Monday, 20 May 2024

 

 

ਖ਼ਾਸ ਖਬਰਾਂ ਗੁਰਜੀਤ ਸਿੰਘ ਔਜਲਾ ਨੇ ਪ੍ਰਵਾਸੀਆਂ ਦੀ ਸ਼ਲਾਘਾ ਕੀਤੀ ਪਾਰਲੀਮੈਂਟ ਵਿੱਚ ਪੰਜਾਬ ਦੇ ਹੱਕਾਂ ਦੀ ਰਾਖੀ ਲਈ ਲੜਾਂਗੇ: ਮੀਤ ਹੇਅਰ ਸਮਾਣਾ ਹਲਕੇ ਤੋਂ ਐਨ ਕੇ ਸ਼ਰਮਾ ਦੀ ਵੱਡੀ ਲੀਡ ਨਾਲ ਜਿੱਤ ਯਕੀਨੀ ਬਣਾਵਾਂਗੇ: ਸੁਰਜੀਤ ਸਿੰਘ ਰੱਖੜਾ ਖੰਨਾ ਵੱਲੋਂ ਲੋਕਾਂ ਤੋਂ ਭਾਜਪਾ ਦੇ ਪੱਖ ਵਿਚ ਵੋਟਾਂ ਭੁੱਗਤਣ ਦੀ ਅਪੀਲ ਮੁੱਖ ਮੰਤਰੀ ਭਗਵੰਤ ਮਾਨ ਨੇ ਫ਼ਰੀਦਕੋਟ ਤੋਂ ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਲਈ ਜੈਤੋ ਅਤੇ ਮੋਗਾ ਵਿਖੇ ਕੀਤਾ ਚੋਣ ਪ੍ਰਚਾਰ, ਅਨਮੋਲ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਕੀਤੀ ਅਪੀਲ ਪੰਜਾਬ 'ਚ ਲਗਾਤਾਰ ਵਧਦਾ ਜਾ ਰਿਹਾ ਹੈ ਆਮ ਆਦਮੀ ਪਾਰਟੀ ਦਾ ਕੁਨਬਾ, ਕਈ ਵੱਡੇ ਨੇਤਾ 'ਆਪ' 'ਚ ਸ਼ਾਮਲ ਰਾਜਪੁਰਾ ਵਿੱਚ ਪੰਜਾਬ ਦਾ ਮੁੱਖ ਉਦਯੋਗਿਕ ਕੇਂਦਰ ਬਣਨ ਦੀਆਂ ਸਾਰੀਆਂ ਵਿਸ਼ੇਸ਼ਤਾਵਾਂ : ਪ੍ਰਨੀਤ ਕੌਰ ਸ੍ਰੀ ਆਨੰਦਪੁਰ ਸਾਹਿਬ ਵਿੱਚ ਕਪਾਹ ਉਦਯੋਗ ਦਾ ਵੱਡਾ ਪ੍ਰੋਜੈਕਟ ਲੈ ਕੇ ਆਵਾਂਗਾ : ਡਾ.ਸੁਭਾਸ਼ ਸ਼ਰਮਾ ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਵਾਂਗੇ, ਸਿਖਰਾਂ 'ਤੇ ਪਹੁੰਚਾਵਾਂਗੇ: ਵਿਜੇ ਇੰਦਰ ਸਿੰਗਲਾ ਕਾਂਗਰਸ ਪਾਰਟੀ ਦੇ ਲੋਕ ਸਭਾ ਉਮੀਦਵਾਰ ਵਿਜੇ ਇੰਦਰ ਸਿੰਗਲਾ ਦੀ ਜਿੱਤ ਨੂੰ ਯਕੀਨੀ ਬਣਿਆ ਜਾਵੇਗਾ : ਗੁਰਪ੍ਰਤਾਪ ਪੰਡਿਆਲਾ 2024 ਚੋਣਾਂ ਇਤਿਹਾਸਿਕ : ਪਵਨ ਖੇੜਾ ਅੰਮ੍ਰਿਤਪਾਲ ਨੂੰ ਬੰਦੀ ਸਿੰਘ ਨਹੀਂ ਮੰਨਿਆ ਜਾ ਸਕਦਾ: ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨਾਂ ਨੂੰ ਧਮਕੀਆਂ ਦੇਣ ਲਈ ਹੰਸ ਰਾਜ ਹੰਸ ਦੇ ਖਿਲਾਫ ਕਾਰਵਾਈ ਮੰਗੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲੁਧਿਆਣਾ ਵਿੱਚ ਤਬਦੀਲੀ ਲਈ 'ਡਰਾਈਵ ਇਟ' ਵਿਜ਼ਨ ਡਾਕੂਮੈਂਟ ਪੇਸ਼ ਕੀਤਾ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ

 

ਨਰਮੇ ਵਿੱਚ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਲਗਾਇਆ ਗਿਆ ਕਿਸਾਨ ਸਿਖਲਾਈ ਕੈਂਪ

Agriculture, Dr. Gurpreet Singh, Chief Agriculture Officer, Sri Muktsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 12 Jul 2023

ਮੁੱਖ ਖੇਤੀਬਾੜੀ ਅਫਸਰ, ਡਾ. ਗੁਰਪ੍ਰੀਤ ਸਿੰਘ, ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ. ਸੰਦੀਪ ਕੁਮਾਰ ਭਠੇਜਾ,ਬਲਾਕ ਸ੍ਰੀ ਮੁਕਤਸਰ ਸਾਹਿਬ ਦੀ ਅਗਵਾਈ ਹੇਠ  ਨਰਮੇ ਦੀ ਫ਼ਸਲ ਵਿੱਚ ਖੁਰਾਕੀ ਪ੍ਰਬੰਧਨ ਅਤੇ ਗੁਲਾਬੀ ਸੁੰਡੀ ਦੀ ਸਰਵਪੱਖੀ ਰੋਕਥਾਮ ਲਈ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ। ਇਸ ਲੜ੍ਹੀ ਤਹਿਤ ਬਲਾਕ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਰਾਮਗੜ੍ਹ ਚੂੰਘਾ ਵਿਖੇ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਇਸ ਕੈਂਪ ਵਿੱਚ ਡਾ. ਸਵਿੰਦਰ ਸਿੰਘ, ਖੇਤੀਬਾੜੀ ਵਿਕਾਸ ਅਫ਼ਸਰ (ਜ.ਕ) ਨੇ ਦੱਸਿਆ ਕਿ ਗੁਲਾਬੀ ਸੂੰਡੀ ਦੇ ਸੰਭਾਵੀ ਹਮਲੇ ਤੋਂ ਬਚਾਅ ਲਈ ਰੋਜਾਨਾ ਲਗਾਤਾਰ ਖੇਤਾ ਦਾ ਸਰਵੇਖਣ ਕਰਦੇ ਰਹਿਣਾ ਚਾਹੀਦਾ ਹੈ।ਖੇਤ ਵਿੱਚੋਂ ਅਲਗ-ਅਲਗ ਜਗ੍ਹਾ ਤੋਂ 100 ਫੁੱਲਾਂ ਦੀ ਜਾਂਚ ਕਰੋ ਜੇਕਰ 5 ਗੁਲਾਬਨੁਮਾ ਫੁੱਲ ਜਾਂ ਗੁਲਾਬੀ ਸੁੰਡੀ ਦੁਆਰਾ ਨੁਕਸਾਨ ਮਿਲਦਾ ਹੈ ਜਾਂ ਖੇਤ ਵਿੱਚੋਂ ਅੱਲਗ-ਅੱਲਗ ਪੌਦਿਆਂ ਵਿੱਚੋ 20 ਹਰੇ ਟੀਂਡਿਆਂ ਵਿੱਚੋਂ 1 ਜਾਂ 1 ਤੋ ਵੱਧ ਸੁੰਡੀਆਂ ਮਿਲਦੀਆਂ ਹਨ ਤਾ ਇਸ ਦੀ  ਰੋਕਥਾਮ ਕਰਨ ਲਈ ਨਰਮੇ ਦੀ ਫ਼ਸਲ ਵਿੱਚ 500 ਐੈਮ.ਐਲ ਪੋ੍ਰਫੇੈਨੋਫਾਸ 50 ਈ.ਸੀ.  (ਕਿਊਰਾਕਰਾਨ)  ਜਾਂ 100 ਗ੍ਰਾਮ ਪ੍ਰੋਕਲੇਮ 5 ਐਸ ਜੀ (ਐਮਾਮੈਕਟਿਨ ਬੈਨਜੋਏਟ) ਜਾਂ 200 ਐਮ.ਐਲ ਇੰਡੋਕਸਾਕਾਰਬ 15 ਐਸ.ਸੀ. (ਅਵਾਂਟ) ਜਾਂ 250 ਗ੍ਰਾਮ ਥਾਇੳਡੀਕਾਰਬ 75 ਡਬਯੂ ਪੀ (ਲਾਰਵਿਨ) ਪ੍ਰਤੀ ਏਕੜ ਦਾ ਛਿੜਕਾਅ ਕਰੋ।ਲੋੜ ਪੈਣ ਤੇ ਦੂਸਰਾ ਛਿੜਕਾਅ 7 ਦਿਨਾਂ ਬਾਅਦ ਦੁਬਾਰਾ ਫਿਰ  ਕਰੋ।

ਕੈਂਪ ਦੌਰਾਨ ਡਾ. ਹਰਮਨਜੀਤ ਸਿੰੰਘ, ਏ.ਡੀ.ਓ (ਪੀ.ਪੀ) ਬਲਾਕ ਸ੍ਰੀ ਮੁਕਤਸਰ ਸਾਹਿਬ ਨੇ  ਝੋਨੇ ਦੀ ਸਿੱਧੀ ਬਿਜਾਈ  ਤੇ ਵਿਭਾਗ ਦੀਆ ਚੱਲ ਰਹੀ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਉਹਨਾ ਵੱਲੋਂ ਝੋਨਾ/ਬਾਸਮਤੀ ਦੀ ਕਾਸ਼ਤ ਅਤੇ ਬਾਸਮਤੀ ਉੱਪਰ ਬੈਨ ਕੀਤੇ ਗਏ ਕੀਟਨਾਸ਼ਕਾਂ (ਦਵਾਈਆਂ) ਦੀ ਵਰਤੋ ਨਾ ਕਰਨ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਇਸ ਮੌਕੇ ਸ੍ਰੀਮਤੀ. ਮਨਮੀਤ ਕੌਰ, ਏ.ਡੀ.ਓ. (ਮਾਰਕੀਟਿੰਗ) ਨੇ ਪੀ.ਐਮ. ਕਿਸਾਨ ਸਨਮਾਨ ਨਿਧੀ ਸਕੀਮ ਸਬੰਧੀ ਜਾਣਕਾਰੀ ਦਿੱਤੀ ਗਈ।ਉਨ੍ਹਾਂ ਵੱਲੋਂ ਦੱਸਿਆ ਗਿਆ ਕਿ ਇਸ ਸਕੀਮ ਦਾ ਲਾਭ ਲੈਣ ਲਈ ਸਾਰੇ ਕਿਸਾਨਾਂ ਵੱਲੋਂ ਈ.ਕੇ.ਵਾਈ.ਸੀ ਕਰਵਾਉਣਾ ਯਕੀਨੀ ਬਣਾਇਆ ਜਾਵੇ ਅਤੇ ਜਿਹਨਾ ਕਿਸਾਨਾਂ ਦੀ ਪੀ.ਐਮ ਕਿਸਾਨ ਪੋਰਟਲ ਤੇ ਲੈਂਡ ਸੀਡਿੰਗ ਨੋ ਦੀ ਆਪਸ਼ਨ ਆ ਰਹੀ ਹੈ, ਉਹ ਆਪਣੀ ਜਮ੍ਹਾਬੰਦੀ ਅਤੇ ਅਧਾਰ ਕਾਰਡ ਦੀ ਕਾਪੀ ਬਲਾਕ ਖੇਤੀਬਾੜੀ ਦਫ਼ਤਰ ਵਿੱਚ ਜਮ੍ਹਾ ਕਰਵਾਉਣ।

ਇਸ ਕੈਂਪ ਦਾ ਪ੍ਰਬੰਧ ਸ੍ਰੀ ਸਵਰਨਜੀਤ ਸਿੰਘ, ਏ.ਟੀ.ਐਮ (ਆਤਮਾ) ਵੱਲੋਂ ਕੀਤਾ ਗਿਆ।ਇਸ ਮੌਕੇ ਕਿਸਾਨ ਮਿੱਤਰ ਅਤੇ ਵੱਡੀ ਗਿਣਤੀ ਵਿੱਚ ਕਿਸਾਨ ਹਾਜਰ ਸਨ।

 

Tags: Agriculture , Dr. Gurpreet Singh , Chief Agriculture Officer , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD