Sunday, 05 May 2024

 

 

ਖ਼ਾਸ ਖਬਰਾਂ ਬੀਜੇਪੀ ਨੂੰ ਛੱਡ ਕਈਂ ਨੌਜਵਾਨ ਹੋਏ ਆਪ ਵਿੱਚ ਸ਼ਾਮਿਲ ਕੰਧ ਨਾਲ ਖੜਾ ਕੀਤਾ ਝਾੜੂ ਕਲੇਸ਼ ਪੈਦਾ ਕਰਦਾ, ਇਸ ਨੂੰ ਹੱਥ ਨਾਲ ਫੜ ਕੇ ਲੰਮਾ ਪਾ ਦਿਓ ਘਰ ਚੋਂ ਕਲੇਸ਼ ਮੁੱਕ ਜੂ : ਗੁਰਜੀਤ ਔਜਲਾ ਗੰਦੇ ਨਾਲਿਆਂ ਨੂੰ ਬੰਦ ਕਰਨਾ ਰਾਜ ਸਰਕਾਰ ਦੀ ਜ਼ਿੰਮੇਵਾਰੀ ਭਗਵੰਤ ਮਾਨ ਨੇ ਗੁਜਰਾਤ ਦੇ ਭਰੂਚ ਵਿਖੇ ਚੈਤਰ ਵਸਾਵਾ ਦੇ ਹੱਕ ‘ਚ ਕੀਤਾ ਚੋਣ ਪ੍ਰਚਾਰ ਅਨਾਜ ਮੰਡੀਆਂ ਵਿੱਚੋਂ ਬੀਤੀ ਸ਼ਾਮ ਤੱਕ 99.58 ਫੀਸਦੀ ਕਣਕ ਦੀ ਖਰੀਦ: ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਮੀਤ ਹੇਅਰ ਵੱਲੋਂ ਸੰਗਰੂਰ ਹਲਕੇ ਦੇ ਪਿੰਡਾਂ ਵਿੱਚ ਕੀਤੇ ਰੋਡ ਸ਼ੋਅ ਤੇ ਰੈਲੀਆਂ ਚ ਜੁਟੀ ਭਾਰੀ ਭੀੜ ਲੁਧਿਆਣਾ ਦੇ ਡੇਹਲੋਂ ਵਿੱਚ ਕਾਂਗਰਸ ਵੱਲੋਂ ਚੋਣ ਦਫ਼ਤਰ ਦਾ ਉਦਘਾਟਨ ਬੋਰਡ ਪ੍ਰੀਖਿਆ ਵਿੱਚੋਂ ਅੱਵਲ ਰਹੇ ਸਰਕਾਰੀ ਹਾਈ ਸਕੂਲ ਬਦਰਾ ਦੇ ਵਿਦਿਆਰਥੀਆਂ ਦਾ ਸਨਮਾਨ ਕੌਮੀ ਪਾਰਟੀਆਂ ਕਿਸਾਨਾਂ ’ਤੇ ਕਹਿਰ ਢਾਹ ਕੇ ਪੰਜਾਬ ਨੂੰ ਫਿਰ ਤੋਂ ਅੱਗ ਦੀ ਭੱਠੀ ’ਚ ਝੋਕਣਾ ਚਾਹੁੰਦੀਆਂ ਨੇ: ਐਨ ਕੇ ਸ਼ਰਮਾ ਵਾਹਗਾ ਬਾਰਡਰ ਜਲਦੀ ਹੀ ਵਪਾਰ ਲਈ ਖੋਲ੍ਹਿਆ ਜਾਵੇਗਾ - ਗੁਰਜੀਤ ਔਜਲਾ ਪੰਜਾਬ ਵਿੱਚ ਕਾਂਗਰਸ ਦੇ ਮੁਕਾਬਲੇ ਹੋਰ ਕੋਈ ਪਾਰਟੀ ਮਜ਼ਬੂਤ ਨਹੀਂ : ਅਮਰਿੰਦਰ ਸਿੰਘ ਰਾਜਾ ਵੜਿੰਗ ਕਿਸਾਨਾਂ-ਮਜ਼ਦੂਰਾਂ ਦੀਆਂ ਸਮੱਸਿਆਵਾਂ ਦਾ ਹੱਲ ਮਜਬੂਤ ਜਥੇਬੰਦਕ ਤਾਕਤ: ਮਨਜੀਤ ਧਨੇਰ ਪ੍ਰਧਾਨ ਮੰਤਰੀ ਦੇ ਨਫ਼ਰਤੀ ਭਾਸ਼ਨਾਂ ਦੇ ਵਿਰੋਧ 'ਚ ਜਨਤਕ ਜਮਹੂਰੀ ਜਥੇਬੰਦੀਆਂ ਨੇ ਨਰਿੰਦਰ ਮੋਦੀ ਦੀ ਅਰਥੀ ਫੂਕੀ ਜ਼ਿਲ੍ਹਾ ਚੋਣ ਅਫ਼ਸਰ ਸਾਕਸ਼ੀ ਸਾਹਨੀ ਵੱਲੋਂ ਈ.ਵੀ.ਐਮ/ਵੀ.ਵੀ. ਪੈਟ ਦੀ ਵੱਖ-ਵੱਖ ਪ੍ਰਕਿਰਿਆ ਦਾ ਜਾਇਜ਼ਾ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਅਤੇ ਐਸ.ਐਸ.ਪੀ. ਵੱਲੋਂ ਗਿਣਤੀ ਕੇਂਦਰਾਂ ਅਤੇ ਸਟਰਾਂਗ ਰੂਮ ਦੀ ਚੈਕਿੰਗ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਤੋਂ 4 ਕਿਲੋ ਆਈ. ਸੀ. ਈ. ਡਰੱਗ, 1 ਕਿਲੋ ਹੈਰੋਇਨ ਕੀਤੀ ਬਰਾਮਦ; ਇੱਕ ਵਿਅਕਤੀ ਗ੍ਰਿਫ਼ਤਾਰ ਪੰਜਾਬ ਸਟੇਟ ਫੂਡ ਕਮਿਸ਼ਨ ਦੇ ਚੇਅਰਮੈਲ ਬਾਲ ਮੁਕੰਮ ਸ਼ਰਮਾ ਵੱਲੋਂ ਮੋਗਾ ਦਾ ਦੌਰਾ ਕੋਈ ਵੀ ਗਰਭਵਤੀ ਔਰਤ ਮਿਆਰੀ ਸਿਹਤ ਸਹੂਲਤਾਂ ਤੋਂ ਵਾਂਝੀ ਨਾ ਰਹੇ : ਸਿਵਲ ਸਰਜਨ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ ਵੱਲੋਂ ਹੜ੍ਹਾਂ ਤੋਂ ਬਚਾਅ ਲਈ ਅਗੇਤੀ ਰਣਨੀਤੀ ਬਣਾਉਣ ਲਈ ਬੈਠਕ ਡਿਪਟੀ ਕਮਿਸ਼ਨਰ ਰੂਪਨਗਰ ਡਾ. ਪ੍ਰੀਤੀ ਯਾਦਵ ਨੇ 8ਵੀਂ ਤੇ 12ਵੀਂ ਜਮਾਤ ਮੈਰਿਟ ਵਿਚ ਆਏ ਵਿਦਿਆਰਥੀਆਂ ਦਾ ਵਿਸ਼ੇਸ਼ ਤੌਰ ‘ਤੇ ਕੀਤਾ ਸਨਮਾਨਿਤ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਵੀਪ ਗਤੀਵਿਧੀਆਂ ਜਾਰੀ

 

ਪੰਜਾਬ ਪੁਲਿਸ ਨੇ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਸੈਨਾ ਨਾਲ ਮਿਲ ਕੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਕਾਰਜ ਕੀਤੇ ਤੇਜ਼

ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਐਨਡੀਆਰਐਫ ਦੀਆਂ 15 ਟੀਮਾਂ ਅਤੇ ਐਸਡੀਆਰਐਫ ਦੀਆਂ ਦੋ ਯੂਨਿਟਾਂ ਤਾਇਨਾਤ, ਫੌਜ ਨੂੰ ਵੀ ਸੱਦਿਆ: ਡੀਜੀਪੀ ਗੌਰਵ ਯਾਦਵ

Weather, National Disaster Response Force, NDRF, State Disaster Response Force, SDRF, Punjab Police, Police, Arpit Shukla

Web Admin

Web Admin

5 Dariya News

ਚੰਡੀਗੜ੍ਹ , 10 Jul 2023

ਸੂਬੇ ਵਿੱਚ ਲਗਾਤਾਰ ਤੀਜੇ ਦਿਨ ਹੋ ਰਹੀ ਬਾਰਿਸ਼ ਨੂੰ ਵੇਖਦਿਆਂ, ਪੰਜਾਬ ਪੁਲਿਸ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨਡੀਆਰਐਫ) ਅਤੇ ਸਟੇਟ ਡਿਜ਼ਾਸਟਰ ਰਿਸਪਾਂਸ ਫੋਰਸ (ਐਸਡੀਆਰਐਫ) ਦੀਆਂ ਟੀਮਾਂ ਨਾਲ ਮਿਲ ਕੇ ਸੂਬੇ ਦੇ ਹੜ੍ਹ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਬਚਾਅ ਅਤੇ ਪਾਣੀ ਦੀ ਨਿਕਾਸੀ ਸਬੰਧੀ ਕਾਰਜਾਂ ਵਿੱਚ ਤੇਜ਼ੀ ਲਿਆਂਦੀ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ। ਉਹਨਾਂ ਦੱਸਿਆ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਐਸਏਐਸ ਨਗਰ, ਰੂਪਨਗਰ, ਫ਼ਤਿਹਗੜ੍ਹ ਸਾਹਿਬ, ਜਲੰਧਰ ਦਿਹਾਤੀ ਅਤੇ ਪਟਿਆਲਾ ਸ਼ਾਮਲ ਹਨ।

ਸੂਬੇ ਵਿੱਚ ਹੜ੍ਹਾਂ ਤੋਂ ਬਚਾਅ ਲਈ ਵਿਸਤ੍ਰਿਤ ਵਿਧੀ ਨੂੰ ਯਕੀਨੀ ਬਣਾਉਣ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ, ਡੀਜੀਪੀ ਗੌਰਵ ਯਾਦਵ ਅਤੇ ਵਿਸ਼ੇਸ਼ ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਸੂਬੇ ਵਿੱਚ ਹੜ੍ਹਾਂ ਦੀ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰ ਰਹੇ ਹਨ, ਜਦਕਿ ਸੀਪੀਜ਼/ਐਸਐਸਪੀਜ਼ ਨੂੰ ਫੀਲਡ ਵਿੱਚ ਰਹਿ ਕੇ ਨਿਯਮਤ ਅੰਤਰਾਲਾਂ 'ਤੇ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਸਥਿਤੀ ਦੀ ਨਿੱਜੀ ਤੌਰ 'ਤੇ ਨਿਗਰਾਨੀ ਕਰਨ ਲਈ ਕਿਹਾ ਗਿਆ ਹੈ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਸੂਬੇ ਦੇ ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਪਏ ਪਾੜਾਂ ਨੂੰ ਪੂਰਨ ਅਤੇ ਪਾਣੀ ਦੀ ਨਿਕਾਸੀ ਦੇ ਨਾਲ ਨਾਲ ਬਚਾਅ ਕਾਰਜਾਂ ਲਈ ਐਨਡੀਆਰਐਫ ਦੀਆਂ 15 ਟੀਮਾਂ ਅਤੇ ਐਸਡੀਆਰਐਫ ਦੀਆਂ ਦੋ ਯੂਨਿਟਾਂ ਤਾਇਨਾਤ ਕੀਤੀਆਂ ਗਈਆਂ ਹਨ। ਇਸ ਤੋਂ ਇਲਾਵਾ ਰੂਪਨਗਰ, ਪਟਿਆਲਾ, ਫ਼ਤਿਹਗੜ੍ਹ ਸਾਹਿਬ, ਫਿਰੋਜ਼ਪੁਰ, ਜਲੰਧਰ, ਐਸ.ਬੀ.ਐਸ.ਨਗਰ, ਐਸ.ਏ.ਐਸ ਨਗਰ ਅਤੇ ਪਠਾਨਕੋਟ ਸਮੇਤ ਜ਼ਿਲ੍ਹਿਆਂ ਵਿੱਚ ਸਿਵਲ ਪ੍ਰਸ਼ਾਸਨ ਦੀ ਮਦਦ ਲਈ ਸੈਨਾ ਦੇ 12 ਕਾਲਮ ਵੀ ਬੁਲਾਏ ਗਏ ਹਨ।

ਉਨ੍ਹਾਂ ਕਿਹਾ ਕਿ ਸਾਡੀਆਂ ਟੀਮਾਂ ਐੱਨਡੀਆਰਐੱਫ, ਐੱਸਡੀਆਰਐੱਫ ਅਤੇ ਸੈਨਾ ਨਾਲ ਮਿਲ ਕੇ ਲੋਕਾਂ ਦੀ ਜਾਨ-ਮਾਲ ਦੀ ਰਾਖੀ ਲਈ ਬੇਹੱਦ ਚੁਣੌਤੀਪੂਰਨ ਹਾਲਾਤਾਂ ਵਿੱਚ 24 ਘੰਟੇ ਕੰਮ ਕਰ ਰਹੀਆਂ ਹਨ। ਹੋਰ ਜਾਣਕਾਰੀ ਦਿੰਦਿਆਂ ਸਪੈਸ਼ਲ ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ ਹੜ੍ਹਾਂ ਨਾਲ ਨਜਿੱਠਣ ਲਈ ਸਟੇਟ ਕੰਟਰੋਲ ਰੂਮ 24 ਘੰਟੇ ਸਰਗਰਮੀ ਨਾਲ ਕੰਮ ਕਰ ਰਿਹਾ ਹੈ ਅਤੇ ਸਬੰਧਤ ਜ਼ਿਲ੍ਹਿਆਂ ਦੀ ਅਸਲ ਸਥਿਤੀ ਜਾਣਨ ਲਈ ਜ਼ਿਲ੍ਹਿਆਂ ਤੋਂ ਘੰਟਿਆਂਬੱਧੀ ਰਿਪੋਰਟਾਂ ਲਈਆਂ ਜਾ ਰਹੀਆਂ ਹਨ।

ਸੂਬੇ ਦੇ ਲੋਕਾਂ ਨੂੰ ਨਾ ਘਬਰਾਉਣ ਅਤੇ ਪ੍ਰਸ਼ਾਸਨ ਤੇ ਪੁਲਿਸ ਨਾਲ ਸਹਿਯੋਗ ਕਰਨ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕਿਸਮ ਦੀ ਮਦਦ ਦੀ ਲੋੜ ਹੈ ਤਾਂ ਉਹ 112 ਹੈਲਪਲਾਈਨ ਨੰਬਰ ‘ਤੇ ਕਾਲ ਕਰ ਸਕਦਾ ਹੈ। ਉਨ੍ਹਾਂ ਨੀਵੇਂ ਇਲਾਕਿਆਂ ਜਾਂ ਹੜ੍ਹਾਂ ਪ੍ਰਭਾਵਿਤ ਖੇਤਰ ਦੇ ਲੋਕਾਂ ਨੂੰ ਆਪਣੀ ਸੁਰੱਖਿਆ ਲਈ ਆਪਣੇ ਸਬੰਧਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਤ ਕੀਤੇ ਗਏ ਸੁਰੱਖਿਅਤ ਸਥਾਨਾਂ ਜਾਂ ਰਾਹਤ ਕੇਂਦਰਾਂ ਵਿੱਚ ਜਾਣ ਦੀ ਅਪੀਲ ਕੀਤੀ।

ਡੀਜੀਪੀ ਨੇ ਦੱਸਿਆ ਕਿ ਪੰਜਾਬ ਪੁਲਿਸ ਵੱਲੋਂ ਹੜ੍ਹਾਂ ਕਾਰਨ ਪੈਦਾ ਹੋਣ ਵਾਲੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਰੇਤ ਦੇ ਥੈਲੇ, ਟੈਂਟ, ਲਾਈਟਾਂ, ਲੰਗਰ ਅਤੇ ਖਾਣੇ ਦੇ ਪੈਕੇਟ, ਦਵਾਈਆਂ ਅਤੇ ਐਂਬੂਲੈਂਸਾਂ, ਬਚਾਅ ਕਿਸ਼ਤੀਆਂ, ਰਿਕਵਰੀ ਵੈਨ/ਜੇਸੀਬੀ, ਲਾਈਫ ਜੈਕਟਾਂ, ਸੰਚਾਰ ਅਤੇ ਜਨਤਕ ਸੰਬੋਧਨ ਪ੍ਰਣਾਲੀਆਂ ਸਮੇਤ ਪੁਖਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਫੰਡਾਂ ਦੀ ਕੋਈ ਕਮੀ ਨਹੀਂ ਹੈ।

 

Tags: Weather , National Disaster Response Force , NDRF , State Disaster Response Force , SDRF , Punjab Police , Police , Arpit Shukla

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD