Sunday, 05 May 2024

 

 

ਖ਼ਾਸ ਖਬਰਾਂ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ ਐਲਪੀਯੂ ਵੱਲੋਂ ਏਰੋਸਪੇਸ ਇੰਜਨੀਅਰਿੰਗ 'ਚ ਐਡਵਾਂਸਮੈਂਟਸ 'ਤੇ ਦੋ ਦਿਨਾਂ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨਾਮਜਦਗੀ ਪੱਤਰ ਦਾਖਲ ਕਰਨ ਦੀ ਦਿੱਤੀ ਸਿਖਲਾਈ

 

ਪਲੈਨਿੰਗ ਬੋਰਡ ਦੇ ਚੇਅਰਮੈਨ ਅਤੇ ਤਹਿਸੀਲਦਾਰ ਵੱਲੋਂ ਸੰਭਾਵਿਤ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ

ਜ਼ਿਲ੍ਹਾ ਵਾਸੀ ਹੜ੍ਹ ਨਾਲ ਸਬੰਧਤ ਸਥਿਤੀ ਵਿੱਚ ਕੰਟਰੋਲ ਰੂਮ ਦੇ ਨੰਬਰਾਂ ਤੇ ਕਰਨ ਸੰਪਰਕ- ਗਿੱਲ

Weather, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫਿਰੋਜ਼ਪੁਰ , 10 Jul 2023

ਪਲੈਨਿੰਗ ਬੋਰਡ ਦੇ ਚੈਅਰਮੈਨ ਚੰਦ ਸਿੰਘ ਗਿੱਲ ਅਤੇ ਤਹਿਸੀਲਦਾਰ ਫਿਰੋਜ਼ਪੁਰ ਸੁਖਬੀਰ ਕੌਰ ਵੱਲੋਂ ਫਿਰੋਜ਼ਪੁਰ ਸ਼ਹਿਰੀ ਹਲਕੇ ਦੇ ਸੰਭਾਵਿਤ ਹੜ ਪ੍ਰਭਾਵਿਤ ਖੇਤਰਾਂ ਦਾ ਜਾਇਜਾ ਲਿਆ ਗਿਆ। ਉਨ੍ਹਾਂ ਕਿਹਾ ਕਿ ਪਿੱਛਲੇ ਕੁਝ ਦਿਨਾਂ ਵਿੱਚ ਹੋ ਰਹੀ ਬਰਸਾਤ ਕਾਰਨ ਹੜ ਵਰਗੀ ਸਥਿਤੀ ਪੈਦਾ ਹੋਣ ਵਾਲੇ ਖੇਤਰਾਂ ਦਾ ਹਾਲ ਜਾਣਨ ਲਈ ਅੱਜ ਵੱਖ ਵੱਖ ਥਾਵਾਂ ਦਾ ਦੌਰਾ ਕੀਤਾ ਗਿਆ ਹੈ।

ਪਲੈਨਿੰਗ ਬੋਰਡ ਦੇ ਚੈਅਰਮੈਨ ਚੰਦ ਸਿੰਘ ਗਿੱਲ ਨੇ ਕਿਹਾ ਕਿ ਹੜ ਵਾਲੀ ਸਥਿਤੀ ਨਾਲ ਨਜਿਠਣ ਲਈ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਫਿਲਹਾਲ ਸਥਿਤੀ ਕੰਟਰੋਲ ਵਿੱਚ ਹੈ ਅਤੇ ਕਿਸੇ ਤਰ੍ਹਾਂ ਦਾ ਕੋਈ ਖਤਰਾ ਨਹੀਂ ਹੈ, ਪਰ ਸਰਕਾਰ ਵੱਲੋਂ ਪੂਰੇ ਪ੍ਰਬੰਧ ਕੀਤੇ ਜਾ ਰਹੇ ਹਨ। 

ਉਨ੍ਹਾਂ ਕਿਹਾ ਜੇਕਰ ਹੜ੍ਹ ਆਉਣ ਵਾਲੀ ਕੋਈ ਵੀ ਸਥਿਤੀ ਬਣਦੀ ਹੈ ਤਾਂ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ ਮੁਕੰਮਲ ਹਨ ਤਾਂ ਜੋ ਕਿਸੇ ਤਰਾਂ ਦਾ ਕੋਈ ਜਾਨੀ ਅਤੇ ਮਾਲੀ ਨੁਕਸਾਨ ਹੋਣ ਤੋਂ ਬਚਿਆ ਜਾ ਸਕੇ। ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਸ. ਰਣਬੀਰ ਸਿੰਘ ਦੇ ਰਾਜ ਤੋਂ ਬਾਹਰ ਹੋਣ ਕਾਰਨ ਮੇਰੀ ਅਤੇ ਵਰਕਰਾਂ ਦੀ ਡਿਊਟੀ ਲਗਾਈ ਗਈ ਹੈ ਕਿ ਉਹ ਸੰਭਾਵਿਤ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਨ ਅਤੇ ਏਰੀਏ ਦੇ ਲੋਕਾਂ ਦੇ ਦੁਖ-ਸੁੱਖ ਵਿਚ ਸ਼ਰੀਕ ਹੋਣ। ਉਨ੍ਹਾਂ ਕਿਹਾ ਕਿ ਆਮ ਆਦਮੀ ਸਰਕਾਰ ਹਮੇਸ਼ਾਂ ਹੀ ਲੋਕਾਂ ਦੇ ਨਾਲ ਖੜੀ ਹੈ।

ਇਸ ਮੌਕੇ ਤਹਿਸੀਲਦਾਰ ਤਹਿਸੀਲਦਾਰ ਫਿਰੋਜ਼ਪੁਰ ਸੁਖਬੀਰ ਕੌਰ ਨੇ ਕਿਹਾ ਪ੍ਰਸ਼ਾਸਨ ਵੱਲੋਂ ਹੜ੍ਹ ਵਾਲੀ ਸਥਿਤੀ ਨਾਲ ਨਜਿੱਠਣ ਲਈ ਸਾਰੇ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਸ ਲਈ ਜ਼ਿਲ੍ਹਾ ਪੱਧਰ ਤੇ ਕੰਟਰੋਲ ਰੂਮ ਵੀ ਸਥਾਪਿਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਦਫ਼ਤਰ ਡਿਪਟੀ ਕਮਿਸ਼ਨਰ ਵਿਖੇ ਜ਼ਿਲ੍ਹਾ ਪੱਧਰੀ ਫਲੱਡ ਕੰਟਰੋਲ ਰੂਮ ਨੰਬਰ 01632-244017, ਤਹਿਸੀਲ ਫ਼ਿਰੋਜ਼ਪੁਰ ਵਿਖੇ ਫਲੱਡ ਕੰਟਰੋਲ ਰੂਮ ਨੰਬਰ 01632-244019 ਸਥਾਪਿਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਬਰਸਾਤੀ ਪਾਣੀ/ ਹੜ੍ਹ ਨਾਲ ਸਬੰਧਤ ਸਥਿਤੀ ਵਿੱਚ ਉਕਤ ਨੰਬਰਾਂ 'ਤੇ ਸੰਪਰਕ ਕਰਕੇ ਮਦਦ ਲੈ ਸਕਦੇ ਹਨ।

ਇਸ ਦੌਰਾਨ ਉਨ੍ਹਾਂ ਵੱਲੋਂ ਦੁਲਚੀ ਕੇ, ਕਾਮਲ ਵਾਲਾ, ਨਿਹਾਲੇ ਕੇ, ਸਾਬੂ ਆਣਾ ਤੋਂ ਅਟਾਰੀ (ਈਸੇ ਵਾਲਾ), ਅੱਕੂ ਵਾਲਾ, ਬਸਤੀ ਰਾਮ ਲਾਲ, ਬਸਤੀ ਵਕੀਲਾਂ ਵਾਲੀ, ਨਿਜਾਮ ਵਾਲਾ, ਬੱਘੇ ਵਾਲਾ, ਮੁਠਿਆ ਵਾਲਾ, ਨਿਹਾਲਾ ਲਵੇਰਾ, ਧੀਰਾ ਘਾਰਾ, ਬੱਗੇ ਵਾਲਾ, ਫਰੀਦੇ ਵਾਲਾ, ਜੈਮਲ ਵਾਲਾ, ਬਾਨਾਂ ਵਾਲੀ, ਦੂਲਾ ਸਿੰਘ, ਕੁਤਬਦੀਨ ਵਾਲਾ, ਕਾਲੇ ਕੇ ਹਿਠਾੜ, ਬੰਡਲਾ, ਹਸਤੀ ਵਾਲਾ ਆਦਿ ਖੇਤਰਾਂ ਦਾ ਦੌਰਾ ਕੀਤਾ ਗਿਆ।

ਇਸ ਮੌਕੇ ਡੀਡੀਪੀਓ ਜਸਵੰਤ ਸਿੰਘ, ਚੈਅਰਮੈਨ ਮਾਰਕਿਟ ਕਮੇਟੀ ਬਲਰਾਜ ਸਿੰਘ ਕਟੋਰਾ, ਬਲਾਕ ਪ੍ਰਧਾਨ ਪਿੱਪਲ ਸਿੰਘ, ਗੁਰਜੀਤ ਸਿੰਘ ਚੀਮਾ, ਅਮਰਿੰਦਰ ਸਿੰਘ ਬਰਾੜ, ਬਲਦੇਵ ਸਿੰਘ ਉਸਮਾਨ ਖਾਂ, ਗੁਰਦੇਵ ਸਿੰਘ, ਸੁਖਵਿੰਦਰ ਸਿੰਘ ਬਸਤੀ ਰਾਮ ਲਾਲ, ਸੋਨਾ ਸਿੰਘ ਆਰਿਫ ਕੇ, ਦਲੇਰ ਸਿੰਘ ਭੁੱਲਰ, ਗੁਰਪ੍ਰੀਤ ਸਿੰਘ, ਨਿਸ਼ਾਨ ਸਿੰਘ ਕੁਤਬਦੀਨ ਵਾਲਾ, ਹਰਪ੍ਰੀਤ ਸਿੰਘ, ਦਿਲਬਾਗ ਸਿੰਘ ਔਲਖ ਆਦਿ ਹਾਜ਼ਰ ਸਨ।

 

Tags: Weather , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD