Thursday, 16 May 2024

 

 

ਖ਼ਾਸ ਖਬਰਾਂ ਸੰਜੇ ਟੰਡਨ ਨੇ ਬਾਬਾ ਬਾਗੇਸ਼ਵਰ ਧਾਮ ਤੋਂ ਆਸ਼ੀਰਵਾਦ ਲਿਆ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ

 

ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਤੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਸਰਹਿੰਦ ਚੋਅ 'ਚ ਪਏ ਪਾੜ ਦਾ ਲਿਆ ਜਾਇਜ਼ਾ

ਕਿਹਾ, ਲੋਕ ਨਦੀਆਂ ਤੇ ਨਾਲਿਆਂ ਦੇ ਨੇੜੇ ਨਾ ਜਾ ਕੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਕਰਨ ਸਹਿਯੋਗ

Gurdev Singh Dev Maan, Nabha, AAP, Aam Aadmi Party, Aam Aadmi Party Punjab, AAP Punjab, DC Patiala, Deputy Commissioner Patiala, Sakshi Sawhney, Patiala

Web Admin

Web Admin

5 Dariya News

ਨਾਭਾ/ਪਟਿਆਲਾ , 13 Jul 2023

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਨਾਲ ਸਰਹਿੰਦ ਚੋਅ ਦੇ ਭੋੜੇ ਸਾਇਫਨ ਨੇੜੇ ਸੱਜੇ ਪਾਸੇ ਵਜੀਰਪੁਰ ਵਿਖੇ ਪਏ ਪਾੜ ਨੂੰ ਪੂਰਨ ਦੇ ਕੰਮ ਦਾ ਜਾਇਜ਼ਾ ਲਿਆ। ਇਸ ਮੌਕੇ ਐਸ.ਡੀ.ਐਮ ਤਰਸੇਮ ਚੰਦ ਵੀ ਮੌਜੂਦ ਸਨ। 

ਹਲਕਾ ਵਿਧਾਇਕ ਨੇ ਕਿਹਾ ਨਾਭਾ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਥੇ ਕਿਸੇ ਵੀ ਤਰ੍ਹਾਂ ਦੇ ਖਤਰੇ ਵਾਲੀ ਸਥਿਤੀ ਨਹੀਂ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਇਸ ਕੁਦਰਤੀ ਆਫ਼ਤ ਤੋਂ ਪ੍ਰਭਾਵਿਤ ਲੋਕਾਂ ਦੇ ਨਾਲ ਖੜ੍ਹੇ ਹਨ ਅਤੇ ਕਿਸੇ ਨੂੰ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ। 

ਉਨ੍ਹਾਂ ਅਫਵਾਹਾਂ ਤੋਂ ਸੁਚੇਤ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਕਿਸੇ ਵੀ ਪ੍ਰਕਾਰ ਦੀ ਜਾਣਕਾਰੀ ਲਈ ਜ਼ਿਲ੍ਹਾ ਪ੍ਰਸ਼ਾਸਨ ਜਾਂ ਮੇਰੇ ਨਾਲ ਸੰਪਰਕ ਕੀਤਾ ਜਾ ਸਕਦਾ ਹੈ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਤੇ ਐਸ.ਡੀ.ਐਮ. ਤਰਸੇਮ ਚੰਦ ਜਿਥੇ ਕਿਤੇ ਵੀ ਓਵਰ ਫਲੋਅ ਜਾਂ ਪਾੜ ਸਬੰਧੀ ਸੂਚਨਾ ਮਿਲਦੀ ਹੈ, ਉਥੇ ਖ਼ੁਦ ਪਹੁੰਚ ਕੇ ਆਪਣੀ ਨਿਗਰਾਨੀ ਵਿੱਚ ਕੰਮ ਕਰਵਾ ਰਹੇ ਹਨ। 

ਉਨ੍ਹਾਂ ਕਿਹਾ ਕਿ  ਸਰਹਿੰਦ ਚੋਅ ਦੇ ਭੋੜੇ ਸਾਇਫਨ ਨੂੰ ਪੂਰਨ ਦਾ ਕੰਮ ਵੀ ਇਨ੍ਹਾਂ ਵੱਲੋਂ ਖੁਦ ਅੱਗੇ ਹੋਕੇ ਕਰਵਾਇਆ ਗਿਆ ਹੈ। ਸਾਕਸ਼ੀ ਸਾਹਨੀ ਨੇ ਇੱਕ ਵਾਰ ਫਿਰ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਘੱਗਰ ਸਮੇਤ ਜ਼ਿਲ੍ਹੇ ਦੀਆਂ ਹੋਰ ਨਦੀਆਂ ਤੇ ਨਾਲਿਆਂ ਦੇ ਨੇੜੇ ਨਾ ਜਾਣ ਕਿਉਂਕਿ ਇਹ ਕੋਈ ‌ਪਿਕਨਿਕ ਮਨਾਉਣ ਜਾਂ ਸੈਲਫ਼ੀ ਲੈਣ ਵਾਲੀਆਂ ਥਾਵਾਂ ਨਹੀਂ ਹਨ, ਇਸ ਲਈ ਲੋਕ ਇਨ੍ਹਾਂ ਤੋਂ ਦੂਰ ਰਹਿ ਕੇ ਆਪਣੀ ਜਾਨ ਜੋਖ਼ਮ ਵਿੱਚ ਨਾ ਪਾਉਣ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਣ। 

ਉਨ੍ਹਾਂ ਕਿਹਾ ਕਿ ਨਦੀਆਂ ਤੇ ਨਾਲਿਆਂ ਤੋਂ 20 ਮੀਟਰ ਦੂਰ ਰਹਿਣ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਆਦੇਸ਼ ਵੀ ਜਾਰੀ ਕੀਤੇ ਗਏ ਹਨ ਅਤੇ ਜੇਕਰ ਕੋਈ ਇਨ੍ਹਾਂ ਆਦੇਸ਼ਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

 

Tags: Gurdev Singh Dev Maan , Nabha , AAP , Aam Aadmi Party , Aam Aadmi Party Punjab , AAP Punjab , DC Patiala , Deputy Commissioner Patiala , Sakshi Sawhney , Patiala

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD