Wednesday, 22 July 2026

 

 

ਖ਼ਾਸ ਖਬਰਾਂ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ

 

ਵਿਧਾਇਕ ਜ਼ੀਰਾ ਨਰੇਸ਼ ਕਟਾਰੀਆ, ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀ. ਵੱਲੋਂ ਹਰੀ ਕੇ ਹੈਡ ਵਰਕਸ ਦਾ ਦੌਰਾ

ਸੰਭਾਵਿਤ ਹੜ੍ਹਾਂ ਦੇ ਮੱਦੇਨਜ਼ਰ ਪਾਣੀ ਦੀ ਨਿਕਾਸੀ ਲਈ ਅਧਿਕਾਰੀਆਂ ਨੂੰ ਦਿੱਤੇ ਆਦੇਸ਼

DC Ferozepur, Deputy Commissioner Ferozepur, Ferozepur, Rajesh Dhiman, Weather, Naresh Kataria, Ferozepur. Zira, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਜ਼ੀਰਾ (ਫਿਰੋਜ਼ਪੁਰ) , 10 Jul 2023

Last updated on: Jul 10, 2023, 00:00 IST

ਭਾਰੀ ਮੀਂਹ ਕਾਰਨ ਸਤਲੁਜ ਦਰਿਆ ਵਿੱਚ ਪਾਣੀ ਦੇ ਜ਼ਿਆਦਾ ਆਉਣ ਨਾਲ ਦਰਿਆ ਦੇ ਨਾਲ ਲੱਗਦੇ ਪਿੰਡਾਂ ਵਿੱਚ ਫਸਲਾਂ ਦੇ ਨੁਕਸਾਨ ਦਾ ਜਾਇਜ਼ਾ ਲੈਣ ਅਤੇ ਪਾਣੀ ਦੀ ਨਿਰਵਿਘਨ ਨਿਕਾਸੀ ਦੇ ਮੱਦੇਨਜ਼ਰ ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਹਰੀਕੇ ਹੈੱਡ ਵਰਕਸ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਨੇ ਦਰਿਆ ਨਾਲ ਲੱਗਦੇ ਪਿੰਡਾਂ ਦਾ ਦੌਰਾ ਕਰਕੇ ਮੌਜੂਦਾ ਸਥਿਤੀ ਅਤੇ ਫ਼ਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਐਸ.ਐਸ.ਪੀ. ਸ. ਭੁਪਿੰਦਰ ਸਿੰਘ ਸਿੱਧੂ ਤੋਂ ਇਲਾਵਾ ਬੀ.ਐਸ.ਐਫ., ਡਰੇਨੇਜ਼ ਵਿਭਾਗ, ਮਾਲ ਵਿਭਾਗ, ਖੇਤੀਬਾੜੀ ਅਤੇ ਪਸ਼ੂ ਪਾਲਣ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਨੇ ਕਿਹਾ ਕਿ ਇਲਾਕੇ ਵਿੱਚ ਪਾਣੀ ਆਉਣ ਨਾਲ ਫਸਲਾਂ ਦਾ ਖਰਾਬਾ ਹੋਣਾ ਕੁਦਰਤੀ ਕਰੋਪੀ ਹੈ ਅਤੇ ਇਸ ਕਰੋਪੀ ਨੂੰ ਰੋਕਣ ਲਈ ਹਲਕਾ ਵਾਸੀਆਂ ਨੂੰ ਪ੍ਰਸ਼ਾਸਨ ਦਾ ਸਹਿਯੋਗ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੇਖਿਆ ਗਿਆ ਹੈ ਕਈ ਥਾਵਾਂ ਤੇ ਕਿਸਾਨਾਂ ਵੱਲੋਂ ਆਪਣੇ ਪੱਧਰ ਤੇ ਪੁਲੀਆਂ ਬੰਦ ਕੀਤੀਆਂ ਹਨ ਜਿਸ ਕਰਕੇ ਪਾਣੀ ਦੀ ਮਾਰ ਜ਼ਿਆਦਾ ਹੋ ਰਹੀ ਹੈ ਉਹ ਹੁਣ ਖੁਲਵਾਈਆਂ ਗਈਆਂ ਹਨ ਅਤੇ ਪਾਣੀ ਦਾ ਲਗਾਤਾਰ ਨਿਕਾਸ ਹੋ  ਰਿਹਾ ਹੈ। 

ਉਨ੍ਹਾਂ ਕਿਹਾ ਕਿ ਲੋਕ ਆਪ ਵੀ ਸੁਚੇਤ ਰਹਿਣ ਅਤੇ ਜੇਕਰ ਕਿਤੇ ਪਾਣੀ ਦੇ ਵੱਧ ਵਹਾਅ ਜਾਂ ਪਾੜ ਦੀ ਘਟਨਾ ਉਨ੍ਹਾਂ ਨੂੰ ਪਤਾ ਲੱਗਦੀ ਹੈ ਤਾਂ ਉਹ ਤੁਰੰਤ ਉਸ ਸਬੰਧੀ ਕੰਟਰੋਲ ਰੂਮ ਦੇ ਨੰਬਰ ਜਾਂ ਉਨ੍ਹਾਂ ਨੂੰ ਫੋਨ ਕਰਕੇ ਜਾਣਕਾਰੀ ਦੇਣ ਤਾਂ ਜੋ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕੇ।ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹਰੀ ਕੇ ਹੈਡ ਵਰਕਸ ਤੋਂ ਦਰਿਆ ਸਤਲੁਜ ਵਿੱਚ 57 ਹਜ਼ਾਰ ਕਿਉਸਿਕ ਪਾਣੀ ਛੱਡਿਆ ਗਿਆ ਹੈ ਅਤੇ ਹੁਸੈਨੀਵਾਲਾ ਹੈਡ ਵਰਕਸ ਤੋਂ ਅੱਗੇ 55 ਹਜ਼ਾਰ ਕਿਉਸਿਕ ਪਾਣੀ ਛੱਡਿਆ ਗਿਆ ਹੈ। 

ਉਨ੍ਹਾਂ ਵੱਲੋਂ ਅਧਿਕਾਰੀਆਂ ਨਾਲ ਜ਼ਿਲ੍ਹੇ ਦੀ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਫਿਲਹਾਲ ਸਥਿਤੀ ਕਾਬੂ ਵਿੱਚ ਹੈ ਅਤੇ ਦਰਿਆ ਦੇ ਪਾਣੀ ਦੀ ਨਿਕਾਸੀ ਬਿਨਾਂ ਰੁਕਾਵਟ ਲਗਾਤਾਰ ਹੋ ਰਹੀ ਹੈ। ਉਨ੍ਹਾਂ ਦਰਿਆ ਸਤਲੁਜ ਦੇ ਨਾਲ ਲੱਗਦੇ ਨੀਵੇਂ ਇਲਾਕਿਆਂ ਵਿੱਚ ਰਹਿਣ ਵਾਲੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰ ਅਤੇ ਮਾਲ ਡੰਗਰ ਸਮੇਤ ਸੁਰੱਖਿਅਤ ਥਾਂ ਤੇ ਆ ਕੇ ਰਹਿਣ। ਉਨ੍ਹਾਂ ਲੋਕਾਂ ਨੂੰ ਭਰੋਸਾ ਦਿੱਤਾ ਕਿ ਜ਼ਿਲ੍ਹਾ ਪ੍ਰਸਾਸ਼ਨ ਵੱਲੋਂ ਉਨ੍ਹਾਂ ਦੀ ਜਾਨ ਮਾਲ ਦੀ ਰਾਖੀ ਲਈ ਹਰ ਤਰ੍ਹਾਂ ਦੀ ਮਦਦ ਕੀਤੀ ਜਾਵੇਗੀ। 

ਵਿਧਾਇਕ ਸ੍ਰੀ ਨਰੇਸ਼ ਕਟਾਰੀਆ ਤੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਸਤਲੁਜ ਦਰਿਆ ਦੇ ਨਾਲ ਲੱਗਦੇ ਪਿੰਡਾਂ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਆਦੇਸ਼ ਦਿੱਤੇ ਤਾਂ ਜੋ ਕਿਸੇ ਤਰ੍ਹਾਂ ਦਾ ਕੋਈ ਨੁਕਸਾਨ ਨਾ ਹੋਵੇ। ਉਨ੍ਹਾਂ ਸਤਲੁਜ ਦਰਿਆ ਦੇ ਨਾਲ ਲਗਦੇ ਪਿੰਡਾਂ ਦੇ ਲੋਕਾਂ ਨੂੰ ਚੌਕਸ ਰਹਿਣ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਵਰਗੀ ਸਥਿਤੀ ਨਾਲ ਨਜਿੱਠਣ ਲਈ ਪ੍ਰਬੰਧ ਮੁਕੰਮਲ ਕੀਤੇ ਹੋਏ ਹਨ।

ਇਸ ਦੌਰਾਨ ਵਿਧਾਇਕ ਜ਼ੀਰਾ ਸ੍ਰੀ ਨਰੇਸ਼ ਕਟਾਰੀਆ ਅਤੇ ਡਿਪਟੀ ਕਮਿਸ਼ਨਰ ਨੇ ਪਿੰਡ ਗੱਟਾ ਬਾਦਸ਼ਾਹ, ਰੁਕਨੇ ਵਾਲਾ ਅਤੇ ਅਰਾਜੀ ਸਭਰਾ ਪਿੰਡਾਂ ਦਾ ਵੀ ਦੌਰਾ ਕਰਕੇ ਸਥਾਨਕ ਲੋਕਾਂ ਨਾਲ ਗੱਲਬਾਤ ਕੀਤੀ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਆਦੇਸ਼ ਦਿੰਦਿਆਂ ਕਿਹਾ ਕਿ ਉਹ ਸੰਭਾਵਿਤ ਹੜ੍ਹ ਵਰਗੀ ਸਥਿਤੀ ਨਾਲ ਨਿਪਟਨ ਲਈ ਪਹਿਲਾਂ ਤੋਂ ਹੀ ਆਪਣੀਆਂ ਤਿਆਰੀਆਂ ਮੁਕੰਮਲ ਰੱਖਣ ਤਾਂ ਜੋ ਕੋਈ ਮੁਸ਼ਕਲ ਪੇਸ਼ ਨਾ ਆਵੇ। 

ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਪ੍ਰਬੰਧਾਂ ਨੂੰ ਪੁਖਤਾ ਕਰਨ ਵਿੱਚ ਆਮ ਲੋਕਾਂ ਦਾ ਵੀ ਸਹਿਯੋਗ ਲਿਆ ਜਾਵੇ।ਇਸ ਮੌਕੇ ਐਸ.ਡੀ.ਐਮ. ਜ਼ੀਰਾ ਗਗਨਦੀਪ ਸਿੰਘ, ਡੀ.ਐਸ.ਪੀ. ਪਲਵਿੰਦਰ ਸਿੰਘ, ਐਕਸੀਅਨ ਡਰੇਨੇਜ਼ ਗਤੇਸ਼ ਉਪਵੇਜਾ ਤੋਂ ਇਲਾਵਾ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।

 

 

Tags: DC Ferozepur , Deputy Commissioner Ferozepur , Ferozepur , Rajesh Dhiman , Weather , Naresh Kataria , Ferozepur. Zira , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD