ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਜਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਸ੍ਰੀ ਬਿਕਮਰਜੀਤ ਸਿੰਘ ਸ਼ੇਰਗਿੱਲ ਵਧੀਕ ਡਿਪਟੀ ਕਮਿਸ਼ਨਰ(ਜ) ਸ੍ਰੀ ਮੁਕਤਸਰ ਸਾਹਿਬ ਦੀ ਪ੍ਰਧਾਨਗੀ ਹੇਠ ਦਫਤਰ ਡਿਪਟੀ ਕਮਿਸ਼ਨਰ ਵਿਖੇ ਹੋਈ । ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਸਕੂਲਾਂ ਅਤੇ ਕਾਲਜਾਂ ਅਤੇ ਧਾਰਮਿਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਸਿਗਰਟ ਅਤੇ ਤੰਬਾਕੂ ਦੀ ਵਿਕਰੀ ਤੇ ਪੂਰਨ ਤੌਰ ਤੇ ਰੋਕਣ ਲਈ ਅਭਿਆਨ ਚਲਾਇਆ ।
ਇਸ ਮੌਕੇ ਸ੍ਰੀ ਪੰਕਜ ਕੁਮਾਰ ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਗਿਆ ਕਿ ਮਨਿਸਟਰੀ ਆਫ ਸੋਸ਼ਲ ਜਸਟਿਸ ਐਂਡ ਇੰਮਪਾਵਰਮੈਂਟ ਭਾਰਤ ਸਰਕਾਰ ਵੱਲੋਂ ਨਸ਼ਾ ਮੁਕਤ ਭਾਰਤ ਅਭਿਆਨ ਅਧੀਨ ਪੂਰੇ ਭਾਰਤ ਵਿੱਚ 272 ਡਿਸਟ੍ਰਿਕਟ ਦੀ ਚੋਣ ਹੋਈ ਹੈ ਅਤੇ ਜਿਸ ਵਿੱਚ ਪੰਜਾਬ ਦੇ 18 ਜਿਲ੍ਹੇ ਹਨ ਅਤੇ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੀ ਇਸ ਵਿੱਚ ਸ਼ਾਮਿਲ ਹੈ।
ਇਸ ਮੁਹਿੰਮ ਤਹਿਤ ਪੁਲਿਸ ਵਿਭਾਗ, ਸਿਹਤ ਵਿਭਾਗ, ਸਿੱਖਿਆ ਵਿਭਾਗ ਅਤੇ ਸਮਾਜਿਕ ਸੁਰੱਖਿਆ ਵਿਭਾਗ ਵੱਲੋਂ ਐਨ.ਜੀ.ਉਜ਼ ਦੇ ਸਹਿਯੋਗ ਨਾਲ ਸਕੂਲਾਂ ਅਤੇ ਕਾਲਜਾਂ ਵਿੱਚ ਜਾਗਰੂਕਤਾਂ ਪ੍ਰੋਗਰਾਮ ਆਯੋਜਿਤ ਕੀਤੇ ਜਾਣੇ ਹਨ ਅਤੇ ਇਸ ਤੋਂ ਇਲਾਵਾ ਇੱਕ ਜਿਲ੍ਹਾ ਪੱਧਰੀ ਅਤੇ 2 ਬਲਾਕ ਪੱਧਰੀ ਸੈਮੀਨਾਰ ਆਯੋਜਿਤ ਕੀਤੇ ਜਾਣੇ ਹਨ। ਪੁਲਿਸ ਵਿਭਾਗ ਅਤੇ ਸਿਹਤ ਵਿਭਾਗ ਵੱਲੋਂ ਸਕੂਲਾਂ ਅਤੇ ਕਾਲਜਾਂ ਅਤੇ ਧਾਰਮਿਕ ਸੰਸਥਾਵਾਂ ਦੇ 100 ਮੀਟਰ ਦੇ ਘੇਰੇ ਅੰਦਰ ਸਿਗਰਟ/ਤੰਬਾਕੂ ਦੀ ਵਿਕਰੀ ਤੇ ਪੂਰਨ ਤੌਰ ਤੇ ਪਾਬੰਦੀ ਲਈ ਅਭਿਆਨ ਚਲਾਇਆ ਜਾਵੇਗਾ।
ਇਸ ਮੌਕੇ ਡਾ. ਭੁਪਿੰਦਰਜੀਤ ਕੌਰ, ਜਿਲ੍ਹਾ ਮੈਡੀਕਲ ਕਮਿਸ਼ਨਰ, ਸ੍ਰੀ ਪੰਕਜ ਕੁਮਾਰ, ਜਿਲ੍ਹਾ ਸਮਾਜਿਕ ਸੁਰੱਖਿਆ ਅਫਸਰ,ਸ੍ਰੀ ਦਿਨੇਸ਼ ਕੁਮਾਰ, ਇੰਨਸਪੈਕਟਰ, ਐਸ.ਐਸ.ਪੀ. ਦਫਤਰ, ਸ੍ਰੀਮਤੀ ਰਾਜਵੰਤ ਕੌਰ, ਸੀ.ਡੀ.ਪੀ.ਉ. ਗਿੱਦੜਬਾਹਾ, ਸ੍ਰੀਮਤੀ ਰਣਜੀਤ ਕੌਰ ਬੇਦੀ, ਸੀ.ਡੀ.ਪੀ.ਉ., ਲੰਬੀ,ਸ੍ਰੀਮਤੀ ਨਿਸ਼ਾ ਰਾਣੀ, ਸੁਪਰਵਾਈਜਰ,ਸ੍ਰੀ ਮੇਹਰ ਚੰਦ, ਸਟੈਨੋ, ਜਿਲ੍ਹਾ ਲੋਕ ਸੰਪਰਕ ਅਫਸਰ, ਸ੍ਰੀ ਕਪਿਲ ਸ਼ਰਮਾਂ, ਉਪ-ਜਿਲ੍ਹਾ ਸਿੱਖਿਆ ਅਫਸਰ (ਸੈ.ਸਿ.), ਡਾ. ਨਰੇਸ਼ ਪਰੂਥੀ, ਜਿਲ੍ਹਾ ਕੋਆਰਡੀਨੇਟਰ, ਐਨ.ਜੀ.ਉਜ਼., ਸ੍ਰੀ ਜਸਪ੍ਰੀਤ ਛਾਬੜਾ, ਮੁਕਤੀਸਰ ਵੈੱਲਫੇਅਰ ਕਲੱਬ,ਸ੍ਰੀ ਸਰਬਜੀਤ ਸਿੰਘ ਦਰਦੀ, ਪ੍ਰਧਾਨ, ਬਿਰਧ ਆਸ਼ਰਮ,ਸ੍ਰੀ ਬੂਟਾ ਰਾਮ ਕਮਰਾ, ਮੈਂਬਰ, ਆਸ਼ੀਰਵਾਦ ਕਲੱਬ, ਸ੍ਰੀ ਬਲਜਿੰਦਰ ਸਿੰਘ, ਸ੍ਰੀ ਮੁਨੀਸ਼ ਵਧਵਾ ਆਦਿ ਹਾਜ਼ਰ ਸਨ।