Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਡਿਪਟੀ ਕਮਿਸ਼ਨਰ ਬਲਦੀਪ ਕੌਰ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਬੱਚਿਆ ਦਾ ਟੀਕਾਕਰਨ ਜ਼ਰੂਰ ਕਰਵਾਉਣ ਦੀ ਅਪੀਲ

ਮਿਸ਼ਨ ਇੰਦਰਧੁਨਸ਼ 5.0 ਅਧੀਨ 07 ਤੋਂ 12 ਅਗਸਤ ਦੌਰਾਨ 0-5 ਸਾਲ ਦੇ ਬੱਚਿਆ ਦਾ ਕਰਵਾਇਆ ਜਾਵੇਗਾ ਟੀਕਾਕਰਨ- ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ

DC Tarn Taran, Baldeep Kaur, Tarn Taran, Deputy Commissioner Tarn Taran

Web Admin

Web Admin

5 Dariya News

ਤਰਨ ਤਾਰਨ , 12 Jul 2023

Last updated on: Jul 12, 2023, 00:00 IST

ਡਿਪਟੀ ਕਮਿਸ਼ਨਰ ਸ੍ਰੀਮਤੀ ਬਲਦੀਪ ਕੌਰ ਦੀ ਪ੍ਰਧਾਨਗੀ ਹੇਠ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤਰਨ ਤਾਰਨ ਬਿਖੇ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਖਾਸ ਤੌਰ ‘ਤੇ ਯੂ-ਵਿੰਨ ਐਪ, ਮੀਸ਼ਨ ਇੰਦਰਧੁਨਸ਼ 5.0 , ਏ. ਬੀ. ਡੀ. ਐੱਮ. ਆਬਾ ਆਈ. ਡੀ, ਤੀਬਰ ਦਸਤ ਰੋਕੂ ਪੰਦਰਵਾੜਾ, ਮੀਜਲ ਰੁਬੇਲਾ ਅਤੇ ਹੋਰ ਪ੍ਰੋਗਰਾਮਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ।ਇਸ ਮੌਕੇ ਮਾਨਯੋਗ ਡਿਪਟੀ ਕਮਿਸ਼ਨਰ ਸ਼੍ਰੀਮਤੀ ਬਲਦੀਪ ਕੌਰ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆ ਦਾ ਟੀਕਾਕਰਨ ਜ਼ਰੂਰ ਕਰਵਾਉਣ ਤਾਂ ਜੋ ਉਹ ਤੰਦਰੁਸਤ ਰਹਿ ਸਕਣ।

ਮੀਟਿੰਗ ਦੌਰਾਨ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ, ਜ਼ਿਲ੍ਹਾ ਸਿੱਖਿਆ ਅਫਸਰ, ਪ੍ਰੋਗਰਾਮ ਅਫਸਰ ਆਈ. ਸੀ. ਡੀ. ਐਸ. ਲੇਬਰ ਇੰਸਪੈਕਟਰ ਅਤੇ ਸਮੂਹ ਸੀਨੀਅਰ ਮੈਡੀਕਲ ਅਫਸਰ ਅਤੇ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਸਿਵਲ ਸਰਜਨ ਤਰਨ ਤਾਰਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਇੰਨਟੈਸਾਈਫਾਈਡ ਮਿਸ਼ਨ ਇੰਦਰਧੁਨਸ਼ 5.0 ਅਧੀਨ ਮਿਤੀ 7 ਅਗਸਤ, 2023 ਤੋਂ 12 ਅਗਸਤ, 2023 ਦੌਰਾਨ 0-5 ਸਾਲ ਦੇ ਬੱਚਿਆ ਦਾ ਟੀਕਾਕਰਨ ਕਰਵਾਇਆ ਜਾਣਾ ਹੈ । 

ਇਸ ਦੇ ਨਾਲ ਹੀ ਉਹਨਾ ਨੇ ਦੱਸਿਆ ਕਿ ਸਰਕਾਰ ਵੱਲੋ ਯੂ-ਵਿਨ ਪੋਰਟਲ ਸ਼ੁਰੂ ਕੀਤਾ ਗਿਆ ਹੈ ਜਿਸ ਵਿੱਚ ਲਾਭਪਾਤਰੀ ਆਪਣਾ ਖੁਦ ਦਾ ਰਜਿਸਟ੍ਰੇਸ਼ਨ ਕਰਵਾਕੇ ਟੀਕਾਕਰਨ ਕਰਵਾ ਸਕਦਾ ਹੈ । ਜਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰਪਾਲ ਕੌਰ ਨੇ ਦੱਸਿਆ ਕਿ ਇੰਨਟੈਸਫਾਈਡ ਮਿਸ਼ਨ ਇੰਦਰਧੁਨਸ਼ਨ 5.0 ਦੇ ਪ੍ਰੋਗਰਾਮ ਤਹਿਤ ਜਿਹੜੇ ਬੱਚੇ ਟੀਕਾਕਰਨ ਤੋ ਵਾਝੇ ਰਹਿ ਗਏ ਹਨ ਉਹਨਾ ਦਾ ਟੀਕਾਕਰਨ ਪਹਿਲ ਦੇ ਅਧਾਰ ‘ਤੇ ਕਰਵਾਇਆ ਜਾਣਾ ਹੈ।

ਇਸ ਦੇ ਨਾਲ ਹੀ ਉਹਨਾ ਨੇ ਦੱਸਿਆ ਕਿ ਯੂ-ਵਿਨ ਪੋਰਟਲ ਰਾਹੀਂ ਸਿਹਤ ਵਿਭਾਗ ਦੇ ਮੁਲਾਜ਼ਮਾ ਕੋਲ ਆਪਣੇ ਖੇਤਰ ਦੇ ਟੀਕਾਕਰਨ ਲਈ ਯੋਗ ਬੱਚਿਆ ਅਤੇ ਗਰਭਵਤੀ ਔਰਤਾਂ ਦਾ ਪੂਰਾ ਰਿਕਾਰਡ ਹੋਵੇਗਾ।ਯੋਗ ਲਾਭਪਾਤਰੀ ਆਪਣਾ ਸਰਟੀਫਿਕੇਟ ਵੀ ਡਾਊਨਲੋਡ ਕਰ ਸਕਦੇ ਹਨ। ਇਸ ਮੌਕੇ ‘ਤੇ ਡਾ. ਇਸਿ਼ਤਾ ਸਰਵੀਲੈਸ ਮੈਡੀਕਲ ਅਫ਼ਸਰ ਡਬਲਯੂ. ਐਚ. ਓ. ਅਤੇ ਵੀ. ਸੀ. ਸੀ. ਐੱਮ. ਗਗਨਦੀਪ ਕੌਰ ਨੇ ਮੀਜ਼ਲ ਰੂਬੇਲਾ ਅਤੇ ਯੂ-ਵਿਨ ਐਪ ਆਈ. ਡੀ. ਬਾਰੇ  ਦੱਸਿਆ ।

 

Tags: DC Tarn Taran , Baldeep Kaur , Tarn Taran , Deputy Commissioner Tarn Taran

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD