Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

ਮਿਲਕਫੈੱਡ ਦੇ ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਵਲੋਂ ਹੜ੍ਹ ਪੀੜਤਾਂ ਲਈ ਖ਼ੁਰਾਕ ਰਾਹਤ ਸਮੱਗਰੀ ਦਾ ਟਰੱਕ ਰਵਾਨਾ

ਵੱਖ-ਵੱਖ ਪ੍ਰਕਾਰ ਦੀਆਂ 41 ਹਜ਼ਾਰ 800 ਖ਼ੁਰਾਕ ਰਾਹਤ ਕਿੱਟਾਂ ਤਿਆਰ ਕੀਤੀਆਂ

Narendra Singh Shergill, Narendra Shergill, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਐੱਸ.ਏ.ਐੱਸ. ਨਗਰ , 12 Jul 2023

ਪੰਜਾਬ ਵਿੱਚ ਹੜ੍ਹਾਂ ਨਾਲ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਮੁੱਖ ਮੰਤਰੀ ਸ. ਭਗਵੰਤ ਮਾਨ ਵੱਲੋਂ ਦਿੱਤੀਆਂ ਹਦਾਇਤਾਂ ਅਤੇ ਸਹਿਯੋਗ ਨਾਲ ਵੱਖ ਵੱਖ ਮਿਲਕ ਪਲਾਂਟਾਂ ਵੱਲੋਂ ਆਪਣਾ ਵਿਸ਼ੇਸ਼ ਯੋਗਦਾਨ ਪਾਇਆ ਜਾ ਰਿਹਾ ਹੈ। ਇਸੇ ਦੇ ਸਬੰਧ ਵਿਚ ਮਿਲਕ ਪਲਾਂਟ ਮੋਹਾਲੀ, ਮਿਲਕ ਪਲਾਂਟ ਲੁਧਿਆਣਾ, ਜਲੰਧਰ, ਅੰਮ੍ਰਿਤਸਰ ਵੱਲੋਂ ਹੜ੍ਹ ਨਾਲ ਪ੍ਰਭਾਵਿਤ ਲੋਕਾਂ ਦੀ ਮੱਦਦ ਕੀਤੀ ਜਾ ਰਹੀ ਹੈ।

ਇਹ ਜਾਣਕਾਰੀ ਮਿਲਕ ਪਲਾਂਟ ਮੋਹਾਲੀ ਵਿਖੇ ਰਾਹਤ ਸਮੱਗਰੀ ਦਾ ਟਰੱਕ ਰਵਾਨਾ ਕਰਨ ਵੇਲੇ ਚੇਅਰਮੈਨ ਮਿਲਕਫੈੱਡ ਸ.ਨਰਿੰਦਰ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਮਿਲਕ ਪਲਾਂਟਾਂ ਵਲੋਂ ਪੰਜਾਬ ਸਰਕਾਰ ਦੇ ਸਹਿਯੋਗ ਨਾਲ ਹੜ੍ਹਾਂ ਦੀ ਮਾਰ ਝੱਲ ਰਹੇ ਲੋਕਾਂ ਦੇ ਲਈ ਵੱਖ-ਵੱਖ ਪ੍ਰਕਾਰ ਦੀਆਂ 41 ਹਜ਼ਾਰ 800 ਖ਼ੁਰਾਕ ਕਿੱਟਾਂ ਤਿਆਰ ਕੀਤੀਆਂ ਗਈਆਂ ਹਨ। 7000 ਕਿੱਟਾਂ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੰਡ ਦਿੱਤੀਆਂ ਗਈਆਂ ਹਨ। 

ਚੇਅਰਮੈਨ ਨਰਿੰਦਰ ਸਿੰਘ ਸ਼ੇਰਗਿੱਲ ਨੇ ਕਿਹਾ ਕਿ ਮੌਜੂਦਾ ਹਾਲਾਤ ਦੌਰਾਨ ਲੋਕਾਂ ਦੀ ਜਾਨ ਮਾਲ ਦੀ ਰੱਖਿਆ ਲਈ ਮੁੱਖ ਮੰਤਰੀ, ਪੰਜਾਬ ਸ. ਭਗਵੰਤ ਮਾਨ ਦੀ ਯੋਗ ਕਾਰਵਾਈ ਹੇਠ ਮਿਲਕਫੈੱਡ ਅਤੇ ਮਾਰਕਫੈੱਡ ਵੱਲੋਂ ਉਨ੍ਹਾਂ ਲੋੜਵੰਦ ਲੋਕਾਂ ਦੀ ਹਰ ਸੰਭਵ ਮਦਦ ਲਈ ਪੰਜਾਬ ਵਿੱਚ ਪਟਿਆਲਾ, ਲੁਧਿਆਣਾ, ਜਲੰਧਰ ਅਤੇ ਮੋਹਾਲੀ ਵਿਖੇ ਖਾਣ-ਪੀਣ ਦੀ ਰਾਹਤ ਸਮੱਗਰੀ ਤਿਆਰ ਕਰਨ ਅਤੇ ਸਪਲਾਈ ਕਰਨ ਲਈ ਸੈਂਟਰ ਸਥਾਪਿਤ ਕੀਤੇ ਗਏ ਹਨ। 

ਹੁਣ ਤੱਕ ਮਿਲਕਫੈੱਡ ਨੂੰ ਸਰਕਾਰ ਤੋਂ 50 ਹਜ਼ਾਰ ਪੈਕਟ ਭੋਜਨ ਪੈਕੇਟਾਂ ਦੀ ਮੰਗ ਪ੍ਰਾਪਤ ਹੋਈ ਹੈ ਅਤੇ ਇਸ ਸਬੰਧੀ ਪੰਜਾਬ ਭਰ ਵਿਖੇ ਭੋਜਨ ਰਾਹਤ ਸਮੱਗਰੀ ਦੀ ਸਪਲਾਈ ਸ਼ੁਰੂ ਕਰ ਦਿੱਤੀ ਗਈ ਹੈ। ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਔਖੇ ਵਕਤ ਵਿੱਚ ਘਬਰਾਹਟ ਵਿੱਚ ਆਉਣ ਤੋਂ ਬਚਣਾ ਚਾਹੀਦਾ ਹੈ ਅਤੇ ਅਫ਼ਵਾਹਾਂ ਤੋਂ ਸੁਚੇਤ ਹੋਣ ਦੀ ਜ਼ਰੂਰਤ ਹੈ। 

ਇਸ ਔਖੇ ਵਕਤ ਵਿੱਚ ਪ੍ਰਭਾਵਿਤ ਲੋਕਾਂ ਦੀ ਹਰ ਸੰਭਵ ਮਦਦ ਲਈ ਸਰਕਾਰ ਵਚਨਬੱਧ ਹੈ ਅਤੇ ਮਿਲਕਫੈੱਡ ਪੰਜਾਬ ਵੱਲੋਂ ਫੂਡ ਸਪਲਾਈ ਅਤੇ ਮਾਰਕਫੈੱਡ ਵਿਭਾਗਾਂ ਦੇ ਅਧਿਕਾਰੀਆਂ ਦੀਆਂ ਸਾਂਝੀਆਂ ਟੀਮਾਂ ਬਣਾ ਕੇ ਭੋਜਨ ਦੇ ਕੰਮ ਨੂੰ ਸੁਚਾਰੂ ਰੂਪ ਨਾਲ ਚਲਾਇਆ ਜਾ ਰਿਹਾ ਹੈ। ਇਸ ਮੁਸ਼ਕਲ ਦੀ ਘੜੀ ਵਿੱਚ ਜਿੱਥੇ ਪੰਜਾਬ ਸਰਕਾਰ ਅਤੇ ਹੋਰ ਵੱਖ ਵੱਖ ਸੰਸਥਾਵਾਂ ਹੜ੍ਹ ਪ੍ਰਭਾਵਿਤ ਲੋਕਾਂ ਦੀ ਬਾਹ ਫੜ ਰਹੇ ਹਨ, ਉਥੇ ਹੀ ਮਿਲਕ ਪਲਾਂਟ ਵੱਲੋਂ ਵੀ ਆਪਣੇ ਇਸ ਉਪਰਾਲੇ ਨਾਲ ਆਪਣੇ ਲੋਕਾਂ ਦੀ ਮਦਦ ਕੀਤੀ ਜਾ ਰਹੀ ਹੈ।  ਉਹਨਾਂ ਦੱਸਿਆ ਕਿ ਇਸ ਮੁਸ਼ਕਲ ਦੀ ਘੜੀ ਦੇ ਵਿੱਚ ਵੇਰਕਾ ਮਿਲਕ ਪਲਾਂਟਾਂ ਦਾ ਹਰ ਮੁਲਾਜ਼ਮ ਹੜ੍ਹ ਪੀੜਤਾਂ ਦੀ ਮਦਦ ਲਈ ਤਿਆਰ ਹੈ।

ਇਸ ਮੌਕੇ ਮਿਲਕਫੈੱਡ ਦੇ ਮੈਨੇਜਿੰਗ ਡਾਇਰੈਕਟਰ ਸ਼੍ਰੀ ਅਮਿਤ ਢਾਕਾ, ਪ੍ਰਦੀਪ ਮਲਹੋਤਰਾ, ਹਰਸੁਖਿੰਦਰ ਸਿੰਘ (ਬੱਬੀ ਬਾਦਲ), ਰਾਜ ਕੁਮਾਰ ਜਨਰਲ ਮੈਨੇਜਰ, ਸੰਜੀਵ ਕੁਮਾਰ, ਜਨਰਲ ਮੈਨੇਜਰ, ਦਿਲਬਾਗ ਸਿੰਘ ਸੈਣੀ, ਹਰੀਸ਼ ਕੌਸ਼ਲ, ਹਰਨੇਕ ਸਿੰਘ ਅਭੀਪੁਰ, ਮੇਜਰ ਸਿੰਘ, ਦਰਸ਼ਨ ਸਿੰਘ, ਨਰਿੰਦਰ ਸਿੰਘ ਝਾਮਪੁਰ, ਅਵਤਾਰ ਸਿੰਘ ਢਿੱਲੋਂ, ਗੁਰਪ੍ਰੀਤ ਸਿੰਘ ਚੀਨਾ, ਡਾਇਰੈਕਟਰ ਮਿਲਕ ਪਲਾਂਟ ਮੋਹਾਲੀ ਸ. ਬੰਤ ਸਿੰਘ, ਸ਼੍ਰੀਮਤੀ ਪਰਮਜੀਤ ਕੌਰ, ਸ.ਗੁਰਿੰਦਰ ਸਿੰਘ, ਸ. ਬਲਜਿੰਦਰ ਸਿੰਘ, ਸ. ਮਨਿੰਦਰਪਾਲ ਸਿੰਘ, ਸ. ਜਸਵਿੰਦਰ ਸਿੰਘ, ਸ. ਗੁਰਮੀਤ ਸਿੰਘ, ਸ. ਰਣਜੀਤ ਸਿੰਘ, ਸ. ਮਨਜਿੰਦਰ ਸਿੰਘ, ਸ. ਹਰਮਿੰਦਰਪਾਲ ਸਿੰਘ, ਸ. ਹਰਕੇਤ ਸਿੰਘ, ਸ. ਸੁਰਜੀਤ ਸਿੰਘ, ਸ. ਅਮਰਜੀਤ ਸਿੰਘ, ਡੀ.ਜੀ.ਐਮ. ਸ਼੍ਰੀ ਮਨੋਜ ਕੁਮਾਰ ਸ੍ਰੀਵਾਸਤਵਾ ਆਦਿ ਹਾਜ਼ਰ ਸਨ।

 

Tags: Narendra Singh Shergill , Narendra Shergill , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD