Friday, 05 June 2026

 

 

ਖ਼ਾਸ ਖਬਰਾਂ ਪੰਜਾਬ ਸਰਕਾਰ ਦੀ ‘ਮੇਰੀ ਰਸੋਈ’ ਸਕੀਮ ਨਾਲ ਜ਼ਿਲ੍ਹੇ ਦੇ 2 ਲੱਖ 70 ਹਜ਼ਾਰ ਪਰਿਵਾਰਾਂ ਨੂੰ ਹੋਵੇਗਾ ਲਾਭ- ਮੋਹਿੰਦਰ ਭਗਤ ਅਮਿੱਟ ਯਾਦਾਂ ਛੱਡਦਾ ਪਿੰਡ ਸੀਚੇਵਾਲ ਦਾ ਪੰਜ ਰੋਜ਼ਾ ਖੇਡ ਮੇਲਾ ਸੰਪੰਨ ਪੰਜਾਬ ਸਰਕਾਰ ਦੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਸੂਬੇ ’ਚੋਂ ਨਸ਼ਿਆਂ ਦੇ ਖਾਤਮੇ ਲਈ ਜਨ ਅੰਦੋਲਨ ਬਣੀ : ਮੋਹਿੰਦਰ ਭਗਤ ਇਵੇਟ ਕੂਪਰ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਡੈਲਸੀ ਰੋਡਰਿਗਜ਼ ਨੇ ਨਰੇਂਦਰ ਮੋਦੀ ਨਾਲ ਮੁਲਾਕਾਤ ਕੀਤੀ ਹਰਿਆਣਾ ਸਾਰੇ ਵਿਭਾਗਾਂ ਨੂੰ ਆਪਣੇ 5 ਸਾਲਾਂ ਦਾ ਰੋਡਮੈਪ ਏਆਈ ਟੂਲ 'ਤੇ ਅਪਲੋਡ ਕਰਨ ਦੇ ਨਾਇਬ ਸਿੰਘ ਸੈਣੀ ਨੇ ਦਿੱਤੇ ਨਿਰਦੇਸ਼ ਨਾਇਬ ਸਿੰਘ ਸੈਣੀ ਨੇ ਮਾਰਚ 2027 ਤੱਕ 12 ਫੁੱਟ ਦੀ ਹਰ ਸੜਕ ਨੂੰ 18 ਫੁੱਟ ਚੌੜਾ ਕਰਨ ਦੇ ਨਿਰਦੇਸ਼ ਦਿੱਤੇ ਸੂਬੇ ਵਿੱਚ ਸਾਰੇ ਯੋਗ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਰਿਹਾਇਸ਼ੀ ਸਹੂਲਤ : ਨਾਇਬ ਸਿੰਘ ਸੈਣੀ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਨੌਜਵਾਨਾਂ ਨੂੰ ਰੁਜ਼ਗਾਰ ਸਿਰਜਕ ਬਣ ਕੇ ‘ਵਿਕਸਿਤ ਭਾਰਤ’ ਦੇ ਨਿਰਮਾਣ ਵਿੱਚ ਯੋਗਦਾਨ ਪਾਉਣ ਦੀ ਕੀਤੀ ਅਪੀਲ ਹਰਿਆਣਾ ਦੇ ਵੱਖ-ਵੱਖ ਬੋਰਡਾਂ ਅਤੇ ਕਮਿਸ਼ਨਾਂ ਦੇ ਨਵ-ਨਿਯੁਕਤ ਚੇਅਰਮੈਨਾਂ, ਵਾਈਸ-ਚੇਅਰਮੈਨਾਂ ਅਤੇ ਮੈਂਬਰਾਂ ਨੇ ਪੰਚਕੂਲਾ ਵਿੱਚ ਸੰਭਾਲਿਆ ਅਹੁਦਾ ਗੌਰਵ ਗੌਤਮ ਨੇ ਹਰਿਆਣਾ ਦੇ 23 ਉੱਤਮ ਖਿਡਾਰੀਆਂ ਨੂੰ ਸੀਨੀਅਰ ਅਤੇ ਜੂਨੀਅਰ ਕੋਚਾਂ ਦੇ ਨਿਯੁਕਤੀ ਪੱਤਰ ਸੌਂਪੇ 1 ਕਿਲੋਵਾਟ ਖਪਤਕਾਰਾਂ ਦੇ ਘਰ ਬਿਨਾਂ ਬੈਂਕ ਗਾਰੰਟੀ ਲੱਗੇਗਾ ਸੋਲਰ ਸਿਸਟਮ, ਬਿਜਲੀ ਬਿੱਲ ਹੋਵੇਗਾ ਜ਼ੀਰੋ : ਅਨਿਲ ਵਿਜ ਹਰਿਆਣਾ ਵਿੱਚ ਨਿਯਮਾਂ ਦੇ ਸਰਲੀਕਰਨ ਨਾਲ ਵਧੀ ਕਾਰੋਬਾਰੀ ਸੁਗਮਤਾ ਸੂਬੇ ਦੇ ਸਰਕਾਰੀ ਪੌਲੀਟੈਕਨਿਕ ਸੰਸਥਾਵਾਂ ਵਿੱਚ ਸ਼ੁਰੂ ਹੋਣਗੇ ਨਵੇਂ ਰੁਜ਼ਗਾਰਮੁਖੀ ਕੋਰਸ : ਮਹੀਪਾਲ ਢਾਂਡਾ ਰਾਜ ਸਰਕਾਰ ਸੂਬੇ ਦੇ ਸਰਕਾਰੀ ਹਸਪਤਾਲਾਂ ਨੂੰ ਅਤਿ-ਆਧੁਨਿਕ ਸਹੂਲਤਾਂ ਦੇਣ ਲਈ ਚੁੱਕ ਰਹੀ ਹੈ ਕਦਮ : ਆਰਤੀ ਸਿੰਘ ਰਾਓ ਗੁਰੂਗ੍ਰਾਮ ਵਾਸੀਆਂ ਲਈ ਵੱਡੀ ਸੌਗਾਤ ਨਾਂਗਲ ਚੌਧਰੀ ਵਿੱਚ 11.65 ਕਰੋੜ ਦੀ ਲਾਗਤ ਨਾਲ ਬਣੇਗਾ ਅਤਿ-ਆਧੁਨਿਕ ਕਮਿਊਨਿਟੀ ਹੈਲਥ ਸੈਂਟਰ : ਆਰਤੀ ਸਿੰਘ ਰਾਓ ਮੁੱਖ ਸਕੱਤਰ ਨੂੰ ਹਰਿਆਣਾ ਰਾਈਟ ਟੂ ਸਰਵਿਸ ਕਮਿਸ਼ਨ ਦੇ ਚੀਫ਼ ਕਮਿਸ਼ਨਰ ਦਾ ਵਾਧੂ ਚਾਰਜ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਯੂਕੇ ‘ਚ ਕਤਲ ਕੇਸ ਪਿੱਛੋਂ ਸਿੱਖਾਂ ਨੂੰ ਨਿਸ਼ਾਨਾ ਬਣਾਉਣ ’ਤੇ ਸੱਜੇ ਪੱਖੀ ਪਾਰਟੀਆਂ ਨੂੰ ਲਿਆ ਆੜੇ ਹੱਥੀਂ ਹਰ ਇਕ ਇਨਸਾਨ ਸਾਈਕਲਿੰਗ ਨੂੰ ਆਪਣੀ ਜ਼ਿੰਦਗੀ ਦਾ ਅਨਿੱਖੜਵਾਂ ਅੰਗ ਬਣਾਵੇ : ਵਿਧਾਇਕ ਰੁਪਿੰਦਰ ਸਿੰਘ ਹੈਪੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਐਲਾਨ ਤੋਂ 24 ਘੰਟਿਆਂ ਦੇ ਅੰਦਰ, ਪੰਜਾਬ ਸਰਕਾਰ ਵੱਲੋਂ ਪ੍ਰਾਈਵੇਟ ਸਕੂਲਾਂ ਦੁਆਰਾ ਮਨਮਾਨੇ ਢੰਗ ਨਾਲ ਫੀਸਾਂ ਵਿੱਚ ਵਾਧੇ ‘ਤੇ ਰੋਕ ਲਈ ਕਾਨੂੰਨ ਦਾ ਖਰੜਾ ਬਣਾਉਣ ਦੇ ਹੁਕਮ

 

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਫ਼ੇਜ਼-6 ਦੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਦੌਰਾ

ਪੀਣ ਵਾਲੇ ਪਾਣੀ ਦੀ ਨਿਰਵਿਘਨ ਸਪਲਾਈ ’ਚ ਰੁਕਾਵਟ ਨਾ ਆਉਣ ਦੇਣ ਦੀ ਹਦਾਇਤ

Bram Shanker Jimpa, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Hoshiarpur

Web Admin

Web Admin

5 Dariya News

ਸਾਹਿਬਜ਼ਾਦਾ ਅਜੀਤ ਸਿੰਘ ਨਗਰ , 10 Jul 2023

Last updated on: Jul 10, 2023, 00:00 IST

ਬਰਸਾਤ ਦੇ ਚਲਦਿਆਂ ਪੀਣ ਵਾਲੇ ਪਾਣੀ ਦੀ ਸਪਲਾਈ ਨੂੰ ਨਿਰਵਿਘਨ ਅਤੇ ਯਕੀਨੀ ਬਣਾਉਣ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਵੱਲੋਂ ਅੱਜ ਫ਼ੇਜ਼-6 ਦੇ ਵਾਟਰ ਟ੍ਰੀਟਮੈਂਟ ਪਲਾਂਟ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਹ ਦੌਰਾ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਬਾਰਸ਼ਾਂ ਦੌਰਾਨ ਆਮ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਦਿੱਕਤ ਨਾ ਆਉਣ ਦੇਣ ਨੂੰ ਯਕੀਨਨੀ ਬਣਾਉਣ ਲਈ ਕੀਤਾ ਗਿਆ ਹੈ।

ਉਨ੍ਹਾਂ ਇਸ ਮੌਕੇ ਜਲ ਸਪਲਾਈ ਅਧਿਕਾਰੀਆਂ ਨੂੰ ਕਿਹਾ ਕਿ ਲੋਕਾਂ ਨੂੰ ਸਪਲਾਈ ਕੀਤੇ ਜਾਣ ਵਾਲੇ ਪੀਣ ਵਾਲੇ ਸਪਲਾਈ ਨੂੰ ਨਿਰਵਿਘਨ ਬਣਾਉਣ ਲਈ ਜਲ ਸਪਲਾਈ ਘਰਾਂ ’ਚ ਪਾਣੀ ਆਦਿ ਭਰਨ ਦੀ ਸੂਰਤ ’ਚ ਤੁਰੰਤ ਖਾਲੀ ਕਰਵਾਇਆ ਜਾਵੇ। ਉਨ੍ਹਾਂ ਦੱਸਿਆ ਕਿ ਫ਼ੇਜ਼-6 ਦੇ ਜਲ ਸਪਲਾਈ ਘਰ ’ਚ ਮੀਂਹ ਦੇ ਪਾਣੀ ਨਾਲ ਤੇ ਬਿਜਲੀ ਦੀ ਸਮੱਸਿਆ ਨਾਲ ਦੋ ਦਿਨ ਪਹਿਲੋਂ ਆਈ ਮੁਸ਼ਕਿਲ ’ਤੇ ਕਲ੍ਹ ਸ਼ਾਮ ਕਾਬੂ ਪਾ ਕੇ, ਮੁੜ ਤੋਂ ਸਪਲਾਈ ਬਹਾਲ ਕਰ ਦਿੱਤੀ ਗਈ ਸੀ।

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਅਨੁਸਾਰ ਇਹ ਜਲ ਸੋਧਕ ਪਲਾਂਟ ਰੋਜ਼ਾਨਾ ਪੰਜ ਮਿਲੀਅਨ ਗੈਲਨ ਪਾਣੀ ਸੋਧਦਾ ਹੈ, ਜੋ ਕਿ ਭਾਖੜਾ ਮੇਨ ਲਾਈਨ ਤੋਂ ਕਾਜੌਲੀ ਵਾਟਰ ਵਰਕਸ ਰਾਹੀਂ ਇੱਥੇ ਪਹੁੰਚਦਾ ਹੈ। ਉਨ੍ਹਾਂ ਦੱਸਿਆ ਕਿ ਇਸ ਜਲ ਸੋਧਕ ਪਲਾਂਟ ਤੋਂ ਮੋਹਾਲੀ ਸ਼ਹਿਰ ਦੇ ਫ਼ੇਜ਼ 1, 2, 3 ਏ, 3 ਬੀ 1, ਤਿੰਨ ਬੀ 2, ਚਾਰ, ਪੰਜ, ਛੇ ਅਤੇ ਸੱਤ ਤੋਂ ਇਲਾਵਾ ਮਦਨਪੁਰਾ ਨੂੰ ਸਪਲਾਈ ਕੀਤੀ ਜਾਂਦੀ ਹੈ।

ਉਨ੍ਹਾਂ ਇਸ ਮੌਕੇ ਆਖਿਆ ਕਿ ਬਰਸਾਤ ਦੇ ਦਿਨਾਂ ’ਚ ਪਾਣੀ ਦੀ ਉਚਿੱਤ ਢੰਗ ਨਾਲ ਕਲੋਰੀਨੇਸ਼ਨ ਅਤੇ ਫ਼ਿਲਟ੍ਰੇਸ਼ਨ ਯਕੀਨੀ ਬਣਾਈ ਜਾਵੇ ਤਾਂ ਜੋ ਲੋਕਾਂ ਨੂੰ ਸ਼ੁੱਧ ਅਤੇ ਸਾਫ਼ ਪਾਣੀ ਹੀ ਮਿਲੇ।ਜਲ ਸਪਲਾਈ ਮੰਤਰੀ ਨੇ ਦੱਸਿਆ ਕਿ ਉਹ ਸੂਬੇ ਦੇ ਜਲ ਸਪਲਾਈ ਤੇ ਜਲ ਸੋਧਕ ਪਲਾਂਟਾਂ ਦਾ ਵਿਸ਼ੇਸ਼ ਤੌਰ ’ਤੇ ਜਾਇਜ਼ਾ ਲੈ ਰਹੇ ਹਨ ਤਾਂ ਜੋ ਆਮ ਲੋਕਾਂ ਨੂੰ ਪਾਣੀ ਦੀ ਤੰਗੀ ਨਾ ਝੱਲਣੀ ਪਵੇ। ਇਸੇ ਲੜੀ ’ਚ ਕਲ੍ਹ ਰਾਤ ਉਨ੍ਹਾਂ ਵੱਲੋਂ ਕਜੌਲੀ ਵਾਟਰ ਵਰਕਸ ਦਾ ਵੀ ਜਾਇਜ਼ਾ ਲਿਆ ਗਿਆ ਸੀ। 

ਉਨ੍ਹਾਂ ਦੱਸਿਆ ਕਿ ਇਸ ਜਲ ਸੋਧਕ ਪਲਾਂਟ ਨੂੰ ਵੀ ਪਾਣੀ ਭਰਨ ਕਾਰਨ ਕੁੱਝ ਸਮੇਂ ਲਈ ਬੰਦ ਰੱਖਣਾ ਪਿਆ ਪਰ ਐਤਵਾਰ ਸ਼ਾਮ ਨੂੰ ਸਪਲਾਈ ਬਹਾਲ ਕਰ ਦਿੱਤੀ ਗਈ ਸੀ।ਉਨ੍ਹਾਂ ਇਸ ਮੌਕੇ ਪਲਾਂਟ ਦਾ ਦੌਰਾ ਕਰਕੇ, ਇਸ ਨੂੰ ਭਵਿੱਖ ਵਿੱਚ ਪਾਣੀ ਦੀ ਮਾਰ ਤੋਂ ਬਚਾਉਣ ਲਈ ਪੁਖਤਾ ਪ੍ਰਬੰਧ ਕਰਨ ਦੇ ਆਦੇਸ਼ ਵੀ ਦਿੱਤੇ।ਸ੍ਰੀ ਜਿੰਪਾ ਜਿਨ੍ਹਾਂ ਕੋਲ ਮਾਲ ਤੇ ਮੁੜ ਵਸੇਬਾ ਵਿਭਾਗ ਵੀ ਹੈ, ਨੇ ਦੱਸਿਆ ਕਿ ਮੁੱਖ ਮੰਤਰੀ ਵੱਲੋਂ ਬਰਸਾਤਾਂ ਨਾਲ ਹੋਣ ਵਾਲੇ ਨੁਕਸਾਨ ਤੋਂ ਬਚਾਅ ਲਈ ਸਾਢੇ 33 ਕਰੋੜ ਰੁਪਏ ਦੀ ਗਰਾਂਟ ਜਾਰੀ ਕੀਤੀ ਗਈ ਹੈ ਤਾਂ ਜੋ ਰਾਹਤ ਕਾਰਜਾਂ ਵਿੱਚ ਕੋਈ ਮੁਸ਼ਕਿਲ ਨਾ ਆਵੇ। 

ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰਾਂ ਨੂੰ ਆਪੋ-ਆਪਣੀ ਲੋੜ ਮੁਤਾਬਕ ਸਥਾਨਕ ਵਸੀਲਿਆਂ ਤੋਂ ਇਲਾਵਾ ਐਨ ਡੀ ਆਰ ਐਫ਼ ਨੂੰ ਵੀ ਬਚਾਅ ਕਾਰਜਾਂ ’ਚ ਸ਼ਾਮਿਲ ਕਰਨ ਦੀ ਮਨਜੂਰੀ ਦਿੱਤੀ ਗਈ ਹੈ।ਇਸ ਮੌਕੇ ਉਨ੍ਹਾਂ ਨਾਲ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ ਮੁਖੀ ਮੁਹੰਦਦ ਇਸ਼ਫ਼ਾਕ, ਐਸ ਡੀ ਓ ਇਮਾਨਵੀਰ ਸਿੰਘ ਤੇ ਜੇ ਈ ਆਦਰਸ਼ਪਾਲ ਸਿੰਘ ਮੌਜੂਦ ਸਨ।

 

Tags: Bram Shanker Jimpa , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD