Wednesday, 22 July 2026

 

 

ਖ਼ਾਸ ਖਬਰਾਂ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਵਲੋਂ 4 ਬੀ.ਐੱਲ.ਓਜ਼ ਦਾ ਵਿਸ਼ੇਸ਼ ਸਨਮਾਨ ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆਂ ਗ੍ਰਿਫ਼ਤਾਰ

 

ਵੇਰਕਾ ਨੇ ਪਟਿਆਲਾ ਅਤੇ ਸੰਗਰੂਰ ’ਚ ਪਾਣੀ ਤੋਂ ਪ੍ਰਭਾਵਿਤ ਖੇਤਰਾਂ ਲਈ ਭੋਜਨ ਰਾਹਤ ਸਮੱਗਰੀ ਭੇਜੀ

ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਭੋਜਨ ਰਾਹਤ ਸਮੱਗਰੀ ਦੇ ਵਾਹਨ ਰਵਾਨਾ ਕੀਤੇ

Narendra Singh Shergill, Narendra Shergill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਪਟਿਆਲਾ , 12 Jul 2023

Last updated on: Jul 12, 2023, 00:00 IST

ਪਟਿਆਲਾ ਅਤੇ ਸੰਗਰੂਰ ਜਿੱਲ੍ਹਿਆ ਦੇ ਪਾਣੀ ਨਾਲ ਪ੍ਰਭਾਵਿਤ ਇਲਾਕਿਆਂ ਲਈ ਭੋਜਨ ਪੈਕਟਾਂ ਦੇ ਰੂਪ ਵਿੱਚ ਰਾਹਤ ਸਮੱਗਰੀ ਅੱਜ ਮਿਲਕਫੈੱਡ ਪੰਜਾਬ ਦੇ ਚੇਅਰਮੈਨ ਸ. ਨਰਿੰਦਰ ਸਿੰਘ ਸ਼ੇਰਗਿੱਲ ਨੇ ਰਵਾਨਾ ਕੀਤੀ। ਵੇਰਕਾ ਮਿਲਕ ਪਲਾਂਟ, ਪਟਿਆਲਾ ਵਿਖੇ ਰਾਹਤ ਸਮੱਗਰੀ ਵਾਲੀਆਂ ਗੱਡੀਆਂ ਨੂੰ ਝੰਡੀ ਦੇਣ ਉਪਰੰਤ ਚੇਅਰਮੈਨ ਸ. ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਮੌਜੂਦਾ ਹਾਲਾਤ ਦੌਰਾਨ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਲਈ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਮਾਨ ਦੀ ਯੋਗ ਕਾਰਵਾਈ ਹੇਠ ਮਿਲਕਫੈੱਡ ਅਤੇ ਮਾਰਕਫੈੱਡ ਵੱਲੋਂ ਉਨ੍ਹਾਂ ਲੋੜਵੰਦ ਲੋਕਾਂ ਦੀ ਹਰ ਸੰਭਵ ਮਦਦ ਲਈ ਪੰਜਾਬ ਵਿੱਚ ਪਟਿਆਲਾ, ਲੁਧਿਆਣਾ, ਜਲੰਧਰ ਅਤੇ ਮੋਹਾਲੀ ਵਿਖੇ ਖਾਣ-ਪੀਣ ਦੀ ਰਾਹਤ ਸਮੱਗਰੀ ਤਿਆਰ ਕਰਨ ਅਤੇ ਸਪਲਾਈ ਕਰਨ ਲਈ ਸੈਂਟਰ ਸਥਾਪਿਤ ਕੀਤੇ ਗਏ ਹਨ।

ਉਨ੍ਹਾਂ ਨੇ ਦੱਸਿਆ ਕਿ ਹੁਣ ਤੱਕ ਮਿਲਕਫੈੱਡ ਨੂੰ ਸਰਕਾਰ ਤੋਂ 50 ਹਜ਼ਾਰ ਪੈਕਟ ਭੋਜਨ ਪੈਕਟਾਂ ਦੀ ਮੰਗ ਪ੍ਰਾਪਤ ਹੋਈ ਹੈ ਅਤੇ ਇਸ ਸਬੰਧੀ ਪੰਜਾਬ ਭਰ ਵਿਖੇ ਭੋਜਨ ਰਾਹਤ ਸਮੱਗਰੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਔਖੇ ਵਕਤ ਵਿੱਚ ਘਬਰਾਹਟ ਵਿੱਚ ਆਉਣ ਤੋਂ ਬਚਣਾ ਚਾਹੀਦਾ ਹੈ ਅਤੇ ਅਫ਼ਵਾਹਾਂ ਤੋਂ ਸੁਚੇਤ ਹੋਣ ਦੀ ਜ਼ਰੂਰਤ ਹੈ। 

ਇਸ ਔਖੇ ਵਕਤ ਵਿੱਚ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਲਈ ਸਰਕਾਰ ਵਚਨਬੱਧ ਹੈ ਅਤੇ ਮਿਲਕਫੈੱਡ ਪੰਜਾਬ ਵੱਲੋਂ ਫੂਡ ਸਪਲਾਈ ਅਤੇ ਮਾਰਕਫੈੱਡ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਬਣਾ ਕੇ ਭੋਜਨ ਦੇ ਕੰਮ ਨੂੰ ਸੁਚਾਰੂ ਰੂਪ ਨਾਲ ਚਲਾਇਆ ਜਾ ਰਿਹਾ ਹੈ। ਇਸ ਮੌਕੇ ਵੇਰਕਾ ਮਿਲਕ ਪਲਾਂਟ ਦੇ ਜਨਰਲ ਮੈਨੇਜਰ ਡਾ. ਸੁਰਜੀਤ ਸਿੰਘ ਭਦੌੜ ਨੇ ਦੱਸਿਆ ਕਿ ਮਿਲਕ ਪਲਾਂਟ ਪਟਿਆਲਾ ਅਤੇ ਸੰਗਰੂਰ ਜਿੱਲ੍ਹਿਆ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਲਈ ਸਥਾਨਕ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਭੋਜਨ ਰਾਹਤ ਸਮੱਗਰੀ ਮੁਹੱਈਆ ਕਰਵਾਈ ਜਾ ਰਹੀ ਹੈ। 

ਉਨ੍ਹਾਂ ਨੇ ਦੱਸਿਆ ਕਿ ਵੇਰਕਾ ਪੰਜਾਬ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਅਤੇ ਪ੍ਰਬੰਧ ਨਿਰਦੇਸ਼ਕ ਸ੍ਰੀ ਅਮਿਤ ਢਾਕਾ, ਆਈ.ਏ.ਐਸ. ਦੀ ਰਹਿਨੁਮਾਈ ਹੇਠ ਸਮੁੱਚੇ ਕਰਮਚਾਰੀ ਅਤੇ ਅਧਿਕਾਰੀ ਦਿਨ ਰਾਤ ਇਸ ਕਾਰਜ ਲਈ ਸਮਰਪਿਤ ਕੀਤੇ ਗਏ ਹਨ।

ਇਸ ਮੌਕੇ ’ਤੇ ਵੇਰਕਾ ਮਿਲਕ ਪਲਾਂਟ, ਪਟਿਆਲਾ ਦੇ ਅਫ਼ਸਰ ਹਰਭਜਨ ਸਿੰਘ- ਚੇਅਰਮੈਨ, ਭਜਨ ਸਿੰਘ ਸਿੰਬੜੋ-ਡਾਇਰੈਕਟਰ, ਡਾ. ਸੁਰਜੀਤ ਸਿੰਘ ਭਦੌੜ-ਜਨਰਲ ਮੈਨੇਜਰ, ਸੰਜੀਵ ਕੁਮਾਰ ਗੋਇਲ-ਮੈਨੇਜਰ ਪ੍ਰੋਡਕਸ਼ਨ, ਡਾ. ਅਮਿਤ ਗਰਗ-ਡਿਪਟੀ ਮੈਨੇਜਰ ਏ.ਐਚ, ਸ੍ਰੀ ਸੁਖਚੈਨ ਸਿੰਘ- ਡਿਪਟੀ ਮੈਨੇਜਰ ਇੰਜੀਨੀਅਰਿੰਗ ਅਤੇ ਸ੍ਰੀ ਰੋਹਿਨ ਕਪੂਰ-ਅਸਿਸਟੈਂਟ ਮੈਨੇਜਰ ਐਚ.ਆਰ ਮੌਜੂਦ ਸਨ।

 

Tags: Narendra Singh Shergill , Narendra Shergill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD