Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਚੋਣ ਕਮਿਸ਼ਨ ਵੱਲੋਂ ਤਿਆਰ ਕੀਤੀਆਂ ਵੱਖ-ਵੱਖ ਮੋਬਾਇਲ ਐਪ ਬਾਰੇ ਈ.ਆਰ.ਓਜ਼, ਏ.ਈ.ਆਰ.ਓਜ਼ ਤੇ ਬੀ.ਐਲ.ਓਜ਼ ਨੂੰ ਦਿੱਤੀ ਸਿਖਲਾਈ

ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਏ.ਡੀ.ਸੀ. (ਜ) ਹਰਜੋਤ ਕੌਰ ਨੇ ਚੋਣ ਕਮਿਸ਼ਨ ਦੇ ਆਦੇਸ਼ਾਂ ਤੋਂ ਕਰਵਾਇਆ ਜਾਣੂ

Punjab Admin, Harjot Kaur, Addittional Deputy Commissioner Fatehgarh Sahib, Fatehgarh Sahib

Web Admin

Web Admin

5 Dariya News

ਫ਼ਤਹਿਗੜ੍ਹ ਸਾਹਿਬ , 13 Jul 2023

Last updated on: Jul 13, 2023, 00:00 IST

ਭਾਰਤ ਦੇ ਚੋਣ ਕਮਿਸ਼ਨ ਵੱਲੋਂ ਤਿਆਰ ਕੀਤੀਆਂ ਵੱਖ-ਵੱਖ ਮੋਬਾਇਲ ਐਪ ਅਤੇ ਹੋਰ ਆਦੇਸ਼ਾਂ ਬਾਰੇ ਜ਼ਿਲ੍ਹੇ ਦੇ ਚੋਣਕਾਰ ਰਜਿਸਟਰੇਸ਼ਨ ਅਫਸਰਾਂ, ਸਹਾਇਕ ਚੋਣਕਾਰ ਰਜਿਸਟਰੇਸ਼ਨ ਅਫਸਰਾਂ, ਬੂਥ ਲੈਵਲ ਅਫਸਰਾਂ, ਸੁਪਰਵਾਈਜ਼ਰਾਂ ਤੇ ਮਾਸਟਰ ਟਰੇਨਰਾਂ ਨੂੰ ਵਧੀਕ ਜ਼ਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜਨਰਲ) ਸ਼੍ਰੀਮਤੀ ਹਰਜੋਤ ਕੌਰ ਨੇ ਬੱਚਤ ਭਵਨ ਵਿਖੇ ਟਰੇਨਿੰਗ ਦਿੱਤੀ। 

ਉਨ੍ਹਾਂ ਵੱਖ-ਵੱਖ ਮੋਬਾਇਲ ਐਪ ਜਿਵੇਂ ਕਿ ਬੀ.ਐਲ.ਓ.ਐਪ, ਐਰੋਨੈੱਟ ਐਪ, ਗਰੁੜ ਐਪ, ਸੀ ਵਿਜਿਲ ਐਪ, ਸਕਸ਼ਮ ਐਪ, ਵੋਟਰ ਹੈਲਪ ਲਾਇਨ, ਬੂਥ ਐਪ, ਪੀ.ਡਬਲਯੂ.ਡੀ. ਐਪ, ਵੋਟਰ ਟਰਨ ਆਉਟ ਆਦਿ ਬਾਰੇ ਵਿਸਥਾਰ ਸਹਿਤ ਦੱਸਿਆ। ਇਸ ਮੌਕੇ ਸ਼੍ਰੀਮਤੀ ਹਰਜੋਤ ਕੌਰ ਨੇ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਆਪਣੇ ਹਲਕੇ ਦੀਆਂ ਪ੍ਰਮੁੱਖ ਸਖਸ਼ੀਅਤਾਂ ਜਿਵੇਂ ਕਿ ਮੈਂਬਰ ਲੋਕ ਸਭਾ, ਵਿਧਾਇਕ ਅਤੇ ਹੋਰ ਵਿਅਕਤੀਆਂ ਦੀਆਂ ਵੋਟਾਂ ਦਾ ਵਿਸ਼ੇਸ਼ ਧਿਆਨ ਰੱਖਿਆ ਜਾਵੇ ਤਾਂ ਜੋ ਵੋਟ ਪਾਉਣ ਸਮੇਂ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। 

ਉਨ੍ਹਾਂ ਇਹ ਵੀ ਕਿਹਾ ਕਿ ਕੋਈ ਵੀ ਵੋਟਰ ਕੱਟਣ ਤੋਂ ਪਹਿਲਾਂ ਸਬੰਧਤ ਵਿਅਕਤੀ ਨੂੰ 07 ਦਿਨ ਦਾ ਨੋਟਿਸ ਦੇਣਾ ਯਕੀਨੀ ਬਣਾਇਆ ਜਾਵੇ। ਵਧੀਕ ਜ਼ਿਲ੍ਹਾ ਚੋਣ ਅਫਸਰ ਨੇ ਕਿਹਾ ਕਿ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਬਿਨਾਂ ਕਿਸੇ ਤਰੁੱਟੀ ਤੋਂ ਤਿਆਰ ਕਰਨ ਵਾਸਤੇ ਸ਼ੁਰੂ ਕੀਤੇ ਜਾ ਰਹੇ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੇ ਪ੍ਰੋਗਰਾਮ ਵਿੱਚ ਆਪਣੀ ਡਿਊਟੀ ਪੂਰੀ ਇਮਾਨਦਾਰੀ ਤੇ ਤਨਦੇਹੀ ਨਾਲ ਨਿਭਾਈ ਜਾਵੇ ਤਾਂ ਜੋ ਵੋਟਰ ਸੂਚੀਆਂ ਬਿਨਾਂ ਕਿਸੇ ਤਰੁੱਟੀ ਤੋਂ ਤਿਆਰ ਹੋ ਸਕਣ। 

ਉਨ੍ਹਾਂ ਇਹ ਵੀ ਕਿਹਾ ਕਿ ਬਿਨਾਂ ਤਰੁੱਟੀ ਤੋਂ ਵੋਟਰ ਸੂਚੀਆਂ ਤਿਆਰ ਕਰਨ ਵਾਸਤੇ ਸ਼ੁਰੂ ਕੀਤੇ ਜਾ ਰਹੇ ਡੋਰ ਟੂ ਡੋਰ ਸਰਵੇ ਵਿੱਚ ਨਿੱਜੀ ਧਿਆਨ ਦਿੱਤਾ ਜਾਵੇ ਤਾਂ ਜੋ ਵੋਟਰਾਂ ਦੇ ਨਾਮ, ਰਿਹਾਇਸ਼ੀ ਪਤੇ ਜਾਂ ਕਿਸੇ ਹੋਰ ਤਰ੍ਹਾਂ ਦੀ ਤਰੁੱਟੀ ਨਾ ਰਹੇ। ਸ਼੍ਰੀਮਤੀ ਹਰਜੋਤ ਕੌਰ ਨੇ ਇਹ ਵੀ ਕਿਹਾ ਕਿ ਚੋਣ ਕਮਿਸ਼ਨ ਦੇ ਆਦੇਸ਼ਾਂ ਅਨੁਸਾਰ ਜਿਹੜੇ ਹਲਕੇ ਜ਼ਾਂ ਪਿੰਡਾਂ ਵਿੱਚ ਵੋਟਾਂ ਪੈਣ ਦੀ ਦਰ ਘੱਟ ਨਜ਼ਰ ਆਵੇ ਉਥੇ ਸਵੀਪ ਪ੍ਰੋਗਰਾਮ ਅਧੀਨ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ ਜਾਵੇ ਤਾਂ ਜੋ ਵੋਟਾਂ ਪੈਣ ਦੀ ਦਰ ਵਿੱਚ ਸੁਧਾਰ ਹੋ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਦੌਰਾਨ ਸੁਪਰਵਾਈਜ਼ਰ ਆਪੋ ਆਪਣੇ ਬੂਥ ਲੈਵਲ ਅਫਸਰ ਨਾਲ ਰਾਵਤਾ ਬਣਾ ਕੇ ਰੱਖਣ ਅਤੇ ਜੇਕਰ ਕੋਈ ਪ੍ਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਉਸ ਬਾਰੇ ਤੁਰੰਤ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ।

ਮੀਟਿੰਗ ਵਿੱਚ ਵਿਧਾਨ ਸਭਾ ਹਲਕਾ 54-ਬਸੀ ਪਠਾਣਾ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਐਸ.ਡੀ.ਐਮ. ਸ਼੍ਰੀ ਅਸ਼ੋਕ ਕੁਮਾਰ,  ਵਿਧਾਨ ਸਭਾ ਹਲਕਾ 56-ਅਮਲੋਹ ਦੇ ਚੋਣਕਾਰ ਰਜਿਸਟਰੇਸ਼ਨ ਅਫਸਰ-ਕਮ-ਐਸ.ਡੀ.ਐਮ. ਸ਼੍ਰੀ ਗੁਰਵਿੰਦਰ ਸਿੰਘ ਜੋਹਲ, ਸਹਾਇਕ ਕਮਿਸ਼ਨਰ (ਜ) ਸ਼੍ਰੀ ਅਭਿਸ਼ੇਕ ਸ਼ਰਮਾ, ਚੋਣ ਤਹਿਸੀਲਦਾਰ ਸ਼੍ਰੀਮਤੀ ਨਿਰਮਲਾ ਦੇਵੀ, ਚੋਣ ਕਾਨੂੰਗੋ ਸ਼੍ਰੀਮਤੀ ਕੁਲਵਿੰਦਰ ਕੌਰ, ਤਹਿਸੀਲਦਾਰ ਫ਼ਤਹਿਗੜ੍ਹ ਸਾਹਿਬ ਬਾਦਲਦੀਨ, ਤਹਿਸੀਲਦਾਰ ਅਮਲੋਹ ਅੰਕਿਤਾ ਅਗਰਵਾਲ ਤੋਂ ਇਲਾਵਾ ਹੋਰ ਅਧਿਕੀ ਵੀ ਮੌਜੂਦ ਸਨ।

 

Tags: Punjab Admin , Harjot Kaur , Addittional Deputy Commissioner Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD