Wednesday, 22 July 2026

 

 

ਖ਼ਾਸ ਖਬਰਾਂ ਆਪ ਸਰਕਾਰ ਨੇ ਅਫ਼ਸਰਸ਼ਾਹੀ ਨੂੰ ਹਾਸ਼ੀਏ ’ਤੇ ਧੱਕਣ ਤੋਂ ਬਾਅਦ ਹੁਣ ਖੁੱਲ੍ਹੇਆਮ ਸਿਆਸਤ ਦਾ ਅਪਰਾਧੀਕਰਨ ਸ਼ੁਰੂ ਕਰ ਦਿੱਤਾ ਹੈ: ਸੁਨੀਲ ਜਾਖੜ ਪੰਜਾਬ ਵਿੱਚ ਪੇਪਰ ਲੀਕ ਹੋਣ ਦੇ ਮਾਮਲਿਆਂ ਵਿੱਚ ਮਾਨ ਤੇ ਬੈਂਸ ਅਸਤੀਫਾ ਦੇਣ: ਅਮਰਿੰਦਰ ਸਿੰਘ ਰਾਜਾ ਵੜਿੰਗ ਖਰੜ ਪੈਦਲ ਮਾਰਚ ਦਾ 9ਵਾਂ ਦਿਨ : ਰਵਿੰਦਰ ਸਿੰਘ ਖੇੜਾ ਨੇ ਨਿੱਜਰ ਰੋਡ 'ਤੇ ਬੰਦ ਪਈ ਸੀਵਰੇਜ ਲਾਈਨ ਦਾ ਮੁੱਦਾ ਚੁੱਕਿਆ ਸਾਰੇ ਹੜ੍ਹ ਮਾਰੇ ਇਲਾਕਿਆਂ ਵਿਚ ਹੜ੍ਹ ਰੋਕੂ ਕੰਮ ਮੁਕੰਮਲ ਕੀਤੇ ਜਾਣ: ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਕੀਤੀ ਅਪੀਲ ਰੋਸ ਮੁਜ਼ਾਹਰਾ ਕਰ ਰਹੇ ਵਿਦਿਆਰਥੀਆਂ ਦੇ ਮਸਲੇ ਜਲਦੀ ਹੱਲ ਕਰੋ: ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਨੂੰ ਕੀਤੀ ਅਪੀਲ ਓ.ਐਸ.ਡੀ. ਸੁਖਵੀਰ ਸਿੰਘ ਨੇ ਧੂਰੀ ਹਲਕੇ 'ਚ ਚੱਲ ਰਹੇ ਵਿਕਾਸ ਪ੍ਰੋਜੈਕਟਾਂ ਦਾ ਲਿਆ ਜਾਇਜ਼ਾ ਬੇਲਾ ਫਾਰਮੇਸੀ ਕਾਲਜ ਨੂੰ ਨਵਾਂ ਪੇਟੈਂਟ ਮਿਲਿਆ ਪੈਂਡਿੰਗ ਮਾਲੀਆ ਮਾਮਲਿਆਂ ਦਾ ਸਮੇਂ ਸਿਰ ਨਿਪਟਾਰਾ ਯਕੀਨੀ ਬਣਾਉਣ ਅਧਿਕਾਰੀ: ਆਸ਼ਿਕਾ ਜੈਨ ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ ਤੋਂ ਵੱਧ ਉਮਰ ਦੀਆਂ ਮਹਿਲਾਵਾਂ ਨੂੰ ਵੀ ਦੇ ਰਹੀ ਹੈ ਸਨਮਾਨ ਅਤੇ ਆਰਥਿਕ ਸਹਾਰਾ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70 ਕਰੋੜ ਦੀ ਵਿੱਤੀ ਸਹਾਇਤਾ : ਡਾ. ਬਲਜੀਤ ਕੌਰ ਉਦਯੋਗ-ਕੇਂਦਰਿਤ ਪੱਤਰਕਾਰੀ ਸਿੱਖਿਆ ਨੂੰ ਮਿਲੇਗਾ ਨਵਾਂ ਹੁਲਾਰਾ : ਆਰਬੀਯੂ ਨੇ ਨਾਮੀ ਨਿਊਜ਼ ਪੇਪਰ ਦੀ ਟਰੱਸਟ ਨਾਲ ਕੀਤਾ ਐਮਓਯੂ ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਈ-ਚਲਾਨ ਸ਼ਿਕਾਇਤ ਪ੍ਰਣਾਲੀ ਨੂੰ ਸੁਚਾਰੂ ਬਣਾਉਣ ਲਈ ਵੱਡੇ ਕਦਮ: ਹਰਪਾਲ ਸਿੰਘ ਚੀਮਾ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਲੋਕ ਪੱਖੀ ਸਕੀਮਾਂ ਬਿਨਾਂ ਕਿਸੇ ਭੇਦਭਾਵ ਦੇ ਲਾਗੂ ਕੀਤੀਆਂ ਜਾ ਰਹੀਆਂ ਹਨ: ਕੁਲਵੰਤ ਸਿੰਘ ਰਾਹੁਲ ਚਾਬਾ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ ਵਿਧਾਇਕ ਸ਼ੈਰੀ ਕਲਸੀ ਪਿੰਡ ਦਾਨਿਆਂਵਾਲੀ ਪਹੁੰਚੇ ਆਫ਼ਤ ਪ੍ਰਬੰਧਨ ਲਈ ਸਿਖਲਾਈ ਅਤੇ ਤਿਆਰੀ ਹੀ ਸਭ ਤੋਂ ਪ੍ਰਭਾਵਸ਼ਾਲੀ ਹਥਿਆਰ - ਸਾਗਰ ਸੇਤੀਆ ਬ੍ਰਹਮ ਗਿਆਨ ਨੂੰ ਅਮਲ ਵਿੱਚ ਲਿਆ ਕੇ ਹੀ ਜੀਵਨ ਨੂੰ ਸਾਰਥਕ ਬਣਾਇਆ ਜਾ ਸਕਦਾ ਹੈ ਸੀ ਜੀ ਸੀ ਯੂਨੀਵਰਸਿਟੀ ਮੋਹਾਲੀ ਵਿਖੇ ਨਵੇਂ ਅਕਾਦਮਿਕ ਵਰ੍ਹੇ ਦੀ ਸ਼ੁਰੂਆਤ ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜਰੀਵਾਲ ਨੇ ਦਿਨ ਭਰ ਹਸਪਤਾਲ, ਥਾਣੇ ਤੋਂ ਲੈ ਕੇ ਜੰਤਰ-ਮੰਤਰ ਤੱਕ ਕੀਤੀ ਭੱਜ-ਦੌੜ ਪੰਜਾਬ ਕੈਬਨਿਟ ਨੇ ਪੰਜਾਬ ਵਿਧਾਨ ਸਭਾ ਦਾ 13ਵਾਂ ਇਜਲਾਸ 3 ਤੋਂ 10 ਅਗਸਤ ਤੱਕ ਸੱਦਣ ਨੂੰ ਦਿੱਤੀ ਪ੍ਰਵਾਨਗੀ ਵਿਧਾਇਕ ਅਜੀਤਪਾਲ ਕੋਹਲੀ ਵਲੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ

 

ਨਾਨਕਸਰ ਬਸਤੀ ਫਰੀਦਕੋਟ ਵਿਖੇ ਅਨੀਮੀਆਂ ਮੁਕਤ ਭਾਰਤ ਮੁਹਿੰਮ ਤਹਿਤ ਜਾਗਰੂਕਤਾ ਕੈਂਪ ਆਯੋਜਨ

DC Faridkot, Vinit Kumar, Deputy Commissioner Faridkot, Faridkot, Azadi ka Amrit Mahotsav

Web Admin

Web Admin

5 Dariya News

ਫਰੀਦਕੋਟ , 13 Jul 2023

Last updated on: Jul 13, 2023, 00:00 IST

ਡਾਇਰੈਕਟਰ ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਚੰਡੀਗੜ੍ਹ ਅਤੇ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ ਡਿਪਟੀ ਕਮਿਸ਼ਨਰ ਫਰੀਦਕੋਟ ਦੀ ਯੋਗ ਅਗਵਾਈ ਹੇਠ ਨਾਨਕਸਰ ਬਸਤੀ ਫਰੀਦਕੋਟ ਵਿਖੇ ਅਨੀਮੀਆਂ ਮੁਕਤ ਭਾਰਤ ਮੁਹਿੰਮ ਤਹਿਤ ਕੈਂਪ ਲਗਾਇਆ ਗਿਆ। ਇਸ ਕੈਪ ਵਿੱਚ ਸਿਹਤ ਵਿਭਾਗ ਦੀਆਂ ਆਰ.ਬੀ.ਐਸ.ਕੇ. ਟੀਮਾਂ ਵੱਲੋਂ ਗਰਭਵਤੀ ਔਰਤਾਂ, ਦੁੱਧ ਪਿਲਾਉ ਮਾਵਾਂ ਅਤੇ ਛੋਟੇ ਬੱਚਿਆਂ ਦੀ ਅਨੀਮੀਆਂ ਦੀ ਜਾਂਚ ਕੀਤੀ ਗਈ ਅਤੇ ਆਇਰਨ ਫੋਲਿਕ ਐਸਿਡ ਸਿਰਪ ਮੁਹੱਈਆ ਕਰਵਾਏ ਗਏ ।

ਇਸ ਮੌਕੇ ਡਾ. ਅਨਿਲ ਗੋਇਲ ਸਿਵਲ ਸਰਜਨ ਫਰੀਦਕੋਟ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਗਰਭਵਤੀ ਔਰਤਾਂ ਅਤੇ ਛੋਟੇ ਬੱਚਿਆਂ ਵਿੱਚ ਖੂਨ ਦੀ ਕਮੀ ਕਾਰਨ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਬਹੁਤ ਰੁਕਾਵਟ ਪੈਦਾ ਹੁੰਦੀ ਹੈ। ਗਰਭਵਤੀ ਔਰਤਾਂ ਨੂੰ ਆਪਣੀ ਖੁਰਾਕ ਵਿੱਚ ਆਇਰਨ ਦੇ ਸ੍ਰੋਤ ਵਾਲੀਆਂ ਚੀਜਾਂ ਦੀ ਜਿਆਦਾ ਵਰਤੋਂ ਕਰਨੀ ਚਾਹੀਦੀ ਹੈ ਜਿਵੇਂ ਪਾਲਕ, ਭੁੱਜੇ ਛੋਲੇ ਆਦਿ ਇਸ ਤੋਂ ਇਲਾਵਾ ਗਰਭਵਤੀ ਔਰਤਾਂ ਨੂੰ ਆਇਰਨ ਅਤੇ ਕੈਲਸ਼ੀਅਮ ਦੀਆਂ ਗੋਲੀਆਂ ਜਰੂਰ ਖਾਣੀਆਂ ਚਾਹੀਦੀਆਂ ਹਨ ਜੋ ਕਿ ਸਰਕਾਰੀ ਸਿਹਤ ਸੰਸਥਾਵਾਂ ਵੱਲੋਂ ਮੁਫਤ ਉਪਲੱਬਧ ਕਰਵਾਈਆਂ ਜਾਂਦੀਆਂ ਹਨ। 

ਗਰਭ ਅਵਸਥਾ ਦੌਰਾਨ ਖੂਨ ਦੀ ਕਮੀ ਮਾਂ ਅਤੇ ਬੱਚੇ ਲਈ ਜਾਨਲੇਵਾ ਵੀ ਸਾਬਿਤ ਹੋ ਸਕਦਾ ਹੈ। ਇਸ ਕੈਂਪ ਦੌਰਾਨ ਜਿਲ੍ਹੇ ਦੇ ਸਮੂਹ ਆਂਗਣਵਾੜੀ ਸੈਂਟਰਾਂ ਵਿੱਚ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਡਿਪਟੀ ਕਮਿਸ਼ਨਰ ਫਰੀਦਕੋਟ ਵੱਲੋ ਪੌਦੇ ਲਗਾ ਕੇ ਕੀਤੀ ਗਈ ਅਤੇ ਉਨ੍ਹਾਂ ਫਰੀਦਕੋਟ ਦੇ ਸਾਰੇ ਆਂਗਣਵਾੜੀ ਸੈਟਰਾਂ ਵਿੱਚ ਵੱਧ ਤੋ ਵੱਧ ਫਲਦਾਰ ਅਤੇ ਮੈਡਿਕੇਟਡ ਬੂਟੇ ਲਗਾਉਣ ਅਤੇ ਕਿਚਨ ਗਾਰਡਨ ਤਿਆਰ ਕਰਨ ਦੇ ਦਿਸ਼ਾ ਨਿਰਦੇਸ਼ ਦਿੱਤੇ ।

ਕੈਂਪ ਦੌਰਾਨ ਸ੍ਰੀ ਕਰਨ ਬਰਾੜ੍ਹ ਜਿਲ੍ਹਾ ਪ੍ਰੋਗਰਾਮ ਅਫਸਰ,ਫਰੀਦਕੋਟ, ਡਾ. ਚੰਦਰ ਸ਼ੇਖਰ,ਐਸ.ਐਮ ਓ ਫਰੀਦਕੋਟ, ਅਭਿਨਵ ਗੋਇਲ, ਡੀ.ਡੀ.ਪੀ.ਓ ਫਰੀਦਕੋਟ, ਸਰਕਲ ਸੁਪਰਵਾਈਜਰ ਜਿਲ੍ਹਾ ਫਰੀਦਕੋਟ ਅਤੇ ਆਂਗਣਵਾੜੀ ਵਰਕਰ ਦਿਹਾਤੀ ਫਰੀਦਕੋਟ, ਸ੍ਰੀ ਗੁਰਦੇਵ ਸਿੰਘ ਸਰਪੰਚ ਨਾਨਕਸਰ ਬਸਤੀ ਅਤੇ ਹੋਰ ਪਿੰਡ ਵਾਸੀ ਹਾਜ਼ਰ ਰਹੇ।

 

Tags: DC Faridkot , Vinit Kumar , Deputy Commissioner Faridkot , Faridkot , Azadi ka Amrit Mahotsav

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2026 | 5 Dariya News | All Rights Reserved
Powered by: CDS PVT LTD