ਉਨ੍ਹਾਂ ਕਿਹਾ ਕਿ ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਸਾਰੀਆਂ ਹੀ ਡਰੇਨਾਂ ਦੀ ਮੌਨਸੂਨ ਦੇ ਸੀਜ਼ਨ ਤੋਂ ਪਹਿਲਾਂ ਹੀ ਸਹੀ ਢੰਗ ਨਾਲ ਸਫਾਈ ਕਰਵਾਈ ਜਾ ਚੁੱਕੀ ਹੈ।ਇਸ ਤੋਂ ਪਹਿਲਾਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਆਪਣੀ ਰਿਹਾਇਸ਼ ਵਿਖੇ ਸਬ ਡਵੀਜਨ ਦੇ ਉਚ ਅਧਿਕਾਰੀਆਂ ਨਾਲ ਪ੍ਰਬੰਧਾਂ ਸਬੰਧੀ ਵਿਸਥਾਰ ਵਿੱਚ ਸਮੀਖਿਆ ਮੀਟਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਵਧੇਰੇ ਚੌਕਸੀ ਵਰਤਣ ਦੀ ਹਦਾਇਤ ਕੀਤੀ। 

ਇਸ ਮੌਕੇ ਐਸ.ਡੀ.ਐਮ ਜਸਪ੍ਰੀਤ ਸਿੰਘ, ਡੀ.ਐਸ.ਪੀ ਭਰਪੂਰ ਸਿੰਘ, ਬੀ.ਡੀ.ਪੀ.ਓ ਸੰਜੀਵ ਕੁਮਾਰ, ਨਾਇਬ ਤਹਿਸੀਲਦਾਰ ਅਮਿਤ ਕੁਮਾਰ, ਹਰਦੀਪ ਸਿੰਘ ਐਸ.ਡੀ.ਓ ਡਰੇਨੇਜ਼, ਚੇਅਰਮੈਨ ਮਾਰਕੀਟ ਕਮੇਟੀ ਮੁਕੇਸ਼ ਜੁਨੇਜਾ, ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ ਆਸ਼ਾ ਬਜਾਜ, ਰਵੀ ਕਾਂਤ ਗੋਇਲ, ਜਤਿੰਦਰ ਜੈਨ ਵੀ ਹਾਜ਼ਰ ਸਨ।

 

Tags: Aman Arora , AAP , Aam Aadmi Party , AAP Punjab , Aam Aadmi Party Punjab , Government of Punjab , Punjab Government , Weather

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD