Wednesday, 22 July 2026

 

 

ਖ਼ਾਸ ਖਬਰਾਂ ਹਰਿਆਣਾ ਦੇ ਰਾਜਪਾਲ ਨੇ ਸਪੋਰਟਸ ਇਨਫ੍ਰਾਸਟ੍ਰਕਚਰ ਦੀ ਸਮੀਖਿਆ ਕੀਤੀ ਮੋਦੀ ਸਰਕਾਰ ਦੀ ਬੇਰਹਿਮੀ ਦੇ ਸ਼ਿਕਾਰ ਹੋਏ ਵਿਦਿਆਰਥੀਆਂ ਨਾਲ ਖੜ੍ਹੀ ਹੈ ਆਮ ਆਦਮੀ ਪਾਰਟੀ - ਅਰਵਿੰਦ ਕੇਜਰੀਵਾਲ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ

 

ਚੂੜੀਵਾਲਾ ਅਤੇ ਡੰਗਰਖੇੜਾ ਵਿੱਚ ਲੋਕਾਂ ਨੂੰ ਡੇਂਗੂ ਸਬੰਧੀ ਕੀਤਾ ਜਾਗਰੂਕ

Health, Dr. Vikas Gandhi, Senior Medical Officer, SMO Fazilka, Fazilka

Web Admin

Web Admin

5 Dariya News

ਫਾਜ਼ਿਲਕਾ , 12 Jul 2023

Last updated on: Jul 12, 2023, 00:00 IST

ਸਿਵਲ ਸਰਜਨ ਫਾਜ਼ਿਲਕਾ ਡਾ: ਸਤੀਸ਼ ਗੋਇਲ ਅਤੇ ਸਹਾਇਕ ਸਿਵਲ ਸਰਜਨ ਡਾ: ਬਬੀਤਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਅਤੇ ਜ਼ਿਲ੍ਹਾ ਐਪੀਡੀਮੋਲੋਜਿਸਟ ਡਾ: ਰੋਹਿਤ ਗੋਇਲ ਅਤੇ ਸੀ.ਐਚ.ਸੀ ਖੂਈਖੇੜਾ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ: ਵਿਕਾਸ ਗਾਂਧੀ ਦੀ ਅਗਵਾਈ 'ਚ ਸਿਹਤ ਵਿਭਾਗ ਵੱਲੋਂ ਲੋਕਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ । ਇਸ ਤਹਿਤ ਅੱਜ ਸੀ.ਐਚ.ਸੀ ਖੂਈਖੇੜਾ ਅਧੀਨ ਪੈਂਦੇ ਪਿੰਡ ਚੂੜੀਵਾਲਾ ਧੰਨਾ ਅਤੇ ਡੰਗਰਖੇੜਾ ਵਿਖੇ ਜਾਗਰੂਕਤਾ ਕੈਂਪ ਲਗਾਇਆ ਗਿਆ।

ਇਸ ਮੌਕੇ ਸਿਹਤ ਸੁਪਰਵਾਈਜ਼ਰ ਲਖਵਿੰਦਰ ਸਿੰਘ ਅਤੇ ਰਵਿੰਦਰ ਸਿੰਘ ਨੇ ਡੇਂਗੂ ਦੀ ਬਿਮਾਰੀ ਸਬੰਧੀ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਡੇਂਗੂ ਤੋਂ ਬਚਣ ਲਈ ਆਪਣੇ ਘਰਾਂ ਅਤੇ ਘਰਾਂ ਦੇ ਆਲੇ-ਦੁਆਲੇ ਰੱਖੇ ਖਾਲੀ ਬਰਤਨਾਂ ਵਿਚ ਸਾਫ਼ ਪਾਣੀ ਜ਼ਿਆਦਾ ਦੇਰ ਤੱਕ ਖੜ੍ਹਾ ਨਾ ਰਹਿਣ ਦਿਓ ਕਿਉਂਕਿ ਡੇਂਗੂ ਦਾ ਮੱਛਰ ਪੈਦਾ ਹੁੰਦਾ ਹੈ । ਇਹ ਮੱਛਰ ਗੰਦੇ ਪਾਣੀ 'ਚ ਨਹੀ ਬਲਕਿ ਸਾਫ ਪਾਣੀ ਚ ਪ੍ਰਜਨਨ ਹੁੰਦਾ ਹੈ ਅਤੇ ਦਿਨ ਦੇ ਸਮੇਂ ਕੱਟਦਾ ਹੈ।

ਉਨ੍ਹਾਂ ਦੱਸਿਆ ਕਿ ਸਿਰ ਦਰਦ ਅਤੇ ਤੇਜ਼ ਬੁਖਾਰ ਹੋਣ ਦੀ ਸੂਰਤ ਵਿੱਚ ਤੁਰੰਤ ਨਜ਼ਦੀਕੀ ਸਿਹਤ ਕੇਂਦਰ ਵਿੱਚ ਜਾ ਕੇ ਡਾਕਟਰ ਦੀ ਸਲਾਹ ਲਓ। ਰੋਜ਼ਾਨਾ ਸਿਹਤ ਕਰਮਚਾਰੀ ਪਿੰਡਾਂ ਵਿੱਚ ਘਰ-ਘਰ ਜਾ ਕੇ ਫਰਿੱਜਾਂ, ਬਰਤਨਾਂ ਆਦਿ ਵਿੱਚ ਖੜ੍ਹੇ ਪਾਣੀ ਦੀ ਜਾਂਚ ਕਰ ਰਹੇ ਹਨ। 

ਤਾਂ ਜੋ ਡੇਂਗੂ ਦੀ ਕਰੋਪੀ ਨੂੰ ਉਥੇ ਹੀ ਨਸ਼ਟ ਕੀਤਾ ਜਾ ਸਕੇ। ਵਿਭਾਗ ਵੱਲੋਂ ਹਫ਼ਤੇ ਦੇ ਹਰ ਸ਼ੁੱਕਰਵਾਰ ਨੂੰ ਡਰਾਈ ਡੇਅ ਵੀ ਮਨਾਇਆ ਜਾਂਦਾ ਹੈ। ਇਸ ਦਿਨ ਘਰਾਂ ਵਿੱਚ ਰੱਖੇ ਕੂਲਰਾਂ, ਬਰਤਨਾਂ ਅਤੇ ਫਰਿੱਜਾਂ ਦੀਆਂ ਟਰੇਆਂ ਨੂੰ ਹਫ਼ਤੇ ਵਿੱਚ ਇੱਕ ਵਾਰ ਜ਼ਰੂਰ ਸਾਫ਼ ਕਰੋ, ਅਜਿਹੀਆਂ ਸਾਵਧਾਨੀਆਂ ਵਰਤ ਕੇ ਹੀ ਅਸੀਂ ਡੇਂਗੂ ਤੋਂ ਬਚ ਸਕਦੇ ਹਾਂ।

ਇਸ ਮੌਕੇ ਹੈਲਥ ਸੁਪਰਵਾਈਜ਼ਰ ਲਖਵਿੰਦਰ ਸਿੰਘ, ਰਵਿੰਦਰ ਸਿੰਘ, ਹੈਲਥ ਵਰਕਰ ਰਜਿੰਦਰ ਕੁਮਾਰ, ਗੰਗਾਰਾਮ, ਸੀਐਚਓ ਪ੍ਰਵੀਨ ਰਾਏ, ਨੇਤ ਰਾਮ, ਏਐਨਐਮ ਰਾਜਦੀਪ ਕੌਰ, ਕਰਮਜੀਤ ਕੌਰ, ਸਮੂਹ ਆਸ਼ਾ ਵਰਕਰ ਅਤੇ ਹੋਰ ਪਿੰਡ ਵਾਸੀ ਵੀ ਹਾਜ਼ਰ ਸਨ।

 

Tags: Health , Dr. Vikas Gandhi , Senior Medical Officer , SMO Fazilka , Fazilka

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD