Friday, 24 July 2026

 

 

ਖ਼ਾਸ ਖਬਰਾਂ ਹੁਣ ਉੱਤਰਾਖੰਡ ਵਿੱਚ ਪੇਪਰ ਲੀਕ ਹੋ ਗਏ, ਪ੍ਰਧਾਨ ਮੰਤਰੀ ਜੀ ਇਹ ਕਦੋਂ ਰੁਕਣਗੇ?- ਕੇਜਰੀਵਾਲ ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀਫਾ ਮੰਗਿਆ ਹੈ ਨਰਿੰਦਰ ਕੌਰ ਭਰਾਜ ਨੇ ਪਿੰਡ ਰੂਪਾਹੇੜੀ ਵਿਖੇ 18.16 ਲੱਖ ਰੁਪਏ ਦੀ ਲਾਗਤ ਨਾਲ ਸਾਂਝੇ ਜ਼ਮੀਨਦੋਜ਼ ਪਾਈਪਲਾਈਨ ਸਿੰਚਾਈ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਕੁਲਤਾਰ ਸਿੰਘ ਸੰਧਵਾਂ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਮੁਕਤੀ ਮੋਰਚਾ ਦੇ ਬਲਾਕ ਕੋਆਰਡੀਨੇਟਰਾਂ ਨੂੰ ਸ਼ਨਾਖਤੀ ਕਾਰਡ ਕੀਤੇ ਜਾਰੀ ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6 ਅਧੁਨਿਕ ਪਿਸਤੌਲਾਂ, 1 ਕਿਲੋ ਹੈਰੋਇਨ, 10 ਹਜ਼ਾਰ ਰੁਪਏ ਦੀ ਡਰੱਗ ਮਨੀ ਸਮੇਤ ਕਾਬੂ ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿਆਰਥੀ ਆਪਣੇ ਅੰਦੋਲਨ ਦੇ ਸਿਆਸੀ ਅਗਵਾ ਹੋਣ ਤੋਂ ਰਹਿਣ ਸਾਵਧਾਨ : ਸੁਨੀਲ ਜਾਖੜ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ ਨੂੰ ਆਂਗਣਵਾੜੀ ਵਰਕਰਾਂ ਲਈ ਘੱਟੋ-ਘੱਟ 60 ਲੱਖ ਰੁਪਏ ਦਾ ਜੀਵਨ ਬੀਮਾ ਯਕੀਨੀ ਬਣਾਉਣ ਦੇ ਨਿਰਦੇਸ਼ ਪੰਜਾਬ ਸਰਕਾਰ ਦੀ ਹਰ ਖੇਤ ਤੱਕ ਨਹਿਰੀ ਪਾਣੀ ਪਹੁੰਚਾਉਣ ਦੀ ਮੁਹਿੰਮ ਜੰਗੀ ਪੱਧਰ 'ਤੇ ਜਾਰੀ ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ’ਤੇ ਦਿੱਤਾ ਜ਼ੋਰ ਕਿਸੇ ਵੀ ਵਪਾਰੀ ਦੀ ਸਮੱਸਿਆ ਨੂੰ ਬੇਲੋੜਾ ਲਮਕਣ ਨਹੀਂ ਦਿੱਤਾ ਜਾਵੇਗਾ : ਪੂਨਮਦੀਪ ਕੌਰ ਸੜਕ ਹਾਦਸਿਆਂ ਦੇ ਪੀੜਤਾਂ ਦੀ ਮਦਦ ਕਰਨ ਵਾਲੇ 'ਰਾਹਵੀਰ' ਹੋਣਗੇ 25 ਹਜ਼ਾਰ ਰੁਪਏ ਨਕਦ ਇਨਾਮ ਨਾਲ ਸਨਮਾਨਿਤ : ਨਵਜੋਤ ਕੌਰ ਬੇਸਹਾਰਾ ਪਸ਼ੂਆਂ ਨਾਲ ਵਾਪਰਦੇ ਹਾਦਸਿਆਂ ਦੇ ਪੀੜਤਾਂ ਨੂੰ ਬਣਦਾ ਮੁਆਵਜ਼ਾ ਦੇਣ ਲਈ ਪ੍ਰਸ਼ਾਸਨ ਵਚਨਬੱਧ : ਨਵਜੋਤ ਕੌਰ ਨਵਜੋਤ ਕੌਰ ਵੱਲੋਂ ‘ਠੋਸ ਕੂੜਾ ਪ੍ਰਬੰਧਨ ਨਿਯਮ 2026’ ਦੀ ਇੰਨ-ਬਿੰਨ ਪਾਲਣਾ ਦੇ ਆਦੇਸ਼ ਟ੍ਰਾਈਡੈਂਟ ਲਿਮਟਿਡ ਦਾ ਵਿੱਤੀ ਸਾਲ 2026-27 ਦੀ ਪਹਿਲੀ ਤਿਮਾਹੀ ਵਿੱਚ ਸ਼ਾਨਦਾਰ ਪ੍ਰਦਰਸ਼ਨ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਆਪਸੀ ਤਾਲਮੇਲ ਨਾਲ ਕੀਤੇ ਜਾਣ ਕਾਰਜ : ਅਮਿਤ ਕੁਮਾਰ ਪੰਚਾਲ ਸ਼ਾਮਚੁਰਾਸੀ ਹਲਕੇ ਦੇ ਹਰ ਲੋੜਵੰਦ ਤੱਕ ਸਹੂਲਤਾਂ ਪਹੁੰਚਾਉਣਾ ਸਾਡੀ ਤਰਜੀਹ - ਡਾ. ਰਵਜੋਤ ਸਿੰਘ ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਕੁਲਜੀਤ ਸਿੰਘ ਰੰਧਾਵਾ ਵੱਲੋਂ 88ਵੀਂ, 89ਵੀਂ ਅਤੇ 90ਵੀਂ ਬੱਸ ਰਵਾਨਾ ਮੋਹਿੰਦਰ ਭਗਤ ਵੱਲੋਂ ਲੁਧਿਆਣਾ ਵਿਖੇ ਬਾਗਬਾਨੀ ਵਿਕਾਸ ਕੇਂਦਰ ਦੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਹੁਕਮ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ : ਕੁਲਵੰਤ ਸਿੰਘ ਦੀ ਦੇਖ-ਰੇਖ ਹੇਠ ਮੋਹਾਲੀ ਹਲਕੇ ਤੋਂ 86ਵੀਂ, 87ਵੀਂ ਅਤੇ 88ਵੀਂ ਬੱਸ ਰਵਾਨਾ

 

ਆਰ.ਬੀ.ਐਸ.ਕੇ. ਟੀਮ ਮੋਗਾ ਨੇ ਇੱਕ ਹੋਰ ਬੱਚੀ ਦੇ ਦਿਲ ਦਾ ਮੁਫ਼ਤ ਅਪਰੇਸ਼ਨ ਕਰਵਾਇਆ

ਸਿਹਤਮੰਦ ਪੰਜਾਬ ਸਿਹਤ ਵਿਭਾਗ ਦਾ ਮੁੱਖ ਟੀਚਾ-ਡਾ.ਰਾਜੇਸ਼ ਅੱਤਰੀ

Health, Dr. Rajesh Aatri, Civil Surgeon Moga, Moga

Web Admin

Web Admin

5 Dariya News

ਮੋਗਾ , 12 Jul 2023

Last updated on: Jul 12, 2023, 00:00 IST

ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ ਦੇ ਦਿਸ਼ਾਂ-ਨਿਰਦੇਸ਼ਾਂ ਤਹਿਤ ਸਿਵਲ ਹਸਪਤਾਲ ਮੋਗਾ ਦੀ ਆਰ.ਬੀ.ਐਸ.ਕੇ. ਟੀਮ ਵੱਲੋਂ ਰਾਸ਼ਟਰੀਯ ਬਾਲ ਸਵਾਸਥ ਕਾਰਿਆਕ੍ਰਮ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਅਕਾਲਸਰ ਰੋਡ ਮੋਗਾ ਦੀ ਸੱਤ ਸਾਲਾ ਬੱਚੀ ਜਸਮੀਤ ਕੌਰ ਦੇ ਦਿਲ ਦਾ ਮੁਫਤ ਅਪਰੇਸ਼ਨ ਸੀ.ਐਮ.ਸੀ. ਲੁਧਿਆਣਾ ਤੋ ਸਫਲਤਾਪੂਰਵਕ ਕਰਵਾਇਆ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ ਨੇ ਦੱਸਿਆ ਕਿ ਆਰ.ਬੀ.ਐਸ.ਕੇ. ਟੀਮ ਮੋਗਾ ਦੇ ਡਾ. ਅਜੇੈ ਕੁਮਾਰ ਅਤੇ ਸਟਾਫ ਨਰਸ ਰਾਜਵੰਤ ਕੌਰ ਵੱਲੋਂ ਸਰਕਾਰੀ ਸਕੂਲਾਂ ਦੇ ਬੱਚਿਆਂ ਦੀ ਕੀਤੀ ਗਈ ਸਿਹਤ ਜਾਂਚ ਵਿੱਚ ਪਾਇਆ ਗਿਆ ਸੀ ਕਿ ਸਰਕਾਰੀ ਪ੍ਰਾਇਮਰੀ ਸਕੂਲ ਅਕਾਲਸਰ ਰੋਡ ਮੋਗਾ ਵਿਖੇ ਸੱਤ ਸਾਲਾਂ ਦੀ ਇੱਕ ਬੱਚੀ ਜਸਮੀਤ ਕੌਰ ਜਮਾਂਦਰੂ ਦਿਲ ਦੀ ਬਿਮਾਰੀ ਤੋਂ ਪੀੜਤ ਹੈ ਅਤੇ ਇਸਦਾ ਪਰਿਵਾਰ ਗਰੀਬ ਹੋਣ ਕਾਰਣ ਇਸਦਾ ਅਪਰੇਸ਼ਨ ਨਹੀਂ ਕਰਵਾ ਸਕਦਾ।

ਆਰ.ਬੀ.ਐਸ.ਕੇ. ਟੀਮ ਮੋਗਾ ਵੱਲੋਂ ਮਾਮਲਾ ਉਚ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਣ ਉਪਰੰਤ ਸਿਵਲ ਸਰਜਨ ਮੋਗਾ ਡਾ. ਰਾਜੇਸ਼ ਅੱਤਰੀ, ਜ਼ਿਲਾ ਟੀਕਾਕਰਨ ਅਫਸਰ ਡਾ. ਅਸ਼ੋਕ ਸਿੰਗਲਾ, ਐਸ.ਐਮ.ੳ. ਮੋਗਾ ਡਾ. ਸੁਖਪ੍ਰੀਤ ਸਿੰਘ ਬਰਾੜ, ਜ਼ਿਲਾ ਪ੍ਰੋਗਰਾਮ ਮੈਨੇਜਰ ਪ੍ਰਵੀਨ ਸ਼ਰਮਾ, ਜ਼ਿਲਾ ਮਾਸ ਮੀਡੀਆ ਵਿੰਗ ਅਮ੍ਰਿਤਪਾਲ ਸ਼ਰਮਾ, ਲਖਵਿੰਦਰ ਕੈਥ, ਮਜਵੰਤ ਕੌਰ  ਅਤੇ ਜ਼ਿਲਾ ਸਕੂਲ ਹੈਲਥ ਕੋਆਰਡੀਨੇਟਰ ਸੁਖਬੀਰ ਸਿੰਘ ਦੇ ਸਹਿਯੋਗ ਨਾਲ ਇਸ ਬੱਚੀ ਦੇ ਦਿਲ ਦਾ ਅਪਰੇਸ਼ਨ ਸਿਹਤ ਵਿਭਾਗ ਵੱਲੋਂ ਬੱਚਿਆਂ ਦੇ ਇਲਾਜ ਲਈ ਚਲਾਏ ਜਾ ਰਹੇ ਰਾਸ਼ਟਰੀਯ ਬਾਲ ਸਵਾਸਥ ਕਾਰਿਆਕਰਮ ਪ੍ਰੋਗਰਾਮ ਤਹਿਤ ਸੀ.ਐਮ.ਸੀ. ਲੁਧਿਆਣਾ ਤੋਂ ਬਿਲਕੁਲ ਮੁਫ਼ਤ ਅਤੇ ਸਫਲਤਾਪੂਰਵਕ ਕਰਵਾਇਆ ਗਿਆ ਹੈ ।

ਆਰ.ਬੀ.ਐਸ.ਕੇ. ਦੀ ਟੀਮ ਵੱਲੋਂ ਜਸਮੀਤ ਕੌਰ ਦਾ ਅਪਰੇਸ਼ਨ ਉਪਰੰਤ ਹਾਲ ਚਾਲ ਪਤਾ ਕੀਤਾ ਅਤੇ ਜਸਮੀਤ ਕੌਰ ਦੇ ਪਿਤਾ ਮੰਗੂ ਸਿੰਘ ਨੂੰ ਅਪਰੇਸ਼ਨ ਉਪਰੰਤ ਇੰਨਫੈਕਸ਼ਨ ਤੋਂ ਬਚਾਅ ਲਈ ਜਾਣਕਾਰੀ ਦਿੱਤੀ ਅਤੇ ਆਮ ਜਨਤਾ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਬੱਚੇ ਨੂੰ ਕੋਈ ਗੰਭੀਰ ਬਿਮਾਰੀ ਹੈ ਤਾਂ ਤਰੁੰਤ ਆਰ.ਬੀ.ਐਸ.ਕੇ ਟੀਮ ਮੋਗਾ ਨਾਲ ਸੰਪਰਕ ਕੀਤਾ ਜਾਵੇ, ਰਾਸ਼ਟਰੀਯ ਬਾਲ ਸਵਾਸਥ ਕਾਰਿਆਕਰਮ ਤਹਿਤ ਉੱਚ ਪੱਧਰ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਮੁਫਤ ਇਲਾਜ ਸੰਭਵ ਹੈ ।

ਆਰ.ਬੀ.ਐਸ.ਕੇ. ਟੀਮ ਦੇ ਮੈਂਬਰ ਡਾ. ਅਜੇ ਕੁਮਾਰ ਅਤੇ ਸਟਾਫ ਨਰਸ ਰਾਜਵੰਤ ਕੌਰ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਰਾਸ਼ਟਰੀਯ ਬਾਲ ਸਵਾਸਥ ਕਾਰਿਆਕਰਮ ਪ੍ਰੋਗਰਾਮ ਤਹਿਤ ਜੀਰੋ ਤੋਂ ਅਠਾਰਾਂ ਸਾਲ ਦੇ ਬੱਚਿਆਂ ਦੀਆਂ 30 ਭਿਆਨਕ ਬਿਮਾਰੀਆਂ ਦੇ ਮੁਫਤ ਇਲਾਜ ਲਈ ਆਰ.ਬੀ.ਐਸ.ਕੇ. ਟੀਮ ਵੱਲੋਂ ਆਂਗਣਵਾੜੀਆਂ ਤੇ ਸਕੂਲਾਂ ਵਿੱਚ ਜਾ ਕੇ ਸਿਹਤ ਜਾਂਚ ਕੀਤੀ ਜਾਂਦੀ ਹੈ। 

ਇਸ ਸਿਹਤ ਜਾਂਚ ਵਿੱਚ ਬੱਚਿਆਂ ਦੇ ਜਮਾਂਦਰੂ ਨੁਕਸ, ਬਿਮਾਰੀ, ਸਰੀਰਿਕ ਘਾਟ ਅਤੇ ਸਰੀਰਿਕ ਵਾਧੇ ਦੀ ਘਾਟ ਆਦਿ ਨੂੰ ਦੇਖਿਆ ਜਾਂਦਾ ਹੈ । ਰਾਸ਼ਟਰੀਯ ਬਾਲ ਸਵਾਸਥ ਕਾਰਿਆਕਰਮ ਪ੍ਰੋਗਰਾਮ ਦੇ ਉਦੇਸ਼ ਤਹਿਤ ਜਲਦ ਬਿਮਾਰੀ ਦੀ ਪਹਿਚਾਣ ਕਰ ਲੈਣ ਨਾਲ ਬਹੁਤ ਸਾਰੀਆਂ ਬਿਮਾਰੀਆਂ ਦਾ ਇਲਾਜ ਪੂਰੀ ਤਰਾਂ ਸੰਭਵ ਹੈ ।

 

Tags: Health , Dr. Rajesh Aatri , Civil Surgeon Moga , Moga

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD