Thursday, 23 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਸਿਹਤ ਵਿਭਾਗ ਵੱਲੋਂ ਡੇਂਗੂ ਵਿਰੋਧੀ ਮਹੀਨਾ ਜੁਲਾਈ ਦੋਰਾਨ ਕੀਤੀਆਂ ਜਾ ਰਹੀਆ ਹਨ ਡੇਂਗੂ ਵਿਰੋਧੀ ਗਤੀਵਿਧੀਆਂ : ਸਿਵਲ ਸਰਜਨ

ਸਿਹਤ ਵਿਭਾਗ ਦੀਆਂ ਟੀਮਾਂ ਸ਼ਹਿਰ ਵਿੱਚ ਘਰ ਘਰ ਜਾ ਕੇ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸਬੰਧੀ ਕਰ ਰਹੀਆਂ ਹਨ ਗਤੀਵਿਧੀਆਂ

Health, Dr. Prabhjit Singh, Civil Surgeon Sri Muktsar Sahib, Sri Muktsar Sahib

Web Admin

Web Admin

5 Dariya News

ਸ੍ਰੀ ਮੁਕਤਸਰ ਸਾਹਿਬ , 13 Jul 2023

Last updated on: Jul 13, 2023, 00:00 IST

ਪੰਜਾਬ ਸਰਕਾਰ ਲੋਕਾਂ ਨੂੰ ਤੰਦਰੁਸਤ ਰੱਖਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਜਿਸਦੇ ਤਹਿਤ ਸਿਹਤ ਵਿਭਾਗ ਵੱਲੋਂ ਡਾ. ਪ੍ਰਭਜੀਤ ਸਿੰਘ ਸਿਵਲ ਸਰਜਨ  ਅਤੇ ਡਾ. ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿੱਚ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਅੰਦਰ ਸਿਹਤ ਵਿਭਾਗ ਦੀਆਂ ਟੀਮਾਂ ਦੁਆਰਾ ਡੇਂਗੂ ਅਤੇ ਮਲੇਰੀਆ ਵਿਰੋਧੀ ਗਤੀਵਿਧੀਆਂ ਅਤੇ ਜਾਗਰੂਕਤਾ ਗਤੀਵਿਧੀਆਂ ਲਗਾਤਾਰ ਕੀਤੀਆਂ ਜਾ ਰਹੀਆਂ ਹਨ।

ਇਸ ਸਬੰਧ ਵਿੱਚ ਡਾ ਪ੍ਰਭਜੀਤ ਸਿੰਘ ਸਿਵਲ ਸਰਜਨ ਨੇ ਕਿਹਾ ਕਿ ਸਿਹਤ ਵਿਭਾਗ ਵੱਲੋਂ ਮਹੀਨਾ ਜੁਲਾਈ ਨੂੰ ਡੇਂਗੂ ਵਿਰੋਧੀ ਮਹੀਨੇ ਵਜੋਂ ਮਨਾਇਆ ਜਾ ਰਿਹਾ ਹੈ, ਜਿਸ ਅਧੀਨ ਲੋਕਾਂ ਨੂੰ ਡੇਂਗੂ ਬਚਾਉਣ ਲਈ ਲਗਾਤਾਰ ਜਾਗਰੁਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਬਾਰਸ਼ਾਂ ਦੇ ਮੋਸਮ ਵਿੱਚ ਘਰਾਂ ਦੇ ਅੰਦਰ ਅਤੇ ਆਲੇ ਦੁਆਲੇ ਪਾਣੀ ਇਕੱਠਾ ਹੋ ਜਾਂਦਾ ਹੈ ਜਿਸ ਨਾਲ ਡੇਂਗੂ ਅਤੇ ਮਲੇਰੀਆ ਫੈਲਣ ਦਾ ਖਤਰਾ ਵਧ ਜਾਂਦਾ ਹੈ। 

ਇਸ ਲਈ ਅੱਜ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਬੂੜਾ ਗੁੱਜਰ ਰੋਡ, ਬਾਂਸਲ ਪੈਲਸ ਦਾ ਏਰੀਆ, ਸਟਾਰ ਸਿਟੀ ਕਲੋਨੀ, ਲਿਟਲ ਫਲਾਵਰ ਕਾਨਵੈਂਟ ਸਕੂਲ, ਸਰਵ ਹਿੱਤਕਾਰੀ ਸਕੂਲ ਦਾ ਸਾਰਾ ਏਰੀਏ ਵਿਚ ਡੈਂਗੂ ਅਤੇ ਮਲੇਰੀਆ ਦੇ ਫੈਲ਼ਣ ਤੋਂ ਬਚਾਅ ਲਈ ਖੜੇ ਪਾਣੀ ਵਿਚ ਬੀ.ਟੀ.ਆਈ. ਅਤੇ ਟੈਮੀਫਾਸ ਸਪਰੇ ਕੀਤੀ ਗਈ ਜਿਸ ਨਾਲ ਪਾਣੀ ਵਿਚ ਪੈਦਾ ਹੋਣ ਵਾਲੇ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ। 

ਟੀਮਾਂ ਵੱਲੋਂ ਘਰ ਘਰ ਜਾ ਲੋਕਾਂ ਨੂੰ ਡੇਂਗੂ ਅਤੇ ਮਲੇਰੀਆ ਤੋਂ ਜਾਗਰੁਕ ਕਰਨ ਲਈ ਪੈਫਲਿਟ ਵੰਡੇ ਗਏ ਅਤੇ ਲੋਕਾਂ ਨੂੰ ਘਰਾਂ ਵਿਚ ਅਤੇ ਘਰਾਂ ਦੇ ਆਸ ਪਾਸ ਪਾਣੀ ਜਮ੍ਹਾ ਨਾ ਹੋਣ ਸਬੰਧੀ ਜਾਣਕਾਰੀ ਦਿੱਤੀ ਗਈ। ਉਨ੍ਹਾ ਆਮ ਲੋਕਾਂ ਨੂੰ ਅਪੀਲ ਕਿ ਹਰ ਸ਼ੁੱਕਰਵਾਰ ਡਰਾਈ ਡੇ ਦੇ ਤੌਰ ’ਤੇ ਮਨਾਇਆ ਜਾਵੇ ਅਤੇ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ।

ਇਸ ਮੌਕੇ ਡਾ ਵਰੁਣ ਵਰਮਾ ਜਿਲ੍ਹਾ ਐਪੀਡੀਮੋਲੋਜਿਸਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਡੇਂਗੂ ਅਤੇ ਮਲੇਰੀਆ ਦੀ ਬੀਮਾਰੀ ਤੋਂ ਬਚਣ ਲਈ ਕੁਝ ਸਾਵਧਾਨੀਆਂ ਵਰਤਣ ਦੀ ਜਰੂਰਤ ਹੈ। ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਸਾਫ਼ ਪਾਣੀ ਵਿੱਚ ਪੈਦਾ ਹੁੰਦਾ ਹੈ। 

ਇਸ ਲਈ ਸਾਰਿਆਂ ਨੂੰ ਮੱਛਰ ਪੈਦਾ ਹੋਣ ਵਾਲੇ ਸੋਮਿਆਂ ਨੂੰ ਨਸ਼ਟ ਕਰਨਾ ਚਾਹੀਦਾ ਹੈ। ਘਰਾਂ ਵਿੱਚ ਵਾਧੂ ਬਰਤਨ ਜਿਵੇਂ ਟਾਇਰ, ਟੁੱਟੇ ਘੜੇ ਅਤੇ ਗਮਲੇ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।

ਇਸ ਸਮੇਂ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਅਤੇ ਭਗਵਾਨ ਦਾਸ ਜਿਲ੍ਹਾ ਸਿਹਤ ਇੰਸਪੈਕਟਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ  ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਸੰਪੂਰਨ ਇਲਾਜ ਕਰਵਾਇਆ ਜਾਵੇ।

ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।ਡੇਂਗੁ ਸਬੰਧੀ ਵਧੇਰੇ ਜਾਣਕਾਰੀ ਲੈਣ ਲਈ ਮੋਬਾਇਲ ਦੇ ਪਲੇ ਸਟੋਰ ਤੋਂ ਡੇਂਗੂ ਮੁਕਤ ਪੰਜਾਬ ਨਾਮ ਦੀ ਐਪ ਡਾਊਨਲੋਡ ਕਰਕੇ ਘਰ ਬੈਠੇ ਹੀ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। 

ਇਸ ਮੌਕੇ ਹਰਦੀਪ ਸਿੰਘ, ਮਨੀਸ਼ ਕੁਮਾਰ, ਸੰਦੀਪ ਕੁਮਾਰ ਸਿਹਤ ਵਰਕਰ ਅਤੇ ਬ੍ਰੀਡਿੰਗ ਚੈਕਰ ਹਾਜ਼ਰ ਸਨ ।

 

Tags: Health , Dr. Prabhjit Singh , Civil Surgeon Sri Muktsar Sahib , Sri Muktsar Sahib

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD