Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਾ ਦਵਿੰਦਰਜੀਤ ਕੌਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ, ਲੋੜਵੰਦਾਂ ਨੂੰ ਵੰਡੀਆਂ ਦਵਾਈਆਂ

ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਸਿਹਤ ਵਿਭਾਗ ਨੇ ਲਗਾਏ ਮੈਡੀਕਲ ਕੈਂਪ

Health, Dr. Davinderjit Kaur, Civil Surgeon Fatehgarh Sahib, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 12 Jul 2023

Last updated on: Jul 12, 2023, 00:00 IST

ਸਿਹਤ ਵਿਭਾਗ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਆਮ ਲੋਕਾਂ ਦੀ ਸਹੂਲਤ ਨੂੰ ਮੁੱਖ ਰਖਦਿਆਂ ਉਹਨਾਂ ਦੇ ਘਰਾਂ ਦੇ ਨੇੜੇ ਹੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਦੇ ਮੰਤਵ ਨਾਲ ਜਿਲ੍ਹਾ ਸਿਹਤ ਪ੍ਰਸ਼ਾਸ਼ਨ ਵੱਲੋਂ ਮੈਡੀਕਲ ਕੈਂਪ ਲਗਾਏ ਗਏ ਤੇ ਲੋੜੀਦੇ ਮਰੀਜਾਂ ਨੂੰ ਨੇੜੇ ਦੀਆਂ ਸਿਹਤ ਸੰਸਥਾਵਾਂ ਵਿਚ ਰੈਫਰ ਕੀਤਾ ਗਿਆ ਅਤੇ ਇਹਨਾਂ ਖੇਤਰਾਂ ਵਿੱਚ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਨੇ ਨਿਰੀਖਣ ਵੀ ਕੀਤਾ, ਉਨ੍ਹਾਂ ਵੱਲੋਂ ਸਰਹਿੰਦ ਸ਼ਹਿਰ, ਸਰਹਿੰਦ ਮੰਡੀ, ਬ੍ਰਾਹਮਣ ਮਾਜਰਾ,ਵਿਸ਼ਵਕਰਮਾ ਕਲੋਨੀ ਤੇ ਹੋਰ ਵੱਖ-ਵੱਖ ਖੇਤਰਾਂ ਵਿਚ ਲਗਾਏ ਮੈਡੀਕਲ ਕੈਂਪਾਂ ਦਾ ਦੌਰਾ ਕੀਤਾ ਗਿਆ ਤੇ ਸਿਹਤ ਸੇਵਾਵਾਂ ਮੁਹੱਈਆ ਕਰ ਰਹੀਆਂ ਮੈਡੀਕਲ ਟੀਮਾਂ ਨੂੰ ਜ਼ਰੂਰੀ ਹਦਾਇਤਾਂ ਵੀ ਦਿੱਤੀਆਂ ਅਤੇ ਲੋੜੀਦੀਆਂ ਦਵਾਈਆਂ ਵੀ ਵੰਡੀਆਂ।

ਇਸ ਮੌਕੇ ਡਾ ਦਵਿੰਦਰਜੀਤ ਕੌਰ ਨੇ ਕਿਹਾ ਕਿ ਇਸ ਮੁਸ਼ਕਿਲ ਘੜੀ ਦੌਰਾਨ ਲੋਕਾਂ ਨੂੰ ਆਪਣੀ ਸਿਹਤ ਨੂੰ ਲੈ ਕੇ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ, ਇਸ ਲਈ ਜਿਲ੍ਹਾ ਸਿਹਤ ਪ੍ਰਾਸ਼ਾਸ਼ਨ ਵਲੋਂ ਹੜ੍ਹ ਪ੍ਰਭਾਵਿਤ ਖੇਤਰਾਂ ਵਿੱਚ ਸਿਹਤ ਸਬੰਧੀ ਮੁਸ਼ਕਿਲਾਂ ਨਾਲ ਨਜਿੱਠਣ ਲਈ 24 ਘੰਟੇ ਰੈਪਿਡ ਰਿਸਪੋਸ ਮੈਡੀਕਲ ਟੀਮਾਂ ਦਾ ਗਠਨ ਕੀਤਾ ਗਿਆ ਹੈ । ਉਨ੍ਹਾਂ ਕਿਹਾ ਕਿ ਹੜ੍ਹਾਂ ਦੀ ਸਥਿਤੀ ਵਿਚ ਕਈ ਬਿਮਾਰੀਆਂ ਫੈਲਣ ਦਾ ਖਦਸ਼ਾ ਹੁੰਦਾ ਹੈ, ਪਰ ਸਿਹਤ ਵਿਭਾਗ ਪੂਰੀ ਤਰ੍ਹਾਂ ਚੌਕਸ ਹੈ ਅਤੇ ਵਿਭਾਗ ਕੋਲ ਦਵਾਈਆਂ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਹੜ੍ਹ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਸਰਕਾਰ ਵੱਲੋਂ ਵੱਡੀ ਮਾਤਰਾ ਚ ਦਵਾਈਆਂ ਦਾ ਪ੍ਰਬੰਧ ਕੀਤਾ ਗਿਆ ਹੈ। 

ਉਨ੍ਹਾਂ ਮੈਡੀਕਲ ਟੀਮਾਂ ਨੂੰ ਹਦਾਇਤ ਕੀਤੀ ਕਿ ਕੀਤੀ ਹੈ ਕਿ ਲੋੜਬੰਦਾਂ ਦੇ ਇਲਾਜ ਦੇ ਨਾਲ ਨਾਲ ਆਮ ਲੋਕਾਂ ਨੂੰ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਤੇ ਉਹਨਾਂ ਤੋਂ ਬਚਾਅ ਸਬੰਧੀ ਲੋਕਾਂ ਨੂੰ ਜਾਗਰੂਕ ਵੀ ਕੀਤਾ ਜਾਵੇ ।ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਘਬਰਾਉਣ ਦੀ ਲੋੜ ਨਹੀਂ ਹੈ, ਸਿਹਤ ਵਿਭਾਗ ਪੂਰੀ ਤਰ੍ਹਾਂ ਹਰਕਤ ਵਿਚ ਹੈ। 

ਸਿਹਤ ਵਿਭਾਗ  ਲੋਕਾਂ ਦੀ ਸਿਹਤ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ।ਇਸ ਮੌਕੇ ਉਨ੍ਹਾਂ ਨਾਲ ਜਿਲ੍ਹਾ ਐਪੀਡਮੋਲੋਜਿਸ਼ਟ ਡਾ. ਗੁਰਪ੍ਰੀਤ ਕੌਰ ਤੇ ਡਾ. ਦੀਪਤੀ, ਜਿਲ੍ਹਾ ਮਾਸ ਮੀਡੀਆਂ ਅਫਸਰ ਬਲਜਿੰਦਰ ਸਿੰਘ, ਗੁਰਦੀਪ ਸਿੰਘ, ਜਸਵਿੰਦਰ ਕੌਰ, ਬੀ.ਸੀ.ਸੀ. ਅਮਰਜੀਤ ਸਿੰਘ , ਸੁਖਵਿੰਦਰ ਸਿੰਘ, ਮਨਦੀਪ ਕੌਰ ਤੇ ਹੋਰ ਮੈਡੀਕਲ ਸਟਾਫ ਹਾਜ਼ਰ ਸਨ।

 

Tags: Health , Dr. Davinderjit Kaur , Civil Surgeon Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD