Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਟਿਆਲਾ ਸ਼ਹਿਰ 'ਚ ਚਲਾਏ ਜਾ ਰਹੇ ਨੇ ਚਾਰ ਰਾਹਤ ਕੈਂਪ

ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ ਰਾਹਤ ਕੈਂਪਾਂ 'ਚ ਰਹਿ ਰਹੇ ਲੋਕਾਂ ਦੀਆਂ ਸਹੂਲਤਾਂ ਦਾ ਰੱਖ ਰਹੇ ਨੇ ਖਿਆਲ

Punjab Admin, Dr. Akshita Gupta, Assistant Commissioner Patiala, Patiala

Web Admin

Web Admin

5 Dariya News

ਪਟਿਆਲਾ , 11 Jul 2023

Last updated on: Jul 11, 2023, 00:00 IST

ਪਟਿਆਲਾ ਦੇ ਕਈ ਇਲਾਕਿਆਂ ਵਿੱਚ ਪਾਣੀ ਆਉਣ ਕਾਰਨ ਉਥੋਂ ਦੇ ਵਸਨੀਕਾਂ ਨੂੰ ਸੁਰੱਖਿਅਤ ਸਥਾਨ 'ਤੇ ਪਹੁੰਚਾਉਣ ਤੇ ਉਥੇ ਲੋਕਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੇ ਪ੍ਰਬੰਧ ਕੀਤੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਹਤ ਕੈਂਪਾਂ ਦੇ ਨੋਡਲ ਅਫ਼ਸਰ ਸਹਾਇਕ ਕਮਿਸ਼ਨਰ (ਯੂ.ਟੀ) ਡਾ. ਅਕਸ਼ਿਤਾ ਗੁਪਤਾ ਨੇ ਦੱਸਿਆ ਕਿ ਪਟਿਆਲਾ ਸ਼ਹਿਰ ਵਿੱਚ ਕੁੱਲ ਚਾਰ ਰਾਹਤ ਕੈਂਪ ਬਣਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤਾਂ ਲਈ ਪ੍ਰੇਮ ਬਾਗ ਪੈਲੇਸ, ਸਰਕਾਰੀ ਬਹੁਤਕਨੀਕੀ ਕਾਲਜ ਐਸ.ਐਸ.ਟੀ ਨਗਰ, ਸਰਕਾਰੀ ਮਹਿੰਦਰਾ ਕਾਲਜ ਤੇ ਰਾਧਾ ਸੁਆਮੀ ਸਤਿਸੰਗ ਬਿਆਸ ਵਿਖੇ ਪ੍ਰਭਾਵਿਤ ਲੋਕਾਂ ਦੇ ਠਹਿਰਨ ਦੇ ਸਾਰੇ ਪ੍ਰਬੰਧ ਕੀਤੇ ਗਏ ਹਨ, ਜਿਥੇ ਖਾਣ ਪੀਣ ਸਮੇਤ ਦਵਾਈਆਂ ਆਦਿ ਦਾ ਪੂਰਾ ਪ੍ਰਬੰਧ ਹੈ। ਉਨ੍ਹਾਂ ਦੱਸਿਆ ਕਿ ਪ੍ਰੇਮ ਬਾਗ ਪੈਲੇਸ ਵਿਖੇ 400 ਲੋਕਾਂ ਵੱਲੋਂ ਰਿਹਾਇਸ਼ ਕੀਤੀ ਕਈ ਹੈ, ਜਿਥੇ ਉਨ੍ਹਾਂ ਨੂੰ ਸਾਰੀਆਂ ਬੁਨਿਆਦੀ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਡਾ. ਅਕਸ਼ਿਤਾ ਗੁਪਤਾ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਘਬਰਾਹਟ ਵਿੱਚ ਆਉਣ ਦੀ ਜ਼ਰੂਰਤ ਨਹੀਂ ਕਿਉਂਕਿ ਸਮੁੱਚਾ ਜ਼ਿਲ੍ਹਾ ਪ੍ਰਸ਼ਾਸਨ ਰਾਹਤ ਤੇ ਬਚਾਅ ਕਾਰਜਾਂ ਵਿੱਚ ਲੱਗਿਆ ਹੋਇਆ ਹੈ ਅਤੇ ਹਰੇਕ ਵਿਅਕਤੀ ਨੂੰ ਸੁਰੱਖਿਅਤ ਠਾਹਰ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਪ੍ਰੇਮ ਬਾਗ ਪੈਲੇਸ ਵਿੱਚ ਰਹਿ ਰਹੇ ਗੋਪਾਲ ਕਲੋਨੀ ਦੀ ਵਸਨੀਕ ਸੀਮਾ ਨੇ ਦੱਸਿਆ ਕਿ ਆਰਜ਼ੀ ਰਿਹਾਇਸ਼ ਵਿਖੇ ਖਾਣ ਪੀਣ ਦਾ ਪੂਰਾ ਪ੍ਰਬੰਧ ਹੈ ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਦੇਖਭਾਲ ਕੀਤੀ ਜਾ ਰਹੀ ਹੈ ਤੇ ਸਮੇਂ ਸਮੇਂ 'ਤੇ ਖਾਣਾ ਤੇ ਚਾਹ ਉਪਲਬੱਧ ਕਰਵਾਈ ਜਾ ਰਹੀ ਹੈ।

ਇਸ ਮੌਕੇ ਸਹਾਇਕ ਕਮਿਸ਼ਨਰ ਡਾ. ਅਕਸ਼ਿਤਾ ਗੁਪਤਾ ਨੇ ਦੱਸਿਆ ਕਿ ਪ੍ਰਭਾਵਿਤ ਲੋਕਾਂ ਲਈ ਰਾਜਪੁਰਾ ਵਿਖੇ ਵੀ 9 ਰਾਹਤ ਕੈਂਪ ਬਣਾਏ ਹਨ। ਉਨ੍ਹਾਂ ਦੱਸਿਆ ਰਾਜਪੁਰਾ ਵਿੱਚ ਗੁਰਦੁਆਰਾ ਸ੍ਰੀ ਨਥਾਣਾ ਸਾਹਿਬ ਜੰਡ ਮੰਗੋਲੀ, ਗੁਰਦੁਆਰਾ ਸਾਹਿਬ ਤਹਿਸੀਲ ਰੋਡ ਘਨੌਰ ਵਾਇਆ ਸਰਕਾਰੀ ਹਾਈ ਸਕੂਲ ਘਨੌਰ,  ਸਰਕਾਰੀ ਹਾਈ ਸਕੂਲ ਗਰਲਜ਼ (ਰਾਜਪੁਰਾ), ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਿੰਡ ਲੋਹ ਸਿੰਬਲੀ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਨੌਵੀਂ ਹਰਪਾਲਪੁਰ, ਗੁਰਦੁਆਰਾ ਕੁਸ਼ਟ ਨਿਵਾਰਨ ਸ਼ੇਖੂਪੁਰਾ, ਗੁਰਦੁਆਰਾ ਧੰਨਾ ਭਗਤ ਸਾਹਿਬ ਨੇੜੇ ਘੱਗਰ ਰਾਮਨਗਰ, ਗੁਰਦੁਆਰਾ ਸਾਹਿਬ ਪਿੰਡ ਨਿਆਮਤਪੁਰਾ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੇੜਾ ਗੱਜੂ, ਸ਼ਿਵ ਮੰਦਰ ਨਾਲਾਸ ਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਿਰਜ਼ਾਪੁਰ ਵਿਖੇ ਆਰਜ਼ੀ ਕੈਂਪ ਬਣਾਏ ਗਏ ਹਨ।

 

Tags: Punjab Admin , Dr. Akshita Gupta , Assistant Commissioner Patiala , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD