Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਪਿੰਡਾਂ ਵਿਚ ਤਕਨੀਕੀ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਜਾਵੇ- ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ

ਸੰਭਾਵੀ ਹੜ੍ਹਾਂ ਨਾਲ ਪ੍ਰਭਾਵਿਤ ਹੋਣ ਵਾਲੇ ਪਿੰਡਾਂ ਵਿਚ ਪਸ਼ੂਆਂ ਲਈ ਹਰਾ ਚਾਰਾ ਅਤੇ ਤੂੜੀ ਦੇ ਪ੍ਰਬੰਧ ਮੁਕੰਮਲ ਰੱਖਣ ਦੇ ਆਦੇਸ਼

DC Mansa, Deputy Commissioner Mansa,Rishipal Singh

Web Admin

Web Admin

5 Dariya News

ਮਾਨਸਾ , 11 Jul 2023

Last updated on: Jul 11, 2023, 00:00 IST

ਝੋਨੇ ਦੇ ਸੀਜ਼ਨ ਦੌਰਾਨ ਜ਼ਿਲ੍ਹੇ ਦੇ 71 ਪਿੰਡ ਜਿੱਥੇ ਪਰਾਲੀ ਨੂੰ ਅੱਗ ਲਗਾਉਣ ਦਾ ਰੁਝਾਨ  ਹੈ, ਉਨ੍ਹਾਂ ਪਿੰਡਾਂ ਵਿੱਚ ਹੁਣ ਤੋਂ ਹੀ ਤਕਨੀਕੀ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਦੇ ਪ੍ਰਬੰਧਨ ਬਾਰੇ ਜਾਗਰੂਕ ਕੀਤਾ ਜਾਵੇ। ਇਸ ਤਹਿਤ ਹਰ ਰੋਜ 3 ਤੋਂ 4 ਪਿੰਡ ਕਵਰ ਕੀਤੇ ਜਾਣ। 

ਇੰਨ੍ਹਾਂ ਗੱਲਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ ਨੇ ਸਥਾਨਕ ਬੱਚਤ ਭਵਨ ਵਿਖੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮਹੀਨਾਵਾਰ ਸਮੀਖਿਆ ਮੀਟਿੰਗ ਕਰਦਿਆਂ ਕੀਤਾ। ਉਨ੍ਹਾਂ ਨਰਮੇ ਦੀ ਫਸਲ ’ਤੇ ਗੁਲਾਬੀ ਸੁੰਡੀ ਦੀ ਸਥਿਤੀ ਦਾ ਜਾਇਜ਼ਾ ਲੈਦਿਆਂ ਕਿਹਾ ਕਿ ਨਰਮੇ ਦੀ ਫਸਲ ’ਤੇ ਗੁਲਾਬੀ ਸੁੰਡੀ ਦਾ ਅੰਦੇਸ਼ਾ ਹੋਣ ’ਤੇ ਕਿਸਾਨ ਨੂੰ ਖੇਤੀਬਾੜੀ ਵਿਭਾਗ ਦੀਆਂ ਸਿਫਾਰਸ਼ਾਂ ਅਨੁਸਾਰ ਯੋਗ ਹੱਲ ਕਰਨ ਦੀ ਸਲਾਹ ਦਿੱਤੀ ਜਾਵੇ।

ਉਨ੍ਹਾਂ ਕਿਹਾ ਕਿ ਜਿਹੜੇ ਪਿੰਡ ਹੜ੍ਹਾਂ ਦੀ ਮਾਰ ਹੇਠ ਆ ਸਕਦੇ ਹਨ, ਉਨ੍ਹਾਂ ਪਿੰਡਾਂ ਵਿੱਚ ਪਸ਼ੂਆਂ ਲਈ ਹੜ੍ਹ ਮੌਕੇ ਹਰਾ ਚਾਰਾ ਅਤੇ ਤੂੜੀ ਦੇ ਮੁਕੰਮਲ ਪ੍ਰਬੰਧ ਕੀਤੇ ਜਾਣ। ਉਨ੍ਹਾਂ ਕਿਹਾ ਕਿ ਵਿਭਾਗ ਅੰਦਰ ਚੱਲ ਰਹੀਆਂ ਸਕੀਮਾਂ ਬਾਰੇ ਕੈਂਪਾਂ ਰਾਹੀਂ ਵੱਧ ਤੋਂ ਵੱਧ ਕਿਸਾਂਨਾਂ ਨੂੰ ਜਾਗਰੂਕ ਕੀਤਾ ਜਾਵੇ ਅਤੇ ਕਿਸਾਨੀਂ ਹਿੱਤ ਵਿੱਚ ਉਪਰਾਲੇ ਕੀਤੇ ਜਾਣ। 

ਉਨ੍ਹਾਂ ਉਪ ਰਜਿਸਟਰਾਰ ਸਹਿਕਾਰੀ ਸੇਵਾਵਾਂ ਤੋਂ ਸੁਸਾਇਟੀਆਂ ਦੇ ਕੰਪਿਊਟਰਾਇਜ਼ਡ ਹੋਣ ਸਬੰਧੀ ਜਾਣਕਾਰੀ ਹਾਸਲ ਕੀਤੀ। ਮੁੱਖ ਖੇਤੀਬਾੜੀ ਅਫਸਰ, ਡਾ. ਦਿਲਬਾਗ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸਾਉਣੀ ਦੌਰਾਨ ਦੋ ਮੁੱਖ ਫਸਲਾਂ ਨਰਮਾ ਅਤੇ ਝੋਨਾ ਬੀਜੀਆਂ ਜਾਂਦੀਆਂ। 

ਉਨ੍ਹਾਂ ਕਿਹਾ ਕਿ ਜਿਲ੍ਹੇ ਦੀਆਂ ਪੈਸਟ ਸਰਵੇਲੈਂਸ ਟੀਮਾਂ ਲਗਾਤਾਰ ਖੇਤਾਂ ਦਾ ਦੌਰਾ ਕਰ ਰਹੀਆਂ ਹਨ। ਪੈਸਟ ਸਰਵੇਲੈਂਸ ਟੀਮਾਂ ਦੀਆਂ ਰਿਪੋਰਟਾਂ ਅਨੁਸਾਰ ਇਸ ਸਮੇਂ ਨਰਮੇਂ ਦੀ ਫਸਲ ’ਤੇ ਗੁਲਾਬੀ ਸੁੰਡੀ ਦਾ ਹਮਲਾ ਈ.ਟੀ.ਐਲ. ਲੈਵਲ ਤੋਂ ਘੱਟ ਹੈ। ਇਸ ਤੋਂ ਇਲਾਵਾ ਚਿੱਟਾ ਮੱਛਰ, ਜੂੰ ਅਤੇ ਹਰਾ ਤੇਲਾ ਦੀ ਸੰਖਿਆ ਵੀ ਈ.ਟੀ.ਐਲ. ਲੈਵਲ ਤੋਂ ਘੱਟ ਹੈ । 

ਕਿਤੇ ਕਿਤੇ ਜਿੱਥੇ ਗੁਲਾਬੀ ਸੁੰਡੀ ਦਾ ਹਮਲਾ ਦੇਖਿਆ ਗਿਆ ਹੈ ਉਥੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੀਆਂ ਸਿਫਾਰਿਸ਼ਾਂ ਅਨੁਸਾਰ ਨਰਮੇਂ ਦੀ ਫਸਲ ’ਤੇ ਸਪਰੇਅ ਕਰਨ ਦੀ ਸਿਫਾਰਿਸ਼ ਕੀਤੀ ਗਈ ਹੈ।

 

Tags: DC Mansa , Deputy Commissioner Mansa , Rishipal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD