Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਰਿਸੀਪਾਲ ਸਿੰਘ ਅਤੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਭਗਵਾਨਪੁਰ ਹੀਂਗਣਾਂ, ਭੱਲਣਵਾੜਾ, ਭੂੰਦੜ ਤੇ ਸਰਦੂਲਗੜ੍ਹ ਵਿਖੇ ਘੱਗਰ ਦਰਿਆ ਦਾ ਜਾਇਜ਼ਾ ਲਿਆ

ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ—ਗੁਰਪ੍ਰੀਤ ਸਿੰਘ ਬਣਾਂਵਾਲੀ

Gurpreet Singh Banawali, Sardulgarh,AAP, Aam Aadmi Party, Aam Aadmi Party Punjab, AAP Punjab, DC Mansa, Deputy Commissioner Mansa, Rishipal Singh

Web Admin

Web Admin

5 Dariya News

ਸਰਦੂਲਗੜ੍ਹ/ਮਾਨਸਾ , 12 Jul 2023

Last updated on: Jul 12, 2023, 00:00 IST

ਪੰਜਾਬ ਦੇ ਉਪਰਲੇ ਹਿੱਸਿਆਂ ’ਚ ਹੋਈ ਭਾਰੀ ਬਾਰਿਸ਼ ਨਾਲ ਘੱਗਰ ਦਰਿਆ ਵਿਚ ਆ ਰਹੇ ਪਾਣੀ ਦੇ ਮੱਦੇਨਜ਼ਰ ਅਗੇਤੇ ਪ੍ਰਬੰਧਾਂ ਲਈ ਵਿਧਾਇਕ ਸਰਦੂਲਗੜ੍ਹ ਸ੍ਰ ਗੁਰਪ੍ਰੀਤ ਸਿੰਘ ਬਣਾਂਵਾਲੀ ਤੇ ਡਿਪਟੀ ਕਮਿਸ਼ਨਰ ਰਿਸੀਪਾਲ ਸਿੰਘ ਨੇ ਪਿੰਡ ਭਗਵਾਨਪੁਰ ਹੀਂਗਣਾ, ਭੱਲਣਵਾੜਾ, ਭੂੰਦੜ ਅਤੇ ਸਰਦੂਲਗੜ੍ਹ ਦੇ ਘੱਗਰ ਵਿਖੇ ਸੰਭਾਵਿਤ ਹੜ੍ਹ ਪ੍ਰਬੰਧਾਂ ਦੀ ਸਮੀਖਿਆ ਲਈ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨਾਲ ਐਸ.ਡੀ.ਐਮ ਸਰਦੂਲਗੜ੍ਹ ਸ੍ਰੀ ਅਮਰਿੰਦਰ ਸਿੰਘ ਮੱਲ੍ਹੀ ਵੀ ਮੌਜੂਦ ਸਨ।

ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਨੇ ਕਿਹਾ ਕਿ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਇਸ ਔਖੀ ਘੜੀ ਵਿੱਚ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਡਿਪਟੀ ਕਮਿਸ਼ਨਰ ਮਾਨਸਾ ਸ੍ਰੀ ਰਿਸੀਪਾਲ ਦੀ ਅਗਵਾਈ ਹੇਠ ਸੰਭਾਵੀ ਹੜ੍ਹਾਂ ਦੀ ਸਥਿਤੀ ਦੇ ਮੱਦੇਨਜਰ ਪਹਿਲਾ ਤੋਂ ਯੋਜਨਾਬੱਧ ਤਰੀਕੇ ਨਾਲ ਕੀਤੇ ਪ੍ਰਬੰਧਾਂ ਤੇ ਸੰਤੁਸ਼ਟੀ ਜ਼ਾਹਿਰ ਕੀਤੀ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕਿਸੇ ਤਰ੍ਹਾ ਦੀਆਂ ਅਫਵਾਹਾਂ ’ਤੇ ਯਕੀਨ ਨਾ ਕਰਨ ਅਤੇ ਨਾ ਘਬਰਾਹਟ ਵਿੱਚ ਆਉਣ ਸਗੋ ਲੋੜ ਪੈਣ ਤੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਸਥਾਪਤ ਕੀਤੇ ਕੰਟਰੋਲ ਰੂਮ ਨਾਲ ਸੰਪਰਕ ਕੀਤਾ ਜਾਵੇ। ਇਸ ਮੌਕੇ ਡਿਪਟੀ ਕਮਿਸ਼ਨਰ ਨੇ ਪਿੰਡ ਭੱਲਣਵਾੜਾ ’ਚ ਲੰਘਦੇ ਘੱਗਰ ਦੇ ਨਾਜ਼ੁਕ ਕਿਨਾਰਿਆਂ ’ਤੇ ਜਲ ਨਿਕਾਸ ਵਿਭਾਗ ਵੱਲੋਂ ਮਿੱਟੀ ਨਾਲ ਭਰੇ ਗੱਟੇ ਲਗਾਉਣ ਅਤੇੇ ਪਿੰਡ ਸਾਧੂਵਾਲਾ ਅਤੇ ਭੂੰਦੜ ਵਿਖੇ ਕਮਜ਼ੋਰ ਬੰਨ੍ਹ ਵਾਲੀ ਥਾਵਾਂ ਨੂੰ ਮਜ਼ਬੂਤ ਕਰਨ ਦੀ ਜਿੱਥੇ ਸ਼ਲਾਘਾ ਕੀਤੀ, ਉਥੇ ਘੱਗਰ ਅਤੇ ਨੇੜਲੇ ਪਿੰਡ ਜਿੱਥੋਂ ਘੱਗਰ ਲੰਘਦਾ ਹੈ ਹਰ ਸਮੇਂ ਪਾਣੀ ਦੇ ਪੱਧਰ ’ਤੇ ਨਜ਼ਰਸਾਨੀ ਰੱਖਣ ਦੀ ਹਦਾਇਤ ਕੀਤੀ।  

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜ਼ਿਲ੍ਹਾ ਵਾਸੀਆਂ ਦੀ ਸੁਰੱਖਿਆ ਲਈ ਪੂਰੀ ਤਰ੍ਹਾਂ ਚੌਕਸ ਹੈ ਅਤੇ ਲੋਕਾਂ ਦੀ ਜਾਨ ਮਾਲ ਦੀ ੋਸੁਰੱਖਿਆ ਕਰਨ ਲਈ ਨਿਰੰਤਰ ਕਾਰਜ਼ਸੀਲ ਹੈ। ਐਕਸ਼ੀਅਨ ਸਰੂਪ ਚੰਦ ਨੇ ਦੱਸਿਆ ਕਿ 25 ਹਜ਼ਾਰ ਗੱਟੇ ਭਰ ਕੇ ਤਿਆਰ ਰੱਖ ਲਏ ਗਏ ਹਨ ਅਤੇ 25 ਹਜ਼ਾਰ ਹੋਰ ਖਾਲੀ ਗੱਟਿਆਂ ਦੀ ਭਰਾਈ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਲੋੜ ਅਨੁਸਾਰ ਵਰਤੋਂ ’ਚ ਲਿਆਂਦਾ ਜਾਵੇਗਾ।

 

Tags: Gurpreet Singh Banawali , Sardulgarh , AAP , Aam Aadmi Party , Aam Aadmi Party Punjab , AAP Punjab , DC Mansa , Deputy Commissioner Mansa , Rishipal Singh

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD