Friday, 17 May 2024

 

 

ਖ਼ਾਸ ਖਬਰਾਂ ਵਿਰੋਧੀ ਧਿਰ ਦੇ ਨੇਤਾ ਬਾਜਵਾ ਨੇ 'ਆਪ' ਦੇ ਸ਼ਾਸਨ 'ਤੇ ਕੀਤਾ ਹਮਲਾ, ਲੋਕ ਸਭਾ ਚੋਣਾਂ ਲਈ ਕਾਂਗਰਸ ਦੀਆਂ ਮੁੱਖ ਗਰੰਟੀਆਂ ਦਾ ਕੀਤਾ ਐਲਾਨ ਤੁਹਾਡੀ ਵੋਟ ਇਸ ਵਾਰ ਦੇਸ਼ ਅਤੇ ਸੰਵਿਧਾਨ ਨੂੰ ਬਚਾਉਣ ਦੇ ਨਾਂ ਉੱਤੇ : ਅਰਵਿੰਦ ਕੇਜਰੀਵਾਲ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਨੇ ਸ਼੍ਰੀ ਦੁਰਗਿਆਣਾ ਮੰਦਰ ਵਿਖੇ ਟੇਕਿਆ ਮੱਥਾ ਸੁਖਬੀਰ ਸਿੰਘ ਬਾਦਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਹਰਸਿਮਰਤ ਕੌਰ ਬਾਦਲ ਦੀ ਹਮਾਇਤ ਕਰਨ ਤਾਂ ਜੋ ਬਠਿੰਡਾ ਵਿਚ ਵਿਕਾਸ ਕਾਰਜ ਮੁੜ ਤੋਂ ਸ਼ੁਰੂ ਕੀਤੇ ਜਾ ਸਕਣ ਜਦੋਂ ਕਾਂਗਰਸੀ ਤੇ ਆਪ ਵਾਲੇ ਤੁਹਾਡੇ ਤੋਂ ਵੋਟਾਂ ਮੰਗਣ ਆਉਣ ਤੋਂ ਉਹਨਾਂ ਤੋਂ ’ਹਿਸਾਬ’ ਮੰਗੋ : ਹਰਸਿਮਰਤ ਕੌਰ ਬਾਦਲ ਸਾਡੇ 2 ਸਾਲ ਦੇ ਕੀਤੇ ਕੰਮ ਪਿਛਲੀਆਂ ਸਰਕਾਰਾਂ ਦੇ 70 ਸਾਲਾਂ ਨਾਲੋਂ ਵੀ ਵੱਧ : ਮੀਤ ਹੇਅਰ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ

 

ਮੁੱਖ ਸਕੱਤਰ ਅਨੁਰਾਗ ਵਰਮਾ ਨੇ ਲਗਾਤਾਰ ਮੀਂਹ ਕਾਰਨ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਕੀਤੇ ਪ੍ਰਬੰਧਾਂ ਅਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ

ਲੋਕਾਂ ਨੂੰ ਸੁਰੱਖਿਅਤ ਕੱਢਣ, ਖਾਣ-ਪੀਣ ਅਤੇ ਰਹਿਣ ਦੇ ਬਦਲਵੇਂ ਪ੍ਰਬੰਧ ਜੰਗੀ ਪੱਧਰ ’ਤੇ ਕਰਨ ਦੇ ਨਿਰਦੇਸ਼

Anurag Verma, Chief Secretary, Chief Secretary of Punjab, Chief Secretary Punjab, IAS officer, IAS, Punjab, Punjab Government, Government of Punjab, Gaurav Yadav, Punjab Police, Police, Punjab Admin, Director General of Police Punjab, DGP Punjab

Web Admin

Web Admin

5 Dariya News

ਚੰਡੀਗੜ੍ਹ , 11 Jul 2023

ਪਿਛਲੇ ਕੁਝ ਦਿਨਾਂ ਤੋਂ ਸੂਬੇ ਭਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਪਏ ਲਗਾਤਾਰ ਤੇ ਭਾਰੀ ਮੀਂਹ ਕਾਰਨ ਸੂਬੇ ਵਿੱਚ ਪੈਦਾ ਹੋਈ ਸਥਿਤੀ ’ਤੇ ਨਿਰੰਤਰ ਨਜ਼ਰਸਾਨੀ ਰੱਖਣ ਅਤੇ ਰਾਹਤ ਕਾਰਜਾਂ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਹੇਠਲੇ ਪੱਧਰ ਉਤੇ ਚਲਾਉਣ ਲਈ ਮੁੱਖ ਸਕੱਤਰ ਅਨੁਰਾਗ ਵਰਮਾ ਵੱਲੋਂ ਮੰਗਲਵਾਲ ਨੂੰ ਲਗਾਤਾਰ ਦੂਜੇ ਦਿਨ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਸਬੰਧਤ ਵਿਭਾਗਾਂ ਦੇ ਪ੍ਰਬੰਧਕੀ ਸਕੱਤਰਾਂ ਅਤੇ ਸਮੂਹ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਤੇ ਐਸ.ਐਸ.ਪੀਜ਼ ਤੋਂ ਮੌਜੂਦਾ ਸਥਿਤੀ ਦੀ ਰਿਪੋਰਟ ਲਈ ਗਈ।

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬਾ ਵਾਸੀਆਂ ਨੂੰ ਹਰ ਤਰਾਂ ਮੱਦਦ ਮੁਹੱਈਆ ਕਰਨ ਦੇ ਦਿੱਤੇ ਨਿਰਦੇਸ਼ਾਂ ਉਤੇ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਰਾਹਤ ਕਾਰਜਾਂ ਦਾ ਵੀ ਮੀਟਿੰਗ ਵਿੱਚ ਜਾਇਜ਼ਾ ਲਿਆ। ਫੀਲਡ ਵਿੱਚ ਤਾਇਨਾਤ ਕੈਬਨਿਟ ਮੰਤਰੀ, ਵਿਧਾਇਕ ਤੇ ਜਨਤਕ ਨੁਮਾਇੰਦੇ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਲੋਕਾਂ ਨੂੰ ਰਾਹਤ ਦੇਣ ਲਈ ਜੁਟੇ ਹੋਏ ਹਨ। 

ਮੀਟਿੰਗ ਵਿੱਚ ਮੁੱਖ ਮੰਤਰੀ ਦੇ ਵਿਸ਼ੇਸ਼ ਮੁੱਖ ਸਕੱਤਰ ਏ ਵੇਣੂ ਪ੍ਰਸਾਦ, ਡੀ.ਜੀ.ਪੀ. ਗੌਰਵ ਯਾਦਵ ਅਤੇ ਸੈਨਾ ਅਤੇ ਐਨ.ਡੀ.ਆਰ.ਐਫ. ਦੇ ਨੁਮਾਇੰਦੇ ਵੀ ਹਾਜ਼ਰ ਸਨ। ਮੁੱਖ ਸਕੱਤਰ ਨੇ ਜ਼ਿਲਾ ਪ੍ਰਸ਼ਾਸਨ ਨੂੰ ਨਿਰਦੇਸ਼ ਦਿੱਤੇ ਕਿ ਜਿੱਥੇ ਵੀ ਨੀਵੇਂ ਥਾਂ ਜਾਂ ਪਾਣੀ ਭਰਨ ਕਰਕੇ ਲੋਕ ਫਸੇ ਹੋਏ ਹਨ, ਉਨ੍ਹਾਂ ਨੂੰ ਸੁਰੱਖਿਅਤ ਕੱਢਣ ਅਤੇ ਉਨਾਂ ਲਈ ਖਾਣ-ਪੀਣ ਅਤੇ ਰਹਿਣ ਦੇ ਬਦਲਵੇਂ ਪ੍ਰਬੰਧਾਂ ਨੂੰ ਜੰਗੀ ਪੱਧਰ ’ਤੇ ਕੀਤਾ ਜਾਵੇ। 

ਲੋਕਾਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਉਨ੍ਹਾਂ ਨੂੰ ਜਾਣਕਾਰੀ ਮੁਹੱਈਆ ਕਰਵਾਉਣ ਲਈ ਵੱਧ ਤੋਂ ਵੱਧ ਪ੍ਰਚਾਰ ਕੀਤਾ ਜਾਵੇ ਤਾਂ ਜੋ ਉਹ ਸਹੂਲਤ ਦਾ ਫਾਇਦਾ ਉਠਾ ਸਕਣ। ਲੋਕਾਂ ਦੀ ਜਾਨ ਦੀ ਰੱਖਿਆ ਸਭ ਤੋਂ ਪ੍ਰਮੁੱਖ ਤਰਜੀਹ ਹੈ।

ਸ੍ਰੀ ਅਨੁਰਾਗ ਵਰਮਾ ਨੇ ਅੱਗੇ ਕਿਹਾ ਕਿ ਅਸਰੁੱਖਿਅਤ ਇਮਾਰਤਾਂ ਦੀ ਤੁਰੰਤ ਸ਼ਨਾਖਤ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ। ਉਨ੍ਹਾਂ ਜ਼ਿਲ੍ਹਾ ਵਾਰ ਡੀ.ਸੀਜ਼ ਤੋਂ ਲੋੜੀਂਦੀ ਮੱਦਦ ਦੀ ਜਾਣਕਾਰੀ ਵੀ ਹਾਸਲ ਕੀਤੀ ਅਤੇ ਆਖਿਆ ਕਿ ਜ਼ਿਲ੍ਹਿਆਂ ਨੂੰ ਜ਼ਰੂਰਤ ਮੁਤਾਬਕ ਐਨ.ਡੀ.ਆਰ.ਐਫ. ਟੀਮਾਂ ਤਾਇਨਾਤ ਕੀਤੀਆਂ ਜਾ ਰਹੀਆਂ ਹਨ। 

ਮੌਜੂਦਾ ਸਮੇਂ ਰੂਪਨਗਰ ਜ਼ਿਲੇ ਵਿੱਚ ਪੰਜ, ਐਸ.ਏ.ਐਸ.ਨਗਰ ਵਿੱਚ ਤਿੰਨ, ਪਟਿਆਲਾ ਵਿੱਚ ਦੋ ਅਤੇ ਜਲੰਧਰ, ਫਤਹਿਗੜ੍ਹ ਸਾਹਿਬ ਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਇਕ-ਇਕ ਟੀਮ ਤਾਇਨਾਤ ਹੈ। ਕਪੂਰਥਲਾ, ਤਰਨ ਤਾਰਨ ਜ਼ਿਲ੍ਹਿਆਂ ਵੱਲੋਂ ਐਨ.ਡੀ.ਆਰ.ਐਫ. ਦੀ ਇਕ-ਇਕ ਟੀਮ ਤਾਇਨਾਤ ਕਰਨ ਦੀ ਮੰਗ ਕੀਤੀ ਗਈ। 

ਇਸੇ ਤਰ੍ਹਾਂ ਪਾਣੀ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਰਾਹਤ ਦੇਣ ਲਈ ਕਿਸ਼ਤੀਆਂ, ਲਾਈਫ ਜੈਕੇਟਾਂ, ਪਾਣੀ ਕੱਢਣ ਵਾਲੀਆਂ ਮਸ਼ੀਨਾਂ ਅਤੇ ਖਾਣ ਵਾਲੇ ਪੈਕੇਟਾਂ ਦੀ ਲੋੜ ਪੁੱਛੀ ਗਈ। ਮੁੱਖ ਸਕੱਤਰ ਨੇ ਸਿਹਤ ਵਿਭਾਗ ਨੂੰ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਅਗਾਊਂ ਪ੍ਰਬੰਧ ਕਰਨ ਲਈ ਕਿਹਾ ਅਤੇ ਦਵਾਈਆਂ ਦੀ ਕੋਈ ਘਾਟ ਨਾ ਰਹਿਣ ਦਿੱਤੀ ਜਾਵੇ। 

ਜਲ ਸਪਲਾਈ ਵਿਭਾਗ ਨੂੰ ਲੋਕਾਂ ਲਈ ਢੁੱਕਵਾਂ ਪੀਣ ਵਾਲਾ ਪਾਣੀ ਮੁਹੱਈਆ ਕਰਨ ਲਈ ਆਖਿਆ। ਪਸ਼ੂ ਪਾਲਣ ਵਿਭਾਗ ਨੂੰ ਨਿਰਦੇਸ਼ ਦਿੱਤੇ ਗਏ ਕਿ ਪਸ਼ੂਆਂ ਨੂੰ ਹੋਣ ਵਾਲੀਆਂ ਬਿਮਾਰੀਆਂ ਦੇ ਟਾਕਰੇ ਲਈ ਫੀਲਡ ਸਟਾਫ ਨੂੰ ਸਰਗਰਮ ਕੀਤਾ ਜਾਵੇ।

ਸਥਾਨਕ ਸਰਕਾਰਾਂ ਵਿਭਾਗ ਨੂੰ ਫੌਗਿੰਗ ਤੇ ਸਪਰੇਅ ਦੇ ਪ੍ਰਬੰਧ ਕਰਨ ਲਈ ਆਖਿਆ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਦੱਸਿਆ ਕਿ ਸਮੂਹ ਸਟਾਫ ਪਿੰਡਾਂ ਵਿੱਚ ਨਿਰੰਤਰ ਤਾਇਨਾਤ ਰਹਿ ਕੇ ਲੋਕਾਂ ਦੀ ਮੱਦਦ ਕੀਤੀ ਜਾ ਰਹੀ ਹੈ। 

ਬਿਜਲੀ ਵਿਭਾਗ ਵੱਲੋਂ ਦੱਸਿਆ ਗਿਆ ਕਿ ਜਿੱਥੇ ਵੀ ਕਿਤੇ ਬਿਜਲੀ ਸਪਲਾਈ ਪ੍ਰਭਾਵਿਤ ਹੋਈ ਹੈ, ਉਸ ਨੂੰ ਤੁਰੰਤ ਠੀਕ ਕਰਕੇ ਬਹਾਲ ਕੀਤੀ ਜਾਵੇ। ਇਸ ਤੋਂ ਪਹਿਲਾਂ ਜਲ ਸਰੋਤ ਵਿਭਾਗ ਵੱਲੋਂ ਦਿੱਤੀ ਜਾਣਕਾਰੀ ਵਿੱਚ ਦੱਸਿਆ ਗਿਆ ਕਿ ਭਾਖੜਾ ਡੈਮ ਵਿੱਚ ਇਸ ਵਾਲੇ ਪਾਣੀ ਦਾ ਪੱਧਰ 1624.14 ਫੁੱਟ ਹੈ ਜਦੋਂ ਕਿ ਸਮਰੱਥਾ 1680 ਫੁੱਟ ਹੈ। 

ਪੌਂਗ ਡੈਮ ਵਿੱਚ ਪਾਣੀ ਦਾ ਪੱਧਰ 1360.04 ਫੁੱਟ ਹੈ ਜਦੋਂ ਕਿ ਸਮਰੱਥਾ 1390 ਫੁੱਟ ਹੈ ਅਤੇ ਰਣਜੀਤ ਸਾਗਰ ਡੈਮ ਵਿੱਚ ਪਾਣੀ ਦਾ ਪੱਧਰ 1712.64 ਫੁੱਟ ਹੈ ਜਦੋਂ ਕਿ ਸਮਰੱਥਾ 1731.99 ਫੁੱਟ ਹੈ। ਸਤਲੁਜ, ਬਿਆਸ, ਰਾਵੀ ਤੇ ਘੱਗਰ ਦਰਿਆਵਾਂ ਵਿੱਚ ਪਾਣੀ ਦੇ ਪੱਧਰ ਦੀ ਮੌਜੂਦਾ ਸਥਿਤੀ ਤੋਂ ਜਾਣੂੰ ਕਰਵਾਇਆ ਗਿਆ। ਇਹ ਵੀ ਦੱਸਿਆ ਗਿਆ ਕਿ ਸਤਲੁਜ ਦਰਿਆ ’ਤੇ ਧੁੱਸੀ ਬੰਨ੍ਹ ਵਿੱਚ ਦੋ ਥਾਵਾਂ ਉਤੇ ਪਾਏ ਪਾੜ ਨੂੰ ਪੂਰਿਆ ਗਿਆ ਹੈ।

ਮੀਟਿੰਗ ਵਿੱਚ ਮੌਸਮ ਵਿਭਾਗ ਦੇ ਅਧਿਕਾਰੀਆਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਆਉਣੇ ਵਾਲੇ 48 ਤੱਕ ਪੰਜਾਬ ਵਿੱਚ ਖਿੰਡਵਿਆਂ ਥਾਵਾਂ ਉਤੇ ਹਲਕੀ ਤੋਂ ਦਰਮਿਆਨੀ ਬਾਰਸ਼ ਪਵੇਗੀ ਜਦੋਂ ਕਿ 48 ਤੋਂ 72 ਘੰਟਿਆਂ ਤੱਕ ਕੁਝ ਥਾਵਾਂ ਉਤੇ ਹਲਕੀ ਤੋਂ ਦਰਮਿਆਨੀ ਬਾਰਸ਼ ਹੋਵੇਗੀ। ਹਿਮਾਚਲ ਪ੍ਰਦੇਸ਼ ਦੇ ਕੁਝ ਜ਼ਿਲ੍ਹਿਆਂ ਵਿੱਚ ਆਉਦੇ 24 ਘੰਟਿਆਂ ਵਿੱਚ ਦਰਮਿਆਨੀ ਤੋਂ ਭਾਰੀ ਬਾਰਸ਼ ਪੈਣ ਦੀ ਸੰਭਾਵਨਾ ਹੈ।

ਮੁੱਖ ਸਕੱਤਰ ਨੇ ਅੱਗੇ ਕਿਹਾ ਕਿ ਨਿਵਾਣ ਵਾਲੇ ਜ਼ਿਲ੍ਹਿਆਂ ਵਿੱਚ ਦਰਿਆਵਾਂ ਤੇ ਨਹਿਰਾਂ ਵਿੱਚ ਵੱਧ ਪਾਣੀ ਦੀ ਸੰਭਾਵਨਾ ਨੂੰ ਦੇਖਦਿਆਂ ਅਗੇਤੇ ਪ੍ਰਬੰਧ ਕੀਤੇ ਜਾਣ ਕਿਉਕਿ ਆਉਦੇ ਕੁਝ ਸਮਿਆਂ ਵਿੱਚ ਪਾਣੀ ਹੋਰ ਵੱਧ ਜਾਵੇਗਾ ਅਤੇ ਨੀਵੇਂ ਇਲਾਕਿਆਂ ਵਿੱਚੋਂ ਲੋਕਾਂ ਨੂੰ ਸੁਰੱਖਿਅਤ ਕੱਢਦਿਆਂ ਜਾਨ-ਮਾਲ ਦੀ ਰੱਖਿਆ ਯਕੀਨੀ ਬਣਾਈ ਜਾਵੇ।

ਮੀਟਿੰਗ ਵਿੱਚ ਵਿਸ਼ੇਸ਼ ਮੁੱਖ ਸਕੱਤਰ ਮਾਲ ਕੇ.ਏ.ਪੀ.ਸਿਨਹਾ, ਵਧੀਕ ਮੁੱਖ ਸਕੱਤਰ ਪੇਂਡੂ ਵਿਕਾਸ ਤੇ ਪੰਚਾਇਤ ਕੇ.ਸਿਵਾ ਪ੍ਰਸ਼ਾਦ, ਪ੍ਰਮੁੱਖ ਸਕੱਤਰ ਜਲ ਸਪਲਾਈ ਤੇ ਸੈਨੀਟੇਸ਼ਨ ਜਸਪ੍ਰੀਤ ਤਲਵਾੜ, ਪ੍ਰਮੁੱਖ ਸਕੱਤਰ ਸਿਹਤ ਤੇ ਪਰਿਵਾਰ ਭਲਾਈ ਵੀ.ਪੀ.ਸਿੰਘ, ਪ੍ਰਮੁੱਖ ਸਕੱਤਰ ਜਲ ਸਰੋਤ ਕ੍ਰਿਸ਼ਨ ਕੁਮਾਰ, ਸਕੱਤਰ ਸਥਾਨਕ ਸਰਕਾਰਾਂ ਅਜੋਏ ਸ਼ਰਮਾ, ਵਿਸ਼ੇਸ਼ ਡੀ.ਜੀ.ਪੀ. (ਕਾਨੂੰਨ ਤੇ ਵਿਵਸਥਾ) ਅਰਪਿਤ ਸ਼ੁਕਲਾ, ਪੱਛਮੀ ਕਮਾਂਡ ਦੇ ਨੁਮਾਇੰਦੇ ਸਲਾਹਕਾਰ ਸਿਵਲ ਸੈਨਾ ਮਾਮਲੇ ਕਰਨਲ ਜੇ.ਐਸ.ਸੰਧੂ ਹਾਜ਼ਰ, ਐਨ.ਡੀ.ਆਰ.ਐਫ. ਦੇ ਕਮਾਂਡੈਟ ਸੰਤੋਸ਼ ਕੁਮਾਰ, ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਗੁਰਪ੍ਰੀਤ ਸਿੰਘ ਖਹਿਰਾ, ਡਾਇਰੈਕਟਰ ਪਸ਼ੂ ਪਾਲਣ ਡਾ. ਰਾਮ ਪਾਲ ਮਿੱਤਲ, ਹਾਜ਼ਰ ਸਨ।

 

Tags: Anurag Verma , Chief Secretary , Chief Secretary of Punjab , Chief Secretary Punjab , IAS officer , IAS , Punjab , Punjab Government , Government of Punjab , Gaurav Yadav , Punjab Police , Police , Punjab Admin , Director General of Police Punjab , DGP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD