Wednesday, 22 July 2026

 

 

ਖ਼ਾਸ ਖਬਰਾਂ ਵਾਤਾਵਰਣ ਸੁਰੱਖਿਆ ਨੂੰ ਬਣਾਓ ਜਨ ਅੰਦੋਲਨ : ਨਾਇਬ ਸਿੰਘ ਸੈਣੀ ਟ੍ਰੀਟੇਡ ਪਾਣੀ ਦਾ ਵਿਗਿਆਨਕ ਅਤੇ ਯੋਜਨਾਬੱਧ ਢੰਗ ਨਾਲ ਵਰਤੋ ਕੀਤੀ ਜਾਵੇ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇਸ਼ ਦਾ ਨੌਜਵਾਨ ਅਤੇ ਕਿਸਾਨ ਸੜਕਾਂ 'ਤੇ ਹੈ, ਪਰ ਗੱਲਬਾਤ ਕਰਨ ਦੀ ਬਜਾਏ ਭਾਜਪਾ ਸਰਕਾਰ ਉਨ੍ਹਾਂ ਦੀ ਆਵਾਜ਼ ਨੂੰ ਦਬਾਉਣ ਲਈ ਤਾਕਤ ਦੀ ਵਰਤੋਂ ਕਰ ਰਹੀ ਹੈ : ਬਲਤੇਜ ਪੰਨੂ ਮੁੱਖ ਮੰਤਰੀ ਨਾਲ ਮਿਲੇ ਨੀਟ (ਗਰੈਜੂਏਟ)-2026 ਵਿੱਚ ਅਖਿਲ ਭਾਰਤੀ ਪੱਧਰ 'ਤੇ ਦੂਜਾ ਰੈਂਕ ਪ੍ਰਾਪਤ ਕਰਨ ਵਾਲੇ ਪੰਸ਼ੁਲ ਬੰਸਲ ਲੋਕਤੰਤਰ ਦੀ ਮਜ਼ਬੂਤੀ ਲਈ ਹਰ ਵਿਅਕਤੀ ਆਪਣੀ ਵੋਟ ਜ਼ਰੂਰ ਬਣਵਾਏ - ਮੁੱਖ ਮੰਤਰੀ ਨਾਇਬ ਸਿੰਘ ਸੈਣੀ ਮੁੱਖ ਚੋਣ ਅਧਿਕਾਰੀ ਨੇ ਕੀਤੀ ਵਿਸ਼ੇਸ਼ ਗਹਿਣ ਪੁਨਰ-ਨਿਰੀਖਣ 'ਤੇ ਸਮੀਖਿਆ ਮੀਟਿੰਗ ਪ੍ਰਧਾਨ ਮੰਤਰੀ ਮੋਦੀ ਨੇ ਮੈਨੂੰ ਵੇਖਦੇ ਹੀ ਪਛਾਣ ਲਿਆ, ਕਾਰਕੁਨਾਂ ਪ੍ਰਤੀ ਉਨ੍ਹਾਂ ਦਾ ਸਨੇਹ ਬੇਮਿਸਾਲ ਹੈ : ਵਿਨੀਤ ਜੋਸ਼ੀ ਨਾਬਾਰਡ ਨੇ ਬਦਲੀ ਹਰਿਆਣਾ ਦੇ ਗ੍ਰਾਮੀਣ ਆਂਚਲ ਦੀ ਤਸਵੀਰ ਹਰਿਆਣਾ ਦੇ ਸਿਵਲ ਏਵੀਏਸ਼ਨ ਮੰਤਰੀ ਸ੍ਰੀ ਵਿਪੁਲ ਗੋਇਲ ਦੀ ਅਗਵਾਈ ਹੇਠ ਐਚ.ਏ.ਡੀ.ਸੀ. ਦੀ 8ਵੀਂ ਬੋਰਡ ਮੀਟਿੰਗ ਸੰਪੰਨ ਆਈ.ਟੀ.ਆਈ. ਦੇ ਵਿਦਿਆਰਥੀਆਂ ਨੂੰ ਹੁਨਰਮੰਦ ਬਣਾ ਕੇ ਆਧੁਨਿਕ ਉਦਯੋਗਾਂ ਨਾਲ ਜੋੜਨਾ ਹੈ ਸਰਕਾਰ ਦਾ ਮੁੱਖ ਟੀਚਾ - ਰਾਜ ਮੰਤਰੀ ਗੌਰਵ ਗੌਤਮ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਸੇਵਾ ਕੇਂਦਰ ਤੇ ਸਬ-ਰਜਿਸਟਰਾਰ ਦਫ਼ਤਰ ਦਾ ਅਚਨਚੇਤ ਨਿਰੀਖਣ ਮੈਗਾ ਰੁਜ਼ਗਾਰ ਮੇਲਾ ਨੌਜਵਾਨਾਂ ਲਈ ਰੁਜ਼ਗਾਰ ਦਾ ਸੁਨਹਿਰੀ ਮੌਕਾ: ਡਾ. ਹਿਮਾਂਸ਼ੂ ਅਗਰਵਾਲ ਜ਼ਿਲ੍ਹਾ ਪ੍ਰਸ਼ਾਸਨ ਨੇ ਆਜ਼ਾਦੀ ਦਿਹਾੜੇ ਸਮਾਗਮ ਦੀਆਂ ਤਿਆਰੀਆਂ ਵਿੱਢੀਆਂ ਸ਼ਾਹ ਦੇ ਇਸ਼ਾਰਿਆਂ 'ਤੇ ਨੱਚ ਰਹੇ ਹਨ ਮਾਨ: ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਿਤਪਾਲ ਸਿੰਘ ਬੱਲੀਏਵਾਲ ਵੱਲੋਂ ਹਲਕਾ ਸਾਹਨੇਵਾਲ ਦੇ ਬੰਨ੍ਹਾਂ ਦੀ ਮੁਰੰਮਤ ਅਤੇ ਗੈਰਕਾਨੂੰਨੀ ਮਾਈਨਿੰਗ ਲਈ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਭੇਜਿਆ ਮੋਹਿੰਦਰ ਭਗਤ ਵੱਲੋਂ ਸਾਬਕਾ ਸੈਨਿਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨਾਲ ਵਿਸ਼ੇਸ਼ ਸਮੀਖਿਆ ਮੀਟਿੰਗ ਹਰਭਜਨ ਸਿੰਘ ਈ.ਟੀ.ਓ. ਨੇ 4.55 ਕਰੋੜ ਰੁਪਏ ਦੀ ਲਾਗਤ ਨਾਲ ਕਾਲੇਕੇ–ਰਮਾਣਾ ਚੱਕ ਸੜਕ ਦੇ ਨਵੀਨੀਕਰਨ ਕਾਰਜ ਦਾ ਨੀਂਹ ਪੱਥਰ ਰੱਖਿਆ ਅਮਰਪਾਲ ਸਿੰਘ ਨੇ ਪਿੰਡ ਹਰਚੋਵਾਲ ਵਿਖੇ ਲੋਕ ਮਿਲਣੀ ਕਰਕੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ ਨਵਜੋਤ ਕੌਰ ਵੱਲੋਂ ਵਪਾਰੀਆਂ ਨੂੰ ਦਰਪੇਸ਼ ਔਕੜਾਂ ਦਾ ਸਥਾਈ ਹੱਲ ਕਰਨ ਦੇ ਆਦੇਸ਼ ਸਰਵਿੰਗ ਅਰਥ ਸੋਸਾਇਟੀ ਵੱਲੋਂ ਪ੍ਰਿੰਸੀਪਲ ਜਤਿੰਦਰ ਗੁਪਤਾ ਨੂੰ 40 ਸਾਲਾਂ ਦੀ ਅਧਿਆਪਕ ਸੇਵਾ ਲਈ ਸਨਮਾਨਿਤ ਕੀਤਾ ਗਿਆ ਸਹਾਇਕ ਕਮਿਸ਼ਨਰ ਅੰਕਿਤਾ ਕਾਂਸਲ ਵੱਲੋਂ ਮਾਈ ਭਾਰਤ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ

 

ਪਿੰਡ ਰਾਮੂੰਵਾਲਾ ਕਲਾਂ ਵਿਖੇ ਜਨਤਕ ਸੁਣਵਾਈ ਕੈਂਪ ਆਯੋਜਿਤ

ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਨੇ ਵੀ ਕੀਤੀ ਸ਼ਮੂਲੀਅਤ

Manjit Singh Bilaspur, Nihal Singh Wala, Moga, AAP, Aam Aadmi Party, Aam Aadmi Party Punjab, AAP Punjab

Web Admin

Web Admin

5 Dariya News

ਮੋਗਾ , 13 Jul 2023

Last updated on: Jul 13, 2023, 00:00 IST

ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਆਮ ਲੋਕਾਂ ਦੀਆਂ ਸਮੱਸਿਆਵਾਂ ਸੁਣ ਕੇ ਉਨ੍ਹਾਂ ਦੇ ਢੁਕਵੇਂ ਹੱਲ ਕਰਨ ਲਈ ਲਗਾਤਾਰ ਯਤਨਸ਼ੀਲ ਹੈ। ਉੱਚ ਅਧਿਕਾਰੀਆਂ ਵੱਲੋਂ ਪਿੰਡ ਪੱਧਰੀ ਕੈਂਪਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਨ੍ਹਾਂ ਕੈਂਪਾਂ ਦੀ ਲੜੀ ਵਿੱਚ ਮੋਗਾ-1 ਬਲਾਕ ਦੇ ਪਿੰਡ ਰਾਮੂੰਵਾਲਾ ਕਲਾਂ ਵਿਖੇ ਵੀ ਇੱਕ ਜਨਤਕ ਸੁਣਵਾਈ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਵਿੱਚ ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਵੀ ਮੌਜੂਦ ਹੋਏ।  

ਕੈਂਪ ਵਿੱਚ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਨੀਤਾ ਦਰਸ਼ੀ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਮੋਗਾ-1 ਸ੍ਰੀ ਰਾਜਵਿੰਦਰ ਸਿੰਘ ਤੋਂ ਇਲਾਵਾ ਹੋਰ ਵੀ ਉੱਚ ਅਧਿਕਾਰੀਆਂ ਨੇ ਸ਼ਮੂਲੀਅਤ ਕਰਕੇ ਲੋਕਾਂ ਦੇ ਵਿਚਕਾਰ ਬੈਠ ਕੇ ਸਮੱਸਿਆਵਾਂ ਸੁਣੀਆਂ ਅਤੇ ਯੋਗ ਸਮੱਸਿਆਵਾਂ ਦਾ ਮੌਕੇ ਉੱਪਰ ਹੀ ਨਿਪਟਾਰਾ ਕੀਤਾ ਗਿਆ।  

ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ, ਇਸ ਲਈ ਆਮ ਲੋਕਾਂ ਦੀਆਂ ਸਮੱਸਿਆਵਾਂ ਨੂੰ ਅਧਿਕਾਰੀ ਖੁਦ ਲੋਕਾਂ ਤੱਕ ਪਹੁੰਚ ਬਣਾ ਕੇ ਸੁਣ ਰਹੇ ਹਨ, ਅਤੇ ਮੌਕੇ ਉੱਪਰ ਸ਼ਿਕਾਇਤਾਂ ਦਾ ਨਿਪਟਾਰਾ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਲੋਕਾਂ ਦੇ ਸਰਕਾਰੀ ਕੰਮ ਪਹਿਲ ਦੇ ਆਧਾਰ ਉੱਪਰ ਕੀਤੇ ਜਾ ਰਹੇ ਹਨ ਅਤੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾ ਰਿਹਾ ਹੈ।

ਜਾਣਕਾਰੀ ਸਾਂਝੀ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀਮਤੀ ਅਨੀਤਾ ਦਰਸ਼ੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਪਿੰਡਾਂ ਦੇ ਲੋਕਾਂ ਤੱਕ ਲਗਾਤਾਰ ਪਹੁੰਚ ਬਣਾ ਰਿਹਾ ਹੈ ਅਤੇ ਸਮੱਸਿਆਵਾਂ ਦੇ ਢੁਵਕਵੇਂ ਹੱਲ ਘੱਟ ਤੋਂ ਘੱਟ ਸਮੇਂ ਵਿੱਚ ਕੀਤੇ ਜਾ ਰਹੇ ਹਨ। ਆਮ ਲੋਕਾਂ ਨੂੰ ਪ੍ਰਸ਼ਾਸ਼ਨਿਕ ਸੇਵਾਵਾਂ ਬਿਨ੍ਹਾਂ ਦੇ ਖੱਜਲ ਖੁਆਰੀ ਤੋਂ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਪੂਰੀ ਤਰ੍ਹਾਂ ਵਚਨਬੱਧ ਹੈ।  

ਉਨ੍ਹਾਂ ਦੱਸਿਆ ਕਿ ਅਜਿਹੇ ਕੈਂਪ ਜ਼ਿਲ੍ਹਾ ਮੋਗਾ ਦੇ ਹਰੇਕ ਬਲਾਕ ਦੇ ਪਿੰਡਾਂ ਵਿੱਚ ਆਯੋਜਿਤ ਕੀਤੇ ਜਾਣਗੇ।

 

Tags: Manjit Singh Bilaspur , Nihal Singh Wala , Moga , AAP , Aam Aadmi Party , Aam Aadmi Party Punjab , AAP Punjab

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD