Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸੀਨੀਅਰ ਮੈਡੀਕਲ ਅਫਸਰ ਵੱਲੋਂ ਹੜ ਪ੍ਰਭਾਵਿਤ ਖੇਤਰਾ ਦਾ ਨਿਰੀਖਣ

ਹੜ ਪ੍ਰਭਾਵਿਤ ਪਿੰਡਾਂ ਵਿਚ ਮੈਡੀਕਲ ਕੈਂਪ ਲਗਾਏ ਜਾ ਰਹੇ ਹਨ— ਡਾ. ਸੁਰਿੰਦਰ ਸਿੰਘ

Health, Dr. Surinder Singh, Senior Medical Officer Fatehgarh Sahib, Fatehgarh Sahib

Web Admin

Web Admin

5 Dariya News

ਫਤਿਹਗੜ੍ਹ ਸਾਹਿਬ , 13 Jul 2023

Last updated on: Jul 13, 2023, 00:00 IST

ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਵੱਲੋਂ ਮਿਲੇ ਦਿਸ਼ਾ ਨਿਰਦੇਸ਼ਾ ਅਨੁਸਾਰ ਸੀਨੀਅਰ ਮੈਡੀਕਲ ਅਫਸਰ ਡਾ. ਸੁਰਿੰਦਰ ਸਿੰਘ ਵੱਲੋਂ ਸੀ.ਐਚ.ਸੀ. ਚਨਾਰਥਲ ਕਲਾਂ ਅਧੀਨ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਇਨ੍ਹਾਂ ਪਿੰਡਾਂ ਵਿਚ ਸਿਹਤ ਸੇਵਾਵਾਂ ਨੂੰ ਸੁਨਿਚਿਤ ਬਣਾਉਣ ਲਈ ਨਿਰਦੇਸ਼ ਜਾਰੀ ਕੀਤੇ ਗਏ । 

ਡਾ. ਸੁਰਿੰਦਰ ਸਿੰਘ ਵੱਲੋਂ ਅੱਜ ਪਿੰਡ ਬੀੜ ਭਮਾਰਸੀ, ਗੁਰਧਨਪੁਰ, ਨਰੈਣਗੜ੍ਹ, ਬਰੌਂਗਾ, ਬਡਾਲੀ, ਝੰਬਾਲਾ ਤੇ ਹੋਰ ਪਿੰਡਾਂ ਦਾ ਦੌਰਾ ਕੀਤਾ ਤੇ ਸਿਹਤ ਸਬੰਧੀ ਪਿੰਡਾਂ ਦੇ ਹਾਲਤਾਂ ਦਾ ਜਾਇਜ਼ਾ ਲਿਆ, ਉਨ੍ਹਾਂ ਵੱਲੋਂ ਲੋਕਾਂ ਨੂੰ ਲੋਕਾਂ ਨੂੰ ਦੂਸ਼ਿਤ ਪਾਣੀ ਪੀਣ ਨਾਲ ਹੋਣ ਵਾਲੀਆਂ ਬਿਮਾਰੀਆਂ ਜਿਵੇਂ ਦਸਤ, ਉਲਟੀਆਂ, ਹੈਜ਼ਾ ਆਦਿ ਤੋਂ ਬਚਾਅ ਬਾਰੇ, ਸਾਫ਼ ਪੀਣ ਵਾਲੇ ਪਾਣੀ ਦੀ ਵਰਤੋਂ ਤੇ ਪਾਣੀ ਉਬਾਲ ਕੇ ਪੀਣ ਲਈ ਪ੍ਰੇਰਿਤ ਕੀਤਾ ਗਿਆ।

ਉਨ੍ਹਾਂ ਨੇ ਇਨ੍ਹਾਂ ਪਿੰਡਾਂ ਵਿਚ ਤੈਨਾਨ ਸਿਹਤ ਕਰਮਚਾਰੀਆਂ ਨੂੰ ਡਾਇਰੀਆਂ ਤੇ ਹੋਰ ਬੀਮਾਰੀਆਂ ਸਬੰਧੀ ਸਰਵੇ ਕਰਨ ਲਈ ਕਿਹਾ ਅਤੇ ਲੋੜਵੰਦਾਂ ਨੂੰ ਮੈਡੀਕਲ ਸਹੂਲਤ ਪ੍ਰਦਾਨ ਕਰਨ ਦੀ ਹਦਾਇਤ ਕੀਤੀ।ਲੋੜਵੰਦਾ ਨੂੰ ਓ.ਆਰ.ਐਸ. ਤੇ ਕਲੋਰੀਨ ਦੀਆਂ ਗੋਲੀਆਂ ਵੰਡੀਆਂ ।

ਇਸ ਮੌਕੇ ਉਨ੍ਹਾਂ ਨਾਲ ਬਲਾਕ ਐਕਸ਼ਟੇਸ਼ਨ ਐਜੂਕੇਟਰ ਮਹਾਵੀਰ ਸਿੰਘ, ਐਸ. ਆਈ. ਦਾਰਪਾਲ, ਚਰਨਜੀਤ ਕੌਰ ਸੀ.ਐਚ.ਓ., ਤਰਸੇਮ ਸਿੰਘ, ਇੰਦਰਜੀਤ ਸਿੰਘ ਤੇ ਮੋਹਨ ਸਿੰਘ ਹੋਰ ਸਿਹਤਕਰਮਚਾਰੀ ਸਨ।

 

Tags: Health , Dr. Surinder Singh , Senior Medical Officer Fatehgarh Sahib , Fatehgarh Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD