Saturday, 13 June 2026

 

 

ਖ਼ਾਸ ਖਬਰਾਂ ਐਲਪੀਯੂ 2026 ਦਾ ਅਨੁਭਵ ਕਰੋ: ਇੰਟਰਐਕਟਿਵ ਸੈਸ਼ਨਾਂ, ਕੈਂਪਸ ਟੂਰ ਅਤੇ ਕਰੀਅਰ ਨਾਲ ਸਬੰਧਤ ਜਾਣਕਾਰੀ ਰਾਹੀਂ ਯੂਨੀਵਰਸਿਟੀ ਜੀਵਨ ਦੀ ਪੜਚੋਲ ਕਰਨ ਦਾ ਮੌਕਾ ਜੰਡਿਆਲਾ ਵਾਸੀਆਂ ਲਈ ਖੁਸ਼ਖਬਰੀ ਅਜਨਾਲਾ ਦੇ 61 ਪਿੰਡਾਂ ਚ ਇਸਾਈ ਭਾਈਚਰੇ ਦੀ ਭਲਾਈ ਲਈ 15.25 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣਗੇ ਕਮਿਊਨਿਟੀ ਹਾਲ : ਕੁਲਦੀਪ ਸਿੰਘ ਧਾਲੀਵਾ ਕਾਂਗਰਸ ਦੇ ਝੂਠੇ ਦਾਵਿਆਂ ਦੀ ਖੁੱਲ੍ਹੀ ਪੋਲ, ਤਰੁਨਪ੍ਰੀਤ ਸਿੰਘ ਸੌਂਦ ਨੇ ਆਮ ਆਦਮੀ ਕਲੀਨਿਕਾਂ ਤੋਂ ਕੀਤਾ ਲਾਈਵ ਪ੍ਰਸਾਰਣ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਦੇ ਵੈਸ਼ਵਿਕ ਪ੍ਰਤਿਸ਼ਠਾ ਅਤੇ ਰਾਸ਼ਟਰੀ ਸੁਰੱਖਿਆ ਨੂੰ ਮਿਲੀ ਨਵੀਂ ਮਜ਼ਬੂਤੀ ਜਨਤਾ ਲਈ ਦਫ਼ਤਰ ਅਤੇ ਆਵਾਸ ਚੌਵੀ ਘੰਟੇ ਖੁੱਲ੍ਹੇ - ਨਾਇਬ ਸਿੰਘ ਸੈਣੀ ਗੌਰਵ ਗੌਤਮ ਦਾ ਵੱਡਾ ਐਕਸ਼ਨ : ਨਿਯਮਾਂ ਦੀ ਅਣਦੇਖੀ ਕਰਨ ਵਾਲੀਆਂ 10 ਖੇਡ ਨਰਸਰੀਆਂ ਬੰਦ ਹਰਿਆਣਾ ਜਲਦ ਬਣੇਗਾ "ਆਲੂ ਦੇ ਪ੍ਰਮਾਣਿਤ ਬੀਜ" ਉਤਪਾਦਨ ਦੇ ਲਈ ਇੱਕ ਨੈਸ਼ਨਲ-ਹੱਬ - ਸ਼ਿਆਮ ਸਿੰਘ ਰਾਣਾ ਹਰਿਆਣਾ ਵਿੱਚ ਸਿਹਤ ਸੇਵਾਵਾਂ ਦਾ ਵਿਸਥਾਰ ਅਜਨਾਲਾ ਦੇ ਸਰਹੱਦੀ ਪਿੰਡਾਂ ਦਾ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੀਤਾ ਦੌਰਾ ‘ਮਿਸ਼ਨ ਕਲੀਨ ਪੰਜਾਬ’ ਤਹਿਤ ਲੁਧਿਆਣਾ ਪਹੁੰਚੇ ਹਰਜੋਤ ਸਿੰਘ ਬੈਂਸ, ਸਫ਼ਾਈ ਸੇਵਕਾਂ ਨਾਲ ਚਾਹ ਦਾ ਕੱਪ ਕੀਤਾ ਸਾਂਝਾ ਹਰਜੋਤ ਸਿੰਘ ਬੈਂਸ ਦੀ ਨਗਰ ਨਿਗਮ ਅਧਿਕਾਰੀਆਂ ਨੂੰ ਹਦਾਇਤ- ਲੁਧਿਆਣਾ ਸ਼ਹਿਰ ਨੂੰ 30 ਜੂਨ ਤੱਕ ਸੜਕਾਂ ਦੇ ਟੋਇਆਂ ਅਤੇ ਮੈਨਹੋਲ ਮੁਕਤ ਬਣਾਇਆ ਜਾਵੇ 'ਈਜ਼ੀ ਜਮ੍ਹਾਂਬੰਦੀ' ਪੋਰਟਲ ਜ਼ਮੀਨ ਸਬੰਧੀ ਸੇਵਾਵਾਂ ਨੂੰ ਸੁਚਾਰੂ ਬਣਾਉਂਦਾ ਹੈ ਅਤੇ ਮਾਲ ਦਫ਼ਤਰਾਂ ਵਿੱਚ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਦਾ ਹੈ : ਕੁਲਤਾਰ ਸਿੰਘ ਸੰਧਵਾਂ ਭਗਵੰਤ ਸਿੰਘ ਮਾਨ ਦਾ 2027 ਵਿੱਚ ਦੁਬਾਰਾ ਪੰਜਾਬ ਦਾ ਮੁੱਖ ਮੰਤਰੀ ਬਣਨਾ ਤੈਅ : ਅਰਵਿੰਦ ਕੇਜਰੀਵਾਲ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟ੍ਰਾਈਸਿਟੀ ਨਾਲ ਲਗਦੇ ਕਸਬਿਆਂ ਵਿੱਚ ਸ਼ਹਿਰੀ ਬੁਨਿਆਦੀ ਢਾਂਚੇ ਸਬੰਧੀ ਵੱਖ-ਵੱਖ ਪ੍ਰਾਜੈਕਟਾਂ ਦਾ ਐਲਾਨ ਐੱਸ.ਏ.ਐੱਸ. ਨਗਰ ਵਿੱਚ ਜਨਗਣਨਾ ਦੇ ਪਹਿਲੇ ਪੜਾਅ ਦੇ ਫੀਲਡ ਅਭਿਆਸ ਦੀ ਸਫਲਤਾਪੂਰਵਕ ਸੰਪੂਰਨਤਾ ਅਮਨ ਅਰੋੜਾ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ 'ਚ ਲੋਕਾਂ ਦੀ ਸਿੱਧੀ ਭਾਗੀਦਾਰੀ ਯਕੀਨੀ ਬਣਾਉਣ ਲਈ ਜਾਗਰੂਕਤਾ ਗੱਡੀਆਂ ਰਵਾਨਾ ਡਾ. ਬਲਜੀਤ ਕੌਰ ਨੇ ਮਲੋਟ ਵਿਖੇ 1 ਕਰੋੜ 76 ਲੱਖ ਦੀ ਲਾਗਤ ਨਾਲ ਤਿਆਰ ਹੋਈਆਂ ਗਲੀਆ ਦੇ ਕੀਤੇ ਉਦਘਾਟਨ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ : ਡਾ. ਬਲਬੀਰ ਸਿੰਘ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਪੰਜਾਬ ਨੂੰ ₹4.13 ਲੱਖ ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਪ੍ਰਾਪਤ ਹੋਈ : ਕੇਵਲ ਸਿੰਘ ਢਿੱਲੋਂ ਪਟਿਆਲਾ ਦੇ ਪੀਲੀਆ ਪ੍ਰਭਾਵਿਤ ਖੇਤਰ ' ਚ ਪੂਰੀ ਟੀਮ ਅਤੇ ਅਜੀਤਪਾਲ ਸਿੰਘ ਕੋਹਲੀ ਨਾਲ ਪਹੁੰਚੇ ਡਾ. ਬਲਬੀਰ ਸਿੰਘ

 

ਅਮਰੂਦਾਂ ਦੇ ਬੂਟਿਆਂ ਸਬੰਧੀ ਮੁਆਵਜ਼ਾ ਘੁਟਾਲਾ: ਵਿਜੀਲੈਂਸ ਵੱਲੋਂ ਇੱਕ ਹੋਰ ਸੇਵਾਮੁਕਤ ਪਟਵਾਰੀ ਗ੍ਰਿਫ਼ਤਾਰ

ਬਹੁ-ਕਰੋੜੀ ਘੁਟਾਲੇ ਵਿੱਚ 19ਵੀਂ ਗ੍ਰਿਫ਼ਤਾਰੀ

Vigilance Bureau, Scam, Crime News Punjab, Punjab Police, Police, Crime News, S.A.S. Nagar Police, Mohali Police

Web Admin

Web Admin

5 Dariya News

ਐਸ.ਏ.ਐਸ. ਨਗਰ (ਮੋਹਾਲੀ) , 11 Jul 2023

Last updated on: Jul 11, 2023, 00:00 IST

ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਸੇਵਾਮੁਕਤ ਪਟਵਾਰੀ ਸੁਰਿੰਦਰਪਾਲ ਨੂੰ ਅਮਰੂਦਾਂ ਦੇ ਬੂਟਿਆਂ ਦੇ ਮੁਆਵਜ਼ੇ ਵਿੱਚ ਹੋਏ ਕਰੋੜਾਂ ਰੁਪਏ ਦੇ ਘੁਟਾਲੇ ਦੇ ਸਬੰਧ ਵਿੱਚ ਗ੍ਰਿਫ਼ਤਾਰ ਕੀਤਾ ਹੈ। ਉਕਤ ਪਟਵਾਰੀ ਘੁਟਾਲੇ ਸਮੇਂ ਲੈਂਡ ਐਕੁਜ਼ੀਸ਼ਨ ਕੁਲੈਕਟਰ (ਐਲ.ਏ.ਸੀ.) ਗਰੇਟਰ ਮੋਹਾਲੀ ਏਰੀਆ ਡਿਵੈੱਲਪਮੈਂਟ ਅਥਾਰਟੀ (ਗਮਾਡਾ) ਦੇ ਦਫ਼ਤਰ ਵਿੱਚ ਤਾਇਨਾਤ ਸੀ। 

ਇਸ ਘੁਟਾਲੇ ਵਿੱਚ ਇਹ 19ਵੀਂ ਗ੍ਰਿਫ਼ਤਾਰੀ ਹੈ। ਜ਼ਿਲ੍ਹਾ ਐਸ.ਏ.ਐਸ. ਨਗਰ (ਮੋਹਾਲੀ) ਦੇ ਪਿੰਡ ਬਾਕਰਪੁਰ ਵਿੱਚ ਗਮਾਡਾ ਵੱਲੋਂ ਗ੍ਰਹਿਣ ਕੀਤੀ ਗਈ ਜ਼ਮੀਨ ਦੇ ਬਦਲੇ ਜਾਰੀ ਕੀਤੇ ਕਰੋੜਾਂ ਰੁਪਏ ਦੇ ਮੁਆਵਜ਼ੇ ਵਿੱਚ ਇਹ ਘਪਲਾ ਹੋਇਆ ਸੀ।

ਜ਼ਿਕਰਯੋਗ ਹੈ ਕਿ ਉਕਤ ਮੁਲਜ਼ਮ ਦੇ ਸਾਥੀ ਪਟਵਾਰੀ ਸੁਰਿੰਦਰਪਾਲ ਸਿੰਘ ਨੂੰ ਕੱਲ੍ਹ ਸ੍ਰੀ ਮੁਕਤਸਰ ਸਾਹਿਬ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸੁਰਿੰਦਰਪਾਲ ਨੇ ਗਲਤ ਲਾਭਪਾਤਰੀਆਂ ਨੂੰ ਮੁਆਵਜ਼ੇ ਦਾ ਲਾਭ ਦਿਵਾਉਣ ਲਈ ਗਲਤ ਸੂਚਨਾ ਦੇਣ ਵਿੱਚ ਅਹਿਮ ਭੂਮਿਕਾ ਨਿਭਾਈ ਸੀ। 

ਬਾਗ਼ਬਾਨੀ ਵਿਭਾਗ ਵੱਲੋਂ ਮੁਆਵਜ਼ੇ ਦੀ ਸਿਫ਼ਾਰਸ਼ ਲਈ ਐਲ.ਏ.ਸੀ. ਗਮਾਡਾ ਨੂੰ ਭੇਜੀ ਗਈ ਮੁਲਾਂਕਣ ਰਿਪੋਰਟ ਵਿੱਚ ਕੁਝ ਜ਼ਮੀਨ ਮਾਲਕਾਂ ਦੇ ਨਾਂ ਅਤੇ ਜ਼ਮੀਨ ਦਾ ਹਿੱਸਾ ਮਾਲ ਰਿਕਾਰਡ ਦੇ ਹਿਸਾਬ ਨਾਲ ਸਹੀ ਨਹੀਂ ਸੀ ਪਰ ਉਕਤ ਪਟਵਾਰੀ ਨੇ ਇਸ ਬਾਰੇ ਇਤਰਾਜ਼ ਉਠਾਉਣ ਬਜਾਏ ਬਾਗ਼ਬਾਨੀ ਵਿਭਾਗ ਦੀ ਇਸ ਰਿਪੋਰਟ ਅਨੁਸਾਰ ਮੁਆਵਜ਼ਾ ਰਾਸ਼ੀ ਜਾਰੀ ਕਰਨ ਦੀ ਰਿਪੋਰਟ ਕਰ ਦਿੱਤੀ। ਉਕਤ ਪਟਵਾਰੀ ਦੀ ਰਿਪੋਰਟ ਦੇ ਆਧਾਰ ’ਤੇ ਨਾਇਬ-ਤਹਿਸੀਲਦਾਰ ਨੇ ਇਹ ਕੇਸ ਤਤਕਾਲੀ ਐਲ.ਏ.ਸੀ. ਨੂੰ ਅੱਗੇ ਭੇਜ ਦਿੱਤਾ, ਜਿਸ ਵੱਲੋਂ ਬਾਅਦ ਵਿੱਚ ਮੁਆਵਜ਼ੇ ਦੀਆਂ ਅਦਾਇਗੀਆਂ ਜਾਰੀ ਕਰ ਦਿੱਤੀਆਂ ਗਈਆਂ।

ਬੁਲਾਰੇ ਨੇ ਦੱਸਿਆ ਕਿ ਸੁਰਿੰਦਰਪਾਲ ਵਾਸੀ ਐਮ.ਆਈ.ਜੀ. ਫਲੈਟਸ, ਸੈਕਟਰ-70, ਮੋਹਾਲੀ ਨੂੰ ਅਮਰੂਦਾਂ ਦੇ ਬੂਟਿਆਂ ਦੇ ਬਹੁ-ਕਰੋੜੀ ਮੁਆਵਜ਼ਾ ਘੁਟਾਲੇ ਵਿੱਚ ਮੁਲਜ਼ਮ ਵਜੋਂ ਨਾਮਜ਼ਦ ਕਰਕੇ ਅੱਜ ਗ੍ਰਿਫ਼ਤਾਰ ਕੀਤਾ ਗਿਆ ਹੈ।

 

Tags: Vigilance Bureau , Scam , Crime News Punjab , Punjab Police , Police , Crime News , S.A.S. Nagar Police , Mohali Police

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD