Friday, 05 June 2026

 

 

ਖ਼ਾਸ ਖਬਰਾਂ 144 ਸਾਲਾਂ ਦੌਰਾਨ ਕਿਸੇ ਸਰਕਾਰ ਨੇ ਨਹਿਰਾਂ ਚੋਂ ਪਾਣੀ ਨਹੀਂ ਲੈਣ ਦਿੱਤਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਬਣੇ ਕਿਸਾਨਾਂ ਦੇ ਮਸੀਹਾ : ਮਨਵਿੰਦਰ ਸਿੰਘ ਗਿਆਸਪੁਰਾ ਤਰੁਨਪ੍ਰੀਤ ਸਿੰਘ ਸੌਂਦ, ਹਰਦੀਪ ਸਿੰਘ ਮੁੰਡੀਆਂ ਅਤੇ ਵਿਧਾਇਕਾਂ ਦੀ ਮੌਜੂਦਗੀ ਵਿੱਚ ਜਗਰੂਪ ਸਿੰਘ ਸੇਹ ਨੇ ਸੰਭਾਲਿਆ ਜ਼ਿਲ੍ਹਾ ਪ੍ਰੀਸ਼ਦ ਲੁਧਿਆਣਾ ਦੇ ਚੇਅਰਮੈਨ ਦਾ ਅਹੁਦਾ ਹਿਮਾਂਸ਼ੂ ਜੈਨ ਨੇ ਲੁਧਿਆਣਾ ਵਿੱਚ ਐਸ.ਆਈ.ਆਰ. ਗਤੀਵਿਧੀਆਂ ਦੇ ਸੁਚਾਰੂ ਸੰਚਾਲਨ ਲਈ ਜ਼ਿਲ੍ਹਾ ਪੱਧਰੀ ਨੋਡਲ ਅਫ਼ਸਰਾਂ ਅਤੇ ਸਹਾਇਕ ਨੋਡਲ ਅਫ਼ਸਰਾਂ ਨਾਲ ਕੀਤੀ ਮੀਟਿੰਗ ਡਾ ਬਲਬੀਰ ਸਿੰਘ ਨੇ ਛੋਟੀ ਮਸਜਿਦ ਨੇੜੇ 20 ਲੱਖ ਦੀ ਲਾਗਤ ਨਾਲ ਕਰਵਾਈ ਪ੍ਰੋਜੈਕਟ ਦੀ ਸ਼ੁਰੂਆਤ ਸਮਾਜ ਦਾ ਹਰ ਵਰਗ ਨਸ਼ਿਆਂ ਦੇ ਖਾਤਮੇ ਲਈ ਆਪਣਾ ਯੋਗਦਾਨ ਪਾਵੇ : ਅਮਨ ਅਰੋੜਾ ਹਰਪਾਲ ਸਿੰਘ ਚੀਮਾ ਵੱਲੋਂ ਮੁਲਾਜ਼ਮ ਯੂਨੀਅਨਾਂ ਨਾਲ ਮੁਲਾਕਾਤ ਸ਼ਿਮਲਾ ਪਹਾੜੀ ਚੌਕ ਦੀ ਸਾਲਾਂ ਪੁਰਾਣੀ ਪਾਣੀ ਭਰਨ ਦੀ ਸਮੱਸਿਆ ਦਾ ਹੱਲ ਪੰਜਾਬ ਪੁਲਿਸ ਵੱਲੋਂ ਵੱਡੀ ਅੱਤਵਾਦੀ ਸਾਜਿਸ਼ ਨਾਕਾਮ ਰੋਟਰੀ ਕਲੱਬ ਰੋਪੜ ਸੈਂਟਰਲ ਦੇ ਡਿਸਟਰਿਕਟ ਗਵਰਨਰ ਰਵੀ ਪ੍ਰਕਾਸ਼ ਵੱਲੋਂ ਅਧਿਕਾਰਤ ਦੌਰਾ ਕੀਤਾ ਗਿਆ ਪੰਜਾਬ ਸਰਕਾਰ ਦੀ ਅਗਵਾਈ ਵਿਚ ਨੌਜਵਾਨਾਂ ਲਈ ਰੋਜ਼ਗਾਰ ਦੇ ਨਵੇਂ ਰਾਹ ਖੋਲ੍ਹੇਗਾ ਜ਼ਿਲ੍ਹਾ ਪ੍ਰਸ਼ਾਸਨ : ਡਾ. ਹਿਮਾਂਸ਼ੂ ਅਗਰਵਾਲ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਮਜ਼ਬੂਤ ਕਰਨ ਲਈ ਅੰਮ੍ਰਿਤਸਰ ਕੇਂਦਰੀ ਵਿੱਚ ਅਹਿਮ ਮੀਟਿੰਗ ਆਯੋਜਿਤ ਨਸ਼ਿਆਂ ਦੇ ਜੜੋਂ ਖਾਤਮੇ ਲਈ ਵਿਲੇਜ ਅਤੇ ਵਾਰਡ ਡਿਫੈਂਸ ਕਮੇਟੀਆਂ ਪੁਲਿਸ ਤੇ ਸਿਵਲ ਪ੍ਰਸ਼ਾਸ਼ਨ ਨਾਲ ਮਿਲਕੇ ਨਿਭਾਉਣ ਅਹਿਮ ਭੂਮਿਕਾ : ਲਖਵੀਰ ਸਿੰਘ ਰਾਏ ਡਾ. ਸੋਨਾ ਥਿੰਦ ਵੱਲੋਂ ਸਪੈਸ਼ਲ ਇੰਟੈਂਸਿਵ ਰਵੀਜਨ ਦੇ ਰਿਵਾਈਜਡ ਸ਼ਡਿਊਲ ਤੋਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਕਰਵਾਇਆ ਜਾਣੂ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ : ਮੋਗਾ ਵਿੱਚ ਲੋਕਾਂ ਹੁਣ ਤੱਕ 8.61 ਕਰੋੜ ਰੁਪੈ ਤੋਂ ਵਧੇਰੇ ਦਾ ਕਰਵਾਇਆ ਮੁਫਤ ਇਲਾਜ ਐਡਵੋਕੈਟ ਅਮਰਪਾਲ ਸਿੰਘ ਨੇ ਪਿੰਡ ਚਾਚੋਕੇ ਵਿੱਖੇ ਪਿੰਡ ਦੇ ਵਿਕਾਸ ਕਾਰਜਾਂ ਅਤੇ ਲੋਕ ਭਲਾਈ ਦੇ ਮੁੱਦਿਆਂ ਸਬੰਧੀ ਪਿੰਡ ਵਾਸੀਆਂ ਨਾਲ ਕੀਤੀ ਮੀਟਿੰਗ ਅਮਨ ਅਰੋੜਾ ਦੇ ਯਤਨਾਂ ਸਦਕਾ ਪਿੰਡ ਅਕਬਰਪੁਰ ਦੀ 789 ਏਕੜ ਜ਼ਮੀਨ ਨੂੰ ਅਜ਼ਾਦੀ ਤੋਂ ਬਾਅਦ ਪਹਿਲੀ ਵਾਰ ਮਿਲੇਗਾ ਨਹਿਰੀ ਪਾਣੀ ਸ੍ਰੀ ਆਨੰਦਪੁਰ ਸਾਹਿਬ ਹੈਰੀਟੇਜ ਸਟਰੀਟ ਪ੍ਰਾਜੈਕਟ ਨੂੰ ਪ੍ਰਵਾਨਗੀ, ਕਿਲ੍ਹਾ ਸ੍ਰੀ ਅਨੰਦਗੜ੍ਹ ਸਾਹਿਬ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅਤੇ ਇਤਿਹਾਸਕ ਗੁਰਦੁਆਰਿਆਂ ਨੂੰ ਜੋੜੇਗੀ ਹੈਰੀਟੇਜ ਸਟਰੀਟ : ਭਗਵੰਤ ਸਿੰਘ ਮਾਨ ਪੰਜਾਬ ਪੁਲਿਸ ਦੀ ਲੋਕ-ਕੇਂਦਰਿਤ ਪੁਲਿਸਿੰਗ ਨਾਲ ਲੋਕਾਂ ਦਾ ਭਰੋਸਾ ਹੋਇਆ ਮਜ਼ਬੂਤ, ਉਦਯੋਗ ਅਤੇ ਨਿਵੇਸ਼ ਲਈ ਬਣਿਆ ਸੁਰੱਖਿਅਤ ਮਾਹੌਲ ਵਪਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਦਾ ਨਾਲੋ ਨਾਲ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ਹੜ੍ਹ ਸੁਰੱਖਿਆ ਕਾਰਜ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਉਣ ਦੀ ਹਦਾਇਤ ਸੀਨੀਅਰ ਸਿਟੀਜ਼ਨਾਂ ਦੇ ਕੰਮ ਪਹਿਲ ਦੇ ਆਧਾਰ ਤੇ ਕੀਤੇ ਜਾਣ : ਡਾ.ਸੋਨਾ ਥਿੰਦ

 

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਕਿਸਾਨਾਂ ਨੂੰ ਡੇਅਰੀ ਫਾਰਮਿੰਗ ਬਾਰੇ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ: ਗੁਰਮੀਤ ਸਿੰਘ ਖੁੱਡੀਆਂ

ਸਿਖਲਾਈ ਦੌਰਾਨ ਵਜ਼ੀਫ਼ੇ ਵਜੋਂ 350 ਰੁਪਏ ਪ੍ਰਤੀ ਦਿਨ ਦਿੱਤੇ ਜਾਣਗੇ

Gurmeet Khudian, Gurmeet Singh Khudian, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਚੰਡੀਗੜ੍ਹ , 12 Jul 2023

Last updated on: Jul 12, 2023, 00:00 IST

ਅਨੁਸੂਚਿਤ ਜਾਤੀ (ਐਸ.ਸੀ.) ਵਰਗ ਨਾਲ ਸਬੰਧਤ ਕਿਸਾਨਾਂ ਦੀ ਆਮਦਨ ਦੇ ਸਰੋਤਾਂ ਵਿੱਚ ਵਾਧਾ ਕਰਨ ਅਤੇ ਉਨ੍ਹਾਂ ਨੂੰ ਡੇਅਰੀ ਫਾਰਮਿੰਗ ਦਾ ਧੰਦਾ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਉਮੀਦਵਾਰਾਂ ਨੂੰ ਡੇਅਰੀ ਫਾਰਮਿੰਗ ਬਾਰੇ ਮੁਫ਼ਤ ਸਿਖਲਾਈ ਦੇਣ ਦਾ ਫ਼ੈਸਲਾ ਕੀਤਾ ਗਿਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਡੇਅਰੀ ਵਿਕਾਸ ਬੋਰਡ ਵੱਲੋਂ ਅਨੁਸੂਚਿਤ ਜਾਤੀ ਕਿਸਾਨਾਂ ਨੂੰ ਮੁਫ਼ਤ ਡੇਅਰੀ ਸਿਖਲਾਈ ਦੇਣ ਤੋਂ ਇਲਾਵਾ ਸਿਖਲਾਈ ਦੌਰਾਨ 350 ਰੁਪਏ ਪ੍ਰਤੀ ਦਿਨ ਵਜ਼ੀਫ਼ਾ ਵੀ ਦਿੱਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਸਿਖਲਾਈ ਦੌਰਾਨ ਉਮੀਦਵਾਰਾਂ ਨੂੰ ਦੁਧਾਰੂ ਪਸ਼ੂਆਂ ਦੀ ਖਰੀਦ ਅਤੇ ਸਾਂਭ-ਸੰਭਾਲ, ਨਸਲ ਸੁਧਾਰ, ਦੁੱਧ ਤੋਂ ਉਤਪਾਦ ਬਣਾਉਣ, ਪਸ਼ੂਆਂ ਨੂੰ ਮੌਸਮੀ ਬਿਮਾਰੀਆਂ ਤੋਂ ਬਚਾਉਣ, ਪਸ਼ੂਆਂ ਲਈ ਖੁਰਾਕ ਘਰ ਵਿੱਚ ਤਿਆਰ ਕਰਨ ਅਤੇ ਸਾਲ ਭਰ ਹਰਾ ਚਾਰਾ ਉਗਾਉਣ ਆਦਿ ਬਾਰੇ ਸਿਖਲਾਈ ਦਿੱਤੀ ਜਾਵੇਗੀ।

ਸ. ਗੁਰਮੀਤ ਸਿੰਘ ਖੁੱਡੀਆਂ ਨੇ ਦੱਸਿਆ ਕਿ ਇਹ ਸਿਖਲਾਈ ਚਤਾਮਲੀ (ਰੂਪਨਗਰ), ਬੀਜਾ (ਲੁਧਿਆਣਾ), ਫਗਵਾੜਾ (ਕਪੂਰਥਲਾ), ਸਰਦੂਲਗੜ੍ਹ (ਮਾਨਸਾ), ਵੇਰਕਾ (ਅੰਮ੍ਰਿਤਸਰ), ਗਿੱਲ (ਮੋਗਾ), ਅਬੁਲ ਖੁਰਾਣਾ (ਸ੍ਰੀ ਮੁਕਤਸਰ ਸਾਹਿਬ), ਤਰਨ ਤਾਰਨ ਅਤੇ ਸੰਗਰੂਰ ਵਿਖੇ ਸਥਿਤ 9 ਸਿਖਲਾਈ ਕੇਂਦਰਾਂ ਵਿੱਚ ਦਿੱਤੀ ਜਾਵੇਗੀ। ਇਸ ਸਕੀਮ ਤਹਿਤ ਤਿੰਨ ਬੈਚਾਂ ਵਿੱਚ ਸਿਖਲਾਈ ਦਿੱਤੀ ਜਾਵੇਗੀ। 

ਪਹਿਲੇ ਬੈਚ ਤਹਿਤ ਸਿਖਲਾਈ 24 ਜੁਲਾਈ ਤੋਂ 4 ਅਗਸਤ, 2023 ਤੱਕ ਹੋਵੇਗੀ ਅਤੇ ਇਸ ਸਬੰਧੀ ਕਾਊਂਸਲਿੰਗ 17 ਜੁਲਾਈ ਨੂੰ ਹੋਵੇਗੀ। ਦੂਜਾ ਬੈਚ 25 ਸਤੰਬਰ ਤੋਂ 6 ਅਕਤੂਬਰ, 2023 ਤੱਕ ਹੋਵੇਗਾ ਅਤੇ ਕਾਊਂਸਲਿੰਗ 18 ਸਤੰਬਰ ਨੂੰ ਹੋਵੇਗੀ। ਤੀਜਾ ਬੈਚ 28 ਨਵੰਬਰ ਤੋਂ 8 ਦਸੰਬਰ, 2023 ਤੱਕ ਹੋਵੇਗਾ ਅਤੇ ਇਸ ਲਈ ਕਾਊਂਸਲਿੰਗ 20 ਨਵੰਬਰ ਨੂੰ ਹੋਵੇਗੀ।

ਇਸ ਸਿਖਲਾਈ ਪ੍ਰੋਗਰਾਮ ਦੀ ਯੋਗਤਾ ਦੇ ਮਾਪਦੰਡਾਂ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ 18 ਤੋਂ 50 ਸਾਲ ਤੱਕ ਉਮਰ ਦੇ ਉਮੀਦਵਾਰ (ਪੁਰਸ਼ ਅਤੇ ਵਿਆਹੁਤਾ ਮਹਿਲਾ) ਸਿਖਲਾਈ ਲਈ ਅਪਲਾਈ ਕਰ ਸਕਦੇ ਹਨ ਅਤੇ ਉਨ੍ਹਾਂ ਦਾ ਦਿਹਾਤੀ ਖੇਤਰਾਂ ਨਾਲ ਸਬੰਧਤ ਹੋਣ ਤੋਂ ਇਲਾਵਾ 5ਵੀਂ ਪਾਸ ਹੋਣਾ ਲਾਜ਼ਮੀ ਹੈ। ਉਨ੍ਹਾਂ ਨੂੰ ਇੱਕ ਰੋਜ਼ਾ ਐਕਸਪੋਜ਼ਰ ਵਿਜ਼ਿਟ ਅਤੇ ਸਿਖਲਾਈ ਕਿੱਟ ਵੀ ਪ੍ਰਦਾਨ ਕੀਤੀ ਜਾਵੇਗੀ।

ਉਨ੍ਹਾਂ ਨੇ ਯੋਗ ਲਾਭਪਾਤਰੀਆਂ ਨੂੰ ਆਪਣੇ ਨਜ਼ਦੀਕੀ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਦਫ਼ਤਰ ਨਾਲ ਸੰਪਰਕ ਕਰਨ ਲਈ ਕਿਹਾ। ਵਧੇਰੇ ਜਾਣਕਾਰੀ ਲਈ, ਇਛੁੱਕ ਉਮੀਦਵਾਰ ਡੇਅਰੀ ਵਿਕਾਸ ਵਿਭਾਗ, ਪੰਜਾਬ ਦੇ ਫ਼ੋਨ ਨੰਬਰ 0172-5027285 ਉਤੇ ਵੀ ਸੰਪਰਕ ਕਰ ਸਕਦੇ ਹਨ।

 

Tags: Gurmeet Khudian , Gurmeet Singh Khudian , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD