Wednesday, 22 July 2026

 

 

ਖ਼ਾਸ ਖਬਰਾਂ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਹਮਾਯੂੰਪੁਰ, ਤਸਿੰਬਲੀ, ਬਸੌਲੀ ਅਤੇ ਕਸੌਲੀ ਵਿੱਚ ਲੋਕ ਮਿਲਣੀਆਂ ਸੂਬੇ ਵਿੱਚ 1 ਕਰੋੜ 40 ਲੱਖ ਪੌਦੇ ਲਗਾਉਣ ਦਾ ਟੀਚਾ ਕੀਤਾ ਗਿਆ ਨਿਰਧਾਰਤ -ਨਾਇਬ ਸਿੰਘ ਸੈਣੀ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ

 

ਆਪਣੀ ਜਾਨ ਤੇ ਖੇਡ ਕੇ ਐਸ.ਡੀ.ਐਮ. ਡਾ: ਸੰਜੀਵ ਨੇ ਬਚਾਈ ਹੜ੍ਹ ਚ ਫਸੇ ਵਿਅਕਤੀ ਦੀ ਜਾਨ

ਗੁਰਦੁਆਰਾ ਬੀਬਾਨਗੜ੍ਹ ਨੇੜੇ ਹੜ੍ਹ ਚ ਫਸੇ ਵਿਅਕਤੀ ਨੂੰ ਤੈਰ ਕੇ ਕੱਢਿਆ ਬਾਹਰ

Punjab Admin, Dr. Sanjeev Kumar, Sub Divisional Magistrate, SDM Fatehgarh Sahib, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 12 Jul 2023

Last updated on: Jul 12, 2023, 00:00 IST

ਇੱਕ ਪਾਸੇ ਜਿਥੇ ਹੜ੍ਹਾਂ ਕਾਰਨ ਲੋਕਾਂ ਦਾ ਮਾਲੀ ਨੁਕਸਾਨ ਹੋਇਆ ਹੈ ਉਥੇ ਹੀ ਖਮਾਣੋਂ ਦੇ ਐਸ.ਡੀ.ਐਮ. ਡਾ: ਸੰਜੀਵ ਕੁਮਾਰ ਨੇ ਪਾਣੀ ਵਿੱਚ ਫਸੇ ਇੱਕ ਵਿਅਕਤੀ ਦੀ ਜਾਨ ਬਚਾ ਕੇ ਮਿਸਾਲ ਪੇਸ਼ ਕੀਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗੁਰਦੂਆਰਾ ਬੀਬਾਨਗੜ੍ਹ ਨੇ ਹੜ੍ਹ ਦਾ ਪਾਣੀ ਚੜਿਆ ਹੋਇਆ ਸੀ ਅਤੇ ਇੱਕ ਵਿਅਕਤੀ ਇਸ ਪਾਣੀ ਵਿੱਚ ਫੱਸ ਗਿਆ ਪਾਣੀ ਦਾ ਬਹਾਅ ਏਨਾ ਤੇਜ ਸੀ ਕਿ ਇਸ ਵਿੱਚ ਖੜ੍ਹਾ ਹੋਣਾ ਵੀ ਬਹੁਤ ਮੁਸ਼ਕਲ ਸੀ ਆਲੇ ਦੁਆਲੇ ਦੇ ਲੋਕ ਪ੍ਰਮਾਤਮਾ ਤੋਂ ਅਰਦਾਸ ਕਰ ਰਹੇ ਸਨ ਕਿ ਇਸ ਵਿਅਕਤੀ ਦੀ ਜਾਨ ਬਚਾਉਣ ਲਈ ਕਿਸੇ ਫਰਿਸਤੇ ਨੂੰ ਭੇਜ ਦੇਵੋ ਅਤੇ ਉਸੇ ਵਕਤ ਐਸ.ਡੀ.ਐਮ. ਖਮਾਣੋਂ ਡਾ: ਸੰਜੀਵ ਕੁਮਾਰ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਪਾਣੀ ਵਿੱਚ ਕੁੱਦ ਪਏ ਅਤੇ ਪਾਣੀ ਵਿੱਚ ਤੈਰਦੇ ਹੋਏ ਉਸ ਵਿਅਕਤੀ ਕੋਲ ਪਹੁੰਚ ਕੇ ਉਸ ਨੂੰ ਪਾਣੀ ਵਿੱਚੋਂ ਬਾਹਰ ਕੱਢ ਲਿਆਏ। 

ਡਾ: ਸੰਜੀਵ ਕੁਮਾਰ ਪਹਿਲਾਂ ਤਾਂ ਆਪ ਖੁਦ ਪਾਣੀ ਵਿੱਚ ਤੈਰ ਕੇ ਲੰਮਾਂ ਪੈਂਡਾ ਤੈਅ ਕੀਤਾ ਅਤੇ ਇਸ ਉਪਰੰਤ ਉਸ ਵਿਅਕਤੀ ਨੂੰ ਨਾਲ ਲੈ ਕੇ ਬਾਹਰ ਆਏ। ਇਲਾਕੇ ਦੇ ਲੋਕ ਡਾ: ਸੰਜੀਵ ਕੁਮਾਰ ਦੀ ਇਸ ਬਹਾਦਰੀ ਦੀ ਕਾਫੀ ਸ਼ਲਾਘਾ ਕਰ ਰਹੇ ਹਨ। ਇਸ ਬਾਰੇ ਜਦੋਂ ਡਾ: ਸੰਜੀਵ ਕੁਮਾਰ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਸਾਡੇ ਧਾਰਮਿਕ ਗ੍ਰੰਥਾਂ ਵਿੱਚ ਦੂਸਰਿਆਂ ਦੀ ਮਦਦ ਕਰਨ ਨੂੰ ਉਚਤਮ ਦਰਜ਼ਾ ਦਿੱਤਾ ਗਿਆ ਹੈ ਅਤੇ ਮਾਨਵਤਾ ਦੀ ਸੇਵਾ ਹੀ ਸਭ ਤੋਂ ਉੱਤਮ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਹੜ੍ਹ ਪ੍ਰਭਾਵਿਤ ਲੋਕਾਂ ਦੀ ਹਰੇਕ ਤਰ੍ਹਾਂ ਦੀ ਸਹਾਇਤਾ ਕਰਨ ਲਈ ਵਚਨਬੱਧ ਹੈ ਅਤੇ ਉਨ੍ਹਾਂ ਅਜਿਹਾ ਕਰਕੇ ਆਪਣੀ ਡਿਊਟੀ ਹੀ ਨਿਭਾਈ ਹੈ।

 

Tags: Punjab Admin , Dr. Sanjeev Kumar , Sub Divisional Magistrate , SDM Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD