Thursday, 04 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਵੱਡੀ ਨਦੀ ਤੇ ਹੋਰ ਖੇਤਰਾਂ ਦਾ ਦੌਰਾ

ਲੋਕ ਅਫ਼ਵਾਹਾਂ ਤੋਂ ਸੁਚੇਤ ਰਹਿਣ ਤੇ ਪਾਣੀ ਦੇ ਤੇਜ ਵਹਾਅ ਦੇ ਨੇੜੇ ਨਾ ਜਾਣ-ਸਿਹਤ ਮੰਤਰੀ

Dr. Balbir Singh, Patiala, AAP, Aam Aadmi Party, Aam Aadmi Party Punjab, AAP Punjab, Government of Punjab, Punjab Government

Web Admin

Web Admin

5 Dariya News

ਪਟਿਆਲਾ , 10 Jul 2023

Last updated on: Jul 10, 2023, 00:00 IST

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਮੁੜ ਤਾਜਾ ਸਥਿਤੀ ਦਾ ਜਾਇਜ਼ਾ ਲੈਣ ਲਈ ਵੱਡੀ ਨਦੀ ਸਮੇਤ ਪਟਿਆਲਾ ਦਿਹਾਤੀ ਹਲਕੇ ਦੇ ਵੱਖ-ਵੱਖ ਖੇਤਰਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀਆਂ ਅਫ਼ਵਾਹਾਂ ਨਾ ਫੈਲਾਉਣ ਅਤੇ ਨਾ ਹੀ ਅਫ਼ਵਾਹਾਂ ਉਪਰ ਯਕੀਨ ਕਰਨ ਦੀ ਸਲਾਹ ਦਿੰਦਿਆਂ ਕਿਹਾ ਕਿ ਲੋਕ ਪਾਣੀ ਦੇ ਤੇਜ ਵਹਾਅ ਦੇ ਨੇੜੇ ਨਾ ਜਾਣ।

ਸਿਹਤ ਮੰਤਰੀ ਨੇ ਕਿਹਾ ਕਿ ਪ੍ਰਭਾਵਤ ਲੋਕ ਕਿਸੇ ਵੀ ਤਰ੍ਹਾਂ ਦੀ ਹੰਗਾਮੀ ਸਥਿਤੀ ਵਿੱਚ ਮਦਦ ਲਈ 0175-2350550 'ਤੇ ਜਾਂ ਆਪਣੇ ਵਿਧਾਇਕਾਂ ਨਾਲ ਵੀ ਸੰਪਰਕ ਕਰ ਸਕਦੇ ਹਨ, ਕਿਉਂਕਿ ਜ਼ਿਲ੍ਹੇ ਦੇ ਸਮੁੱਚੇ ਵਿਧਾਇਕ ਅਤੇ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ, ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ 'ਤੇ ਇਸ ਵੇਲੇ ਸੰਕਟ ਦੀ ਸਥਿਤੀ ਵਿੱਚ ਲੋਕਾਂ ਦੇ ਨਾਲ ਖੜ੍ਹਾ ਹੈ।

ਵੱਖ-ਵੱਖ ਥਾਵਾਂ ਦਾ ਦੌਰਾ ਕਰਦਿਆਂ ਸਿਹਤ ਮੰਤਰੀ ਨੇ ਲੋਕਾਂ ਨੂੰ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਪੂਰੀ ਸਥਿਤੀ 'ਤੇ ਨਿਗਰਾਨੀ ਕਰਦੇ ਹੋਏ ਪੂਰੀ ਅਗਵਾਈ ਦੇ ਰਹੇ ਹਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵੀ ਪੂਰੀ ਚੌਕਸੀ ਨਾਲ ਬਚਾਅ ਕਾਰਜਾਂ 'ਚ ਜੁਟਿਆ ਹੋਟਿਆ ਹੈ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਭਾਰੀ ਮੀਂਹ ਕਰਕੇ ਪਾਣੀ ਆਉਣ ਕਰਕੇ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਲੋਕਾਂ ਨੂੰ ਸਿਹਤ ਸੇਵਾਵਾਂ ਬਿਹਤਰ ਢੰਗ ਨਾਲ ਪ੍ਰਦਾਨ ਕਰਨ ਲਈ ਯਤਨਸ਼ੀਲ ਹੈ।

ਸਿਹਤ ਮੰਤਰੀ ਨੇ ਕਿਹਾ ਕਿ ਪਾਣੀ ਆਉਣ ਕਰਕੇ ਪੈਦਾ ਹੋਏ ਹਾਲਾਤ ਕਾਰਨ ਜੇਕਰ ਲੋਕਾਂ ਨੂੰ ਆਪਣੇ ਘਰਾਂ ਵਿੱਚੋਂ ਬਾਹਰ ਰਹਿਣਾ ਪੈਂਦਾ ਹੈ ਤਾਂ ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਨੇ ਪਾਮਕੋਰਟ, ਕੋਹਿਨੂਰ ਪੈਲੇਸ ਆਦਿ ਸਮੇਤ ਬਹੁਤ ਸਾਰੀਆਂ ਥਾਵਾਂ ਪਛਾਣ ਕਰਕੇ ਇੱਥੇ ਲੋਕਾਂ ਦੇ ਰਹਿਣ ਤੇ ਲੰਗਰ ਦੇ ਪੁਖ਼ਤਾ ਇੰਤਜਾਮ ਕੀਤੇ ਹਨ, ਇਸ ਲਈ ਲੋਕ ਘਬਰਾਹਟ ਵਿੱਚ ਨਾ ਆਉਣ ਸਗੋਂ ਚੁਕੰਨੇ ਰਹਿਣ। 

ਉਨ੍ਹਾਂ ਕਿਹਾ ਕਿ ਜੇਕਰ ਕਿਸ਼ਤੀਆਂ ਦੀ ਲੋੜ ਹੈ ਤਾਂ ਉਸਦਾ ਵੀ ਪ੍ਰਬੰਧ ਹੈ।ਇਸ ਦੌਰਾਨ ਡਾ. ਬਲਬੀਰ ਸਿੰਘ ਨੇ ਵੱਡੀ ਨਦੀ, ਦੌਲਤਪੁਰ, ਮਿਰਜਾਪੁਰ ਆਦਿ ਸਮੇਤ ਨਵਾਂ ਬੱਸ ਸਟੈਂਡ, ਏਕਤਾ ਨਗਰ, ਤ੍ਰਿਪੜੀ, ਸਰਹਿੰਦ ਰੋਡ, ਫੋਕਲ ਪੁਆਇੰਟ, ਭਾਦਸੋਂ ਰੋਡ ਅਤੇ ਹੋਰ ਇਲਾਕਿਆਂ ਦਾ ਦੌਰਾ ਕੀਤਾ ਅਤੇ ਸਥਿਤੀ ਦਾ ਜਾਇਜ਼ਾ ਲੈਂਦਿਆਂ ਨਗਰ ਨਿਗਮ ਤੇ ਹੋਰ ਵਿਭਾਗਾਂ ਨੂੰ ਲੋੜੀਂਦੀਆਂ ਹਦਾਇਤਾਂ ਜਾਰੀ ਕੀਤੀਆਂ।

ਸਥਾਨਕ ਵਸਨੀਕਾਂ ਨੂੰ ਸਿਹਤ ਮੰਤਰੀ ਨੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਆਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਉਹ ਖ਼ੁਦ ਹਰ ਵੇਲੇ ਚੌਕਸ ਅਤੇ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ, ਜਿਸ ਕਰਕੇ ਆਮ ਲੋਕਾਂ ਦੀ ਜਾਨ-ਮਾਨ ਦੀ ਰਾਖੀ ਕੀਤੀ ਜਾਵੇਗੀ ਅਤੇ ਕਿਸੇ ਦਾ ਕੋਈ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।

 

Tags: Dr. Balbir Singh , Patiala , AAP , Aam Aadmi Party , Aam Aadmi Party Punjab , AAP Punjab , Government of Punjab , Punjab Government

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD