Wednesday, 22 July 2026

 

 

ਖ਼ਾਸ ਖਬਰਾਂ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ

 

ਜਿਲ੍ਹੇ ਵਿੱਚ ਹੜ੍ਹਾਂ ਦਾ ਫਿਲਹਾਲ ਕੋਈ ਖ਼ਤਰਾ ਨਹੀਂ - ਹਰਭਜਨ ਸਿੰਘ ਈ.ਟੀ.ਓ

ਕੈਬਨਿਟ ਮੰਤਰੀ ਨੇ ਜਿਲਾ ਅਧਿਕਾਰੀਆਂ ਨਾਲ ਲਿਆ ਮੌਜੂਦਾ ਸਥਿਤੀ ਦਾ ਜਾਇਜਾ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Weather, DC Amritsar, Amritsar, Amit Talwar, Deputy Commissioner Amritsar

Web Admin

Web Admin

5 Dariya News

ਅੰਮ੍ਰਿਤਸਰ , 10 Jul 2023

Last updated on: Jul 10, 2023, 00:00 IST

ਭਾਰੀ ਬਰਸਾਤ ਕਾਰਨ ਪੈਦਾ ਹੋਏ ਹਾਲਾਤ ਨੂੰ ਧਿਆਨ ਵਿੱਚ ਰੱਖਦੇ ਹੋਏ ਕੈਬਨਿਟ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜਿਲ੍ਹਾ ਅਧਿਕਾਰੀਆਂ ਨਾਲ ਮੌਜੂਦਾ ਸਥਿਤੀ ਦਾ ਜਾਇਜਾ ਲੈਂਣ ਮਗਰੋਂ ਕਿਹਾ ਕਿ ਫਿਲਹਾਲ ਅੰਮ੍ਰਿਤਸਰ ਜਿਲ੍ਹੇ ਵਿੱਚ ਹੜ੍ਹਾਂ ਦਾ ਕੋਈ ਖ਼ਤਰਾ ਨਹੀਂ ਹੈ, ਪਰ ਫਿਰ ਵੀ ਸਾਨੂੰ ਸਾਵਧਾਨ ਰਹਿਣ ਦੀ ਲੋੜ ਹੈ। ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸ: ਹਰਭਜਨ ਸਿੰਘ ਨੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਵਲੋਂ ਕੀਤੇ ਗਏ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਮੀਟਿੰਗ ਕੀਤੀ। 

ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ, ਕਮਿਸ਼ਨਰ ਕਾਰਪੋਰੇਸ਼ਨ ਸ੍ਰੀ ਸੰਦੀਪ ਰਿਸ਼ੀ, ਡੀ.ਸੀ.ਪੀ. ਪਰਮਿੰਦਰ ਸਿੰਘ ਭੰਡਾਲ, ਐਸ.ਐਸ.ਪੀ. ਸ੍ਰੀ ਸਤਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ: ਹਰਪ੍ਰੀਤ ਸਿੰਘ ਸਮੇਤ ਸਾਰੇ ਐਸ.ਡੀ.ਐਮਜ਼ ਅਤੇ ਵਿਭਾਗਾਂ ਦੇ ਮੁੱਖੀ ਹਾਜ਼ਰ ਸਨ।ਸ: ਹਰਭਜਨ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਮੈਂ, ਸ: ਕੁਲਦੀਪ ਸਿੰਘ ਧਾਲੀਵਾਲ, ਡਿਪਟੀ ਕਮਿਸ਼ਨਰ ਅਤੇ ਸਾਡੇ ਸਾਰੇ ਵਿਧਾਇਕਾਂ ਨੇ ਜਿਲ੍ਹੇ ਦੀਆਂ ਨਾਜ਼ੁਕ ਥਾਵਾਂ ਦਾ ਦੌਰਾ ਕੀਤਾ ਹੈ। 

ਕੁੱਝ ਇਕ ਥਾਵਾਂ ਜਿਨਾਂ ਵਿੱਚ ਪਿੰਡ ਤਾਰਾਗੜ੍ਹ, ਧਰਦਿਓਂ, ਮਹਿਸਮਪੁਰਾ, ਖਿਲਚੀਆਂ, ਦਸ਼ਮੇਸ਼ ਨਗਰ, ਤਿੰਮੋਵਾਲ, ਮਾਲੋਵਾਲ, ਘੋਨੇਵਾਲ, ਭਿੰਡੀਸੈਂਦਾਂ, ਦਰਿਆ ਮੂਸਾ, ਨਵਾਂ ਪਿੰਡ ਆਦਿ ਸ਼ਾਮਲ ਹਨ ਵਿਚ ਕੁਝ ਇਕ ਥਾਵਾਂ ’ਤੇ ਪਾਣੀ ਰੁਕਣ ਦੀ ਸਮੱਸਿਆ ਸੀ, ਜਿਸਨੂੰ ਹਲ ਕਰਵਾ ਲਿਆ ਗਿਆ ਹੈ। ਉਨਾਂ ਦੱਸਿਆ ਕਿ ਰਾਵੀ ਦਰਿਆ ਦੀ ਸਥਿਤੀ ਫਿਲਹਾਲ ਖਤਰੇ ਤੋਂ ਬਾਹਰ ਹੈ ਅਤੇ ਦਰਿਆ ਸਤਲੁਜ ਜੋ ਕਿ ਬਿਆਸ ਨੇੜਿਓਂ ਲੰਘਦਾ ਹੈ ਵਿਚ ਵੀ ਪਾਣੀ ਦਾ ਕੋਈ ਖਤਰਾ ਨਹੀਂ ਹੈ।

ਉਨਾਂ ਦਰਿਆਵਾਂ ਦੇ ਨਾਲ ਲੱਗਦੇ ਇਲਾਕਿਆਂ ਵਿਚ ਹੜ੍ਹ ਦੀ ਸਥਿਤੀ ਨਾਲ ਨਿਪਟਣ ਲਈ ਅਧਿਕਾਰੀਆਂ ਦੀਆਂ ਪਿੰਡ ਪੱਧਰ ਉਤੇ ਡਿਊਟੀਆਂ ਲਗਾਉਣ, ਲੋਕਾਂ ਨੂੰ ਸੁੱਰਖਿਅਤ ਥਾਵਾਂ ਤੇ ਲਿਜਾਣ, ਉਨਾਂ ਦੇ ਖਾਣ-ਪੀਣ ਦਾ ਪ੍ਰਬੰਧ ਕਰਨ ਅਤੇ ਪਸ਼ੂਆਂ ਦੇ ਚਾਰੇ ਆਦਿ ਦਾ ਪ੍ਰਬੰਧ ਕਰਨ ਲਈ ਤਿਆਰ ਰਹਿਣ ਵਾਸਤੇ ਕਿਹਾ।

ਕੈਬਨਿਟ ਮੰਤਰੀ ਨੇ ਸਿਹਤ ਵਿਭਾਗ ਨੂੰ ਹਦਾਇਤ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਪਾਣੀ ਦੀਆਂ ਟੈਂਕੀਆਂ ਦੀ ਕਲੋਰਾਈਜੇਸ਼ਨ ਨੂੰ ਯਕੀਨੀ ਬਣਾਉਣ ਦੇ ਨਾਲ ਨਾਲ ਬਰਸਾਤ ਦੇ ਸੀਜ਼ਨ ਵਿੱਚ ਪੈਦਾ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਲੋੜੀਂਦੀਆਂ ਦਵਾਈਆਂ ਦਾ ਪ੍ਰਬੰਧ ਕਰਨ। ਉਨਾਂ ਦੱਸਿਆ ਕਿ ਸਾਡੇ ਕੋਲ ਵੱਖ ਵੱਖ ਪਿੰਡਾਂ/ਸ਼ਹਿਰਾਂ ਵਿੱਚ ਸਕੂਲਾਂ ਦੇ ਹੀ 7000 ਤੋਂ ਵੱਧ ਕਮਰੇ ਹਨ। ਜਿਥੇ ਕਿ ਲੋੜ ਵੇਲੇ ਲੋਕਾਂ ਨੂੰ ਰੱਖਿਆ ਜਾ ਸਕਦਾ ਹੈ। 

ਇਸੇ ਤਰ੍ਹਾਂ ਸਾਡੀਆਂ ਅਨਾਜ ਮੰਡੀਆਂ ਅਤੇ ਹੋਰ ਸਥਾਨ ਲੋੜ ਵੇਲੇ ਕੰਮ ਆ ਸਕਦੇ ਹਨ।ਇਸ ਮੌਕੇ ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਨੇ ਕਿਹਾ ਕਿ ਭਾਵੇਂ ਹੜ੍ਹ ਦਾ ਕੋਈ ਖ਼ਤਰਾ ਨਹੀਂ ਹੈ ਪਰ ਫਿਰ ਵੀ ਸਾਡੀ ਹਰ ਤਰ੍ਹਾਂ ਨਾਲ ਤਿਆਰੀ ਹੈ। ਉਨਾਂ ਕਿਹਾ ਕਿ ਸਾਰੇ ਐਸ.ਡੀ.ਐਮਜ਼ ਆਪਣੇ ਆਪਣੇ ਇਲਾਕੇ ਵਿਚ ਲਗਾਤਾਰ ਮੌਜੂਦਾ ਸਥਿਤੀ ’ਤੇ ਨਜ਼ਰ ਰੱਖ ਰਹੇ ਹਨ। 

ਇਸ ਤੋਂ ਇਲਾਵਾ ਫੌਜ, ਬੀ.ਐਸ.ਐਫ਼, ਐਨ.ਡੀ.ਆਰ.ਐਫ. ਨਾਲ ਵੀ ਸਾਡਾ ਪੂਰਾ ਸੰਪਰਕ ਹੈ, ਜੋ ਕਿ ਲੋੜ ਵੇਲੇ ਸਾਡੀ ਮਦਦ ’ਤ ਆ ਸਕਦੇ ਹਨ। ਉਨਾਂ ਸਾਰੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਕ ਟੀਮ ਵਜੋਂ ਕੰਮ ਕਰਨ ਅਤੇ ਨਾ ਆਪ ਛੁੱਟੀ ਲੈਣ ਅਤੇ ਨਾ ਹੀ ਆਪਣੇ ਕਰਮਚਾਰੀਆਂ ਨੂੰ ਬਿਨਾਂ ਅਤਿ ਜ਼ਰੂਰੀ ਲੋੜ ਤੋਂ ਛੁੱਟੀ ਦੇਣ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Weather , DC Amritsar , Amritsar , Amit Talwar , Deputy Commissioner Amritsar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD