Wednesday, 22 July 2026

 

 

ਖ਼ਾਸ ਖਬਰਾਂ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਪਿੰਡ ਢੱਡੇ ਫਤਹਿ ਸਿੰਘ ਵਿਖੇ ਸਿੰਚਾਈ ਟਿਊਬਵੈੱਲ ਦੇ ਕੰਮ ਦੀ ਸ਼ੁਰੂਆਤ ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹੀਨਾਵਾਰ 12 ਲੱਖ ਮੀਟ੍ਰਿਕ ਟਨ ਅਨਾਜ ਦੀ ਚੁਕਾਈ 'ਤੇ ਜ਼ੋਰ ਐਮ.ਐਲ.ਏ. ਕੁਲਜੀਤ ਸਿੰਘ ਰੰਧਾਵਾ ਵੱਲੋਂ ਦੋ ਆਂਗਣਵਾੜੀ ਵਰਕਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ

 

ਵਿਸ਼ਵ ਆਬਾਦੀ ਦਿਵਸ ਮੌਕੇ ਪਰਿਵਾਰ ਨਿਯੋਜਨ ਬਾਰੇ ਕੀਤਾ ਜਾਗਰੂਕ

Health, Dr. Ashwani Kumar, Civil Surgeon Mansa, Mansa, World Population Day

Web Admin

Web Admin

5 Dariya News

ਮਾਨਸਾ , 12 Jul 2023

Last updated on: Jul 12, 2023, 00:00 IST

ਸਿਹਤ ਵਿਭਾਗ ਵੱਲੋਂ ਪਰਿਵਾਰ ਨਿਯੋਜਨ ਸਬੰਧੀ ਵਿਸ਼ੇਸ਼ ਪੰਦਰਵਾੜੇ ਤਹਿਤ ਸਿਵਲ ਸਰਜਨ ਡਾ.ਅਸਵਨੀ ਕੁਮਾਰ ਦੇ ਦਿਸ਼ਾ ਨਿਰਦੇਸ਼ਾ ਅਤੇ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਹਰਦੀਪ ਸ਼ਰਮਾ ਦੀ ਅਗਵਾਈ ਹੇਠ ਪਿੰਡ ਲੱਲੁਆਣਾ ਵਿਖੇ ‘ਵਿਸ਼ਵ ਆਬਾਦੀ ਦਿਵਸ’ ਮਨਾਇਆ ਗਿਆ। ਇਸ ਮੌਕੇ ਜ਼ਿਲ੍ਹਾ ਸਮੂਹ ਸਿਖਿਆ ਅਤੇ ਸੂਚਨਾ ਅਫਸਰ ਵਿਜੈ ਕੁਮਾਰ ਨੇ ਦੱਸਿਆ ਕਿ ਭਾਰਤ ਆਬਾਦੀ ਦੇ ਹਿਸਾਬ ਨਾਲ ਦੁਨੀਆ ਵਿੱਚ ਪਹਿਲੇ ਨੰਬਰ ’ਤੇ ਹੈ। 

ਆਬਾਦੀ ਵਿਚ ਜ਼ਿਆਦਾ ਵਾਧਾ ਗਰੀਬੀ, ਭੁੱਖਮਰੀ, ਅਨਪੜਤਾ, ਬੇਰੁਜਗਾਰੀ ਵਰਗੀਆਂ ਸਮੱਸਿਆਵਾਂ ਪੈਦਾ ਕਰਦਾ  ਹੈ । ਇਸ ਸਮੇਂ ਚੀਨ ਦੀ ਆਬਾਦੀ 1.425 ਬਿਲੀਅਨ ਨੂੰ ਪਛਾੜ ਕੇ ਭਾਰਤ ਪਹਿਲੇ ਨੰਬਰ ’ਤੇ 1.428 ਬਿਲੀਅਨ ਆਬਾਦੀ ਵਾਲਾ ਦੇਸ਼ ਬਣ ਗਿਆ ਹੈ।  

ਉਨ੍ਹਾਂ ਕਿਹਾ ਕਿ ਵਿਸ਼ਵ ਆਬਾਦੀ ਦਿਵਸ ਨੂੰ ਮਨਾਉਣ ਦਾ ਮੁੱਖ ਉਦੇਸ਼ ਆਮ ਲੋਕਾਂ ਨੂੰ ਵਧ ਰਹੀ ਅਬਾਦੀ ਦੇ ਮਾੜੇ ਪ੍ਰਭਾਵਾ ਬਾਰੇ ਜਾਣੂ ਕਰਵਾਉਣਾ ਹੈ। ਵਿਭਾਗ ਵੱਲੋਂ ਇਸ ਦੇ ਲਈ ਇਕ ਵਿਸ਼ੇਸ਼ ਜਾਗਰੂਕਤਾ ਪੰਦਰਵਾੜਾ 11ਜੁਲਾਈ ਤੋਂ 24 ਜੁਲਾਈ ਤੱਕ ਮਨਾਇਆ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ 11 ਜੁਲਾਈ ਤੋਂ 24 ਜੁਲਾਈ ਤੱਕ ਔਰਤ ਨਲਬੰਦੀ ਤੇ ਪੁਰਸ਼ ਨਸਬੰਦੀ ਦੇ ਆਪ੍ਰੇਸ਼ਨ ਕੀਤੇ ਜਾਣਗੇ। ਉਨ੍ਹਾਂ ‘ਛੋਟਾ ਪਰਿਵਾਰ, ਸੁਖੀ ਪਰਿਵਾਰ’ ਬਾਰੇ ਜਾਣਕਾਰੀ ਸਾਂਝੀ ਕਰਦਿਆ ਦੱਸਿਆ ਕਿ ਯੋਗ ਜੋੜਿਆਂ ਨੂੰ ਵਿਆਹ ਤੋਂ 2 ਸਾਲ ਬਾਅਦ ਤੱਕ ਪਹਿਲਾਂ ਬੱਚਾ ਅਤੇ 2 ਬੱਚਿਆਂ ਵਿਚਕਾਰ ਤਿੰਨ ਸਾਲ ਦਾ ਫਰਕ ਰੱਖਣ ਬਾਰੇ ਸਿਹਤ ਕਰਮਚਾਰੀਆਂ, ਆਸ਼ਾ ਵੱਲੋਂ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। 

ਉਨ੍ਹਾਂ ਦੱਸਿਆ ਕਿ ਡਲਿਵਰੀ ਤੋਂ ਤੁਰੰਤ ਬਾਅਦ ਪੀ.ਪੀ.ਆਈ.ਓ.ਸੀ ਡੀ ਰੱਖਣ ਲਈ ਆਸ਼ਾ ਵਰਕਰਾਂ ਵੱਲੋਂ ਗਰਭਵਤੀ ਔਰਤ ਅਤੇ ਉਸਦੇ ਪਰਿਵਾਰ ਨੂੰ ਪਹਿਲਾ ਹੀ ਪ੍ਰੇਰਿਤ ਕੀਤਾ ਜਾਵੇਗਾ ਤਾਂ ਜੋ ਪਰਿਵਾਰ ਨਿਯੋਜਨ ਦਾ ਟੀਚਾ ਪੂਰਾ ਹੋ ਸਕੇ। ਉਪ ਸਮੂਹ ਸਿੱਖਿਆ ਅਤੇ ਸੂਚਨਾ ਅਫਸਰ, ਦਰਸ਼ਨ ਸਿੰਘ ਨੇ ਦੱਸਿਆ ਕਿ ਇਸ ਵਾਰ ਇਹ ਪੰਦਰਵਾੜਾ ਆਜਾਦੀ ਦੇ ਅੰਮ੍ਰਿਤ ਮਹੋੳਤਸਵ ਵਿੱਚ ‘ਅਸੀ ਲਈਏ ਇਹ ਸੰਕਲਪ , ਪਰਿਵਾਰ ਨਿਯੋਜਨ ਨੂੰ ਬਣਾਵਾਂਗੇ ਖੁਸ਼ੀਆਂ ਦਾ ਵਿਕਲਪ’ ਥੀਮ ਅਧੀਨ ਪਿੰਡ ਪੱਧਰ ’ਤੇ ਮਨਾਇਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ 27 ਜੂਨ ਤੋਂ 10 ਜੁਲਾਈ ਤੱਕ ਲੋਕਾਂ ਨੂੰ ਪਰਿਵਾਰ ਨਿਯੋਜਨ ਲਈ ਸਥਾਈ ਤੇ ਅਸਥਾਈ ਨਿਯੋਜਨ ਦੇ ਤਰੀਕਿਆਂ ਬਾਰੇ ਜਾਗਰੂਕ ਕੀਤਾ ਗਿਆ। ਇਸ ਮੋਕੇ ਦੀਪ ਭੱਟੀ ਸੁਪਰਵਾਈਜ਼ਰ ਮਗਨਰੇਗਾ ਤੋ ਇਲਾਵਾ ਪਿੰੰਡ ਦੇ ਲੋਕ, ਸਿਹਤ ਵਿਭਾਗ ਅਧਿਕਾਰੀ  ਮੌਜੂਦ ਸਨ।

 

Tags: Health , Dr. Ashwani Kumar , Civil Surgeon Mansa , Mansa , World Population Day

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD