Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਵਿਧਾਇਕ ਉੜਮੁੜ ਜਸਵੀਰ ਸਿੰਘ ਗਿੱਲ ਨੇ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਉੜਮੁਰ ਹਲਕੇ ਦੇ ਪਿੰਡ ਪੁਲ ਪੁਖਤਾ, ਫਿਰੋਜ਼ ਰੱਲੀਆਂ, ਨੱਥੂਪੁਰ, ਤਲਵੰਡੀ ਡਡਿਆਣਾ, ਪੱਤੀ ਮੀਰਾਪੁਰ ਅਤੇ ਬਹਾਦਰਪੁਰ ਵਿੱਚ ਮੀਂਹ ਕਾਰਨ ਖੇਤਾਂ ਵਿੱਚ ਭਰਿਆ ਪਾਣੀ

Jasvir Singh Raja Gill, AAP, Aam Aadmi Party, Aam Aadmi Party Punjab, AAP Punjab, DC Hoshiarpur, Deputy Commissioner Hoshiarpur, Komal Mittal, Hoshiarpur

Web Admin

Web Admin

5 Dariya News

ਹੁਸ਼ਿਆਰਪੁਰ , 12 Jul 2023

Last updated on: Jul 12, 2023, 00:00 IST

ਵਿਧਾਇਕ ਉੜਮੁੜ ਜਸਵੀਰ ਸਿੰਘ ਰਾਜਾ ਗਿੱਲ ਨੇ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨਾਲ  ਹਲਕੇ ਅਧੀਨ ਆਉਂਦੇ ਉਨ੍ਹਾਂ ਪਿੰਡਾਂ ਦਾ ਦੌਰਾ ਕੀਤਾ, ਜਿੱਥੇ ਮੀਂਹ ਕਾਰਨ ਕਾਫੀ ਪਾਣੀ ਖੜ੍ਹਾ ਹੈ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ ਓਜਸਵੀ ਅਲੰਕਾਰ ਵੀ ਮੌਜੂਦ ਸਨ।  

ਵਿਧਾਇਕ ਨੇ ਕਿਹਾ ਕਿ ਪਿਛਲੇ ਦਿਨਾਂ ਤੋਂ ਹੋ ਰਹੀ ਭਾਰੀ ਬਰਸਾਤ ਕਾਰਨ ਹਲਕੇ ਦੇ ਕਈ ਪਿੰਡਾਂ ਦੇ ਖੇਤਾਂ ਵਿੱਚ ਪਾਣੀ ਆ ਗਿਆ ਸੀ।  ਉਨ੍ਹਾਂ ਕਿਹਾ ਕਿ ਅੱਜ ਹਲਕੇ ਦੇ ਪਿੰਡਾਂ ਪੁਲ ਪੁਖਤਾ, ਫਿਰੋਜ਼ ਰੱਲੀਆਂ, ਨੱਥੂਪੁਰ, ਤਲਵੰਡੀ ਡਡਿਆਣਾ, ਪੱਤੀ ਮੀਰਾਪੁਰ, ਬਹਾਦਰਪੁਰ ਦਾ ਦੌਰਾ ਕਰਨ ਦਾ ਮਕਸਦ ਹੈ ਕਿ ਪਿੰਡਾਂ ਦੀਆਂ ਪੰਚਾਇਤਾਂ ਨਾਲ ਤਾਲਮੇਲ ਕਰਕੇ ਖੜੇ ਪਾਣੀ ਦੀ ਨਿਕਾਸੀ ਲਈ ਯੋਗ ਪ੍ਰਬੰਧ ਕੀਤੇ ਜਾਣ ਤਾਂ ਜੋ ਉਸ ਪਾਣੀ  ਨੂੰ ਬੇਈਂ ਵਿਚ ਛੱਡਿਆ ਜਾ ਸਕੇ। 

ਉਨ੍ਹਾਂ ਕਿਹਾ ਕਿ ਸਾਰੇ ਪ੍ਰਭਾਵਿਤ ਪਿੰਡਾਂ ਦਾ ਸਰਵੇ ਕੀਤਾ ਗਿਆ ਹੈ ਅਤੇ ਪੈਦਾ ਹੋਈ ਸਥਿਤੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਵੱਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ 'ਤੇ ਵਿਸ਼ਵਾਸ ਨਾ ਕਰਨ ਅਤੇ ਨਾ ਹੀ ਘਬਰਾਹਟ ਵਿਚ ਆਉਣ, ਲੋੜ ਪੈਣ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬਣਾਏ ਗਏ ਫਲੱਡ ਕੰਟਰੋਲ ਰੂਮਾਂ ਨਾਲ ਸੰਪਰਕ ਕਰਨ।

ਵਿਧਾਇਕ ਜਸਬੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਹੁਕਮਾਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਲਗਾਤਾਰ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਪ੍ਰਸ਼ਾਸਨ ਨੂੰ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਲਈ ਲਗਾਤਾਰ ਕੰਮ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।  ਉਨ੍ਹਾਂ ਕਿਹਾ ਕਿ ਸਮੁੱਚਾ ਸਰਕਾਰੀ ਤੰਤਰ ਇਸ ਕੁਦਰਤੀ ਆਫ਼ਤ ਨਾਲ ਨਜਿੱਠਣ ਲਈ ਹਰ ਤਰ੍ਹਾਂ ਨਾਲ ਯਤਨਸ਼ੀਲ ਹੈ।  

ਉਨ੍ਹਾਂ ਲੋਕਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਲੋਕਾਂ ਦੇ ਨਾਲ ਖੜ੍ਹੀ ਹੈ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਕਿਹਾ ਕਿ ਟਾਂਡਾ ਦੇ ਕਈ ਪਿੰਡ ਬੇਈ ਦੇ ਖੇਤਰ ਵਿੱਚ ਆਉਂਦੇ ਹਨ ਜਿੱਥੇ ਕਾਫੀ ਪਾਣੀ ਇਕੱਠਾ ਹੋ ਗਿਆ ਹੈ। 

ਉਨ੍ਹਾਂ ਕਿਹਾ ਕਿ ਖੁਸ਼ੀ ਦੀ ਗੱਲ ਹੈ ਕਿ ਪਾਣੀ ਦਾ ਪੱਧਰ ਕਾਫੀ ਹੇਠਾਂ ਆਇਆ ਹੈ।  ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਪਾਣੀ ਦੇ ਕੁਦਰਤੀ ਵਹਾਅ ਨੂੰ ਬਹਾਲ ਕਰਦੇ ਹੋਏ ਇਸ ਨੂੰ ਅੱਗੇ ਵਹਿਣ ਦੇਣ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਬਰਸਾਤ ਕਿਸੇ ਲਈ ਮੁਸੀਬਤ ਨਾ ਬਣੇ।  

ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਕਬਜਿਆਂ ਨੂੰ ਹਟਾਇਆ ਜਾਵੇ  ਤਾਂ ਜੋ ਪਾਣੀ ਦੇ ਕੁਦਰਤੀ ਵਹਾਅ ਵਿੱਚ ਕੋਈ ਰੁਕਾਵਟ ਨਾ ਆਵੇ।  ਇਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

 

Tags: Jasvir Singh Raja Gill , AAP , Aam Aadmi Party , Aam Aadmi Party Punjab , AAP Punjab , DC Hoshiarpur , Deputy Commissioner Hoshiarpur , Komal Mittal , Hoshiarpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD