Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਪ੍ਰਸ਼ਾਸਨ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ : ਰਿਸ਼ੀਪਾਲ ਸਿੰਘ

ਸੰਭਾਵੀ ਹੜ੍ਹ ਕਾਰਨ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਦੇ ਵਸਨੀਕਾਂ ਲਈ ਰਾਸ਼ਨ ਸਪਲਾਈ ਸਮੇਤ ਹੋਰ ਲੋੜੀਂਦੇ ਪ੍ਰਬੰਧ ਮੁਕੰਮਲ ਰੱਖਣ ਦੇ ਆਦੇਸ਼

DC Mansa, Deputy Commissioner Mansa, Rishipal Singh

Web Admin

Web Admin

5 Dariya News

ਮਾਨਸਾ , 10 Jul 2023

Last updated on: Jul 10, 2023, 00:00 IST

ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਥਾਨਕ ਬੱਚਤ ਭਵਨ ਵਿਖੇ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ।ਡਿਪਟੀ ਕਮਿਸ਼ਨਰ ਨੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਤੋਂ ਚਾਂਦਪੁਰਾ ਘੱਗਰ ਵਿਚ ਪਾਣੀ ਦੀ ਸਮਰੱਥਾ ਅਤੇ ਆਉਣ ਵਾਲੇ ਸੰਭਾਵੀ ਪਾਣੀ ਬਾਰੇ ਜਾਣਕਾਰੀ ਲੈਦਿਆਂ, ਤੁਰੰਤ ਪਹਿਲਕਦਮੀ ਨਾਲ 50 ਹਜ਼ਾਰ ਤੋਂ ਵਧੇਰੇ ਗੱਟੇ ਪਾਣੀ ਨੂੰ ਕੰਟਰੋਲ ਕਰਨ ਲਈ ਭਰਤੀ ਕਰਵਾ ਕੇ ਰੱਖਣ ਦੇ ਆਦੇਸ਼ ਜਾਰੀ ਕੀਤੇ। 

ਉਨ੍ਹਾਂ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਤੋਂ ਸੰਭਾਵੀ ਹੜ੍ਹ ਕਾਰਨ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਅਤੇ ਖੇਤੀ ਏਰੀਆ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਲਈ। ਉਨ੍ਹਾਂ ਜ਼ਿਲ੍ਹਾ ਖੁਰਾਕ ਤੇ ਸਿਵਲ ਸਪਲਾਈ ਕੰਟਰੋਲਰ ਨੂੰ 500-500 ਤਰਪਾਲਾਂ ਤੁਰੰਤ ਐਸ.ਡੀ.ਐਮ ਬੁਢਲਾਡਾ ਅਤੇ ਐਸ.ਡੀ.ਐਮ. ਸਰਦੂਲਗੜ੍ਹ ਨੂੰ ਮੁਹੱਈਆ ਕਰਵਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਤਾਲਮੇਲ ਕਰਕੇ ਪਸ਼ੂਆਂ ਦੇ ਲਈ ਹਰੇ ਚਾਰੇ ਅਤੇ ਤੂੜੀ ਦਾ ਢੁਕਵਾਂ ਪ੍ਰਬੰਧ ਰੱਖਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਭਾਵੀ ਹੜ੍ਹ ਕਾਰਨ ਪ੍ਰਭਾਵਿਤ ਹੋਣ ਵਾਲੇ ਨੇੜਲੇ ਪਿੰਡਾਂ ਦੇ ਵਸਨੀਕਾਂ ਲਈ ਰਾਸ਼ਨ ਸਪਲਾਈ ਸਮੇਤ ਹੋਰ ਲੋੜੀਂਦੇ ਖਾਣ-ਪੀਣ ਦੇ ਪੁਖ਼ਤਾ ਪ੍ਰਬੰਧ ਮੁਕੰਮਲ ਰੱਖੇ ਜਾਣ। ਉਨ੍ਹਾਂ ਜਲ ਸਪਲਾਈ ਵਿਭਾਗ ਦੇ ਅਧਿਕਾਰੀਆਂ ਨੂੰ ਪੀਣ ਵਾਲੇ ਪਾਣੀ ਲਈ ਟੈਂਕਰਾਂ ਦੀ ਵਿਵਸਥਾ 100 ਤੋਂ ਵਧੇਰੇ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਸੀਵਰੇਜ਼ ਬੋਰਡ ਦੇ ਅਧਿਕਾਰੀਆਂ ਅਤੇ ਕਾਰਜਸਾਧਕ ਅਫ਼ਸਰ ਨੂੰ ਹਦਾਇਤ ਕੀਤੀ ਕਿ ਸੜ੍ਹਕਾਂ ’ਤੇ ਪਏ ਟੋਇਆਂ ਵਿਚ ਰੁਕਣ ਵਾਲੇ ਪਾਣੀ ਦੀ ਸਫਾਈ ਕਰਵਾਈ ਜਾਵੇ ਅਤੇ ਪਾਣੀ ਕੱਢਣ ਵਾਲੀਆਂ ਮੋਟਰਾਂ ਦਾ ਵੱਧ ਤੋਂ ਵੱਧ ਪ੍ਰਬੰਧ ਰੱਖਿਆ ਜਾਵੇ।

ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਤੋਂ ਜਾਇਜ਼ਾ ਲੈਂਦਿਆਂ ਦੱਸਿਆ ਕਿ ਪ੍ਰਸ਼ਾਸਨ ਸੰਭਾਵੀ ਹੜ੍ਹਾਂ ਦੀ ਕਿਸੇ ਵੀ ਤਰ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਮੁਸਤੈਦ ਹੈ ਅਤੇ ਸਮੂਹ ਅਧਿਕਾਰੀਆਂ ਵੱਲੋਂ ਅਜਿਹੀ ਕਿਸੇ ਵੀ ਅਣਸੁਖਾਵੀਂ ਸਥਿਤੀ ਨਾਲ ਨਜਿੱਠਣ ਲਈ ਬਚਾਅ ਕਾਰਜਾਂ ਲਈ ਲੋੜੀਂਦਾ ਜਰੂਰੀ ਸਾਮਾਨ ਤਿਆਰ ਰੱਖਿਆ ਜਾਵੇ ਅਤੇ ਅਮਲੇ ਦੀਆਂ ਡਿਊਟੀਆਂ ਸਬੰਧੀ ਵੇਰਵੇ ਤਿਆਰ ਰੱਖੇ ਜਾਣ।

 

Tags: DC Mansa , Deputy Commissioner Mansa , Rishipal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD