Thursday, 16 May 2024

 

 

ਖ਼ਾਸ ਖਬਰਾਂ ਪੰਜਾਬ 'ਚ ਜਵਾਨ ਅਤੇ ਕਿਸਾਨ ਦੋਵੇਂ ਨਾਰਾਜ਼ : ਵਿਜੇ ਇੰਦਰ ਸਿੰਗਲਾ ਦੀਪਾ ਸਿੰਗਲਾ ਵੱਲੋਂ ਲੋਕ ਸਭਾ ਚੋਣ ਦਫ਼ਤਰ ਹੱਲਕਾ ਖਰੜ ਦਾ ਕੀਤਾ ਗਿਆ ਉਦਘਾਟਣ ਕਾਂਗਰਸੀ ਲੋਕ ਸਭਾ ਉਮੀਦਵਾਰ ਰਾਜਾ ਵੜਿੰਗ ਨੇ ਲੁਧਿਆਣਾ ਦੇ ਵੋਟਰਾਂ ਨੂੰ ਲੋਕਤੰਤਰ ਬਚਾਉਣ ਦੀ ਕੀਤੀ ਅਪੀਲ 'ਆਪ' ਅਤੇ ਅਕਾਲੀਆਂ ਨੂੰ ਵੋਟ ਪਾਉਣ ਦਾ ਮਤਲਬ ਹੈ, ਭਾਜਪਾ ਨੂੰ ਵੋਟ ਦੇਣਾ : ਅਮਰਿੰਦਰ ਸਿੰਘ ਰਾਜਾ ਵੜਿੰਗ ਐਲਪੀਯੂ ਦੇ ਵਿਦਿਆਰਥੀਆਂ ਨੇ ਸਿੱਖਿਆ ਮੰਤਰਾਲੇ ਦੇ ਰਾਸ਼ਟਰੀ ਰੋਬੋਟਿਕਸ ਅਤੇ ਡਰੋਨ ਮੁਕਾਬਲੇ ਵਿੱਚ 5 ਲੱਖ ਰੁਪਏ ਦੀ ਗ੍ਰਾਂਟ ਜਿੱਤੀ ਪੰਜਾਬ ਕਾਂਗਰਸ ਪ੍ਰਚਾਰ ਕਮੇਟੀ ਨੇ ਰਾਣਾ ਕੰਵਰਪਾਲ ਸਿੰਘ ਦੀ ਅਗਵਾਈ ਹੇਠ ਪ੍ਰੈਸ ਕਾਨਫਰੰਸ ਕੀਤੀ ਜੋਧਾ ਸਿੰਘ ਮਾਨ ਨੇ ਰਾਜਿੰਦਰ ਸਿੰਘ ਨੰਬਰਦਾਰ ਨੂੰ ਕੀਤਾ ਸਨਮਾਨਿਤ ਮੋਹਾਲੀ ਪੁਲਿਸ ਵੱਲੋ ਇੰਟੈਲੀਜੈਸ ਹੈਡਕੁਆਟਰ ਮੋਹਾਲੀ ਤੇ ਹਮਲਾ ਕਰਵਾਉਣ ਵਾਲੇ ਵਿਦੇਸ਼ ਵਿੱਚ ਬੈਠੇ ਅੱਤਵਾਦੀ ਲਖਬੀਰ ਸਿੰਘ ਉੱਰਫ ਲੰਡਾ ਅਤੇ ਜੱਸਲ ਦੇ ਸਾਥੀ 06 ਪਿਸਟਲਾ ਅਤੇ 20 ਜਿੰਦਾ ਕਾਰਤੂਸਾਂ ਸਮੇਤ ਗ੍ਰਿਫਤਾਰ ਭਰੋਸੇ ਦੀ ਤਾਕਤ ਨਾਲ, ਪਟਿਆਲਾ ਦੀ ਬੇਟੀ ਕਰਵਾਏਗੀ ਜ਼ਿਲ੍ਹੇ ਦਾ ਸਰਬਪੱਖੀ ਵਿਕਾਸ: ਪ੍ਰਨੀਤ ਕੌਰ ਮਨੀਪੁਰ ਵਿੱਚ ਔਰਤਾਂ ਦਾ ਨਿਰਾਦਰ ਕਰਨ ਵਾਲੀ ਬੀਜੇਪੀ ਦਾ ਤਖਤਾ ਮੂਧਾ ਮਾਰਨ ਲਈ ਲੋਕ ਕਾਹਲੇ - ਗੁਰਜੀਤ ਔਜਲਾ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰਦਾਸਪੁਰ ਤੋਂ 'ਆਪ' ਉਮੀਦਵਾਰ ਸ਼ੈਰੀ ਕਲਸੀ ਲਈ ਕੀਤਾ ਚੋਣ ਪ੍ਰਚਾਰ, ਕਾਦੀਆਂ 'ਚ ਕੀਤੀ ਵਿਸ਼ਾਲ ਜਨਸਭਾ ਰਾਹੁਲ ਗਾਂਧੀ ਤੇ ਅਰਵਿੰਦ ਕੇਜਰੀਵਾਲ ਸਨਾਤਨ ਧਰਮ ਦੇ ਦੁਸ਼ਮਣ : ਡਾ ਸੁਭਾਸ਼ ਸ਼ਰਮਾ ਮੇਅਰ ਚੋਣ ਵਿੱਚ ਲੋਕਤੰਤਰ ਦੀ ਹੱਤਿਆ ਕਰਨ ਵਾਲੇ ਅਤੇ ਕਰਵਾਉਣ ਵਾਲਿਆਂ ਦਾ ਬੀਜੇਪੀ ਕਿਉਂ ਦੇ ਰਹੀ ਹੈ ਸਾਥ : ਡਾ. ਐਸ.ਐਸ. ਆਹਲੂਵਾਲੀਆ ਗੁਰਜੀਤ ਔਜਲਾ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ ਆਪ ਦੇ ਪਰਿਵਾਰ ’ਚ ਹੋਇਆ ਵਾਧਾ ਡੇਂਗੂ ਤੋਂ ਬਚਾਅ ਲਈ ਸਮਾਜ ਚ ਜਾਗਰੂਕਤਾ ਅਤੇ ਸਹਿਯੋਗ ਜਰੂਰੀ: ਸਿਵਲ ਸਰਜਨ ਬਰਨਾਲਾ ਡਾ. ਹਰਿੰਦਰ ਸ਼ਰਮਾ ਬਲਾਕ ਖੂਈਖੇੜਾ ਦੇ ਕੇਂਦਰਾਂ ਵਿੱਚ ਰਾਸ਼ਟਰੀ ਡੇਂਗੂ ਦਿਵਸ ਤੇ ਸਕੂਲੀ ਬੱਚਿਆਂ ਅਤੇ ਲੋਕਾਂ ਨੂੰ ਡੇਂਗੂ ਬੁਖਾਰ ਦੇ ਲੱਛਣਾਂ ਅਤੇ ਰੋਕਥਾਮ ਬਾਰੇ ਕੀਤਾ ਗਿਆ ਜਾਗਰੂਕ ਨਿਰਪੱਖ ਤੇ ਸਾਂਤਮਈ ਚੌਣਾਂ ਲਈ ਜਿ਼ਲ੍ਹਾ ਪ੍ਰਸ਼ਾਸਨ ਪੱਬਾਂ ਭਾਰ ਸਿਵਲ ਹਸਪਤਾਲ ਫਾਜ਼ਿਲਕਾ ਵਿਖੇ ਮਨਾਇਆ ਗਿਆ ਨੈਸ਼ਨਲ ਡੇਂਗੂ ਦਿਵਸ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ 17 ਮਈ ਨੂੰ ਦੂਜੇ ਫੇਸਬੁੱਕ ਲਾਈਵ ਦੌਰਾਨ ਲੋਕਾਂ ਨਾਲ ਕਰਨਗੇ ਰਾਬਤਾ ਜਨਰਲ ਅਬਜ਼ਰਵਰ ਦੀ ਮੌਜੂਦਗੀ ’ਚ ਹੋਈ ਪੋਲਿੰਗ ਸਟਾਫ ਦੀ ਦੂਸਰੀ ਰੈਂਡੇਮਾਈਜ਼ੇਸ਼ਨ

 

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਜ਼ਿਲ੍ਹਾ ਗੁਰਦਾਸਪੁਰ ਵਿੱਚ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਕੀਤੀ ਰੀਵਿਊ ਮੀਟਿੰਗ

ਕਿਹਾ, ਸਮੂਹ ਅਧਿਕਾਰੀ ਤੇ ਕਰਮਚਾਰੀ ਗਰਾਊਂਡ ਜ਼ੀਰੋ ’ਤੇ ਜਾ ਕੇ ਕੰਮ ਕਰਨ

Kuldeep Singh Dhaliwal, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Shery Kalsi, Balbir Singh Pannu,DC Gurdaspur, Himanshu Aggarwal, Gurdaspur, Deputy Commissioner Gurdaspur

Web Admin

Web Admin

5 Dariya News

ਗੁਰਦਾਸਪੁਰ , 13 Jul 2023

ਪੰਜਾਬ ਦੇ ਐਨ.ਆਰ.ਆਈ. ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਪੰਚਾਇਤ ਭਵਨ ਵਿਖੇ ਹੜ੍ਹਾਂ ਤੋਂ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਕੀਤੇ ਗਏ ਪ੍ਰਬੰਧਾਂ ਅਤੇ ਤਿਆਰੀਆਂ ਦਾ ਰੀਵਿਊ ਕੀਤਾ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਸਮਾਂ ਰਹਿੰਦੇ ਹੋਏ ਹੜ੍ਹ ਰੋਕੂ ਪ੍ਰਬੰਧਾਂ ਨੂੰ ਮੁਕੰਮਲ ਕਰ ਲੈਣ ਤਾਂ ਜੋ ਆਉਣ ਵਾਲੇ ਦਿਨਾਂ ਵਿੱਚ ਹੋਣ ਵਾਲੀ ਬਾਰਸ਼ ਕਾਰਨ ਸੰਭਾਵੀ ਹੜ੍ਹਾਂ ਦੀ ਭਿਆਨਕ ਤ੍ਰਾਸਦੀ ਨੂੰ ਰੋਕਿਆ ਜਾ ਸਕੇ।

ਸ. ਧਾਲੀਵਾਲ ਨੇ ਕਿਹਾ ਕਿ ਸਮੂਹ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਗਰਾਊਂਡ ਜ਼ੀਰੋ ’ਤੇ ਜਾ ਕੇ ਹੜ੍ਹ ਰੋਕੂ ਪ੍ਰਬੰਧਾਂ ਲਈ ਕੰਮ ਕਰਨ ਦੀਆਂ ਹਦਾਇਤਾਂ ਦਿੰਦਿਆਂ ਕਿਹਾ ਕਿ ਡਰੇਨਜ਼ ਵਿਭਾਗ, ਲੋਕ ਨਿਰਮਾਣ ਵਿਭਾਗ, ਮੰਡੀ ਬੋਰਡ, ਪੰਚਾਇਤ ਵਿਭਾਗ ਅਤੇ ਪੁਲਿਸ ਵਿਭਾਗ ਦੀਆਂ ਸਾਂਝੀਆਂ ਐਕਸ਼ਨ ਟੀਮਾਂ ਬਣਾ ਕੇ ਕੰਮ ਕਰਨ। ਉਨ੍ਹਾਂ ਕਿਹਾ ਕਿ ਇਹ ਟੀਮਾਂ ਆਪੋ-ਆਪਣੇ ਖੇਤਰਾਂ ਵਿੱਚ ਇਹ ਯਕੀਨੀ ਬਣਾਉਣਗੀਆਂ ਕਿ ਸੇਮ ਨਾਲਿਆਂ ਦੇ ਸਾਰੇ ਪੁੱਲ ਅਤੇ ਪੁੱਲੀਆਂ ਸਾਫ਼ ਹੋਣ ਅਤੇ ਕੋਈ ਵੀ ਨਾਲਾ ਬਲਾਕ ਨਾ ਰਹੇ। ਉਨ੍ਹਾਂ ਕਿਹਾ ਕਿ ਜਿਹੜੇ ਨਾਲੇ ਅਜੇ ਤੱਕ ਸਾਫ਼ ਨਹੀਂ ਹੋ ਸਕੇ, ਉਨ੍ਹਾਂ ਨੂੰ ਵੀ ਤੁਰੰਤ ਸਾਫ਼ ਕੀਤਾ ਜਾਵੇ। 

ਇਸਦੇ ਨਾਲ ਹੀ ਲੋਕ ਨਿਰਮਾਣ ਵਿਭਾਗ ਅਤੇ ਮੰਡੀ ਬੋਰਡ ਦੇ ਅਧਿਕਾਰੀ ਜ਼ਿਲ੍ਹੇ ਵਿਚੋਂ ਲੰਘਦੇ ਜੀ.ਟੀ. ਰੋਡ ਅਤੇ ਹੋਰ ਸੰਪਰਕ ਸੜਕਾਂ ਦੇ ਥੱਲਿਓਂ ਪਾਣੀ ਦੀ ਨਿਕਾਸੀ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਰਿਪੋਰਟ ਵੀ ਤਿਆਰ ਕਰਨ ਲਈ ਕਿਹਾ। ਕੈਬਨਿਟ ਮੰਤਰੀ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਵਰਗੀ ਕਿਸੇ ਵੀ ਸੰਭਾਵੀ ਤ੍ਰਾਸਦੀ ਤੋਂ ਬਚਾਅ ਲਈ ਮੈਡੀਕਲ ਟੀਮਾਂ ਅਤੇ ਦਵਾਈਆਂ ਆਦਿ ਦੇ ਅਗੇਤੇ ਪ੍ਰਬੰਧ ਕਰਕੇ ਰੱਖਣ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੋੜੀਂਦੀ ਗਿਣਤੀ ਵਿੱਚ ਕਿਸ਼ਤੀਆਂ, ਫੂਡ ਪੈਕ, ਪੀਣ ਵਾਲੇ ਪਾਣੀ ਆਦਿ ਦਾ ਪ੍ਰਬੰਧ ਕਰਕੇ ਰੱਖਿਆ ਜਾਵੇ। ਸ. ਧਾਲੀਵਾਲ ਨੇ ਕਿਹਾ ਕਿ ਸ਼ਹਿਰਾਂ ਦੇ ਨੀਵੇਂ ਇਲਾਕਿਆਂ ਨੂੰ ਬਰਸਾਤੀ ਪਾਣੀ ਭਰਨ ਤੋਂ ਬਚਾਉਣ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣ। 

ਉਨ੍ਹਾਂ ਕਿਹਾ ਕਿ ਸ਼ਹਿਰਾਂ ਦੇ ਸੀਵਰੇਜ ਸਿਸਟਮ ਨੂੰ ਸਾਫ਼ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਸ਼ਹਿਰਾਂ ਵਿੱਚੋਂ ਲੰਘਦੇ ਨਾਲੇ ਪੂਰੀ ਤਰਾਂ ਸਾਫ਼ ਹੋਣ ਤਾਂ ਜੋ ਉਨ੍ਹਾਂ ਦਾ ਪਾਣੀ ਸ਼ਹਿਰਾਂ ਵਿੱਚ ਹੜ੍ਹ ਦਾ ਕਾਰਨ ਨਾ ਬਣੇ। ਕੈਬਨਿਟ ਮੰਤਰੀ ਸ. ਕੁਲਦੀਪ ਸਿੰਘ ਧਾਲੀਵਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਹੜ੍ਹ ਰੋਕੂ ਪ੍ਰਬੰਧਾਂ ਲਈ ਜ਼ਿਲ੍ਹਾ ਪ੍ਰਸ਼ਾਸਨ ਨੂੰ ਜੋ ਵੀ ਮਦਦ ਸਰਕਾਰ ਕੋਲੋਂ ਚਾਹੀਦੀ ਹੈ, ਉਸਦੀ ਡਿਮਾਂਡ ਦਿੱਤੀ ਜਾਵੇ ਤਾਂ ਜੋ ਉਸ ਨੂੰ ਬਿਨ੍ਹਾਂ ਸਮਾਂ ਗੁਵਾਏ ਪੂਰਾ ਕੀਤਾ ਜਾ ਸਕੇ। 

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਜਿਥੇ ਹੜ੍ਹਾਂ ਨਾਲ ਨਜਿੱਠਣ ਲਈ ਪੂਰੀ ਤਰਾਂ ਸਮਰੱਥ ਅਤੇ ਤਿਆਰ ਹੈ, ਉੱਥੇ ਜਿਹੜੇ ਵਿਅਕਤੀਆਂ ਦਾ ਹੜ੍ਹ ਕਾਰਨ ਨੁਕਸਾਨ ਹੋਇਆ ਹੈ ਉਸਦੀ ਭਰਪਾਈ ਵੀ ਸਰਕਾਰ ਵੱਲੋਂ ਕੀਤੀ ਜਾਵੇਗੀ। ਉਨ੍ਹਾਂ ਸੂਬਾ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹ ਸਰਕਾਰ ਤੇ ਪ੍ਰਸ਼ਾਸਨ ਵੱਲੋਂ ਜਾਰੀ ਕੀਤੇ ਜਾਂਦੇ ਨਿਰਦੇਸ਼ਾਂ ਦੀ ਲਾਜ਼ਮੀ ਤੌਰ ’ਤੇ ਪਾਲਣਾ ਕਰਨ।

ਮੀਟਿੰਗ ਦੌਰਾਨ ਹੜ੍ਹ ਰੋਕੂ ਪ੍ਰਬੰਧਾਂ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਦੇ ਕਿਸੇ ਵੀ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਤਿਆਰ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੱਖ-ਵੱਖ ਟੀਮਾਂ ਦਾ ਗਠਨ ਕਰ ਦਿੱਤਾ ਗਿਆ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਹੜ੍ਹਾਂ ਸਬੰਧੀ ਪੂਰੀ ਚੌਕਸੀ ਵਰਤ ਰਿਹਾ ਹੈ ਅਤੇ ਦਰਿਆਵਾਂ ਵਿੱਚ ਪਾਣੀ ਛੱਡੇ ਜਾਣ ਦੀ ਅਗਾਊਂ ਸੂਚਨਾ ਜ਼ਿਲ੍ਹਾ ਵਾਸੀਆਂ ਤੱਕ ਪਹੁੰਚਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਗੁਰਦਾਸਪੁਰ ਵਿਖੇ ਇੱਕ ਵਿਸ਼ੇਸ਼ ਫਲੱਡ ਕੰਟਰੋਲ ਰੂਮ ਸਥਾਪਤ ਕੀਤਾ ਗਿਆ ਹੈ ਜੋ ਦਿਨ ਰਾਤ ਕੰਮ ਕਰ ਰਿਹਾ ਹੈ।

ਇਸ ਮੌਕੇ  ਬਟਾਲਾ ਦੇ ਵਿਧਾਇਕ ਸ੍ਰੀ ਅਮਨਸ਼ੇਰ ਸਿੰਘ ਸ਼ੈਰੀ ਕਲਸੀ, ਐੱਸ.ਐੱਸ.ਪੀ. ਗੁਰਦਾਸਪੁਰ ਸ੍ਰੀ ਹਰੀਸ਼ ਦਾਯਮਾ, ਐੱਸ.ਐੱਸ.ਪੀ. ਬਟਾਲਾ ਮੈਡਮ ਅਸ਼ਵਨੀ ਗੋਤਿਆਲ, ਪੰਜਾਬ ਹੈਲਥ ਸਿਸਟਮਜ਼ ਕਾਰਪੋਰੇਸ਼ਨ ਦੇ ਚੇਅਰਮੈਨ ਸ੍ਰੀ ਰਮਨ ਬਹਿਲ, ਚੇਅਰਮੈਨ ਪਨਸਪ ਸ੍ਰੀ ਬਲਬੀਰ ਸਿੰਘ ਪੰਨੂ, ਚੇਅਰਮੈਨ ਨਗਰ ਸੁਧਾਰ ਟਰੱਸਟ ਗੁਰਦਾਸਪੁਰ ਸ੍ਰੀ ਰਜੀਵ ਸ਼ਰਮਾਂ, ਚੇਅਰਮੈਨ ਨਗਰ ਸੁਧਾਰ ਟਰੱਸਟ ਬਟਾਲਾ ਸ੍ਰੀ ਨਰੇਸ਼ ਗੋਇਲ ਤੋਂ ਇਲਾਵਾ ਜ਼ਿਲ੍ਹੇ ਨਾਲ ਸਬੰਧਤ ਸੀਨੀਅਰ ਅਧਿਕਾਰੀ ਹਾਜ਼ਰ ਸਨ।

 

Tags: Kuldeep Singh Dhaliwal , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Shery Kalsi , Balbir Singh Pannu , DC Gurdaspur , Himanshu Aggarwal , Gurdaspur , Deputy Commissioner Gurdaspur

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD