Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵੱਲੋਂ ਸਿਹਤ ਜਾਗਰੂਕਤਾ ਸਭਾ ਆਯੋਜਿਤ

ਜੱਚਾ ਬੱਚਾ ਸਿਹਤ,ਦਸਤ ਪ੍ਰਬੰਧਨ ਅਤੇ ਪਰਿਵਾਰ ਨਿਯੋਜਨ ਸਬੰਧੀ ਕੀਤਾ ਜਾਗਰੂਕ

Health, Dr. Rajinder Pal, Civil Surgeon Ferozpur, Ferozpur

Web Admin

Web Admin

5 Dariya News

ਫਿਰੋਜ਼ਪੁਰ , 13 Jul 2023

Last updated on: Jul 13, 2023, 00:00 IST

ਸਿਹਤ ਵਿਭਾਗ ਫਿਰੋਜ਼ਪੁਰ ਵੱਲੋਂ ਸਿਵਲ ਸਰਜਨ ਡਾ:ਰਾਜਿੰਦਰ ਪਾਲ ਦੀ ਅਗਵਾਈ ਹੇਠ ਜ਼ਿਲਾ ਹਸਪਤਾਲ ਫਿਰੋਜ਼ਪੁਰ ਦੇ ਜੱਚਾ ਬੱਚਾ ਵਿਭਾਗ ਵਿਖੇ ਇੱਕ ਸਿਹਤ ਜਾਗਰੂਕਤਾ ਸਭਾ ਆਯੋਜਿਤ ਕੀਤੀ ਗਈ। ਇਸ ਦੌਰਾਨ ਸੰਸਥਾ ਦੇ ਜੱਚਾ ਬੱਚਾ ਰੋਗ ਮਾਹਿਰ ਡਾ:ਰਿੱਚਾ ਪਸਰੀਚਾ ਨੇ ਗਰਭਵਤੀ ਔਰਤਾਂ ਲਈ ਬਹੁਤ ਹੀ ਅਹਿਮ ਨੁਕਤੇ ਹਾਜ਼ਰੀਨ ਨਾਲ ਸਾਂਝੇ ਕੀਤੇ।

ਡਾ:ਰਿੱਚਾ ਨੇ ਗਰਭਵਤੀਆਂ ਦੀ ਜਲਦੀ ਰਜ਼ਿਸਟਰੇਸ਼ਨ, ਗਰਭਕਾਲ ਦੌਰਾਨ ਜ਼ਰੂਰੀ ਘੱਟੋ ਘੱਟ ਚਾਰ ਏ.ਅੇਨ.ਸੀ, ਗਰਭਕਾਲ ਦੌਰਾਨ ਘੱਟੋ ਘੱਟ ਇੱਕ ਵਾਰ ਮੈਡੀਕਲ ਸਪੈਸ਼ਲਿਸਟ ਚੈਕਅਪ ਅਤੇ ਪੀ.ਅੇੁਮ.ਐਸ.ਐਮ.ਏ.ਚੈਕਅਪ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਚਲ ਰਹੇ ਪਰਿਵਾਰ ਨਿਯੋਜਨ ਪੰਦਰਵਾੜੇ ਸਬੰਧੀ ਚਰਚਾ ਕਰਦਿਆਂ ਕਿਹਾ ਕਿ ਕਿਸੇ ਵੀ ਕੰਮ ਦੀ ਸਫਲਤਾ ਵਿੱਚ ਵਿਉਂਤਬੰਦੀ ਅਹਿਮ ਸਥਾਣ ਰੱਖਦੀ ਹੈ ਇਸੇ ਤਰਾਂ ਕਿਸੇ ਵੀ ਪਰਿਵਾਰ, ਸਮਾਜ ਅਤੇ ਦੇਸ਼ ਦੇ ਵਿਕਾਸ ਵਿੱਚ ਪਰਿਵਾਰਕ ਵਿਉਂਤਬੰਦੀ ਬਹੁਤ ਮਹੱਤਵਪੂਰਨ ਹੈ।

ਉਨ੍ਹਾਂ ਦੱਸਿਆ ਕਿ ਦੋ ਬੱਚਿਆਂ ਵਿੱਚ ਘੱਟੋ ਘੱਟ ਤਿੰਨ ਸਾਲ ਦਾ ਅੰਤਰ ਹੋਣਾ ਔਰਤਾਂ ਦੀ ਸਿਹਤ ਲਈ ਬਹੁਤ ਹੀ ਜ਼ਰੂਰੀ ਹੈ।ਵਿਭਾਗ ਵੱਲੋਂ ਦੋ ਬੱਚਿਆਂ ਵਿਚਕਾਰ ਵਕਫਾ ਰੱਖਣ ਲਈ ਸੰਤਾਨ ਸੰਜਮ ਦੇ ਵੱਖ ਵੱਖ ਸਾਧਨ ਜਿਵੇਂ ਨਿਰੋਧ, ਖਾਣ ਵਾਲੀਆਂ ਗੋਲੀਆਂ, ਨਾਨ ਹਾਰਮੋਨਲ ਛਾਇਆ ਗੋਲੀਆਂ, ਅੰਤਰਾ ਟੀਕਾ ਆਦਿ ਮੁਫਤ ਉਪਲੱਬਧ ਕਰਵਾਏ ਜਾਂਦੇ ਹਨ।ਪਰਿਵਾਰ ਵਿੱਚ ਹੋਰ ਵਾਧਾ ਦੀ ਇੱਛਾ ਨਾ ਰੱਖਣ ਵਾਲੇ ਯੋਗ ਜੋੜਿਆਂ ਲਈ ਪਰਿਵਾਰ ਨਿਯੋਜਨ ਦੇ ਸਥਾਨੀ ਸਾਧਨ ਨਲਬੰਦੀ ਅਤੇ ਨਸਬੰਦੀ ਲਈ ਨਗਦ ਉਤਸ਼ਾਹਿਤ ਰਾਸ਼ੀ ਵੀ ਦਿੱਤੀ ਜਾਂਦੀ ਹੈ।

ਉਨ੍ਹਾਂ ਵਿਭਾਗ ਵੱਲੋਂ ਕਾਰਜਸ਼ੀਲ ਤੀਬਰ ਦਸਤ ਰੋਕੂ ਪੰਦਰਵਾੜੇ ਦਾ ਜ਼ਿਕਰ ਕਰਦਿਆਂ ਕਿਹਾ ਕਿ ਬਰਸਾਤੀ ਮੌਸਮ ਵਿੱਚ ਬੱਚਿਆਂ ਵਿੱਚ ਦਸਤ ਰੋਗ ਤੋਂ ਪੀੜਿਤ ਹੋਣ ਦੀ ਸੰਭਾਵਨਾ ਵੱਧ ਜਾਂਦੀ ਹੈ।ਇਸੇ ਲਈ ਵਿਭਾਗ ਵੱਲੋਂ ਇਹ ਪੰਦਰਵਾੜਾ ਆਯੋਜਿਤ ਕੀਤਾ ਜਾਂਦਾ ਹੈ ਜਿਸ ਵਿੱਚ ਸਿਹਤ ਕੇਂਦਰਾਂ ਵਿਖੇ ਓ.ਆਰ.ਐਸ.ਅਤੇ ਜਿੰਕ ਕਾਰਨਰ ਬਣਾਏ ਜਾਂਦੇ ਹਨ ਅਤੇ ਆਸ਼ਾ ਕਾਰਜਕਰਤਾਵਾਂ ਵੱਲੋਂ ਪੰਜ ਸਾਲ ਤੱਕ ਦੇ ਬੱਚਿਆਂ ਨੂੰ ਮੁਫਤ ਓ.ਆਰ.ਐਸ.ਵੰਡਿਆਂ ਜਾਂਦਾ ਹੈ ।

ਉਨ੍ਹਾਂ ਇਹ ਵੀ ਦੱਸਿਆ ਕਿ ਜੇਕਰ ਬੱਚੇ ਨੂੰ ਦਸਤਾਂ ਦੌਰਾਨ ਬੁਖਾਰ ਹੋਵੇ, ਪਾਖਾਣੇ ਵਿੱਚ ਖੂਣ ਆਉਂਦਾ ਹੋਵੇ ,ਬੱਚਾ ਖਾ ਪੀ ਨਾ ਰਿਹਾ ਹੋਵੇ, ਜੇ ਅੱਠ ਘੰਟੇ ਤੱਕ ਪੇਸ਼ਾਬ ਨਾ ਆਇਆ ਹੋਵੇ ਅਤੇ ਇੱਕ ਘੰਟੇ ਵਿੱਚ ਕਈ ਵਾਰ ਪਾਖਾਣਾ ਕਰ ਰਿਹਾ ਹੋਵੇ ਤਾਂ ਅਜਿਹੀ ਹਾਲਤ ਵਿੱਚ ਬੱਚੇ ਨੂੰ ਤੁਰੰਤ ਡਾਕਟਰੀ ਸਹਾਇਤਾ ਦੀ ਜ਼ਰੂਰਤ ਹੁੰਦੀ ਹੈ।ਓ.ਆਰ.ਐਸ.ਅਤੇ ਜਿੰਕ ਦੀਆਂ ਗੋਲੀਆਂ ਦਸਤਾਂ ਵਿੱਚ ਬਹੁਤ ਜ਼ਰੂਰੀ ਹਨ। ਇਸ ਨਾਲ ਬੱਚੇ ਉਰਜਾ ਮੁੜ ਬਣੀ ਰਹਿੰਦੀ ਹੈ।

ਉਨ੍ਹਾਂ ਮਾਵਾਂ ਦੇ ਧਿਆਨ ਹਿੱਤ ਜਰੂਰੀ ਨੁਕਤੇ ਸਾਂਝੇ ਕਰਦਿਆਂ ਕਿਹਾ ਕਿ ਦਸਤਾਂ ਦੌਰਾਨ ਜਾਂ ਬਾਅਦ ਵਿੱਚ ਮਾਂ ਦਾ ਦੁੱਧ, ਤਰਲ ਪਦਾਰਥ ਅਤੇ ਪੂਰਕ ਖੁਰਾਕ ਜਾਰੀ ਰੱਖਣੀ ਚਾਹੀਦੀ ਹੈ। ਪਹਿਲੇ ਛੇ ਮਹੀਨੇ ਬੱਚੇ ਨੂੰ ਸਿਰਫ ਮਾਂ ਦਾ ਦੁੱਧ ਹੀ ਦੇਣਾ ਚਾਹੀਦਾ ਹੈ।

ਖਾਣਾ ਬਨਾਉਣ, ਬੱਚੇ ਨੂੰ ਭੋਜਨ ਦੇਣ ਤੋਂ ਪਹਿਲਾਂ ਅਤੇ ਬੱਚੇ ਦਾ ਪਾਖਾਣਾ ਸਾਫ ਕਰਨ ਤੋਂ ਬਾਅਦ ਆਪਣੇ ਹੱਥ ਸਾਬਣ ਨਾਲ ਚੰਗੀ ਤਰ੍ਹਾਂ ਧੋਣੇ ਚਾਹੀਦੇ ਹਨ। ਇਸ ਅਵਸਰ ਤੇ ਮਾਸ ਮੀਡੀਆ ਅਫਸਰ ਰੰਜੀਵ ਨੇ ਪੀ.ਸੀ.ਪੀ.ਅੇਨ.ਡੀ.ਟੀ ਐਕਟ ਬਾਰੇ ਜਾਣਕਾਰੀ ਦਿੱਤੀ ਅਤੇ ਬੇਟੀ ਬਚਾਓ ਬੇਟੀ ਪੜਾਓ ਦਾ ਸੰਦੇਸ਼ ਦਿੱਤਾ। 

ਗਤੀਵਿਧੀ  ਸੰਚਾਲਣ ਵਿੱਚ ਪੀ.ਪੀ.ਯੂ ਦੀ ਸਟਾਫ ਨਰਸ ਗੀਤਾ ਅਤੇ ਆਸ਼ੀਸ਼ ਭੰਡਾਰੀ ਨੇ ਵਿਸ਼ੇਸ਼ ਯੋਗਦਾਨ ਦਿੱਤਾ।

 

Tags: Health , Dr. Rajinder Pal , Civil Surgeon Ferozpur , Ferozpur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD