Saturday, 18 May 2024

 

 

ਖ਼ਾਸ ਖਬਰਾਂ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ ਪੰਜਾਬੀ ਸਾਵਧਾਨ ਰਹਿਣ,'ਆਪ' ਤੇ ਕਾਂਗਰਸ ਇੱਕੋ ਥਾਲੀ 'ਦੇ ਚੱਟੇ-ਬੱਟੇ : ਡਾ: ਸੁਭਾਸ਼ ਸ਼ਰਮਾ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਰਾਜੇਸ਼ ਧੀਮਾਨ ਦੀ ਨਿਗਰਾਨੀ ਵਿਚ ਹੋਈ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਇਜੇਸ਼ਨ ਜ਼ਿਲ੍ਹਾ ਚੋਣ ਅਫ਼ਸਰ ਡਾ. ਸੇਨੂ ਦੁੱਗਲ ਦੀ ਨਿਗਰਾਨੀ ਹੇਠ ਹੋਈ ਆਜ਼ਾਦ ਉਮੀਦਵਾਰ ਵੱਲੋਂ ਨਾਮਜ਼ਦਗੀ ਵਾਪਸ ਲੈਣ ਮਗਰੋਂ 26 ਉਮੀਦਵਾਰ ਮੈਦਾਨ 'ਚ ਅਨੰਦਪੁਰ ਸਾਹਿਬ ਹਲਕੇ ਅੰਦਰ ਆਉਂਦਾ ਗੜ੍ਹਸ਼ੰਕਰ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਨਿੱਤਰੇਗਾ ਪੰਜਾਬ 'ਚ 13 ਹਜ਼ਾਰ ਸੰਵੇਦਨਸ਼ੀਲ ਪੋਲਿੰਗ ਬੂਥਾਂ ਦੀ ਸ਼ਨਾਖ਼ਤ, ਸੁਰੱਖਿਆ ਦੇ ਕੀਤੇ ਪੁੱਖਤਾ ਪ੍ਰਬੰਧ - ਅਰਪਿਤ ਸ਼ੁਕਲਾ ਚੋਣ ਕਮਿਸ਼ਨ ਵੱਲੋਂ ਤਾਇਨਾਤ ਜਨਰਲ ਅਬਜ਼ਰਵਰ, ਖਰਚਾ ਅਬਜ਼ਰਵਰ ਤੇ ਪੁਲਿਸ ਅਬਜ਼ਰਵਰ ਵੱਲੋਂ ਲੋਕ ਸਭਾ ਚੋਣਾਂ ਦੀ ਤਿਆਰੀ ਬਾਰੇ ਵਿਸਤ੍ਰਿਤ ਮੀਟਿੰਗ ਜਿਲ੍ਹਾ ਚੋਣ ਅਧਿਕਾਰੀ ਘਨਸ਼ਾਮ ਥੋਰੀ ਨੇ ਲੋਕ ਸਭਾ ਚੋਣ ਲੜ ਰਹੇ ਉਮੀਦਵਾਰਾਂ ਨੂੰ ਚੋਣ ਨਿਸ਼ਾਨਾਂ ਦੀ ਕੀਤੀ ਵੰਡ ਆਨੰਦਪੁਰ ਸਾਹਿਬ ਪਾਰਲੀਮਾਨੀ ਹਲਕਾ ਦੇਸ਼ ’ਚ ਗ੍ਰੀਨ ਚੋਣਾਂ ਦੇ ਮਾਡਲ ਵਜੋਂ ਉਭਰੇਗਾ ਪੰਜਾਬ ਪੁਲਿਸ ਦੀ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਅਮਰੀਕਾ ਵਿੱਚ ਰਹਿਣ ਵਾਲੇ ਲੋਕਾਂ ਨੂੰ ਠੱਗਣ ਵਾਲੇ ਦੋ ਫਰਜ਼ੀ ਕਾਲ ਸੈਂਟਰਾਂ ਦਾ ਕੀਤਾ ਪਰਦਾਫਾਸ਼; 155 ਵਿਅਕਤੀ ਕਾਬੂ ਆਮ ਆਦਮੀ ਪਾਰਟੀ ਵੱਲੋਂ ਪਿਛਲੇ ਢਾਈ ਸਾਲਾਂ ਵਿੱਚ ਕੀਤੇ ਵਿਕਾਸ ਦਾ ਹਿਸਾਬ ਮੰਗਣ ਸ਼ਹਿਰ ਵਾਸੀ: ਜੈਇੰਦਰ ਕੌਰ

 

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਬਲਾਚੌਰ 'ਚ ਭਾਰੀ ਬਰਸਾਤ ਅਤੇ ਪਾਣੀ ਭਰਨ ਕਾਰਨ ਹੋਏ ਨੁਕਸਾਨ ਦਾ ਲਿਆ ਜਾਇਜ਼ਾ, ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ

ਕਾਠਗੜ੍ਹ ਅਤੇ ਭੋਲੇਵਾਲ ਵਿੱਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ

Manish Tewari, Punjab Pradesh Congress Committee, Congress, Indian National Congress, Punjab Congress, Punjab

Web Admin

Web Admin

5 Dariya News

ਬਲਾਚੌਰ , 12 Jul 2023

ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ ਨੇ ਭਾਰੀ ਮੀਂਹ ਅਤੇ ਪਾਣੀ ਭਰਨ ਕਾਰਨ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਵਿਧਾਨ ਸਭਾ ਹਲਕਾ ਬਲਾਚੌਰ ਦਾ ਦੌਰਾ ਕੀਤਾ।  ਇਸ ਦੌਰਾਨ ਉਹ ਵੱਖ-ਵੱਖ ਪਿੰਡਾਂ ਟੋਂਸਾ, ਚਾਹਲ, ਰੱਤੇਵਾਲ, ਕਾਠਗੜ੍ਹ, ਭੋਲੇਵਾਲ, ਦੁੱਗਰੀ ਬੇਟ, ਜਾਡਲੀ ਵਿਖੇ ਪੁੱਜੇ ਅਤੇ ਇਲਾਕਾ ਨਿਵਾਸੀਆਂ ਨੂੰ ਮਿਲੇ ਤੇ ਨੁਕਸਾਨ ਦਾ ਜਾਇਜ਼ਾ ਵੀ ਲਿਆ।

ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਦੱਸਿਆ ਕਿ ਮੀਂਹ ਅਤੇ ਪਾਣੀ ਭਰਨ ਕਾਰਨ ਸ਼ਹੀਦ ਭਗਤ ਸਿੰਘ ਨਗਰ ਜ਼ਿਲ੍ਹੇ ਦੇ ਵੱਖ-ਵੱਖ ਇਲਾਕਿਆਂ ਵਿੱਚ ਨੁਕਸਾਨ ਹੋਇਆ ਹੈ।  ਇਸ ਸਮੇਂ ਦੌਰਾਨ ਵੱਖ-ਵੱਖ 40 ਪਿੰਡਾਂ ਨੂੰ ਜੋੜਨ ਵਾਲੀ ਸੜਕ ਦਾ ਵੀ ਬਹੁਤ ਬੁਰਾ ਹਾਲ ਹੋ ਗਿਆ ਹੈ, ਜਿਸ ਕਾਰਨ ਇਲਾਕੇ ਵਿੱਚ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣੀਆਂ ਮੁਸ਼ਕਿਲ ਹੋ ਰਹੀਆਂ ਹਨ।  

ਇਸ ਤੋਂ ਇਲਾਵਾ, ਕਈ ਏਕੜ ਫਸਲ ਵੀ ਨੁਕਸਾਨੀ ਗਈ ਹੈ ਅਤੇ ਲੋਕਾਂ ਦੇ ਘਰਾਂ ਨੂੰ ਵੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਪਿੰਡ ਕਾਠਗੜ੍ਹ ਅਤੇ ਭੋਲੇਵਾਲ ਵਿਖੇ ਵਾਪਰੇ ਹਾਦਸਿਆਂ ਵਿੱਚ ਕੀਮਤੀ ਜਾਨਾਂ ਗਵਾਉਣ ਵਾਲੇ ਮਹਿੰਦਰ ਪਾਲ ਅਤੇ ਵਿਜੇ ਕੁਮਾਰ ਦੇ ਪਰਿਵਾਰਾਂ ਨਾਲ ਵੀ ਦੁੱਖ ਸਾਂਝਾ ਕੀਤਾ।  

ਸੰਸਦ ਮੈਂਬਰ ਤਿਵਾੜੀ ਨੇ ਪ੍ਰਸ਼ਾਸਨ ਨੂੰ ਪੀੜਤ ਪਰਿਵਾਰਾਂ ਨੂੰ ਮੁਆਵਜ਼ਾ ਦੇਣ ਦੀ ਵੀ ਅਪੀਲ ਕੀਤੀ ਹੈ।  ਇਸਦੇ ਨਾਲ ਹੀ ਉਨ੍ਹਾਂ ਮੰਗ ਕੀਤੀ ਕਿ ਫਸਲਾਂ ਦੇ ਹੋਏ ਨੁਕਸਾਨ ਦੀ ਗਿਰਦਾਵਰੀ ਕਰਵਾ ਕੇ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾਵੇ।

ਜਿਸ ਮੌਕੇ ਹੋਰਨਾਂ ਤੋਂ ਇਲਾਵਾ, ਸਾਬਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ, ਜ਼ਿਲ੍ਹਾ ਪ੍ਰਧਾਨ ਅਜੈ ਮੰਗੂਪੁਰ, ਹਰਜੀਤ ਸਿੰਘ ਜਾਡਲੀ ਚੇਅਰਮੈਨ ਜ਼ਿਲ੍ਹਾ ਕੋਆਪਰੇਟਿਵ ਬੈਂਕ ਨਵਾਂਸ਼ਹਿਰ, ਬਲਾਕ ਸਮਿਤੀ ਚੇਅਰਮੈਨ ਬਲਾਚੌਰ ਧਰਮਪਾਲ, ਪਿੰਡ ਨਿੱਘੀ ਦੇ ਸਰਪੰਚ ਕੁਲਦੀਪ, ਜ਼ਿਲ੍ਹਾ ਕਾਂਗਰਸ ਦੇ ਮੀਤ ਪ੍ਰਧਾਨ ਵਿਜੇ ਕੁਮਾਰ, ਬਲਾਕ ਸਮਿਤੀ ਬਲਾਚੌਰ ਦੇ ਉਪ ਪ੍ਰਧਾਨ ਮਦਨ ਟੌਂਸਾ, ਚੌਧਰੀ ਮਹਾਂਵੀਰ ਚਹਿਲ, ਮਾਸਟਰ ਜਲਸੂ ਰਾਮ, ਮੋਹਨ ਸਿੰਘ ਸਰਪੰਚ, ਰਾਮ ਜੀ ਦਾਸ ਸਰਪੰਚ, ਵਿਦਿਆ ਸਾਗਰ ਪੂਰਬੀ ਸਰਪੰਚ, ਸ਼ਾਮ ਲਾਲ, ਸ਼ੰਮੀ ਖਟਾਣਾ ਸਰਪੰਚ ਰੱਤੇਵਾਲ, ਚੌਧਰੀ ਵਰਿੰਦਰ ਕੁਮਾਰ ਸਕੱਤਰ ਜ਼ਿਲ੍ਹਾ ਕਾਂਗਰਸ, ਸੁਭਾਸ਼ ਭੂੰਬਲਾ, ਸੁਰਿੰਦਰ ਭੂੰਬਲਾ, ਬਿੱਲੂ ਕਸਾਣਾ, ਸੇਠੀ ਕਸਾਣਾ, ਚੌਧਰੀ ਵਾਸੂਦੇਵ ਭੁੰਬਲਾ ਸਰਪੰਚ, ਗੁਰਨਾਮ ਸਿੰਘ ਸਰਪੰਚ ਕਾਠਗੜ੍ਹ, ਤਿਲਕ ਰਾਜ ਸੂਦ ਬਲਾਕ ਪ੍ਰਧਾਨ ਸੜੋਆ, ਬੌਬੀ ਸਰਪੰਚ ਭੋਲੇਵਾਲ, ਮਾਸਟਰ ਮਹਿੰਦਰਾ ਮੀਤ ਪ੍ਰਧਾਨ ਜ਼ਿਲ੍ਹਾ ਕਾਂਗਰਸ ਕਮੇਟੀ, ਬੀਰੀ ਭੋਲੇਵਾਲ, ਗਿਰਧਾਰੀ ਲਾਲ, ਬਿੰਦਰ ਸਰਪੰਚ ਚੰਦਪੁਰ ਰੁੜਕੀ, ਬਲਵਿੰਦਰ ਸਿੰਘ ਸਰਪੰਚ ਦੁੱਗਰੀ ਬੇਟ ਵਿਜੈ ਸ਼ਰਮਾ ਸਰਪੰਚ ਆਦਿ ਹਾਜ਼ਰ ਸਨ ।

 

Tags: Manish Tewari , Punjab Pradesh Congress Committee , Congress , Indian National Congress , Punjab Congress , Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD