Thursday, 16 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਜੀਰਾ ਅਤੇ ਭਿੱਖੀਵਿੰਡ ਵਿੱਚ ਲਾਲਜੀਤ ਭੁੱਲਰ ਲਈ ਕੀਤਾ ਚੋਣ ਪ੍ਰਚਾਰ ਜਿਹੜੀ ਸਾਜ਼ਿਸ਼ ਤਹਿਤ ਭਾਈ ਅੰਮ੍ਰਿਤਪਾਲ ਸਿੰਘ ਨੂੰ ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਬਣਾਇਆ, ਉਸਨੂੰ ਸਮਝਣ ਪੰਜਾਬੀ : ਸੁਖਬੀਰ ਸਿੰਘ ਬਾਦਲ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸ਼ਹੀਦ ਸੁਖਦੇਵ ਥਾਪਰ ਨੂੰ ਉਨ੍ਹਾਂ ਦੀ ਜਨਮ ਭੂਮੀ ਪਹੁੰਚ ਕੇ ਸ਼ਰਧਾਂਜਲੀ ਭੇਟ ਕੀਤੀ ਕਾਂਗਰਸ ਪਾਰਟੀ ਗਰੀਬ ਪਰਿਵਾਰ ਨੂੰ 8500 ਰੁਪਏ ਪ੍ਰਤੀ ਮਹੀਨਾ ਦੇਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੇ ਜੋਤੀ ਜੋਤਿ ਦਿਵਸ ਦੀ 450 ਸਾਲਾ ਸ਼ਤਾਬਦੀ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਲਹਿਰ ਆਰੰਭ ਸਾਬਕਾ ਵਿੱਤ ਮੰਤਰੀ ਪਰਮਿੰਦਰ ਢੀਂਡਸਾ ਨੇ ਐਨ ਕੇ ਸ਼ਰਮਾ ਦੀ ਚੋਣ ਮੁਹਿੰਮ ਭਖਾਈ ਪੰਜਾਬ ਦੇ ਕਈ ਲੋਕ ਸਭਾ ਹਲਕਿਆਂ 'ਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਮਜ਼ਬੂਤੀ, ਵਿਰੋਧੀ ਪਾਰਟੀਆਂ ਦੇ ਕਈ ਵੱਡੇ ਆਗੂ ਹੋਏ 'ਆਪ' 'ਚ ਸ਼ਾਮਲ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਸੁਭਾਸ਼ ਚਾਵਲਾ ਆਪਣੇ ਸਮਰਥਕਾਂ ਸਮੇਤ ਭਾਜਪਾ 'ਚ ਸ਼ਾਮਲ ਕਾਂਗਰਸ ਫਸਲਾਂ 'ਤੇ ਐੱਮਐੱਸਪੀ ਦੀ ਗਾਰੰਟੀ ਦੇਵੇਗੀ: ਵਿਜੇ ਇੰਦਰ ਸਿੰਗਲਾ ਸੂਬੇ ਦੀ ਗੱਲ ਛੱਡਣ ਪਹਿਲਾਂ ਆਪਣੇ ਹਲਕੇ ਵਿੱਚ ਸਿਹਤ ਸਹੂਲਤਾਂ ਸੁਧਾਰਨ ਬਲਬੀਰ ਸਿੰਘ : ਐਨ.ਕੇ. ਸ਼ਰਮਾ 15,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵਿਜੀਲੈਂਸ ਬਿਊਰੋ ਵੱਲੋਂ ਕਾਬੂ ਕਾਂਗਰਸੀ ਉਮੀਦਵਾਰ ਜੀਤ ਮਹਿੰਦਰ ਸਿੰਘ ਸਿੱਧੂ ਦੇ ਪਰਿਵਾਰ ਨੇ ਬਠਿੰਡਾ ਸ਼ਹਿਰ 'ਚ ਭਖਾਈ ਚੋਣ ਮੁਹਿੰਮ ਆਮ ਆਦਮੀ ਪਾਰਟੀ ਦੇ ਸ਼ਾਸਨ 'ਚ ਉਨ੍ਹਾਂ ਦੀ ਮਹਿਲਾ ਸੰਸਦ ਮੈਂਬਰ ਵੀ ਸੁਰੱਖਿਅਤ ਨਹੀਂ : ਡਾ. ਸੁਭਾਸ਼ ਸ਼ਰਮਾ ਤੁਹਾਡੇ ਪਿੰਡਾਂ ਦਾ ਜਨਮਿਆ ਹਾਂ ਤੇ ਤੁਹਾਡਾ ਹਰ ਦੁੱਖ-ਸੁੱਖ ਮੇਰਾ ਆਪਣਾ: ਮੀਤ ਹੇਅਰ ਵੋਟਰ ਜਾਗਰੂਕਤਾ ਮੁਹਿੰਮ ਸਵੀਪ ਤਹਿਤ ਕੋਟ ਧਰਮੂ ਵਿਖੇ ਵਾਲ ਪੇਂਟਿੰਗ ਮੁਕਾਬਲੇ ਹੋਏ ਗੁਰਬਾਜ ਸਿੰਘ ਸਿੱਧੂ ਨੂੰ ਲੰਬੀ ਹਲਕੇ ਦੇ ਵਿੱਚ ਮਿਲ ਰਿਹਾ ਭਰਵਾਂ ਸਮਰਥਨ ਸਰਦੂਲਗੜ ਹਲਕੇ 'ਚ ਪੀਣ ਵਾਲੇ ਸਾਫ ਪਾਣੀ ਅਤੇ ਹੋਰ ਸਮੱਸਿਆ ਨੂੰ ਪਹਿਲ ਦੇ ਆਧਾਰ 'ਤੇ ਕਰਾਂਗੇ ਹੱਲ: ਜੀਤ ਮਹਿੰਦਰ ਸਿੰਘ ਸਿੱਧੂ ਪਿੰਡ ਧਾਰੜ, ਰਾਣਾ ਕਾਲਾ, ਬਾਲੀਆ ਮੰਝਪੁਰ ਤੋਂ ਵੱਡੀ ਗਿਣਤੀ ਵਿੱਚ ਆਪ ਪਾਰਟੀ ਵਿੱਚ ਸ਼ਾਮਿਲ ਹੋਏ ਲੋਕ: ਮੰਤਰੀ ਹਰਭਜਨ ਈ.ਟੀ.ਓ ਬੀਬੀ ਸਰਵਜੀਤ ਕੌਰ ਮਾਣੂੰਕੇ ਦੀ ਮਿਹਨਤ ਸਦਕਾ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਲਹਿਰ ਬਣੀ ਲੋਕ ਵੀਹ ਦਿਨਾਂ ਦੇ ਲਾਲਚ ਵਿੱਚ ਅਗਲੇ 5 ਸਾਲ ਬਰਬਾਦ ਨਾ ਕਰਨ-ਬਾਬਰ ਔਜਲਾ ਮੋਹਾਲੀ ਪ੍ਰਸ਼ਾਸਨ ਨੇ ਜਾਦੂਗਰ ਦੇ ਜਾਦੂ ਸ਼ੋ ਜ਼ਰੀਏ ਦਿੱਤਾ ਮਤਦਾਨ ਦਾ ਸੁਨੇਹਾ

 

ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ- ਬਲਕਾਰ ਸਿੰਘ

ਸਥਾਨਕ ਸਰਕਾਰਾਂ ਮੰਤਰੀ ਨੇ ਹੜ੍ਹ ਪ੍ਰਭਾਵਿਤ ਖੇਤਰਾਂ ’ਚ ਸਿਹਤ ਸੇਵਾਵਾਂ ਦਾ ਲਿਆ ਜਾਇਜ਼ਾ

Balkar Singh, Jalandhar, AAP, Aam Aadmi Party, Aam Aadmi Party Punjab, AAP Punjab, Sant Balbir Singh Seechewal

Web Admin

Web Admin

5 Dariya News

ਲੋਹੀਆਂ , 13 Jul 2023

ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਨੇ ਅੱਜ ਵੀਰਵਾਰ ਨੂੰ ਲੋਹੀਆਂ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਇਥੇ ਲੋਕਾਂ ਨੂੰ ਮੁਹੱਈਆ ਕਰਵਾਈਆਂ ਜਾ ਰਹੀਆਂ ਸੁਵਿਧਾਵਾਂ ਦਾ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸਿਹਤ ਵਿਭਾਗ ਵਲੋਂ ਲਗਾਏ ਗਏ ਮੈਡੀਕਲ ਕੈਂਪਾਂ ਦੀ ਵੀ ਜਾਂਚ ਕੀਤੀ ਅਤੇ ਇਥੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਸਬੰਧੀ ਵਿਸਥਾਰ ਪੂਰਵਕ ਜਾਣਕਾਰੀ ਹਾਸਿਲ ਕੀਤੀ।

ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਔਖੀ ਘੜੀ ਵਿੱਚ ਪੂਰੀ ਤਰ੍ਹਾਂ ਸੂਬਾ ਵਾਸੀਆਂ ਦੇ ਨਾਲ ਖੜ੍ਹੀ ਹੈ ਅਤੇ ਰਾਹਤ ਕਾਰਜਾਂ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਐਨ.ਡੀ.ਆਰ.ਐਫ., ਐਸ.ਡੀ.ਆਰ.ਐਫ. ਅਤੇ ਫੌਜ ਦੀਆਂ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ ਜਿਨ੍ਹਾਂ ਵਲੋਂ ਦਿਨ-ਰਾਤ ਲੋਕਾਂ ਨੂੰ ਹੜ੍ਹ ਪ੍ਰਭਾਵਿਤ ਖੇਤਰਾਂ ਵਿਚੋਂ ਬਾਹਰ ਕੱਢਿਆ ਜਾ ਰਿਹਾ ਹੈ। 

ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਤਹਿਤ ਲੋਕਾਂ ਤੱਕ ਖਾਣਾ ਅਤੇ ਹੋਰ ਜਰੂਰੀ ਸਮੱਗਰੀ ਪਹੁੰਚਾਉਣ ਲਈ ਵੱਖ-ਵੱਖ ਟੀਮਾਂ ਨੂੰ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਨੇ ਰਾਜ ਸਭਾ ਮੈਂਬਰ ਅਤੇ ਵਾਤਾਵਰਣ ਪ੍ਰੇਮੀ ਸੰਤ ਬਲਬੀਰ ਸਿੰਘ ਸੀਚੇਵਾਲ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿਨ-ਰਾਤ ਲੋਕਾਂ ਦੀ ਸੇਵਾ ਕੀਤੀ ਜਾ ਰਹੀ ਹੈ। 

ਉਨ੍ਹਾਂ ਕਿਹਾ ਕਿ ਸੰਤ ਬਲਬੀਰ ਸਿੰਘ ਸੀਚੇਵਾਲ ਵਲੋਂ ਵਲੋਂ ਲੋਕਾਂ ਦੀ ਸਹਾਇਤਾ ਲਈ ਵਲੰਟੀਅਰਾਂ ਨੂੰ ਨਿਯੁਕਤ ਕੀਤਾ ਗਿਆ ਹੈ ਜਿਨਾਂ ਵਲੋਂ ਦਿਨ-ਰਾਤ ਲੋਕਾਂ ਤੱਕ ਜਰੂਰਤ ਦਾ ਹਰ ਸਮਾਨ ਪਹੁੰਚਾਇਆ ਜਾ ਰਿਹਾ ਹੈ। ਸਥਾਨਕ ਸਰਕਾਰਾਂ ਮੰਤਰੀ ਬਲਕਾਰ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਹੜ੍ਹ ਵਰਗੇ ਹਲਾਤਾਂ ਨਾਲ ਨਿਪਟਣ ਲਈ ਸਾਰੇ ਜ਼ਿਲਿਆਂ ਨੂੰ ਫੰਡ ਜਾਰੀ ਕਰ ਦਿੱਤੇ ਗਏ ਹਨ ਤਾਂ ਕਿ ਰਾਹਤ ਅਤੇ ਬਚਾਅ ਕਾਰਜਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਾ ਆ ਸਕੇ। 

ਉਨ੍ਹਾਂ ਕਿਹਾ ਕਿ ਇਸ ਔਖੀ ਘੜੀ ਨਾਲ ਨਿਪਟਣ ਲਈ ਫੰਡਾਂ ਅਤੇ ਸਾਧਨਾਂ ਦੀ ਕੋਈ ਕਮੀ ਨਹੀਂ ਹੈ ਅਤੇ ਜਲਦ ਹੀ ਅਸੀਂ ਸਭ ਮਿਲ ਕੇ ਇਸ ਚੁਣੌਤੀ ਨੂੰ ਸਰ ਕਰ ਲਵਾਂਗੇ। ਉਨ੍ਹਾਂ ਕਿਹਾ ਕਿ ਲੋਕਾਂ ਦੀ ਜਾਨ-ਮਾਲ ਦੀ ਰੱਖਿਆ ਕਰਨਾ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। 

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਔਖੀ ਘੜੀ ਵਿੱਚ ਅਫ਼ਵਾਹਾਂ ਤੋਂ ਦੂਰ ਰਹਿਣ ਅਤੇ ਜੇਕਰ ਕੋਈ ਸ਼ਰਾਰਤੀ ਅਨਸਰ ਝੂਠੀਆਂ ਅਫਵਾਹਾਂ ਫੈਲਾ ਕੇ ਮਾਹੌਲ ਖ਼ਰਾਬ ਕਰਦਾ ਹੈ ਤਾਂ ਉਸ ਸਬੰਧੀ ਜਾਣਕਾਰੀ ਤੁਰੰਤ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੁਹੱਈਆ ਕਰਵਾਈ ਜਾਵੇ।

 

Tags: Balkar Singh , Jalandhar , AAP , Aam Aadmi Party , Aam Aadmi Party Punjab , AAP Punjab , Sant Balbir Singh Seechewal

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD