Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਜ਼ਿਲ੍ਹਾ ਪ੍ਰਸ਼ਾਸਨ ਨੇ ਘੱਗਰ ਵਿੱਚ ਤਿੰਨ ਥਾਈਂ ਪਏ ਪਾੜਾਂ ਵਿੱਚੋਂ ਇੱਕ ਪਾੜ ਨੂੰ ਪਹਿਲੇ ਕੁਝ ਘੰਟਿਆਂ ਵਿੱਚ ਹੀ ਪੂਰਿਆ

ਜ਼ਿਲ੍ਹਾ ਪ੍ਰਸ਼ਾਸਨ ਸੰਗਰੂਰ ਨਾਲ ਮਿਲ ਕੇ ਐਨ.ਡੀ.ਆਰ.ਐਫ ਅਤੇ ਭਾਰਤੀ ਫੌਜ ਦੇ ਜਵਾਨਾਂ ਨੇ ਸੰਭਾਲੀ ਕਮਾਨ

Barinder Goyal, AAP, Aam Aadmi Party, Aam Aadmi Party Punjab, AAP Punjab, DC Sangrur, Deputy Commissioner Sangrur, Jitendra Jorwal, Sangrur

Web Admin

Web Admin

5 Dariya News

ਮੂਨਕ/ਸੰਗਰੂਰ , 12 Jul 2023

Last updated on: Jul 12, 2023, 00:00 IST

ਵਿਧਾਇਕ ਬਰਿੰਦਰ ਗੋਇਲ ਵੱਲੋਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ, ਐਸ.ਐਸ.ਪੀ. ਸੁਰੇਂਦਰ ਲਾਂਬਾ ਅਤੇ ਹੋਰਨਾਂ ਅਧਿਕਾਰੀਆਂ ਸਮੇਤ ਘੱਗਰ ਦਰਿਆ ‘ਚ ਪਿੱਛੋਂ ਪਾਣੀ ਜ਼ਿਆਦਾ ਵਧਣ ਕਾਰਨ ਮਕੋਰੜ ਸਾਹਿਬ, ਫੂਲਦ ਤੇ ਮੰਡਵੀ ਪਿੰਡਾਂ ਨੇੜੇ ਘੱਗਰ ਵਿੱਚ ਪਏ ਪਾੜ ਵਾਲ਼ੀਆਂ ਥਾਂਵਾਂ ਦਾ ਜਾਇਜ਼ਾ ਲਿਆ ਗਿਆ। 

ਇਸ ਮੌਕੇ ਵਿਧਾਇਕ ਬਰਿੰਦਰ ਗੋਇਲ ਨੇ ਦੱਸਿਆ ਕਿ ਮੰਡਵੀ ਨੇੜੇ ਘੱਗਰ ਵਿੱਚ ਪਏ ਪਾੜ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੂਰੀ ਮੁਸਤੈਦੀ ਨਾਲ ਕਾਰਵਾਈ ਕਰਦਿਆਂ ਪਹਿਲੇ ਕੁਝ ਘੰਟਿਆਂ ਵਿੱਚ ਹੀ ਪੂਰ ਦਿੱਤਾ ਗਿਆ ਜਦਕਿ ਦੂਜੇ ਦੋਵਾਂ ਪਾੜਾਂ ‘ਤੇ ਵੀ ਪ੍ਰਸ਼ਾਸ਼ਨਿਕ ਟੀਮਾਂ, ਐਨਡੀਆਰਐਫ, ਭਾਰਤੀ ਫੌਜ ਦੇ ਜਵਾਨਾਂ ਅਤੇ ਮਗਨਰੇਗਾ ਮਜ਼ਦੂਰਾਂ ਵੱਲੋਂ ਤਕਨੀਕੀ ਨਿਗਰਾਨੀ ਹੇਠ ਜੰਗੀ ਪੱਧਰ ਤੇ ਬੰਨ੍ਹ ਪੂਰਨ ਦਾ ਕੰਮ ਕੀਤਾ ਜਾ ਰਿਹਾ ਹੈ। 

ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ ਹੈ ਅਤੇ ਡਿਪਟੀ ਕਮਿਸ਼ਨਰ ਸਮੇਤ ਸਮੂਹ ਪ੍ਰਸ਼ਾਸ਼ਨਿਕ ਅਤੇ ਪੁਲਿਸ ਅਧਿਕਾਰੀਆਂ ਵੱਲੋਂ ਐਨ ਡੀ ਆਰ ਐਫ ਅਤੇ ਭਾਰਤੀ ਫੌਜ ਦੇ ਜਵਾਨਾਂ ਦੇ ਸਹਿਯੋਗ ਨਾਲ ਲੋੜੀਂਦੀ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਘੜੀ ਵਿਚ ਡਟ ਕੇ ਲੋਕਾਂ ਨਾਲ ਖੜ੍ਹੀ ਹੈ। 

ਇਸ ਦੌਰਾਨ ਵਿਧਾਇਕ ਬਰਿੰਦਰ ਗੋਇਲ, ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਅਤੇ ਐਸਐਸਪੀ ਨੇ ਐਨ ਡੀ ਆਰ ਐਫ ਦੇ ਜਵਾਨਾਂ ਸਮੇਤ ਕਿਸ਼ਤੀ ਵਿੱਚ ਜਾ ਕੇ ਮਕੋਰੜ ਸਾਹਿਬ ਅਤੇ ਫੂਲਦ ਵਿਖੇ ਪਾੜ ਵਾਲੀਆਂ ਥਾਵਾਂ ਦਾ ਨੇੜਿਓਂ ਨਿਰੀਖਣ ਕੀਤਾ ਅਤੇ ਪਾੜ ਪੂਰਨ ਦੇ ਚੱਲ ਰਹੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸੰਗਰੂਰ ਪ੍ਰਸ਼ਾਸਨ ਵੱਲੋਂ ਘੱਗਰ ਦਰਿਆ ‘ਚ ਪਿੱਛੋਂ ਆਏ ਅਣਅਨੁਮਾਨਿਤ ਪਾਣੀ ਕਾਰਨ ਪਏ ਪਾੜਾਂ ਨੂੰ ਪੂਰਨ ਅਤੇ ਹੜ੍ਹ ਦੇ ਪਾਣੀ ਨਾਲ ਮੂਨਕ ਤੇ ਖਨੌਰੀ ਇਲਾਕੇ ਦੇ ਪਿੰਡਾਂ ‘ਚ ਹੋਣ ਵਾਲੇ ਨੁਕਸਾਨ ਨੂੰ ਘੱਟ ਤੋਂ ਘੱਟ ਕਰਨ ਲਈ ਦਿਨ-ਰਾਤ ਇੱਕ ਕਰਕੇ ਕੰਮ ਕੀਤਾ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਕੀਤੇ ਜਾ ਰਹੇ ਯਤਨਾਂ ਦੇ ਨਾਲ-ਨਾਲ ਐਨ.ਡੀ.ਆਰ.ਐਫ. ਤੇ ਫੌਜ ਨੂੰ ਵੀ ਸਮੇਂ ਸਿਰ ਬੁਲਾ ਲਿਆ ਗਿਆ ਹੈ ਅਤੇ ਇਹ ਟੀਮਾਂ, ਜਿਨ੍ਹਾਂ ਵਿੱਚ ਐਨ.ਡੀ.ਆਰ.ਐਫ ਦੀਆਂ ਦੋ ਟੀਮਾਂ ਅਤੇ ਆਰਮੀ ਦੀ ਬੰਨ੍ਹ ਪੂਰਨ ਵਿੱਚ ਮੁਹਾਰਤ ਵਾਲੀ ਇੱਕ ਟੁਕੜੀ ਸਮੇਤ ਦੋ ਟੁਕੜੀਆਂ ਬੰਨ੍ਹਾਂ ਨੂੰ ਪੂਰਨ ਲਈ ਕਾਰਜਸ਼ੀਲ ਹਨ।‌ ਉਨ੍ਹਾਂ ਕਿਹਾ ਕਿ ਪਾਣੀ ਦਾ ਵਹਾਅ ਤੇਜ਼ ਹੋਣ ਦੇ ਬਾਵਜੂਦ ਸਮੁੱਚੀਆਂ ਟੀਮਾਂ ਤੇਜ਼ੀ ਅਤੇ ਤਾਲਮੇਲ ਨਾਲ ਜੁਟੀਆਂ ਹੋਈਆਂ ਹਨ ਅਤੇ ਉਮੀਦ ਹੈ ਕਿ ਜਲਦੀ ਹੀ ਦੋਵੇਂ ਪਾੜ ਪੂਰ ਦਿੱਤੇ ਜਾਣਗੇ। 

ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਸਥਿਤੀ ਵਿਚ ਘੱਗਰ ਦਾ ਪਾਣੀ ਆਬਾਦੀ ਵਿਚ ਦਾਖਲ ਹੁੰਦਾ ਹੈ ਤਾਂ ਇਸ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਪਹਿਲਾਂ ਤੋਂ ਹੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਮੂਨਕ ਵਿਖੇ ਆਰਜ਼ੀ ਮੁੜ ਵਸੇਬਾ ਕੇਂਦਰ ਸਥਾਪਤ ਕਰਕੇ ਲੋੜੀਂਦੀਆਂ ਸਹੂਲਤਾਂ, ਭੋਜਨ ਅਤੇ ਪਾਣੀ ਦਾ ਪ੍ਰਬੰਧ ਕਰ ਦਿੱਤਾ ਗਿਆ ਹੈ। ਡਿਪਟੀ ਕਮਿਸ਼ਨਰ ਅਤੇ ਐਸਐਸਪੀ ਨੇ ਲੋਕਾਂ ਨੂੰ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਵੀ ਕੀਤੀ ਹੈ। 

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨਮੋਲ ਸਿੰਘ ਧਾਲੀਵਾਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਸਹਾਇਕ ਕਮਿਸ਼ਨਰ ਨਿਤੇਸ਼ ਜੈਨ, ਐਸਡੀਐਮ ਸੂਬਾ ਸਿੰਘ, ਐਸਡੀਐਮ ਨਵਰੀਤ ਕੌਰ ਸੇਖੋਂ ਸਮੇਤ ਹੋਰ ਅਧਿਕਾਰੀ ਵੀ ਹਾਜ਼ਰ ਸਨ।

 

Tags: Barinder Goyal , AAP , Aam Aadmi Party , Aam Aadmi Party Punjab , AAP Punjab , DC Sangrur , Deputy Commissioner Sangrur , Jitendra Jorwal , Sangrur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD