Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਬਰਸਾਤ ਕਾਰਨ ਜ਼ਿਲ੍ਹੇ ’ਚ ਪੈਦਾ ਹੋਏ ਹਾਲਾਤ ਹੋਏ ਹੋਰ ਵੀ ਬਿਹਤਰ: ਕੋਮਲ ਮਿੱਤਲ

ਡਿਪਟੀ ਕਮਿਸ਼ਨਰ ਨੇ ਐਸ.ਐਸ.ਪੀ ਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਗੜ੍ਹਸ਼ੰਕਰ ਦੇ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ

DC Hoshiarpur, Deputy Commissioner Hoshiarpur, Komal Mittal, Hoshiarpur, Weather

Web Admin

Web Admin

5 Dariya News

ਹੁਸ਼ਿਆਰਪੁਰ , 11 Jul 2023

Last updated on: Jul 11, 2023, 00:00 IST

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਲਗਾਤਾਰ ਹੋਈ ਬਰਸਾਤ ਕਾਰਨ ਜ਼ਿਲ੍ਹੇ ਵਿਚ ਪੈਦਾ ਹੋਏ ਹਾਲਾਤ ਪਹਿਲਾਂ ਨਾਲੋਂ ਹੋਰ ਵੀ ਬਿਹਤਰ ਹਨ। ਉਨ੍ਹਾਂ ਕਿਹਾ ਕਿ ਗੜ੍ਹਸ਼ੰਕਰ ਉਪ ਮੰਡਲ ਵਿਚ ਬਰਸਾਤ ਕਾਰਨ ਕਾਫ਼ੀ ਥਾਵਾਂ ’ਤੇ ਪਾਣੀ ਖੜ੍ਹਾ ਹੋ ਗਿਆ ਸੀ ਅਤੇ ਹੁਣ ਪਾਣੀ ਦਾ ਪੱਧਰ ਲਗਭਗ ਜ਼ੀਰੋ ਹੋ ਗਿਆ ਹੈ। 

ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਐਸ.ਐਸ.ਪੀ ਸਰਤਾਜ ਸਿੰਘ ਚਾਹਲ ਅਤੇ ਹੋਰ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਬੀਤੇ ਦਿਨ ਗੜ੍ਹਸ਼ੰਕਰ ਦੇ ਪਾਣੀ ਤੋਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਨ੍ਹਾਂ ਦੱਸਿਆ ਕਿ ਜਿਥੇ ਪਾਣੀ ਖੜ੍ਹਾ ਹੋਣ ਕਾਰਨ ਬੰਦ ਹੋਏ ਪਾਵਰ ਸਟੇਸ਼ਨ ਦੀਆਂ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ। 

ਉਨ੍ਹਾਂ ਕਿਹਾ ਕਿ ਹੁਣ ਗੜ੍ਹਸ਼ੰਕਰ ਉਪ ਮੰਡਲ ਵਿਚ ਸਥਿਤੀ ਬਿਲਕੁਲ ਆਮ ਵਾਂਗ ਹੈ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਬਿਸਤ ਦੁਆਬ ਨਹਿਰ ਤੇ ਬੇਈਂ ਦਾ ਪੱਧਰ ਕਾਫ਼ੀ ਥੱਲੇ ਚਲਾ ਗਿਆ ਹੈ ਅਤੇ ਗੜ੍ਹਸ਼ੰਕਰ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿਚ ਵੀ ਪਾਣੀ ਦਾ ਪੱਧਰ ਥੱਲੇ ਜਾਣਾ ਸ਼ੁਰੂ ਹੋ ਗਿਆ ਹੈ। 

ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਬਿਆਸ ਦਰਿਆ ਵਿਚ ਪਾਣੀ ਦਾ ਪੱਧਰ ਥੱਲੇ ਜਾ ਚੁੱਕਾ ਹੈ ਅਤੇ ਪੌਂਗ ਡੈਮ ਸਮੇਤ ਹੁਸ਼ਿਆਰਪੁਰ ਦੇ ਹੋਰ ਛੋਟੇ ਡੈਮਾਂ ਵਿਚ ਵੀ ਸਥਿਤੀ ਕਾਬੂ ਹੇਠ ਹੈ, ਕਿਉਂਕਿ ਇਨ੍ਹਾਂ ਡੈਮਾਂ ਵਿਚ ਪਾਣੀ ਦਾ ਪੱਧਰ ਹੁਣ ਖਤਰੇ ਦੇ ਨਿਸ਼ਾਨ ਤੋਂ ਥੱਲੇ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਡੈਮ ਤੋਂ ਪਾਣੀ ਛੱਡਣ ਦੀ ਲੋੜ ਵੀ ਪਈ, ਤਾਂ ਉਸ ਸਬੰਧ ਵਿਚ ਜ਼ਿਲ੍ਹਾ ਵਾਸੀਆਂ ਨੂੰ ਪਹਿਲਾਂ ਸੂਚਿਤ ਕਰ ਦਿੱਤਾ ਜਾਵੇਗਾ। 

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਡੈਮਾਂ, ਦਰਿਆਵਾਂ, ਨਹਿਰਾਂ, ਖੱਡਾਂ, ਚੋਆਂ ਅਤੇ ਨੀਵੇਂ ਇਲਾਕਿਆਂ ਤੋਂ ਦੂਰ ਰਹਿਣ ਕਿਉਂਕਿ ਆਉਣ ਦਿਨਾਂ ਵਿਚ ਜੇਕਰ ਹਿਮਾਚਲ ਪ੍ਰਦੇਸ਼ ਸੂਬੇ ਵਿਚ ਬਾਰਿਸ਼ ਹੁੰਦੀ ਹੈ, ਤਾਂ ਡੈਮਾਂ ਤੋਂ ਪਾਣੀ ਛੱਡਣਾ ਪੈ ਸਕਦਾ ਹੈ ਅਤੇ ਸਾਡੀਆਂ ਖੱਡਾਂ ਅਤੇ ਚੋਆਂ ਵਿਚ ਬਰਸਾਤੀ ਪਾਣੀ ਆ ਸਕਦਾ ਹੈ। ਕੋਮਲ ਮਿੱਤਲ ਨੇ ਇਸ ਦੌਰਾਨ ਜ਼ਿਲ੍ਹਾ ਵਾਸੀਆਂ ਨੂੰ ਅਫਵਾਹਾਂ ਤੋਂ ਸਾਵਧਾਨ ਰਹਿਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਡੈਮ ਸੁਰੱਖਿਅਤ ਹਨ ਅਤੇ ਲੋਕਾਂ ਨੂੰ ਘਬਰਾਉਣ ਦੀ ਕੋਈ ਜ਼ਰੂਰਤ ਨਹੀਂ ਹੈ। 

ਉਨ੍ਹਾਂ ਕਿਹਾ ਕਿ ਸੰਭਾਵੀਂ ਹੜ੍ਹਾਂ ਸਬੰਧੀ ਕਿਸੇ ਵੀ ਤਰ੍ਹਾਂ ਦੀ ਕੋਈ ਜਾਣਕਾਰੀ ਲੈਣ ਅਤੇ ਜਾਣਕਾਰੀ ਦੇਣ ਲਈ ਜ਼ਿਲ੍ਹਾ ਤੇ ਤਹਿਸੀਲ ਪੱਧਰ ’ਤੇ ਖੋਲ੍ਹੇ ਗਏ ਹੜ੍ਹ ਕੰਟਰੋਲ ਰੂਮ ਦੇ ਨੰਬਰਾਂ ’ਤੇ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬਰਸਾਤ ਦੌਰਾਨ ਜੋ ਫਲੱਡ ਪ੍ਰੋਟੈਕਸ਼ਨ ਵਰਕ ਅਤੇ ਹੋਰ ਨੁਕਸਾਨ ਹੋਏ ਹਨ, ਉਸ ਸਬੰਧੀ ਬਚਾਅ ਕਾਰਜ ਚੱਲ ਰਹੇ ਹਨ। 

ਗੜ੍ਹਸ਼ੰਦਰ ਵਿਚ ਲੋਕ ਨਿਰਮਾਣ ਵਿਭਾਗ, ਮਾਲ ਵਿਭਾਗ ਅਤੇ ਪੇਂਡੂ ਵਿਕਾਸ ਵਿਭਾਗ ਇਸ ਸਬੰਧੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਠੱਪ ਹੋਈਆਂ ਐਮਰਜੈਂਸੀ ਸੇਵਾਵਾਂ ਬਹਾਰ ਕਰ ਦਿੱਤੀਆਂ ਗਈਆਂ ਹਨ।

 

Tags: DC Hoshiarpur , Deputy Commissioner Hoshiarpur , Komal Mittal , Hoshiarpur , Weather

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD