Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਵੱਲੋਂ ਐਸ ਏ ਐਸ ਨਗਰ (ਮੋਹਾਲੀ) ਵਿੱਚ ਅਸੁਰੱਖਿਅਤ ਇਮਾਰਤਾਂ ਦੀ ਨਿਸ਼ਾਨਦੇਹੀ ਕਰਨ ਦੇ ਹੁਕਮ

ਆਮ ਲੋਕਾਂ ਨੂੰ ਮੌਨਸੂਨ ਸੀਜ਼ਨ ਦੌਰਾਨ ਝੀਲਾਂ, ਚੋਆਂ, ਛੱਪੜਾਂ ਜਾਂ ਜਲ ਥਲ ਵਾਲੇ ਖੇਤਰਾਂ ਵਿੱਚ ਜਾਣ ਤੋਂ ਮਨਾਹੀ

DC Mohali, Aashika Jain, Deputy Commissioner Mohali, S.A.S. Nagar, S.A.S. Nagar Mohali, Mohali, Sahibzada Ajit Singh Nagar

Web Admin

Web Admin

5 Dariya News

ਐਸ.ਏ.ਐਸ ਨਗਰ (ਮੁਹਾਲੀ) , 11 Jul 2023

Last updated on: Jul 11, 2023, 00:00 IST

ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਭਾਰੀ ਬਰਸਾਤ ਅਤੇ ਪਾਣੀ ਭਰਨ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਐਸ.ਏ.ਐਸ ਨਗਰ (ਮੋਹਾਲੀ) ਸ੍ਰੀਮਤੀ ਆਸ਼ਿਕਾ ਜੈਨ ਨੇ ਅੱਜ ਨਗਰ ਨਿਗਮ ਮੋਹਾਲੀ ਨੂੰ ਸ਼ਹਿਰ ਵਿੱਚ ਅਸੁਰੱਖਿਅਤ ਇਮਾਰਤਾਂ ਦੀ ਸ਼ਨਾਖਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਅੱਜ ਜਾਰੀ ਹੁਕਮਾਂ ਵਿੱਚ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਵਿੱਚ ਨਗਰ ਨਿਗਮ, ਮੋਹਾਲੀ, ਮਿਉਂਸਪਲ ਕਮੇਟੀਆਂ ਅਤੇ ਪੀ.ਡਬਲਿਊ.ਡੀ.ਬੀ.ਐਂਡ.ਆਰ. ਨੂੰ ਕਿਹਾ ਕਿ ਉਹ ਇਮਾਰਤਾਂ ਅਤੇ ਰਿਹਾਇਸ਼ਾਂ ਦੀ ਸ਼ਨਾਖਤ ਕਰਨ ਜੋ ਮੀਂਹ ਕਾਰਨ ਢਾਂਚਾਗਤ ਤੌਰ 'ਤੇ ਅਸੁਰੱਖਿਅਤ ਹੋ ਗਈਆਂ ਹਨ ਅਤੇ ਇਹ ਯਕੀਨੀ ਬਣਾਉਣ ਕਿ ਇਨ੍ਹਾਂ ਨੂੰ ਸਮੇਂ ਸਿਰ ਖਾਲੀ ਕਰਵਾਇਆ ਜਾਵੇ ਤਾਂ ਜੋ ਮਨੁੱਖੀ ਜੀਵਨ ਨੂੰ ਕੋਈ ਨੁਕਸਾਨ/ਖਤਰਾ ਨਾ ਬਣੇ। 

ਉਨ੍ਹਾਂ ਨੇ ਆਮ ਲੋਕਾਂ ਨੂੰ ਮੌਨਸੂਨ ਸੀਜ਼ਨ ਦੌਰਾਨ 01.10.2023 ਤੱਕ ਜਲ ਸਰੋਤਾਂ ਜਿਵੇਂ ਕਿ ਝੀਲਾਂ, ਚੋਆਂ, ਛੱਪੜਾਂ ਜਾਂ ਇੱਥੋਂ ਤੱਕ ਕਿ ਸੇਮ ਵਾਲੇ ਖੇਤਰਾਂ ਆਦਿ ਵਿੱਚ ਜਾਂ ਇਸ ਦੇ ਆਲੇ-ਦੁਆਲੇ ਨਾ ਜਾਣ ਲਈ ਕਿਹਾ ਤਾਂ ਜੋ ਡੁੱਬਣ ਆਦਿ ਨਾਲ ਜੁੜੀ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।  ਮੋਹਾਲੀ, ਜ਼ਿਲ੍ਹੇ ਦੀਆਂ ਮਿਉਂਸਪਲ ਕਮੇਟੀਆਂ, ਗਮਾਡਾ ਅਤੇ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਜੰਗਲਾਤ ਵਿਭਾਗ ਨੂੰ ਸੜਕਾਂ, ਗਲੀਆਂ ਅਤੇ ਜਨਤਕ ਮਾਰਗਾਂ ਤੋਂ ਡਿੱਗੇ ਦਰੱਖਤਾਂ ਨੂੰ ਤੁਰੰਤ ਹਟਾਉਣ ਲਈ ਕਿਹਾ ਗਿਆ ਹੈ। 

ਇਸੇ ਤਰ੍ਹਾਂ ਜ਼ਿਲ੍ਹੇ ਵਿੱਚ ਨਗਰ ਨਿਗਮ, ਮੋਹਾਲੀ, ਮਿਉਂਸਪਲ ਕਮੇਟੀਆਂ ਅਤੇ ਪੀ ਡਬਲਯੂ ਡੀ ਬੀ ਐਂਡ ਆਰ ਨੂੰ ਸੜ੍ਹਕਾਂ ਵਿੱਚ ਖੱਡਿਆਂ ਦੀ ਤੁਰੰਤ ਮੁਰੰਮਤ ਕਰਨ ਲਈ ਕਿਹਾ ਗਿਆ ਹੈ ਅਤੇ ਐਸ ਪੀ, ਟ੍ਰੈਫਿਕ ਪੁਲਿਸ ਨੂੰ ਪੈਦਲ ਯਾਤਰੀਆਂ, ਸਾਈਕਲ ਸਵਾਰਾਂ ਅਤੇ  ਵਾਹਨ ਚਾਲਕਾਂ ਨੂੰ ਕਿਸੇ ਵੀ ਦੁਰਘਟਨਾ ਤੋਂ ਬਚਾਉਣ  ਲਈ ਅਜਿਹੇ ਖੇਤਰਾਂ ਦੀ ਬੈਰੀਕੈਡ ਜਾਂ ਹੋਰ ਢੰਗ ਨਾਲ ਘੇਰਾਬੰਦੀ ਕਰਨ ਦੀ ਸਲਾਹ ਦਿੱਤੀ ਗਈ ਹੈ। 

ਉਨ੍ਹਾਂ ਜ਼ਿਲ੍ਹੇ ਵਿੱਚ ਨਗਰ ਨਿਗਮ, ਮੋਹਾਲੀ, ਮਿਉਂਸਪਲ ਕਮੇਟੀਆਂ ਨੂੰ ਕਿਹਾ ਕਿ ਉਹ ਸਾਰੇ ਮੈਨਹੋਲ ਦੇ ਢੱਕਣ ਅਤੇ ਰੋਡ ਗਲੀਆਂ ਨੂੰ ਸਹੀ ਢੰਗ ਨਾਲ ਲਗਾਉਣਾ ਯਕੀਨੀ ਬਣਾਉਣ ਤਾਂ ਜੋ ਪੈਦਲ ਚੱਲਣ ਵਾਲੇ, ਸਾਈਕਲ ਸਵਾਰਾਂ ਅਤੇ ਵਾਹਨ ਚਾਲਕਾਂ ਨੂੰ ਕਿਸੇ ਵੀ ਦੁਰਘਟਨਾ ਤੋਂ ਬਚਾਇਆ ਜਾ ਸਕੇ। ਉਨ੍ਹਾਂ ਨੇ ਐਸ.ਪੀ., ਟ੍ਰੈਫਿਕ ਪੁਲਿਸ ਅਤੇ ਖੇਤਰ ਦੇ ਐਸ.ਡੀ.ਐਮਜ਼ ਨੂੰ ਨਿਰਦੇਸ਼ ਦਿੱਤੇ ਕਿ ਐੱਨ.ਐੱਚ.ਏ.ਆਈ., ਪੀ.ਡਬਲਿਊ.ਡੀ., ਮੰਡੀ ਬੋਰਡ ਅਤੇ ਅਜਿਹੀਆਂ ਸਾਰੀਆਂ ਸੜਕਾਂ ਦੀ ਮਾਲਕੀ ਵਾਲੀਆਂ ਏਜੰਸੀਆਂ ਪਾਣੀ ਭਰੇ ਅੰਡਰਪਾਸ ਅਤੇ ਸਬਵੇਅ ਦੀ ਸਹੀ ਢੰਗ ਨਾਲ ਘੇਰਾਬੰਦੀ ਕਰਨ ਅਤੇ ਆਵਾਜਾਈ ਨੂੰ ਬਦਲਵੇਂ ਰੂਟਾਂ 'ਤੇ ਮੋੜਨ ਨੂੰ ਯਕੀਨੀ ਬਣਾਉਣ। 

ਉਨ੍ਹਾਂ ਆਮ ਲੋਕਾਂ ਨੂੰ ਪਾਣੀ ਦੇ ਪੱਧਰ ਦੀ ਜਾਂਚ ਕੀਤੇ ਬਿਨਾਂ ਪਾਣੀ ਭਰੇ ਅੰਡਰਪਾਸ ਅਤੇ ਸਬਵੇਅ ਵਿੱਚ ਨਾ ਜਾਣ ਲਈ ਕਿਹਾ। ਡਿਪਟੀ ਕਮਿਸ਼ਨਰ ਨੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ/ਦਫ਼ਤਰਾਂ ਨੂੰ ਕਿਹਾ ਕਿ ਉਹ ਦਫ਼ਤਰੀ ਇਮਾਰਤਾਂ ਵਿੱਚ ਨਮੀ ਅਤੇ ਪਾਣੀ ਭਰਨ ਕਾਰਨ ਬਿਜਲੀ ਦੇ ਕਰੰਟ ਲੱਗਣ ਦੇ ਸੰਭਾਵਿਤ ਬਿੰਦੂਆਂ ਦਾ ਪਤਾ ਲਗਾਉਣ ਲਈ ਆਪਣੇ ਇਮਾਰਤ ਦੇ ਅਹਾਤੇ ਦਾ ਮੁਆਇਨਾ ਕਰਨ।  

ਉਨ੍ਹਾਂ ਨੇ ਐਸ.ਈ., ਪੀ.ਐਸ.ਪੀ.ਸੀ.ਐਲ., ਨਗਰ ਨਿਗਮ ਮੁਹਾਲੀ ਅਤੇ ਮਿਉਂਸਪਲ ਕਮੇਟੀਆਂ ਨੂੰ ਬਿਜਲੀ ਦੇ ਖੰਭਿਆਂ ਅਤੇ ਸਟਰੀਟ ਲਾਈਟਾਂ ਦੀ ਜਾਂਚ ਕਰਨ ਲਈ ਕਿਹਾ ਤਾਂ ਜੋ ਪੈਦਲ ਚੱਲਣ ਵਾਲਿਆਂ ਨੂੰ ਬਿਜਲੀ ਦੇ ਕਰੰਟ ਦੀ ਘਟਨਾ ਤੋਂ ਬਚਾਇਆ ਜਾ ਸਕੇ।  ਉਨ੍ਹਾਂ ਸਿਵਲ ਸਰਜਨ ਨੂੰ ਹਦਾਇਤ ਕੀਤੀ ਕਿ ਬਿਜਲੀ ਦੇ ਕਰੰਟ ਅਤੇ ਡੁੱਬਣ ਨਾਲ ਪ੍ਰਭਾਵਿਤ ਵਿਅਕਤੀਆਂ ਦੇ ਮਾਮਲੇ ਸਾਹਮਣੇ ਆਉਣ ਤੇ ਤੁਰੰਤ ਇਲਾਜ ਲਈ ਲੋੜੀਂਦੇ ਪ੍ਰਬੰਧ ਕੀਤੇ ਜਾਣ।

ਡਿਪਟੀ ਕਮਿਸ਼ਨਰ ਨੇ ਜ਼ਿਲ੍ਹਾ ਐਸ.ਏ.ਐਸ.ਨਗਰ ਵਿੱਚ ਸਥਿਤ ਸਮੂਹ ਸਰਕਾਰੀ ਅਤੇ ਨਿੱਜੀ ਅਦਾਰਿਆਂ/ਦਫ਼ਤਰਾਂ ਨੂੰ ਬਰਸਾਤ ਦੀ ਭਵਿੱਖਬਾਣੀ ਅਤੇ ਪਾਣੀ ਭਰਨ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਆਪਣੇ ਦਫ਼ਤਰ ਬੰਦ ਕਰਨ ਬਾਰੇ ਫੈਸਲਾ ਲੈਣ ਲਈ ਕਿਹਾ ਹੈ। ਉਨ੍ਹਾਂ ਕਿਹਾ ਕਿ ਐਸ.ਡੀ.ਐਮਜ਼ ਜ਼ਿਲ੍ਹੇ ਵਿੱਚ ਭਾਰੀ ਬਰਸਾਤ ਕਾਰਨ ਹੋਏ ਜਲ ਥਲ ਦੀ ਨਿਗਰਾਨੀ ਕਰਨ ਤੇ ਪਾਣੀ ਦੀ ਨਿਕਾਸੀ ਦੇ ਢੁਕਵੇਂ ਪ੍ਰਬੰਧ ਕਰਨ। 

ਉਨ੍ਹਾਂ ਨੇ ਕਿਹਾ ਕਿ ਉਹ ਐਮਰਜੈਂਸੀ ਨਾਲ ਨਜਿੱਠਣ ਲਈ ਸਰਕਾਰ ਦੁਆਰਾ ਸਥਾਪਤ ਸਟੈਂਡਰਡ ਓਪਰੇਟਿੰਗ ਪ੍ਰਕਿਰਿਆਵਾਂ (ਐਸ ਓ ਪੀਜ਼) ਦੀ ਪਾਲਣਾ ਨੂੰ ਯਕੀਨੀ ਬਣਾਉਣ।

 

Tags: DC Mohali , Aashika Jain , Deputy Commissioner Mohali , S.A.S. Nagar , S.A.S. Nagar Mohali , Mohali , Sahibzada Ajit Singh Nagar

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD