Wednesday, 01 May 2024

 

 

ਖ਼ਾਸ ਖਬਰਾਂ ਕਿਸਾਨਾਂ ਨੇ ਕੀਤਾ ਔਜਲਾ ਦਾ ਸਮਰਥਨ ਲੁਧਿਆਣੇ 'ਚ ਮੇਰੀ ਜਿੱਤ, ਪਿੱਠ 'ਚ ਛੁਰਾ ਮਾਰਨ ਵਾਲਿਆਂ ਲਈ ਇੱਕ ਸਬਕ ਸਿੱਧ ਹੋਵੇਗੀ : ਅਮਰਿੰਦਰ ਸਿੰਘ ਰਾਜਾ ਵੜਿੰਗ ਮੁੱਖ ਮੰਤਰੀ ਭਗਵੰਤ ਮਾਨ ਨੇ ਜੇਲ੍ਹ ਵਿੱਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ ਰਾਜਾ ਵੜਿੰਗ ਦੀ ਜਿੱਤ ਯਕੀਨੀ ਬਣਾਉਣ ਲਈ ਲੁਧਿਆਣਾ 'ਚ ਡੇਰਾ ਲਾਵਾਂਗਾ : ਪ੍ਰਤਾਪ ਸਿੰਘ ਬਾਜਵਾ ਕਾਂਗਰਸ ਦੇ ਨੌਜਵਾਨ ਆਗੂ ਡਾ: ਜਤਿੰਦਰ ਸਿੰਘ ਮਾਨ ਸਮੇਤ 100 ਨੌਜਵਾਨ ਭਾਜਪਾ ਵਿੱਚ ਸ਼ਾਮਲ ਬੀਜੇਪੀ ਦੇ ਝੂਠੇ ਵਾਅਦਿਆਂ ਤੇ ਹੁਣ ਚੰਡੀਗੜ੍ਹ ਵਾਸੀ ਨਹੀਂ ਕਰਦੇ ਵਿਸ਼ਵਾਸ: ਡਾ. ਐਸਐਸ ਆਹਲੂਵਾਲੀਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਇਕ ਹੋਰ ਪਹਿਲਕਦਮੀ- ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਲਈ ਵੋਟਰਾਂ ਨੂੰ ਦਿੱਤਾ ਜਾਵੇਗਾ ‘ਚੋਣ ਸੱਦਾ’- ਸਿਬਿਨ ਸੀ ਪਾਰਟੀ ਦੇ ਵਿੱਚ ਆਗੂਆਂ ਦੇ ਸ਼ਾਮਲ ਹੋਣ ਨਾਲ ਪੰਜਾਬ ਕਾਂਗਰਸ ਨੂੰ ਮਿਲੀ ਮਜ਼ਬੂਤੀ ਮਤਦਾਨ ਨੂੰ ਲੈ ਕੇ ਸੀਨੀਅਰ ਸਿਟੀਜ਼ਨਸ ਵਿਚ ਨੌਜਵਾਨਾਂ ਤੋਂ ਵੀ ਵੱਧ ਉਤਸ਼ਾਹ ਏਜੰਸੀਆਂ ਨੇ 652829.8 ਮੀਟਰਿਕ ਟਨ ਕਣਕ ਦੀ ਖਰੀਦ ਕਰਦਿਆਂ ਸੀਜ਼ਨ ਦਾ 80 ਫੀਸਦ ਅੰਕੜਾ ਕੀਤਾ ਪਾਰ ਸੰਗਰੂਰ ਵਿਖੇ ਮੀਤ ਹੇਅਰ ਦੇ ਦਫ਼ਤਰ ਦਾ ਉਦਘਾਟਨ ਪੰਜਾਬ ਮੰਡੀ ਬੋਰਡ ਦੇ ਸਕੱਤਰ ਅੰਮ੍ਰਿਤ ਕੌਰ ਗਿੱਲ ਨੂੰ ਸੇਵਾ-ਮੁਕਤੀ ਮੌਕੇ ਦਿੱਤੀ ਵਿਦਾਇਗੀ ਪਾਰਟੀ ਕੇਵਲ ਅਕਾਲੀ ਦਲ ਹੈ ਹਿੰਦੂ-ਸਿੱਖ ਏਕਤਾ ਦਾ ਪ੍ਰਤੀਕ : ਐਨ.ਕੇ. ਸ਼ਰਮਾ ਖ੍ਰੀਦ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪ੍ਰੁਮੁੱਖ ਸਕੱਤਰ ਡੀ.ਕੇ. ਤਿਵਾੜੀ ਵੱਲੋਂ ਮੋਗਾ ਮੰਡੀ ਦਾ ਦੌਰਾ ਸੰਗਰੂਰ ਪ੍ਰਸ਼ਾਸਨ ਦਾ ਵੋਟਰ ਜਾਗਰੂਕਤਾ ਲਈ ਸਵੀਪ ਗਤੀਵਿਧੀਆਂ ਤਹਿਤ ਨਿਵੇਕਲਾ ਉਪਰਾਲਾ ਰਿਆਤ ਬਾਹਰਾ ਯੂਨੀਵਰਸਿਟੀ ਵਿਖੇ ਟੈਕਨੋ ਵਿਰਸਾ- 2024 ਦੇ ਦੂਜੇ ਦਿਨ ਫੈਸ਼ਨ ਸ਼ੋਅ ਨੇ ਬਟੋਰੀਆਂ ਸੁਰਖੀਆਂ ਚੋਣਾਂ ਸਬੰਧੀ ਕਵਰੇਜ ਕਰਦੇ ਪੱਤਰਕਾਰ ਵੀ ਜ਼ਰੂਰੀ ਸੇਵਾ ਸ਼੍ਰੇਣੀ ਵਿੱਚ ਸ਼ਾਮਲ ਸਰਕਾਰੀ ਵਿਭਾਗਾਂ ਦੇ ਸਟਾਫ ਦੀ ਤਰ੍ਹਾਂ ਪੋਸਟਲ ਬੈਲਟ ਰਾਹੀਂ ਪਾ ਸਕਣਗੇ ਆਪਣੀ ਵੋਟ ਪੀਈਸੀ ਨੇ ਸ਼ੁਰੂਆਤੀ ਪੀਐਚਡੀ ਪ੍ਰੋਗਰਾਮ ਲਈ ਆਈਆਈਟੀ ਜੰਮੂ ਨਾਲ ਸਮਝੌਤਾ ਕੀਤਾ ਜਿਵੇਂ ਚੰਨੀ ਮੁੜ ਕੇ ਭਦੌੜ ਨਹੀਂ ਆਇਆ, ਉਵੇਂ ਖਹਿਰਾ ਦੁਬਾਰਾ ਸੰਗਰੂਰ ਨਹੀਂ ਆਵੇਗਾ: ਮੀਤ ਹੇਅਰ ਐਲਪੀਯੂ ਵੱਲੋਂ ਨੈੱਟਵਰਕ, ਇੰਟੈਲੀਜੈਂਸ ਅਤੇ ਕੰਪਿਊਟਿੰਗ 'ਤੇ ਦੂਜੀ ਅੰਤਰਰਾਸ਼ਟਰੀ ਕਾਨਫਰੰਸ ਦਾ ਆਯੋਜਨ ਫਾਜ਼ਿਲਕਾ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 41.86 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ, ਨਕਦੀ ਅਤੇ ਹੋਰ ਕੀਮਤੀ ਵਸਤਾਂ ਜ਼ਬਤ: ਡਾ: ਸੇਨੂ ਦੁੱਗਲ

 

ਪਲਾਸਟਿਕ ਦੀ ਥਾਂ ’ਤੇ ਕੇਵਲ ਕੱਪੜੇ ਦੇ ਥੈਲੇ ਦੀ ਹੀ ਵਰਤੋਂ ਕੀਤੀ ਜਾਵੇ-ਡਿਪਟੀ ਕਮਿਸ਼ਨਰ ਰਿਸ਼ੀਪਾਲ ਸਿੰਘ

ਮਾਨਸਾ ਵਿਖੇ ਦੁਕਾਨਾਂ ਅਤੇ ਰੇਹੜ੍ਹੀਆਂ ਦੀ ਚੈਕਿੰਗ ਦੌਰਾਨ 70 ਕਿਲੋ ਦੇ ਕਰੀਬ ਸਿੰਗਲ ਯੂਜ਼ ਪਲਾਸਟਿਕ ਅਤੇ ਲਿਫ਼ਾਫ਼ੇ ਜ਼ਬਤ

DC Mansa, Deputy Commissioner Mansa, Rishipal Singh, Say No To Plastic

Web Admin

Web Admin

5 Dariya News

ਮਾਨਸਾ , 13 Jul 2023

ਸਿੰਗਲ ਯੂਜ਼ ਪਲਾਸਟਿਕ ਅਤੇ ਲਿਫਾਫਿਆਂ ਨੂੰ ਖ਼ਤਮ ਕਰਨ ਲਈ ਮਾਨਸਾ ਵਿਖੇ ਵੱਖ ਵੱਖ ਦੁਕਾਨਾਂ ਅਤੇ ਰੇਹੜ੍ਹੀਆਂ ’ਤੇ ਕੀਤੀ ਚੈਕਿੰਗ ਦੌਰਾਨ 70 ਕਿੱਲੋਂ ਦੇ ਕਰੀਬ ਸਿੰਗਲ ਯੂਜ਼ ਪਲਾਸਟਿਕ ਦੇ ਲਿਫਾਫੇ ਜ਼ਬਤ ਕੀਤੇ ਗਏ ਹਨ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਰਿਸ਼ੀਪਾਲ ਸਿੰਘ ਨੇ ਦਿੱਤੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਰਕਾਰ ਵੱਲੋਂ ਸਿੰਗਲ ਯੂਜ਼ ਪਲਾਸਟਿਕ ਅਤੇ ਲਿਫ਼ਾਫਿਆਂ ਨੂੰ ਬੰਦ ਕੀਤਾ ਹੋਇਆ ਹੈ ਪਰ ਫਿਰ ਵੀ ਕੁਝ ਦੁਕਾਨਦਾਰਾਂ ਅਤੇ ਰੇਹੜੀਆਂ ਵਾਲਿਆਂ ਵੱਲੋਂ ਪਲਾਸਟਿਕ ਦੇ ਲਿਫਾਫੇ ਵਰਤੇ ਜਾ ਰਹੇ ਹਨ, ਜਿਸ ਦੇ ਲਈ ਅਧਿਕਾਰੀਆਂ ਨੂੰ ਅਚਨਚੇਤ ਚੈਕਿੰਗ ਦੇ ਨਿਰਦੇਸ਼ ਦਿੱਤੇ ਗਏ। ਇਸ ਉਪਰੰਤ ਅੱਜ ਐਸ.ਡੀ.ਓ. ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਹਰਸਿਮਰਨ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਮਾਨਸਾ ਬਿਪਨ ਕੁਮਾਰ ਵੱਲੋਂ ਟੀਮ ਸਮੇਤ ਮਾਨਸਾ ਵਿਖੇ ਵੱਖ-ਵੱਖ ਦੁਕਾਨਾਂ ਅਤੇ ਰੇਹੜੀਆਂ ਦੀ ਚੈਕਿੰਗ ਕੀਤੀ ਗਈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਲਾਸਟਿਕ ਦੀ ਵਰਤੋਂ ਵਾਤਾਵਰਣ ਅਤੇ ਮਨੁੱਖੀ ਜੀਵਨ ਲਈ ਬਹੁਤ ਹੀ ਜ਼ਿਆਦਾ ਘਾਤਕ ਹੈ ਅਤੇ ਸਿੰਗਲ ਯੂਜ਼ ਪਲਾਸਟਿਕ ਦਾ ਪ੍ਰਦੂਸ਼ਨ ਫੈਲਾਉਣ ਵਿੱਚ ਕਾਫ਼ੀ ਵੱਡਾ ਹੱਥ ਹੈ। ਉਨ੍ਹਾਂ ਕਿਹਾ ਕਿ ਇਹ ਸਿੰਗਲ ਯੂਜ਼ ਪਲਾਸਟਿਕ ਹੀ ਸੀਵਰੇਜ਼ ਬਲਾਕ ਦੀ ਸਮੱਸਿਆ ਦਾ ਕਾਰਨ ਬਣਦੇ ਹਨ। ਉਨ੍ਹਾਂ ਕਿਹਾ ਕਿ ਪਲਾਸਟਿਕ ਦੇ ਲਿਫ਼ਾਫ਼ੇ ਪੂਰਨ ਤੌਰ ’ਤੇ ਬੰਦ ਹਨ ਅਤੇ ਕੇਵਲ ਕੱਪੜੇ ਤੋਂ ਬਣੇ ਹੋਏ ਥੈਲੇ ਹੀ ਵਰਤੋਂ ਵਿੱਚ ਲਿਆਂਦੇ ਜਾਣ।

ਇਸ ਮੌਕੇ ਸੈਨੇਟਰੀ ਇੰਸਪੈਕਟਰ ਰੁਸਤਮ ਸ਼ੇਰ ਸੋਢੀ, ਸੈਨੇਟਰੀ ਸੁਪਰਵਾਈਜ਼ਰ ਤਰਸੇਮ ਸਿੰਘ, ਸੀ.ਐਫ. ਜਸਵਿੰਦਰ ਸਿੰਘ, ਪੰਜਾਬ ਪ੍ਰਦੂਸ਼ਨ ਕੰਟਰੋਲ ਬੋਰਡ ਵੱਲੋਂ ਮਨਦੀਪ ਗੋਇਲ, ਏ.ਐਸ.ਆਈ. ਵੈਦ ਸਿੰਘ ਅਤੇ ਹੌਲਦਾਰ ਬਲਜਿੰਦਰ ਸਿੰਘ ਤੋਂ ਇਲਾਵਾ ਨਗਰ ਕੌਂਸਲ ਦੇ ਮੁਲਾਜ਼ਮ ਮੌਜੂਦ ਸਨ।  

 

Tags: DC Mansa , Deputy Commissioner Mansa , Rishipal Singh , Say No To Plastic

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD