Monday, 08 June 2026

 

 

ਖ਼ਾਸ ਖਬਰਾਂ ਫ਼ਿਰੋਜ਼ਪੁਰ ਦੇ ਦੁਕਾਨਦਾਰ ਕਤਲ ਮਾਮਲੇ ਵਿੱਚ ਸ਼ਾਮਲ ਦੋ ਸ਼ੂਟਰ ਜੰਮੂ-ਕਸ਼ਮੀਰ ਤੋਂ ਕਾਬੂ; ਇੱਕ ਪਿਸਤੌਲ ਬਰਾਮਦ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਫ਼ੈਸਲਾਕੁੰਨ ਦੌਰ ਵਿੱਚ, ਪੰਜਾਬ ਬਣੇਗਾ ਨਸ਼ਾ ਮੁਕਤ ਸੂਬਾ : ਗੁਰਮੀਤ ਸਿੰਘ ਖੁੱਡੀਆਂ ਕੁਲਤਾਰ ਸਿੰਘ ਸੰਧਵਾਂ ਪਿੰਡ ਧੂੜਕੋਟ ਵਿਖੇ ਪੀਰ ਬੇਰੀ ਜੀ ਦੇ ਸਲਾਨਾ ਭੰਡਾਰੇ ਵਿਚ ਹੋਏ ਨਤਮਸਤਕ ਅਮਨ ਅਰੋੜਾ ਵੱਲੋਂ ਵਿਧਾਨ ਸਭਾ ਹਲਕਾ ਸੁਨਾਮ ਦੇ ਵੱਖ-ਵੱਖ ਪਿੰਡਾਂ ਵਿੱਚ ਕਰੀਬ 12 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਅਤੇ ਲੋਕ ਅਰਪਣ ਡਾ: ਮਨਸੁਖ ਮਾਂਡਵੀਆ ਅਤੇ ਰੇਖਾ ਗੁਪਤਾ ਨੇ MY Bharat ਸੰਮੇਲਨ ਵਿੱਚ 6,000 ਨੌਜਵਾਨਾਂ ਨੂੰ ਪ੍ਰੇਰਿਤ ਕੀਤਾ ਹਲਕਾ ਅਜਨਾਲਾ ਚ ਬਿਜਲੀ ਸੁਧਾਰਾਂ ਲਈ 25 ਕਰੋੜ ਰੁਪਏ ਦੀ ਰਾਸ਼ੀ ਜਾਰੀ : ਕੁਲਦੀਪ ਸਿੰਘ ਧਾਲੀਵਾਲ ਸ਼ੀਤਲ ਜੁਨੇਜਾ ਨੇ ਪੰਜਾਬ ਸਟੇਟ ਟ੍ਰੇਡਰਜ਼ ਕਮਿਸ਼ਨ ਦੀ ਮੀਟਿੰਗ ਵਿੱਚ ਅੰਮ੍ਰਿਤਸਰ ਤੇ ਤਰਨਤਾਰਨ ਦੇ ਵਪਾਰੀਆਂ ਨਾਲ ਸਬੰਧਤ ਅਹਿਮ ਮੁੱਦੇ ਉਠਾਏ ਗਏ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਰ ਪਿੰਡ ਅਤੇ ਹਰ ਵਾਰਡ ਤੱਕ ਪਹੁੰਚੇਗੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਦੇ ਵਿਰੋਧ ਵਿੱਚ ਝਾੜੂ ਖੋਲ੍ਹ ਕੇ ਕੀਤਾ ਪ੍ਰਦਰਸ਼ਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਸਿਹਤ ਸੇਵਾਵਾਂ ਦੇ ਢਹਿ ਚੁੱਕੇ ਢਾਂਚੇ ਦਾ ਕੀਤਾ ਪਰਦਾਫਾਸ਼ ਹਰਦੀਪ ਸਿੰਘ ਮੁੰਡੀਆਂ, ਕੀਮਤੀ ਭਗਤ ਅਤੇ ਡਾ. ਸੰਨੀ ਆਹਲੂਵਾਲੀਆ ਵੱਲੋਂ ਗਊ ਹਸਪਤਾਲ ਤੇ ਗਊਸ਼ਾਲਾ ਦਾ ਦੌਰਾ ਨਿਊ ਚੰਡੀਗੜ੍ਹ ਵਿੱਚ ਪੰਜਾਬ ਦਾ ਮਾਣ ਕ੍ਰਿਕਟਰਾਂ ਦਾ ਸਨਮਾਨ ਭਗਵੰਤ ਸਿੰਘ ਮਾਨ ਵੱਲੋਂ ਉਸਾਰੀ ਕਿਰਤੀਆਂ ਲਈ ਵੱਡੀ ਰਾਹਤ ਦਾ ਐਲਾਨ ਕਾਂਗਰਸ ਵੱਲੋਂ ਝਾੜੂ ਦੀ ‘ਬੇਅਦਬੀ’ ਦੇ ਦੋਸ਼ਾਂ ਹੇਠ ਟਾਂਡਾ ਦੇ ਪਾਰਟੀ ਵਰਕਰ ਦੀ ਗ੍ਰਿਫ਼ਤਾਰੀ ਖ਼ਿਲਾਫ਼ ਸੂਬਾ ਪੱਧਰੀ ਰੋਸ ਪ੍ਰਦਰਸ਼ਨ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਬਣੀ ਲੋਕ ਲਹਿਰ : ਡਾ. ਬਲਬੀਰ ਸਿੰਘ ਆਈਕੋਨ ਸਿਰੇਮਿਕਸ ਨੇ ਲਵਲੀ ਮਾਰਬਲਜ਼ ਐਂਡ ਸੈਨੀਟੇਸ਼ਨ ਦੇ ਸਹਿਯੋਗ ਨਾਲ, ਜਲੰਧਰ ਵਿੱਚ ਉੱਤਰੀ ਭਾਰਤ ਦੀ ਸਭ ਤੋਂ ਵੱਡੀ ਲਗਜ਼ਰੀ ਸਿਰੇਮਿਕ ਗੈਲਰੀ ਦਾ ਉਦਘਾਟਨ ਕੀਤਾ ਨਾਇਬ ਸਿੰਘ ਸੈਣੀ ਨੇ ਸਮਾਲਖਾ ਦੇ ਸੇਵਾ ਸਾਧਨਾ ਅਤੇ ਗ੍ਰਾਮ ਵਿਕਾਸ ਕੇਂਦਰ ਦੇ ਸਾਲਾਨਾ ਸਥਾਪਨਾ ਦਿਵਸ 'ਤੇ ਬਤੌਰ ਮੁੱਖ ਮਹਿਮਾਨ ਲਿਆ ਹਿੱਸਾ ਯੋਗ ਨੂੰ ਬਣਾਓ ਜੀਵਨ ਸ਼ੈਲੀ ਦਾ ਹਿੱਸਾ, ਸਿਹਤਮੰਦ ਨਾਗਰਿਕ ਨਾਲ ਹੀ ਬਣੇਗਾ ਸਿਹਤਮੰਦ ਭਾਰਤ : ਰਣਬੀਰ ਗੰਗਵਾ ਨਵਾਂਗਾਂਵ ਨਗਰ ਕੌਂਸਲ ਦੇ ਨਵ-ਚੁਣੇ ਭਾਜਪਾ ਕੌਂਸਲਰਾਂ ਨੇ ਸੁਖਵਿੰਦਰ ਸਿੰਘ ਗੋਲਡੀ ਨਾਲ ਕੀਤੀ ਮੁਲਾਕਾਤ ਵਿਜੈ ਇੰਦਰ ਸਿੰਗਲਾ ਦੇ ‘ਕਾਨੂੰਨੀ ਲੜਾਈ’ ਦੇ ਐਲਾਨ ਤੋਂ ਬਾਅਦ ਪ੍ਰਸ਼ਾਸਨ ਬੈਕਫੁੱਟ ’ਤੇ ਤਰੁਣ ਚੁੱਘ ਨੇ ਰਾਜ ਸਭਾ ਲਈ ਭਰਿਆ ਨਾਮਜ਼ਦਗੀ ਪੱਤਰ

 

ਕੈਬਨਿਟ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਘੱਗਰ ਤੇ ਹੋਰ ਨਦੀਆਂ ਸਣੇ ਭਾਰੀ ਮੀਂਹ ਕਰਕੇ ਪ੍ਰਭਾਵਤ ਹੋਏ ਪਿੰਡਾਂ ਦਾ ਲਿਆ ਜਾਇਜ਼ਾ

ਜ਼ਿਲ੍ਹਾ ਪ੍ਰਸ਼ਾਸਨ ਨੂੰ ਹੋਰ ਵਧੇਰੇ ਚੌਕਸ ਰਹਿ ਕੇ ਲੋਕਾਂ ਦੀ ਜਾਨ ਤੇ ਮਾਲ ਦੀ ਸੁਰੱਖਿਆ ਕਰਨ ਦੀਆਂ ਹਦਾਇਤਾਂ

Chetan Singh Jauramajra, Chetan Singh Jormajra, Chetan Singh Jouramajra, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Samana, Weather

Web Admin

Web Admin

5 Dariya News

ਸਮਾਣਾ , 10 Jul 2023

Last updated on: Jul 10, 2023, 00:00 IST

ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ ਤੇਜ਼ੀ ਨਾਲ ਵਹਿ ਰਹੇ ਘੱਗਰ ਦਰਿਆ, ਝੰਬੋ ਡਰੇਨ ਅਤੇ ਹੋਰ ਬਰਸਾਤੀ ਨਾਲਿਆਂ ਸਣੇ ਸਮਾਣਾ ਹਲਕੇ ਦੇ ਦਰਜਨ ਤੋਂ ਵੱਧ ਪਿੰਡਾਂ ਦਾ ਦੌਰਾ ਕਰਕੇ ਭਾਰੀ ਬਰਸਾਤ ਕਰਕੇ ਪੈਦਾ ਹੋਈ ਸਥਿਤੀ ਦਾ ਜਾਇਜ਼ਾ ਲਿਆ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਤਰ੍ਹਾਂ ਦੀਆਂ ਅਫ਼ਵਾਹਾਂ 'ਤੇ ਯਕੀਨ ਨਾ ਕਰਨ ਅਤੇ ਨਾ ਹੀ ਘਬਰਾਹਟ ਵਿੱਚ ਆਉਣ, ਸਗੋਂ ਲੋੜ ਪੈਣ 'ਤੇ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸਥਾਪਤ ਫਲੱਡ ਕੰਟਰੋਲ ਰੂਮ ਨਾਲ ਸੰਪਰਕ ਕੀਤਾ ਜਾਵੇ।

ਆਪਣੇ ਦੌਰੇ ਦੌਰਾਨ ਲੋਕਾਂ ਨਾਲ ਗੱਲਬਾਤ ਕਰਦਿਆਂ ਸ. ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਕਿ ਪਟਿਆਲਾ ਅਤੇ ਘੱਗਰ ਤੇ ਹੋਰ ਨਦੀਆਂ ਦੇ ਕੈਚਮੈਂਟ ਖੇਤਰ ਵਿੱਚ ਪੈ ਰਹੇ ਭਾਰੀ ਮੀਂਹ ਕਾਰਨ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਜਾਰੀ ਆਦੇਸ਼ਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਨਿਰੰਤਰ ਨਿਗਰਾਨੀ ਰੱਖ ਰਹੀ ਹੈ ਅਤੇ ਜ਼ਿਲ੍ਹਿਆਂ ਨੂੰ ਪੂਰੀ ਤਰ੍ਹਾਂ ਚੌਕਸ ਰਹਿਣ ਅਤੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਕਰਨ ਲਈ ਲਗਾਤਾਰ ਕਾਰਜਸ਼ੀਲ ਰਹਿਣ ਦੀ ਹਦਾਇਤ ਕੀਤੀ ਗਈ ਹੈ।

ਇਸ ਮੌਕੇ ਲੋਕਾਂ ਵੱਲੋਂ ਪ੍ਰਾਪਤ ਫੀਡਬੈਕ ਤਹਿਤ ਸ. ਜੌੜਾਮਾਜਰਾ ਨੇ ਜਲ ਨਿਕਾਸ, ਲੋਕ ਨਿਰਮਾਣ, ਮੰਡੀ ਬੋਰਡ, ਪੇਂਡੂ ਵਿਕਾਸ ਤੇ ਪੰਚਾਇਤ ਸਮੇਤ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀਆਂ ਜਾਰੀ ਚਿਤਾਵਨੀਆਂ ਦੇ ਮੱਦੇਨਜ਼ਰ ਹੋਰ ਵਧੇਰੇ ਚੌਕਸੀ ਵਰਤਣ ਅਤੇ ਘੱਗਰ ਸਮੇਤ ਹੋਰ ਨਦੀਆਂ, ਨਾਲਿਆਂ ਦੇ ਵਹਿਣ ਉਤੇ ਨਿਰੰਤਰ ਨਿਗਰਾਨੀ ਰੱਖਣ ਤਾਂ ਕਿ ਹੜ੍ਹਾਂ ਵਰਗੀ ਸੰਭਾਵੀ ਸਥਿਤੀ ਪੈਦਾ ਹੋਣ 'ਤੇ ਲੋਕਾਂ ਨੂੰ ਤੁਰੰਤ ਰਾਹਤ ਪ੍ਰਦਾਨ ਕੀਤੀ ਜਾ ਸਕੇ।

ਉਨ੍ਹਾਂ ਕਿਹਾ ਕਿ ਮੌਜੂਦਾ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਪੂਰੀ ਸਰਕਾਰੀ ਮਸ਼ੀਨੀਰੀ ਹਰ ਤਰ੍ਹਾਂ ਨਾਲ ਯਤਨਸ਼ੀਲ ਹੈ ਜਦਕਿ ਮੁੱਖ ਮੰਤਰੀ ਨੇ ਇਸ ਸਪੈਸ਼ਲ ਗਿਰਦਾਵਰੀ ਕਰਨ ਦੇ ਵੀ ਆਦੇਸ਼ ਜਾਰੀ ਕੀਤੇ ਹਨ ਤਾਂ ਕਿ ਕਿਸਾਨਾਂ ਦੇ ਹੋਏ ਨੁਕਸਾਨ ਦੀ ਪੂਰਤੀ ਕੀਤੀ ਜਾ ਸਕੇ।ਸ. ਚੇਤਨ ਸਿੰਘ ਜੌੜਾਮਾਜਰਾ ਨੇ ਇਸ ਦੌਰਾਨ ਸਮਾਣਾ ਸ਼ਹਿਰ ਸਣੇ ਘੱਗਰ ਦਰਿਆ ਅਤੇ ਝੰਬੋ ਡਰੇਨ ਦੇ ਨਾਲ-ਨਾਲ ਹਲਕੇ ਵਿੱਚੋਂ ਲੰਘਦੀਆਂ ਹੋਰ ਡਰੇਨਾਂ ਦਾ ਜਾਇਜ਼ਾ ਲਿਆ। 

ਉਨ੍ਹਾਂ ਨੇ ਪਿੰਡ ਧਰਮੇੜ੍ਹੀ, ਘਿਉਰਾ, ਸੂਲਰ, ਜੇ.ਪੀ. ਕਾਲੋਨੀ, ਧਨੌਰੀ, ਸੱਸਾ, ਸੱਸੀ, ਸੱਸਾ ਥੇਹ, ਨਵਾਂ ਗਾਉਂ, ਮੈਣ, ਕਮਾਲਪੁਰ, ਹਰੀਪੁਰ ਆਦਿ ਪਿੰਡਾਂ ਦਾ ਵੀ ਦੌਰਾ ਕੀਤਾ ਅਤੇ ਸਥਾਨਕ ਵਸਨੀਕਾਂ ਨਾਲ ਗੱਲਬਾਤ ਕਰਕੇ ਫੀਡਬੈਕ ਹਾਸਲ ਕੀਤੀ।ਲੋਕ ਸੰਪਰਕ ਮੰਤਰੀ ਨੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਇਸ ਮੁਸ਼ਕਿਲ ਦੀ ਘੜੀ ਵਿੱਚ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਆਪਣੇ ਨਾਗਰਿਕਾਂ ਨਾਲ ਖੜ੍ਹੀ ਹੈ। ਇਸ ਮੌਕੇ ਉਨ੍ਹਾਂ ਨਾਲ ਗੁਰਦੇਵ ਸਿੰਘ ਟਿਵਾਣਾ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ, ਅਮਰਦੀਪ ਸਿੰਘ ਸੋਨੂ ਥਿੰਦ, ਮਨਿੰਦਰ ਸਿੰਘ, ਕਮਲਪ੍ਰੀਤ ਸਿੰਘ ਸਰਪੰਚ ਸੂਲਰ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

 

Tags: Chetan Singh Jauramajra , Chetan Singh Jormajra , Chetan Singh Jouramajra , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Samana , Weather

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD