Thursday, 04 June 2026

 

 

ਖ਼ਾਸ ਖਬਰਾਂ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ ਅਜੀਤਪਾਲ ਸਿੰਘ ਕੋਹਲੀ ਵੱਲੋਂ ਲੀਲਾ ਭਵਨ ਤੋਂ ਥਾਪਰ ਚੌਂਕ ਤੱਕ 2.25 ਕਰੋੜ ਰੁਪਏ ਦੀ ਲਾਗਤ ਨਾਲ ਬਣੀ ਸੜਕ ਲੋਕਾਂ ਨੂੰ ਸਮਰਪਿਤ ਦੋ ਰੋਜ਼ਾ “ਐਡਵਾਂਸਡ ਟੈਕਨੋਲੋਜੀਕਲ ਇੰਟਰਵੈਨਸ਼ਨ ਇਨ ਸਮਾਰਟ ਫਾਰਮਿੰਗ” ਵਰਕਸ਼ਾਪ ਦਾ ਆਯੋਜਨ ਰਾਜਨੀਤਿਕ ਪਾਰਟੀਆਂ ਨੂੰ ਐਸ.ਆਈ.ਆਰ. ਦੇ ਸੋਧੇ ਹੋਏ ਸ਼ਡਿਊਲ ਬਾਰੇ ਜਾਣੂ ਕਰਵਾਇਆ ਆਊਟਸੋਰਸ ਸਿਹਤ ਵਿਭਾਗ ਮੁਲਾਜ਼ਮ ਯੂਨੀਅਨ ਪੰਜਾਬ ਜਥੇਬੰਦੀ ਵੱਲੋਂ ਡਾ. ਬਲਵੀਰ ਸਿੰਘ ਨਾਲ ਕੀਤੀ ਗਈ ਮੀਟਿੰਗ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇ : ਵਧੀਕ ਡਿਪਟੀ ਕਮਿਸ਼ਨਰ ਨਾਇਬ ਸਿੰਘ ਸੈਣੀ ਦੀ ‘ਗੋ ਗਲੋਬਲ’ ਅਪ੍ਰੋਚ ਨੂੰ ਮਿਲੀ ਨਵੀਂ ਰਫ਼ਤਾਰ ਹਿਸਾਰ ਦੇ 10 ਪਿੰਡਾਂ ਦੇ ਕਿਸਾਨ ਵਫਦ ਨੇ ਸ਼ਰੂਤੀ ਚੌਧਰੀ ਨਾਲ ਕੀਤੀ ਮੁਲਾਕਾਤ ਪ੍ਰਧਾਨ ਮੰਤਰੀ ਨੇ ਮਹਿਲਾਵਾਂ ਨੂੰ ਫੈਸਲਾ ਲੈਣ ਦੀ ਪ੍ਰਕਿਰਿਆ ਦੇ ਕੇਂਦਰ ਵਿੱਚ ਸਥਾਪਤ ਕਰਨ ਦਾ ਕੀਤਾ ਕਾਰਜ : ਨਾਇਬ ਸਿੰਘ ਸੈਣੀ ਹਰਿਆਣਾ ਵਿੱਚ 24 ਸਾਲ ਬਾਅਦ ਵੋਟਰ ਸੂਚੀਆਂ ਦੀ ਵਿਸ਼ੇਸ਼ ਗੰਭੀਰ ਪੁਨਰੀਖਣ ਪ੍ਰਕਿਰਿਆ, 15 ਜੂਨ ਤੋਂ ਸ਼ੁਰੂ ਹੋਵੇਗੀ ਘਰ-ਘਰ ਤਸਦੀਕ ਮੁਹਿੰਮ ਭਗਵੰਤ ਮਾਨ ਸਰਕਾਰ ਨੇ ‘ਮੁੱਖ ਮੰਤਰੀ ਸਿਹਤ ਯੋਜਨਾ’ ਦਾ ਕੀਤਾ ਵਿਸਥਾਰ ਸੇਵਾਮੁਕਤ ਆਈਏਐਸ ਅਧਿਕਾਰੀ ਸੰਜੇ ਗੁਪਤਾ ਨੇ ਪੀਐਸਈਆਰਸੀ ਦੇ ਚੇਅਰਪਰਸਨ ਵਜੋਂ ਅਹੁਦਾ ਸੰਭਾਲਿਆ ਮਾਨ ਸਰਕਾਰ ਵੱਲੋਂ ਸਭ ਤੋਂ ਵੱਡੀ ਸੀਵਰੇਜ ਸਫਾਈ ਮੁਹਿੰਮ ਦੀ ਸ਼ੁਰੂਆਤ ਹਰਪਾਲ ਸਿੰਘ ਚੀਮਾ ਨੇ ਮੁਲਾਜ਼ਮ ਯੂਨੀਅਨਾਂ ਨਾਲ ਉੱਚ ਪੱਧਰੀ ਮੀਟਿੰਗਾਂ ਦੀ ਕੀਤੀ ਪ੍ਰਧਾਨਗੀ, ਲੰਬਿਤ ਮਸਲਿਆਂ ਦੇ ਜਲਦੀ ਹੱਲ ਦੇ ਦਿੱਤੇ ਨਿਰਦੇਸ਼ ਐਮਆਰਐਸਏਐਫਪੀਆਈ ਦੇ ਦੋ ਕੈਡਿਟਾਂ ਨੇ ਏਐਫਸੀਏਟੀ ਵਿੱਚ ਦੇਸ਼ ਭਰ ਵਿੱਚੋਂ ਹਾਸਲ ਕੀਤਾ ਦੂਜਾ ਤੇ ਛੇਵਾਂ ਰੈਂਕ 5000 ਰੁਪਏ ਰਿਸ਼ਵਤ ਲੈਂਦਾ ਇੱਕ ਪ੍ਰਾਈਵੇਟ ਵਿਅਕਤੀ ਵਿਜੀਲੈਂਸ ਬਿਊਰੋ ਨੇ ਕੀਤਾ ਗ੍ਰਿਫਤਾਰ ਭਗਵੰਤ ਮਾਨ ਸਰਕਾਰ ਨੇ ਪ੍ਰਾਈਵੇਟ ਸਕੂਲਾਂ ਵੱਲੋਂ ਮਨਮਰਜ਼ੀ ਦੀਆਂ ਫੀਸਾਂ ਵਧਾਉਣ 'ਤੇ ਲਾਈ ਰੋਕ ਪੰਜਾਬ ਸਰਕਾਰ ਵਲੋਂ ਖਿਡਾਰੀਆਂ ਨੂੰ ਬਣਦਾ ਮਾਣ-ਸਤਿਕਾਰ ਦਿੱਤਾ ਜਾ ਰਿਹੈ : ਬਰਿੰਦਰ ਕੁਮਾਰ ਗੋਇਲ ਸਰਹੱਦ ਪਾਰੋਂ ਹਥਿਆਰਾਂ ਤੇ ਨਸ਼ਿਆਂ ਦੀ ਤਸਕਰੀ ਵਾਲੇ ਮਾਡਿਊਲ ਨਾਲ ਸਬੰਧਤ ਦੋ ਮੁਲਜ਼ਮ 2.2 ਕਿਲੋ ਹੈਰੋਇਨ ਅਤੇ 6 ਪਿਸਤੌਲਾਂ ਸਣੇ ਕਾਬੂ

 

ਜ਼ਿਲ੍ਹਾ ਪ੍ਰਸ਼ਾਸਨ, ਭਾਰਤੀ ਫੌਜ, ਬੀ.ਐਸ.ਐਫ. ਤੇ ਪੰਜਾਬ ਪੁਲੀਸ ਦੇ ਸਾਂਝੇ ਆਪਰੇਸ਼ਨ ਨੇ ਸੈਂਕੜੇ ਲੋਕਾਂ ਨੂੰ ਦਰਿਆ ਦੇ ਪਾਣੀ ਵਿੱਚੋਂ ਸੁਰੱਖਿਅਤ ਬਾਹਰ ਕੱਢਿਆ

ਡੀ.ਸੀ., ਐਸਐਸਪੀ ਦੀ ਨਿਗਰਾਨੀ ਹੇਠ ਬਚਾਅ ਟੀਮਾਂ ਸਾਰੀ ਰਾਤ ਰਹੀਆਂ ਕਾਰਜਸ਼ੀਲ

DC Ferozepur, Deputy Commissioner Ferozepur, Ferozepur, Rajesh Dhiman, Ranbir Singh Bhullar, Ferozepur, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਫ਼ਿਰੋਜ਼ਪੁਰ , 12 Jul 2023

Last updated on: Jul 12, 2023, 00:00 IST

ਬੀਤੀ ਰਾਤ ਫ਼ਿਰੋਜ਼ਪੁਰ ਦੇ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਆਈ.ਏ.ਐਸ. ਤੇ ਐਸ.ਐਸ.ਪੀ. ਸ. ਭੁਪਿੰਦਰ ਸਿੰਘ ਸਿੱਧੂ ਦੀ ਅਗਵਾਈ ਵਿੱਚ ਦਰਿਆ ਸਤਲੁਜ ਦੇ ਨਾਲ ਲੱਗਦੇ ਹੜ੍ਹ ਪ੍ਰਭਾਵਿਤ ਪਿੰਡ ਰੁਕਨੇ ਵਾਲਾ, ਨਿਹਾਲਾ ਲਵੇਰਾ, ਬੰਡਾਲਾ, ਕਾਲੇ ਕੇ, ਜੱਲੋ ਕੇ, ਧੀਰਾ ਕਾਰਾ ਤੇ ਟੱਲੀ ਗਰਾਮ ਆਦਿ ਵਿੱਚ ਜ਼ਿਲ੍ਹਾ ਪ੍ਰਸ਼ਾਸਨ, ਭਾਰਤੀ ਫੌਜ, ਬੀ.ਐਸ.ਐਫ. ਤੇ ਪੰਜਾਬ ਪੁਲੀਸ ਨੇ ਸਾਂਝਾ ਆਪਰੇਸ਼ਨ ਕਰਕੇ ਪਾਣੀ ਵਿੱਚ ਫ਼ਸੇ ਸੈਂਕੜੇ ਲੋਕਾਂ ਨੂੰ ਬਾਹਰ ਕੱਢ ਕੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾ ਕੇ ਕੀਮਤੀ ਜਾਨਾਂ ਬਚਾਈਆਂ।

ਜ਼ਿਲ੍ਹਾ ਪ੍ਰਸ਼ਾਸਨ ਤੇ ਫੌਜ ਵੱਲੋਂ ਬਚਾਅ ਕਾਰਜ ਸਾਰੀ ਰਾਤ ਵੀ ਜਾਰੀ ਰਹੇ। ਸਵੇਰ ਤੱਕ ਲੋਕਾਂ ਨੂੰ ਪਾਣੀ ਵਿੱਚੋਂ ਸੁਰੱਖਿਅਤ ਕੱਢਣ ਲਈ 10 ਮੋਟਰ ਬੋਟ ਤੋਂ ਇਲਾਵਾ ਕਿਸ਼ਤੀਆਂ ਚਲਾਈਆਂ ਗਈਆਂ। 

ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੀ ਸਾਥੀਆਂ ਸਮੇਤ ਰਾਹਤ ਕਾਰਜਾਂ ਵਿੱਚ ਜੁੱਟੇ ਹਨ। ਇਸ ਦੌਰਾਨ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਿਛਲੇ ਦਿਨਾਂ ਦੌਰਾਨ ਲਗਾਤਾਰ ਹੋਈ ਬਾਰਿਸ਼ ਨਾਲ ਸਤਲੁਜ ਦਰਿਆ ਦੇ ਪਾਣੀ ਦਾ ਪੱਧਰ ਕਾਫ਼ੀ ਵੱਧ ਜਾਣ ਨਾਲ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਸਤਲੁਜ ਨਾਲ ਲੱਗਦੇ ਨੀਵੇਂ ਪਿੰਡਾਂ ਵਿੱਚ ਪਾਣੀ ਆ ਗਿਆ। 

ਉਨ੍ਹਾਂ ਕਿਹਾ ਕਿ ਉਨ੍ਹਾਂ ਵੱਲੋਂ ਐਸ.ਐਸ.ਪੀ. ਸ. ਭੁਪਿੰਦਰ ਸਿੰਘ ਨਾਲ ਮਿਲ ਕੇ ਨਾਜ਼ੁਕ ਸਥਿਤੀ ਵਾਲੇ ਪਿੰਡਾਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ ਅਤੇ ਸਥਿਤੀ ‘ਤੇ ਨਜ਼ਰ ਰੱਖੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜਿੱਥੇ ਵੀ ਸਤਲੁਜ ਦੇ ਬੰਨ੍ਹ ਕਮਜ਼ੋਰ ਲਗ ਰਹੇ ਸੀ ਉੱਥੇ ਮਿੱਟੀ ਪਾ ਕੇ ਮਜ਼ਬੂਤ ਕੀਤੇ ਗਏ ਹਨ ਅਤੇ ਜਿਹੜੇ ਇਲਾਕਿਆਂ ਵਿੱਚ ਪਾਣੀ ਆਇਆ ਉੱਥੋਂ ਦੇ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢ ਕੇ ਰਾਹਤ ਕੇਂਦਰ ਵਿੱਚ ਪੁਚਾਇਆ ਗਿਆ ਹੈ। 

ਉਨ੍ਹਾਂ ਕਿਹਾ ਕਿ ਪੂਰੇ ਜ਼ਿਲ੍ਹੇ ਵਿੱਚ ਰਾਹਤ ਕੇਂਦਰ ਸਥਾਪਿਤ ਕੀਤੇ ਗਏ ਹਨ ਜਿੱਥੇ ਹੜ੍ਹ ਪ੍ਰਭਾਵਿਤਾਂ ਲਈ ਡਾਕਟਰੀ ਸਹਾਇਤਾ, ਲੰਗਰ, ਪੀਣ ਵਾਲਾ ਪਾਣੀ, ਬਿਸਤਰੇ ਅਤੇ ਪਸ਼ੂਆਂ ਦੇ ਚਾਰੇ ਸਮੇਤ ਹਰ ਤਰ੍ਹਾਂ ਦੀ ਸੁਵਿਧਾ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਰਾਹਤ ਵਿੱਚ ਸਥਾਨਕ ਵਿਧਾਇਕ ਸ. ਰਣਬੀਰ ਸਿੰਘ ਭੁੱਲਰ, ਇਲਾਕੇ ਦੇ ਲੋਕਾਂ, ਐਨ.ਜੀ.ਓਜ਼ ਦਾ ਪੂਰਨ ਸਹਿਯੋਗ ਮਿਲ ਰਿਹਾ ਹੈ। 

ਉਨ੍ਹਾਂ ਕਿਹਾ ਕਿ ਪਾਣੀ ਘੱਟ ਹੋਣ ਤੇ ਬਚਾਅ ਕਾਰਜਾਂ ਵਿੱਚ ਹੋਰ ਤੇਜ਼ੀ ਲਿਆਂਦੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਦਰਿਆ ਦੇ ਪਾਣੀ ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। 

ਉਨ੍ਹਾਂ ਦਰਿਆ ਦੀ ਮਾਰ ਹੇਠ ਆਉਂਦੇ ਇਲਾਕਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ, ਪਸ਼ੂਆਂ ਸਮੇਤ ਸੁਰੱਖਿਅਤ ਸਥਾਨਾਂ ਤੇ ਪਹੁੰਚਣ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ ਤੋਂ ਬਚਣ ਅਤੇ ਸਹੀ ਜਾਣਕਾਰੀ ਤੇ ਮਦਦ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਅਤੇ ਤਹਿਸੀਲ ਪੱਧਰ ਦੇ ਜਾਰੀ ਕੀਤੇ ਵਲੱਡ ਕੰਟਰੋਲ ਸਹਾਇਤਾ ਨੰਬਰਾਂ ‘ਤੇ ਸੰਪਰਕ ਕਰਨ।

ਐਸ.ਐਸ.ਪੀ. ਸ. ਭੁਪਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਪੁਲੀਸ ਵੱਲੋਂ ਅਸੁਰੱਖਿਅਤ ਘਰਾਂ ਦੀ ਸ਼ਨਾਖ਼ਤ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਣੀ ਦੀ ਮਾਰ ਹੇਠ ਆਏ ਘਰਾਂ ਵਿੱਚੋਂ ਲਗਾਤਾਰ ਮੋਟਰਬੋਟ ਰਾਹੀਂ ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਿਆ ਜਾ ਰਿਹਾ ਹੈ ਤੇ ਹੁਣ ਤੱਕ ਸੈਂਕੜੇ ਲੋਕ ਬਾਹਰ ਆ ਚੁੱਕੇ ਹਨ ਅਤੇ ਬਚਾਅ ਕਾਰਜ ਲਗਾਤਾਰ ਜਾਰੀ ਹਨ। ਉਨ੍ਹਾਂ ਕਿਹਾ ਕਿ ਬੀਮਾਰਾਂ, ਬਜ਼ੁਰਗਾਂ, ਬੱਚਿਆਂ ਅਤੇ ਗਰਭਵਤੀ ਔਰਤਾਂ ਨੂੰ ਪਹਿਲ ਦੇ ਆਧਾਰ ‘ਤੇ ਸੁਰੱਖਿਅਤ ਥਾਵਾਂ ‘ਤੇ ਪਹੁੰਚਾਇਆ ਗਿਆ ਹੈ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਕੁਮਾਰ, ਐਸ.ਡੀ.ਐਮ. ਸ. ਗਗਨਦੀਪ ਸਿੰਘ, ਚੇਅਰਮੈਨ ਬਲਰਾਜ ਸਿੰਘ ਕਟੋਰਾ, ਤਹਿਸੀਲਦਾਰ ਫ਼ਿਰੋਜ਼ਪੁਰ ਸੁਖਬੀਰ ਕੌਰ, ਸਿਵਲ ਸਰਜਨ ਸ੍ਰੀ ਰਾਜਿੰਦਰ ਪਾਲ, ਨਾਇਬ ਤਹਿਸੀਲਦਾਰ ਸ੍ਰੀ ਰਾਕੇਸ਼ ਅਗਰਵਾਲ  ਤੋਂ ਇਲਾਵਾ ਭਾਰਤੀ ਫੌਜ ਦੇ ਉੱਚ ਅਧਿਕਾਰੀ ਵੀ ਹਾਜ਼ਰ ਸਨ।

 

Tags: DC Ferozepur , Deputy Commissioner Ferozepur , Ferozepur , Rajesh Dhiman , Ranbir Singh Bhullar , Ferozepur , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD