Thursday, 23 July 2026

 

 

ਖ਼ਾਸ ਖਬਰਾਂ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੀ ਬਦਲੀ ਤਸਵੀਰ : ਬ੍ਰਮ ਸ਼ੰਕਰ ਜਿੰਪਾ ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-ਭਾਜਪਾ, 'ਆਪ' 'ਤੇ ਲਗਾ ਰਹੀਆਂ ਹਨ ਬੇਬੁਨਿਆਦ ਦੋਸ਼: ਬਲਤੇਜ ਪੰਨੂ

 

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਅਤੇ ਡਿਪਟੀ ਕਮਿਸ਼ਨਰ ਨੇ ਸਰਦੂਲਗੜ੍ਹ ਘੱਗਰ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਨੇ ਚਾਂਦਪੁਰਾ ਬੰਨ੍ਹ ਤੋਂ ਪੋਕਲਾਈਨ ਮਸ਼ੀਨ ਨਾਲ ਤੁਰੰਤ ਸਫ਼ਾਈ ਕਰਵਾਉਣ ਦੇ ਦਿੱਤੇ ਨਿਰਦੇਸ਼

Gurpreet Singh Banawali, AAP, Aam Aadmi Party, Aam Aadmi Party Punjab, AAP Punjab, Mansa, DC Mansa, Deputy Commissioner Mansa, Rishipal Singh, Weather

Web Admin

Web Admin

5 Dariya News

ਮਾਨਸਾ , 10 Jul 2023

Last updated on: Jul 10, 2023, 00:00 IST

ਸੂਬੇ ਅੰਦਰ ਲਗਾਤਾਰ ਹੋ ਰਹੀ ਬਾਰਿਸ਼ ਅਤੇ ਪਹਾੜੀ ਸਥਾਨਾਂ ਤੋਂ ਆਉਣ ਵਾਲੇ ਪਾਣੀ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਹਲਕਾ ਵਿਧਾਇਕ ਸਰਦੂਲਗੜ੍ਹ ਗੁਰਪ੍ਰੀਤ ਸਿੰਘ ਬਣਾਂਵਾਲੀ, ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਸਮੇਤ ਐਸ.ਐਸ.ਐਸ. ਪੀ  ਡਾ. ਨਾਨਕ ਸਿੰਘ ਨੇ ਸਰਦੂਲਗੜ੍ਹ ਘੱਗਰ ਦਾ ਜਾਇਜ਼ਾ ਲਿਆ। ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਨੇ ਚਾਂਦਪੁਰਾ ਬੰਨ੍ਹ ਸਮੇਤ ਆਲੇ-ਦੁਆਲੇ ਪਿੰਡਾਂ ਦਾ ਵੀ ਨਿਰੀਖਣ ਕੀਤਾ।

ਡਿਪਟੀ ਕਮਿਸ਼ਨਰ ਨੇ ਡਰੇਨਜ਼ ਵਿਭਾਗ ਦੇ ਅਧਿਕਾਰੀਆਂ ਨੂੰ ਚਾਂਦਪੁਰਾ ਬੰਨ੍ਹ ’ਤੇ ਪਾਣੀ ਦੇ ਪੱਧਰ ’ਤੇ ਪੈਨੀ ਨਜ਼ਰ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਅਗਾਊਂ ਤੌਰ ’ਤੇ ਡਾਕਟਰੀ ਟੀਮਾਂ ਤੈਨਾਤ ਕਰਨ ਸਮੇਤ ਐਂਟੀ ਸਨੇਕ ਵੈਨੁਮ ਦਵਾਈ ਵੱਡੀ ਮਾਤਰਾ ਵਿਚ ਉਪਲੱਬਧ ਰੱਖਣ ਦੀ ਹਦਾਇਤ ਕੀਤੀ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਸੰਭਾਵਿਤ ਹੜ੍ਹ ਵਰਗੀ ਸਥਿਤੀ ਨਾਲ ਨਿਪਟਣ ਲਈ ਪਹਿਲਾਂ ਤੋਂ ਹੀ ਤਿਆਰੀ ਰੱਖੀ ਜਾਵੇ ਤਾਂ ਜੋ ਕੋਈ ਮੁਸ਼ਕਿਲ ਪੇਸ਼ ਨਾ ਆਵੇ।

ਉਨ੍ਹਾਂ ਕਿਹਾ ਕਿ ਪਾਣੀ ਆਉਣ ਦੀ ਸਥਿਤੀ ਵਿਚ ਲੋਕਾਂ ਨੂੰ ਠਹਿਰਾਉਣ ਸਮੇਤ ਖਾਣਪੀਣ ਦੇ ਯੋਗ ਪ੍ਰਬੰਧ ਕਰ ਲਏ ਗਏ ਹਨ, ਜਿਸ ਦੇ ਲਈ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨੂੰ ਵੀ ਸਹਿਯੋਗ ਕਰਨ ਲਈ ਕਿਹਾ। ਉਨ੍ਹਾਂ ਕਿਹਾ ਕਿ ਜੋ ਪਿੰਡ ਚਾਂਦਪੁਰਾ ਬੰਨ੍ਹ ਅਤੇ ਘੱਗਰ ਦਰਿਆ ਸਰਦੂਲਗੜ੍ਹ ਦੇ ਨਾਲ ਲੱਗਦੇ ਹਨ, ਉਨ੍ਹਾਂ ’ਤੇ ਜ਼ਿਆਦਾ ਤਵੱਜੋ ਦਿੱਤੀ ਜਾਵੇ ਤਾਂ ਜੋ ਕੋਈ ਵੀ ਜਾਨੀ ਮਾਲੀ ਨੁਕਸਾਨ ਨਾ ਹੋ ਸਕੇ।

ਉਨ੍ਹਾਂ ਪਿੰਡ ਕੁਲਰੀਆਂ ਵਿਖੇ ਵੱਖ-ਵੱਖ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਨਾਲ ਗੱਲਬਾਤ ਕਰਦਿਆਂ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਚੌਕਸੀ ਵਰਤਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਦਰਿਆ ਦੇ ਕਿਨਾਰਿਆਂ ’ਤੇ ਨਰੋਈ ਸਿਹਤ ਵਾਲੇ ਬਾਲਗ ਵਿਅਕਤੀ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣ ਤਾਂ ਜੋ ਪਾਣੀ ਦੇ ਪੱਧਰ ’ਤੇ ਨਜ਼ਰ ਰੱਖੀ ਜਾ ਸਕੇ। 

ਉਨ੍ਹਾਂ ਕਿਹਾ ਕਿ ਕੁੱਝ ਸ਼ਰਾਰਤੀ ਅਨਸਰ ਅਜਿਹੇ ਨਾਜ਼ੁਕ ਹਾਲਾਤਾਂ ਵਿਚ ਬੰਨ੍ਹ ਵਗੈਰਾ ਨੂੰ ਤੋੜਨ ਦੀ ਕੋਸ਼ਿਸ਼ ਕਰਦੇ ਹਨ ਜਿਸ ਦੇ ਲਈ ਪੁਲਿਸ ਪਾਰਟੀਆਂ ਤੈਨਾਤ ਕੀਤੀਆਂ ਗਈਆਂ ਹਨ, ਅਜਿਹੀ ਮਾੜੀ ਘਟਨਾ ’ਚ ਸ਼ਾਮਲ ਸ਼ਰਾਰਤੀ ਵਿਅਕਤੀਆਂ ਖਿਲਾਫ਼ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਫਿਲਹਾਲ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ ਅਤੇ ਲੋਕਾਂ ਨੂੰ ਕਿਸੇ ਵੀ ਘਬਰਾਹਟ ਵਿਚ ਆਉਣ ਦੀ ਲੋੜ ਨਹੀਂ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ 24 ਘੰਟੇ ਹਰ ਸਥਿਤੀ ’ਤੇ ਨਜ਼ਰ ਰੱਖ ਰਿਹਾ ਹੈ, ਜਿਸ ਦੇ ਲਈ ਸਿਵਲ ਅਤੇ ਪੁਲਿਸ ਅਧਿਕਾਰੀਆਂ ਸਮੇਤ ਸਮੁੱਚਾ ਅਮਲਾ ਕਾਰਜਸ਼ੀਲ ਹੈ।ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਸੁਵਿਧਾ ਲਈ ਸਾਰੇ ਪ੍ਰਬੰਧ ਮੁਕੰਮਲ ਕੀਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਅਫਵਾਹਾਂ ’ਤੇ ਯਕੀਨ ਨਾ ਕਰਨ ਬਲਕਿ ਕਿਸੇ ਕਿਸਮ ਦੀ ਜਾਣਕਾਰੀ ਦੀ ਲੋੜ ਪੈਣ ’ਤੇ ਹੜ੍ਹ ਕੰਟਰੋਲ ਰੂਮਾਂ ਦੇ ਟੈਲੀਫੋਨ ਨੰਬਰਾਂ ’ਤੇ ਸੰਪਰਕ ਕਰਨ ਲਈ ਕਿਹਾ। 

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਮਾਨਸਾ ਵਿਖੇ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ ਜਿਸ ਦਾ ਨੰਬਰ 01652-229082 ਹੈ। ਇਸੇ ਤਰ੍ਹਾਂ ਬੁਢਲਾਡਾ ਵਿਖੇ ਤਹਿਸੀਲ ਦਫ਼ਤਰ ’ਚ ਹੜ੍ਹ ਕੰਟਰੋਲ ਰੂਮ ਬਣਾਇਆ ਗਿਆ ਹੈ ਜਿਸ ਦਾ ਨੰਬਰ 01652-253482 ਅਤੇ ਸਰਦੂਲਗੜ੍ਹ ਦੇ ਤਹਿਸੀਲ ਦਫ਼ਤਰ ਵਿੱਚ ਬਣੇ ਕੰਟਰੋਲ ਰੂਮ ਦਾ ਨੰਬਰ 01659-250366 ਹੈ।

ਇਸ ਤੋਂ ਇਲਾਵਾ ਐਸ.ਐਸ.ਪੀ. ਦਫ਼ਤਰ ਮਾਨਸਾ ਵਿਖੇ 01652-227036, 97800-05307, ਸਿਵਲ ਸਰਜਨ ਮਾਨਸਾ ਵਿਖੇ 01652-227056, ਕਾਰਜਕਾਰੀ ਇੰਜੀਨੀਅਰ/ਮਾਨਸਾ ਜਲ ਨਿਕਾਸ-ਕਮ-ਮਾਈਨਿੰਗ ਅਤੇ ਜਿਉਲੋਜੀ ਮੰਡਲ, ਜਲ ਸਰੋਤ ਵਿਭਾਗ, ਪੰਜਾਬ ਵਿਖੇ 01652-227716 ਕੰਟਰੋਲ ਰੂਮ ਨੰਬਰ ਸਥਾਪਿਤ ਕੀਤੇ ਗਏ ਹਨ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਰਵਿੰਦਰ ਕੁਮਾਰ, ਐਸ.ਡੀ.ਐਮ. ਮਾਨਸਾ ਤੇ ਬੁਢਲਾਡਾ ਪ੍ਰਮੋਦ ਸਿੰਗਲਾ, ਐਸ.ਡੀ.ਐਮ. ਸਰਦੂਲਗੜ੍ਹ ਅਮਰਿੰਦਰ ਸਿੰਘ ਮੱਲ੍ਹੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਵੱਖ ਵੱਖ ਪਿੰਡਾਂ ਦੇ ਮੋਹਤਬਰ ਵਿਅਕਤੀਆਂ ਸਮੇਤ ਪੰਚ ਸਰਪੰਚ ਹਾਜ਼ਰ ਸਨ।

 

Tags: Gurpreet Singh Banawali , AAP , Aam Aadmi Party , Aam Aadmi Party Punjab , AAP Punjab , Mansa , DC Mansa , Deputy Commissioner Mansa , Rishipal Singh , Weather

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD