Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਤੇ ਫਾਜਿ਼ਲਕਾ ਦੇ ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਨੇ ਕੀਤਾ ਸਤਲੁਜ਼ ਦੀ ਕਰੀਕ ਦਾ ਦੌਰਾ

ਹੁਸੈਨੀਵਾਲਾ ਤੋਂ ਸਤਲੁਜ਼ ਵਿਚ ਛੱਡਿਆ 55 ਹਜਾਰ ਕਿਉਸਿਕ ਪਾਣੀ, ਸਤਲੁਜ਼ ਦੀ ਕਰੀਕ ਪਾਰਲੇ ਪਿੰਡਾਂ ਨੂੰ ਸੁਰੱਖਿਅਤ ਥਾਂਵਾਂ ਤੇ ਪਹੁੰਚਣ ਦੀ ਸਲਾਹ

DC Fazilka, Senu Duggal, Fazilka, Deputy Commissioner Fazilka, Narinder Pal Singh Sawna, Fazilka, AAP, Aam Aadmi Party, Aam Aadmi Party Punjab, AAP Punjab, Weather

Web Admin

Web Admin

5 Dariya News

ਫਾਜਿ਼ਲਕਾ , 10 Jul 2023

Last updated on: Jul 10, 2023, 00:00 IST

ਪੰਜਾਬ ਦੇ ਉਪਰਲੇ ਹਿੱਸਿਆਂ ਵਿਚ ਪੈ ਰਹੀ ਭਾਰੀ ਬਾਰਿਸ਼ ਕਾਰਨ ਸਲਤੁਜ਼ ਦਰਿਆ ਵਿਚ ਆ ਰਿਹਾ ਵੱਡੀ ਮਾਤਰਾ ਵਿਚ ਪਾਣੀ ਅੰਤਮ ਰੂਪ ਵਿਚ ਹੁਸੈਨੀਵਾਲਾ ਹੈਡ ਵਰਕਸ ਰਾਹੀਂ ਫਾਜਿ਼ਲਕਾ ਜਿ਼ਲ੍ਹੇ ਦੇ ਖੇਤਰਾਂ ਵਿਚ ਪੁੱਜੇਗਾ। ਇਸ ਲਈ ਅਗੇਤੇ ਪ੍ਰਬੰਧਾਂ ਤਹਿਤ ਫਾਜਿ਼ਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਤੇ ਡਿਪਟੀ ਕਮਿਸ਼ਨਰ ਡਾ: ਸੇਨੂ ਦੁੱਗਲ ਨੇ ਸਰੱਹਦੀ ਪਿੰਡਾਂ ਦੇ ਲੋਕਾਂ ਨਾਲ ਮਹਾਤਮ ਨਗਰ ਵਿਚ ਬੈਠਕ ਕਰਕੇ ਉਨ੍ਹਾਂ ਨੂੰ ਰਾਹਤ ਕੈਂਪਾਂ ਵਿਚ ਜਾਣ ਲਈ ਕਿਹਾ ਤੇ ਨਾਲ ਹੀ ਉਨ੍ਹਾਂ ਨੇ ਸਤਲੁਜ਼ ਦੇ ਬੰਧਾਂ ਅਤੇ ਅੰਤਰ ਰਾਸ਼ਟਰੀ ਸਰਹੱਦ ਦੇ ਨਾਲ ਸੰਭਾਵਿਤ ਹੜ੍ਹ ਪ੍ਰਬੰਧਾਂ ਦੀ ਸਮੀਖਿਆ ਲਈ ਵੀ ਦੌਰਾ ਕੀਤਾ।

ਇਸ ਮੌਕੇ ਉਨ੍ਹਾਂ ਨਾਲ ਐਸਐਸਪੀ ਅਵਨੀਤ ਕੌਰ ਸਿੱਧੂ, ਏਡੀਸੀ ਜਨਰਲ ਅਵਨੀਤ ਕੌਰ, ਏਡੀਸੀ ਵਿਕਾਸ ਸ੍ਰੀ ਅਮਿਤ ਪੰਚਾਲ, ਐਸਡੀਐਮ ਸ੍ਰੀ ਅਕਾਸ਼ ਬਾਂਸਲ ਵੀ ਹਾਜਰ ਸਨ।ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸੈਨੀਵਾਲਾ ਹੈਡਵਰਕਸ ਤੋਂ 55 ਹਜਾਰ ਕਿਉਸਿਕ ਪਾਣੀ ਛੱਡਿਆ ਗਿਆ ਹੈ ਅਤੇ ਇਹ ਫਾਜਿ਼ਲਕਾ ਜਿ਼ਲ੍ਹੇ ਵਿਚ ਪਹੁੰਚਣਾ ਸ਼ੁਰੂ ਹੋ ਗਿਆ ਹੈ। 

ਪਰ ਵੱਡਾ ਖਤਰਾ ਉਹ ਪਾਣੀ ਬਣੇਗਾ ਜ਼ੋ ਰੋਪੜ੍ਹ ਹੈਡ ਵਰਕਸ ਤੋਂ ਆ ਰਿਹਾ ਹੈ ਅਤੇ ਹਰੀਕੇ ਅਤੇ ਹੁਸੈਨੀਵਾਲਾ ਹੁੰਦੇ ਹੋਏ ਮੰਗਲਵਾਰ ਤੱਕ ਫਾਜਿ਼ਲਕਾ ਵਿਚ ਪੁੱਜੇਗਾ। ਇਸ ਲਈ ਉਨ੍ਹਾਂ ਨੇ ਸਤਲੁਜ਼ ਦੇ ਲਹਿੰਦੇ ਪਾਸੇ ਵਾਲੇ ਪਿੰਡਾਂ ਦੇ ਲੋਕਾਂ ਨੂੰ ਸੁਰੱਖਿਅਤ ਥਾਂਵਾਂ ਤੇ ਬਣਾਏ ਰਾਹਤ ਕੈਂਪਾਂ ਵਿਚ ਜਾਣ ਦੀ ਅਪੀਲ ਕੀਤੀ।ਇਸ ਮੌਕੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਾਹਤ ਕੈਂਪਾਂ ਵਿਚ ਹਰ ਪ੍ਰਕਾਰ ਦੀ ਵਿਵਸਥਾ ਕੀਤੀ ਜਾ ਰਹੀ ਹੈ ਅਤੇ ਲੋਕਾਂ ਦੀ ਇਸ ਔਖੀ ਘੜੀ ਵਿਚ ਸਰਕਾਰ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮਹਾਤਮ ਨਗਰ ਵਿਚ ਇੰਨ੍ਹਾਂ ਸਰਹੱਦੀ ਪਿੰਡਾਂ ਲਈ ਹੜ੍ਹ ਕੰਟਰੋਲ ਰੂਮ ਬਣਾਇਆ ਗਿਆ ਹੈ ਜਿੱਥੇ ਸਾਰੇ ਵਿਭਾਗਾਂ ਦੇ ਨੁੰਮਾਇੰਦੇ ਹਾਜਰ ਰਹਿਣਗੇ ਅਤੇ ਪਿੰਡਾਂ ਦੇ ਲੋਕ ਕਿਸੇ ਵੀ ਮਦਦ ਲਈ ਇੱਥੇ ਸੰਪਰਕ ਕਰਨ। ਉਨ੍ਹਾਂ ਨੇ ਦੱਸਿਆ ਕਿ ਜਿ਼ਲ੍ਹੇ ਵਿਚ 17 ਰਾਹਤ ਕੈਂਪ ਬਣਾਏ ਗਏ ਹਨ ਅਤੇ ਲੋਕ ਇੰਨ੍ਹਾਂ ਵਿਖੇ ਆ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਇਸ ਮੌਕੇ ਦੋ ਤਿੰਨ ਦਿਨ ਤਾਰੋਂ ਪਾਰ ਖੇਤੀ ਲਈ ਨਾ ਜਾਣ, ਨਦੀ ਵਿਚ ਨਹਾਉਣ ਜਾਂ ਮੱਛੀ ਫੜਨ ਲਈ ਨਾ ਜਾਣ ਦੀ ਅਪੀਲ ਵੀ ਕੀਤੀ।ਉਨ੍ਹਾਂ ਨੇ ਕਿਹਾ ਕਿ ਜਿ਼ਲ੍ਹਾ ਪ੍ਰ਼ਸ਼ਾਸਨ ਸੰਭਾਵਿਤ ਖਤਰੇ ਨਾਲ ਨੱਜਿਠਣ ਲਈ ਹਰ ਹੀਲਾ ਵਰਤ ਰਿਹਾ ਹੈ ਅਤੇ ਲੋਕ ਵੀ ਸਹਿਯੋਗ ਕਰਦੇ ਹੋਏ ਸਮਾਂ ਰਹਿੰਦੇ ਪਿੰਡਾਂ ਵਿਚੋਂ ਸੁਰੱਖਿਅਤ ਥਾਂਵਾਂ ਤੇ ਆ ਜਾਣ।

ਇਸ ਮੌਕੇ ਉਨ੍ਹਾਂ ਨੇ ਮਹਾਤਮ ਨਗਰ ਵਿਖੇ ਹੀ ਸਾਰੇ ਵਿਭਾਗਾਂ ਨਾਲ ਬੈਠਕ ਕੀਤੀ ਅਤੇ ਹਦਾਇਤ ਕੀਤੀ ਕਿ ਰਾਹਤ ਕੈਂਪਾਂ ਵਿਚ ਬਿਜਲੀ ਪਾਣੀ, ਰਾਸ਼ਨ, ਪਸ਼ੂਆਂ ਲਈ ਚਾਰਾ, ਤਰਪਾਲਾਂ ਆਦਿ ਪ੍ਰਬੰਧ ਕੀਤੇ ਜਾਣ। ਉਨ੍ਹਾਂ ਨੇ ਕਿਹਾ ਕਿ ਪ੍ਰਭਾਵਿਤ ਇਲਾਕਿਆਂ ਵਿਚ ਮੈਡੀਕਲ ਟੀਮਾਂ ਸਮੇਤ ਸਾਰੇ ਵਿਭਾਗਾਂ ਦੀਆਂ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੜ੍ਹਾਂ ਸਬੰਧੀ ਕਿਸੇ ਵੀ ਸਹਾਇਤਾਂ ਲਈ 24 ਘੰਟੇ ਚੱਲਣ ਵਾਲੇ ਜਿ਼ਲ੍ਹਾ ਪੱਧਰੀ ਹੜ੍ਹ ਕੰਟਰੋਲ ਰੂਮ ਤੇ ਫੋਨ ਨੰਬਰ 01638—262153 ਤੇ ਸੰਪਰਕ ਕੀਤਾ ਜਾ ਸਕਦਾ ਹੈ।

 

Tags: DC Fazilka , Senu Duggal , Fazilka , Deputy Commissioner Fazilka , Narinder Pal Singh Sawna , Fazilka , AAP , Aam Aadmi Party , Aam Aadmi Party Punjab , AAP Punjab , Weather

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD