Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਫੌਜ ਦੀ ਮੱਦਦ ਨਾਲ 41 ਪ੍ਰਵਾਸੀ ਮਜ਼ਦੂਰਾਂ ਨੂੰ ਪਾਣੀ ਚੋਂ ਸੁਰੱਖਿਅਤ ਬਾਹਰ ਕੱਢਿਆ ਗਿਆ: ਡਿਪਟੀ ਕਮਿਸ਼ਨਰ

ਸਿਵਲ ਪ੍ਰਸ਼ਾਸਨ ਤੇ ਫੌਜ ਦੇ ਜਵਾਨਾਂ ਨੇ ਰਾਤ ਸਮੇਂ ਚਲਾਇਆ ਸਫ਼ਲ ਰੈਸਕਿਊ ਆਪ੍ਰੇਸ਼ਨ

DC Ferozepur, Deputy Commissioner Ferozepur, Ferozepur, Rajesh Dhiman, Weather

Web Admin

Web Admin

5 Dariya News

ਫਿਰੋਜ਼ਪੁਰ , 10 Jul 2023

Last updated on: Jul 10, 2023, 00:00 IST

ਪਿਛਲੇ ਦਿਨਾਂ ਵਿੱਚ ਆਏ ਤੇਜ਼ ਮੀਂਹ ਕਾਰਨ ਦਰਿਆ ਸਤਲੁਜ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਜਿੱਥੇ ਨੀਂਵੇ ਇਲਾਕਿਆ ਵਿੱਚ ਪਾਣੀ ਭਰ ਗਿਆ ਉੱਥੇ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਿਆ ਦੀ ਮਾਰ ਹੇਠ ਆਉਂਦੇ ਨੀਵੇਂ ਇਲਾਕਿਆਂ ਦੇ ਲੋਕਾਂ ਨੁੰ ਸੁਰੱਖਿਅਤ ਸਥਾਨਾਂ ਤੇ ਜਾਣ ਦੀ ਅਪੀਲ ਵੀ ਲਗਾਤਾਰ ਕੀਤੀ ਜਾ ਰਹੀ ਹੈ। 

ਬੀਤੀ ਰਾਤ ਜਦੋਂ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੂੰ ਇਤਲਾਹ ਮਿਲੀ ਕਿ ਜ਼ੀਰਾ ਸਬ-ਡਵੀਜ਼ਨ ਦੇ ਪਿੰਡ ਅਰਾਜ਼ੀ ਸਭਰਾਂ ਵਿੱਚ ਦਰਿਆ ਦੀ ਮਾਰ ਹੇਠ ਆਉਣ ਵਾਲੀਆਂ ਜ਼ਮੀਨਾਂ ਵਿੱਚ ਸ਼ਬਜ਼ੀਆਂ ਦੀ ਕਾਸ਼ਤ ਕਰਦੇ ਪ੍ਰਵਾਸੀ ਮਜ਼ਦੂਰ, ਬੱਚੇ ਅਤੇ ਉਨ੍ਹਾਂ ਦੇ ਪਸ਼ੂ ਫਸ ਗਏ ਹਨ ਤਾਂ ਇਸ ਤੇ ਤੁਰੰਤ ਕਾਰਵਾਈ ਕਰਦਿਆਂ ਡਿਪਟੀ ਕਮਿਸ਼ਨਰ ਨੇ ਐਸ.ਡੀ.ਐਮ. ਜ਼ੀਰਾ ਸ੍ਰੀ ਗਗਨਦੀਪ ਸਿੰਘ ਅਤੇ ਮਾਲ ਵਿਭਾਗ ਦੇ ਅਧਿਕਾਰੀਆਂ ਨੂੰ ਤੁਰੰਤ ਮੌਕੇ ਤੇ ਪਹੁੰਚ ਕੇ ਦਰਿਆ ਦੇ ਪਾਣੀ ਵਿਚ ਫਸੇ ਲੋਕਾਂ ਨੂੰ ਬਾਹਰ ਕੱਢਣ ਲਈ ਆਦੇਸ਼ ਦਿੱਤੇ।

ਇਸ ਤੋਂ ਇਲਾਵਾ ਡਿਪਟੀ ਕਮਿਸ਼ਨਰ ਵੱਲੋਂ ਭਾਰਤੀ ਫੌਜ ਦੇ ਅਧਿਕਾਰੀਆਂ ਨਾਲ ਰਾਬਤਾ ਕਾਇਮ ਕੀਤਾ ਗਿਆ ਜਿਸ ਦੇ ਸਿੱਟੇ ਵਜੋਂ ਸਿਵਲ ਪ੍ਰਸ਼ਾਸਨ ਤੇ ਫੌਜ ਦੇ ਸਾਂਝੇ ਰੈਸਕਿਓ ਆਪ੍ਰੇਸ਼ਨ ਕਾਰਨ ਪ੍ਰਵਾਸੀ ਮਜ਼ਦੂਰਾਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਲਗਭਗ 41 ਮੈਂਬਰ ਅਤੇ ਉਨ੍ਹਾਂ ਦੇ ਪਸ਼ੂਆਂ ਨੂੰ ਰਾਤ ਸਮੇਂ ਸੁਰੱਖਿਅਤ ਥਾਵਾਂ ਤੇ ਪਹੁੰਚਾਇਆ ਗਿਆ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਨੇ ਦੱਸਿਆ ਕਿ ਪਿੰਡ ਅਰਾਜ਼ੀ ਸਭਰਾਂ ਨਜ਼ਦੀਕ ਦਰਿਆ ਸਤਲੁਜ ਵਿੱਚ ਪਾਣੀ ਦਾ ਪੱਧਰ ਵੱਧਣ ਕਾਰਨ ਸਬਜ਼ੀ ਦੀ ਕਾਸ਼ਤ ਕਰਨ ਵਾਲੇ ਪ੍ਰਵਾਸੀ ਮਜ਼ਦੂਰਾਂ ਤੇ ਉਨ੍ਹਾਂ ਦੇ ਪਰਿਵਾਰ ਜਿਨ੍ਹਾਂ ਦੀ ਕੁੱਲ ਗਿਣਤੀ 41 ਦੇ ਕਰੀਬ ਹੈ ਅਤੇ ਉਹ ਆਪਣੇ ਪਸ਼ੂਆਂ ਸਮੇਤ ਦਰਿਆ ਦੇ ਪਾਣੀ ਵਿੱਚ ਘਿਰ ਗਏ ਸਨ ਅਤੇ ਦਰਿਆ ਵਿੱਚ ਉਸ ਥਾਂ ਤੇ ਪਾਣੀ ਦਾ ਪੱਧਰ 6 ਤੋਂ 8 ਫੁੱਟ ਤੱਕ ਵੱਧ ਗਿਆ ਸੀ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਭਾਰਤੀ ਫੌਜ ਵੱਲੋਂ ਤੁਰੰਤ ਐਕਸ਼ਨ ਲੈਂਦਿਆਂ 29 ਵੱਡੇ ਮਜ਼ਦੂਰਾਂ ਤੇ 12 ਉਨ੍ਹਾਂ ਦੇ ਬੱਚਿਆਂ ਸਮੇਤ ਪਸ਼ੂਆਂ ਨੂੰ ਵੀ ਕਿਸ਼ਤੀਆਂ ਦੀ ਮੱਦਦ ਨਾਲ  ਸੁਰੱਖਿਅਤ ਥਾਵਾਂ ਤੇ ਪਹੁੰਚਿਆ ਗਿਆ। ਡਿਪਟੀ ਕਮਿਸ਼ਨਰ ਨੇ ਇਸ ਉੱਦਮ ਲਈ ਫੌਜ ਦੀ ਟੀਮ ਦੇ ਜਵਾਨਾਂ ਅਤੇ ਅਧਿਕਾਰੀ ਇੰਜੀਨੀਅਰ ਵਿੰਗ ਦੇ ਮੇਜਰ ਏ ਪ੍ਰਮਾਰ ਜਿਨ੍ਹਾਂ ਵੱਲੋਂ ਟੀਮ ਦੀ ਅਗਵਾਈ ਕੀਤੀ ਗਈ ਸੀ ਉਨ੍ਹਾਂ ਦਾ ਧੰਨਵਾਦ ਕੀਤਾ।  

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੰਭਾਵੀ ਹੜ੍ਹ ਦੇ ਖਤਰਿਆਂ ਨੂੰ ਵੇਖਦਿਆਂ ਐਨ.ਡੀ.ਆਰ.ਐਫ. ਤੇ ਭਾਰਤੀ ਫੌਜ ਨੂੰ ਚੌਕਸ ਰਹਿਣ ਲਈ ਕਿਹਾ ਗਿਆ ਹੈ ਤਾਂ ਜੋ ਕਿਸੇ ਵੀ ਅਣ-ਸੁਖਾਵੀਂ ਘਟਨਾ ਤੇ ਕਾਬੂ ਪਾਇਆ ਜਾ ਸਕੇ। ਉਨ੍ਹਾਂ ਦੱਸਿਆ ਕਿ ਅੱਜ ਉਨ੍ਹਾਂ  ਐਸ.ਐਸ.ਪੀ. ਸ੍ਰੀ ਭੁਪਿੰਦਰ ਸਿੰਘ ਅਤੇ ਐਸ.ਡੀ.ਐਮ. ਜ਼ੀਰਾ ਸ੍ਰੀ ਗਗਨਦੀਪ ਸਿੰਘ ਨਾਲ ਪਹੁੰਚ ਕੇ ਮਜ਼ਦੂਰਾਂ ਨਾਲ ਮੁਲਾਕਾਤ ਕੀਤੀ ਗਈ ਹੈ ਅਤੇ ਉਹ ਸਾਰੇ ਚੜ੍ਹਦੀਕਲਾ ਵਿੱਚ ਹਨ।  

ਉਨ੍ਹਾਂ ਦਰਿਆ ਦੇ ਬੰਨ੍ਹ ਅੰਦਰਲੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣਾ ਜ਼ਰੂਰੀ ਸਮਾਨ ਤੇ ਪਸ਼ੂ ਲੈ ਕੇ ਸੁਰੱਖਿਅਤ ਸਥਾਨਾਂ ਤੇ ਪਹੁੰਚ ਜਾਣ ਕਿਉਂਕਿ ਇਹ ਕੁਦਰਤੀ ਕਰੋਪੀ ਹੈ ਅਤੇ ਪਾਣੀ ਦਾ ਪੱਧਰ ਜ਼ਿਆਦਾ ਵੱਧ ਜਾਣ ਨਾਲ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਆਪਣੇ ਲੋਕਾਂ ਦੀ ਹਰ ਤਰ੍ਹਾਂ ਦੀ ਸੰਭਵ ਮੱਦਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਸ਼ੂ ਪਾਲਣ ਵਿਭਾਗ ਵੱਲੋਂ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਅਤੇ ਹਰੇ ਚਾਰੇ ਦਾ ਪ੍ਰਬੰਧ ਵੀ ਕੀਤਾ ਗਿਆ ਹੈ। 

 

 

Tags: DC Ferozepur , Deputy Commissioner Ferozepur , Ferozepur , Rajesh Dhiman , Weather

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD