Sunday, 19 May 2024

 

 

ਖ਼ਾਸ ਖਬਰਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕੁਰੂਕਸ਼ੇਤਰ ਤੋਂ 'ਆਪ' ਉਮੀਦਵਾਰ ਡਾ. ਸੁਸ਼ੀਲ ਗੁਪਤਾ ਲਈ ਕੀਤਾ ਚੋਣ ਪ੍ਰਚਾਰ ਮਹਿਲਾ ਸਸ਼ਕਤੀਕਰਨ ਦੀ ਗੱਲ ਤਾਂ ਛੱਡੋ, 'ਆਪ' ਆਗੂ ਔਰਤਾਂ ਦੀ ਇੱਜ਼ਤ ਵੀ ਨਹੀਂ ਕਰਦੇ : ਜੈ ਇੰਦਰ ਕੌਰ ਵਿਸ਼ਵ ਪੱਧਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ : ਵਿਜੇ ਇੰਦਰ ਸਿੰਗਲਾ ਚੋਣਾਂ ਲੋਕਤੰਤਰ ਹੈ ਅਤੇ ਇੱਥੇ ਹਥਿਆਰਾਂ ਦੀ ਨਹੀਂ, ਵਿਚਾਰਾਂ ਦੀ ਲੜਾਈ ਹੋਣੀ ਚਾਹੀਦੀ ਹੈ : ਗੁਰਜੀਤ ਸਿੰਘ ਔਜਲਾ ਅਕਾਲੀ ਦਲ ਦੇ ਐਲਾਨਨਾਮੇ ’ਚ ਪੰਥਕ ਤੇ ਖੇਤਰੀ ਮਜ਼ਬੂਤੀ ਦਾ ਸੱਦਾ ਚੰਨੀ ਕਰਦਾ ਮਸਲੇ ਹੱਲ, ਤੁਸੀਂ ਨਾ ਮੰਨੀ ਸਾਡੀ ਗੱਲ, ਤੁਸੀਂ ਤੁਰ ਪਏ ਬਦਲਾਅ ਦੇ ਵੱਲ, ਹੁਣ ਕਰਾਂਗੇ ਪੱਕਾ ਹੱਲ - ਗੁਰਜੀਤ ਔਜਲਾ ਡਾ.ਐਸ.ਪੀ.ਸਿੰਘ ਓਬਰਾਏ ਦੇ ਯਤਨਾਂ ਸਦਕਾ ਜਲੰਧਰ ਜ਼ਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪਹੁੰਚਿਆ ਸਾਬਕਾ ਐਮਸੀ ਕੁਲਦੀਪ ਸਿੰਘ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ 'ਚ ਸ਼ਾਮਲ ਦੋ ਸਾਲਾਂ ਵਿੱਚ ਸਾਡੀ ਸਰਕਾਰ ਅਤੇ ਮੇਰੇ ਕੀਤੇ ਕੰਮ ਦੇਖ ਲਓ, ਫੇਰ ਜੋ ਮਰਜ਼ੀ ਫੈਸਲਾ ਕਰੋ: ਮੀਤ ਹੇਅਰ ਸੀਪੀਆਈ ਐਮ.ਐਲ. (ਲਿਬਰੇਸ਼ਨ) ਵੱਲੋਂ ਗੁਰਜੀਤ ਔਜਲਾ ਦੇ ਹੱਕ ਵਿੱਚ ਚੋਣ ਰੈਲੀ ਸਨੌਰ ’ਚ ਐਨ ਕੇ ਸ਼ਰਮਾ ਦੇ ਚੋਣ ਦਫਤਰ ਦਾ ਉਦਘਾਟਨ ਖਰੜ ਵਿਖੇ ਉਸਾਰੀ ਹੋ ਰਹੇ ਸ੍ਰੀ ਰਾਮ ਮੰਦਿਰ ਦਾ ਦੌਰਾ ਕਰਨ ਲਈ ਮਾਨਯੋਗ ਰਾਜਪਾਲ ਪੰਜਾਬ ਨੂੰ ਬੇਨਤੀ ਪੱਤਰ : ਸ਼ਸ਼ੀ ਪਾਲ ਜੈਨ ਪ੍ਰਨੀਤ ਕੌਰ ਤੇ ਡਾ. ਗਾਂਧੀ ਪਟਿਆਲਾ ਪਾਰਲੀਮਾਨੀ ਹਲਕੇ ਲਈ ਇਕ ਵੀ ਵੱਡਾ ਪ੍ਰਾਜੈਕਟ ਨਹੀਂ ਲਿਆ ਸਕੇ: ਐਨ ਕੇ ਸ਼ਰਮਾ ਵੀਰਇੰਦਰ ਅਗਰਵਾਲ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਫਿਰੋਜੁਪਰ ਵੱਲੋਂ ਕੇਂਦਰੀ ਜ਼ੇਲ੍ਹ, ਫਿਰੋਜਪੁਰ ਦਾ ਕੀਤਾ ਦੌਰਾ 'ਵੋਟ ਰਨ ਮੈਰਾਥਨ' 'ਚ ਵਿਦਿਅਰਥੀਆਂ ਤੇ ਪਟਿਆਲਵੀਆਂ ਨੇ ਉਤਸ਼ਾਹ ਨਾਲ ਲਿਆ ਹਿੱਸਾ ਸ਼ਿਵਾਲਿਕ ਪਬਲਿਕ ਸਕੂਲ, ਰੂਪਨਗਰ ਦੇ ਸੀ.ਬੀ.ਐਸ.ਈ. ਦੀ ਪ੍ਰੀਖਿਆਵਾਂ 'ਚ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਜ਼ਿਲ੍ਹਾ ਸ਼੍ਰੀ ਮੁਕਤਸਰ ਸਾਹਿਬ ਦੇ ਸਵੀਪ ਗੀਤ ਦਾ ਪੋਸਟਰ ਰਿਲੀਜ਼ ਈਵੀਐੱਮਜ਼ ਦੀ ਦੂਜੀ ਰੈਂਡਮਾਈਜ਼ੇਸ਼ਨ- ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜਨਰਲ ਅਬਜ਼ਰਵਰ ਰਾਕੇਸ਼ ਸ਼ੰਕਰ ਦੀ ਅਗਵਾਈ ਵਿੱਚ ਹੋਈ ਰੈਂਡਮਾਈਜ਼ੇਸ਼ਨ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਦੀ ਨਕਦ ਰਾਸ਼ੀ ਲਈ ਢੁੱਕਵੇਂ ਦਸਤਾਵੇਜ ਰੱਖਣਾ ਜ਼ਰੂਰੀ- ਰਿਟਰਨਿੰਗ ਅਫ਼ਸਰ ਵਿਨੀਤ ਕੁਮਾਰ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪੂਰੀ ਤਰ੍ਹਾਂ ਕੀਤੀ ਜਾਵੇ ਪਾਲਣਾ : ਜਨਰਲ ਅਬਜ਼ਰਵਰ ਜ਼ਿਲ੍ਹਾ ਚੋਣ ਅਫ਼ਸਰ ਕੋਮਲ ਮਿੱਤਲ ਦੀ ਦੇਖ-ਰੇਖ ’ਚ ਵੋਟਿੰਗ ਮਸ਼ੀਨਾਂ ਦੀ ਸਪਲੀਮੈਂਟਰੀ ਰੈਂਡੇਮਾਈਜੇਸ਼ਨ ਕੀਤੀ ਗਈ

 

ਕੈਬਨਿਟ ਮੰਤਰੀ ਹਰਭਜਨ ਸਿੰਘ ਵੱਲੋਂ ਚਾਰੇ ਵਿਧਾਇਕਾਂ ਸਮੇਤ ਜ਼ਿਲ੍ਹੇ ਦੇ ਦਰਿਆ ਸਤਲੁਜ ਤੋਂ ਪ੍ਰਭਾਵਿਤ ਖੇਤਰਾਂ ਦਾ ਕਿਸ਼ਤੀ ਵਿੱਚ ਬੈਠ ਕੇ ਦੌਰਾ

ਪਾਣੀ ਦੇ ਡਰ ਤੋਂ ਬਿਨਾ ਲੋਕਾਂ ਨੂੰ ਮਿਲੇ ਵਾਪਸ ਪਰਤੇ ਸੁਖਬੀਰ ਬਾਦਲ

Harbhajan Singh ETO, AAP, Aam Aadmi Party, Aam Aadmi Party Punjab, AAP Punjab, Government of Punjab, Punjab Government, Ranbir Singh Bhullar, Rajneesh Kumar Dahiya, Fauja Singh Sarari, DC Ferozepur, Deputy Commissioner Ferozepur, Ferozepur, Rajesh Dhiman

Web Admin

Web Admin

5 Dariya News

ਫ਼ਿਰੋਜ਼ਪੁਰ , 13 Jul 2023

ਪੰਜਾਬ ਦੇ ਊਰਜਾ ਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਵੱਲੋਂ ਅੱਜ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵਿਧਾਇਕਾਂ ਸ. ਰਣਬੀਰ ਸਿੰਘ ਭੁੱਲਰ, ਸ੍ਰੀ ਰਜਨੀਸ਼ ਦਹੀਆ, ਸ੍ਰੀ ਨਰੇਸ਼ ਕਟਾਰੀਆ ਅਤੇ ਸ. ਫੌਜਾ ਸਿੰਘ ਸਰਾਰੀ ਤੋਂ ਇਲਾਵਾ ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ, ਐਸ.ਐਸ.ਪੀ. ਸ. ਭੁਪਿੰਦਰ ਸਿੰਘ ਸਿੱਧੂ ਨਾਲ ਸਤਲੁਜ ਦਰਿਆ ਦੇ ਪਾਣੀ ਤੋਂ ਪ੍ਰਭਾਵਿਤ ਪਿੰਡਾਂ ਰੁਕਨੇ ਵਾਲਾ, ਧੀਰਾ ਘਾਰਾ, ਨਿਹਾਲਾ ਲਵੇਰਾ, ਜਲੋ ਕੇ, ਬੰਡਾਲਾ ਆਦਿ ਦਾ ਦੌਰਾ ਕੀਤਾ ਤੇ ਰਾਹਤ ਕਾਰਜਾਂ ਦਾ ਜਾਇਜ਼ਾ ਲਿਆ ਗਿਆ। 

ਇਸ ਉਪਰੰਤ ਉਨ੍ਹਾਂ ਹੂਸੈਨੀਵਾਲਾ ਨਜ਼ਦੀਕ ਪਿੰਡ ਹਜ਼ਾਰਾ ਸਿੰਘ ਵਾਲਾ ਸਮੇਤ ਹੋਰ ਪਿੰਡਾਂ ਦਾ ਦੌਰਾ ਵੀ ਕੀਤਾ ਤੇ ਬਚਾਅ ਕਾਰਜਾਂ ਦਾ ਜਾਇਜ਼ਾ ਲਿਆ। ਉਨ੍ਹਾਂ ਇਸ ਮੌਕੇ ਬਚਾਅ ਕਾਰਜਾਂ ਵਿੱਚ ਲੱਗੇ ਜ਼ਿਲ੍ਹਾ ਪ੍ਰਸ਼ਾਸਨ, ਭਾਰਤੀ ਸੈਨਾ ਅਤੇ ਬੀ.ਐਸ.ਐਫ. ਦੇ ਅਧਿਕਾਰੀਆਂ/ ਕਰਮਚਾਰੀਆਂ ਦੇ ਕੰਮ ਦੀ ਸਰਾਹਨਾ ਕੀਤੀ ਅਤੇ ਸ਼ਾਬਾਸ਼ ਵੀ ਦਿੱਤੀ।  

ਉਨ੍ਹਾਂ ਨੇ ਬਚਾਅ ਕਾਰਜਾਂ ਵਿੱਚ ਜੁੱਟੀਆਂ ਟੀਮਾਂ ਅਤੇ ਪਾਣੀ ਤੋਂ ਪ੍ਰਭਾਵਿਤ ਹੋਏ ਲੋਕਾਂ ਨੂੰ ਫਲ ਵੀ ਵੰਡੇ। ਉਨ੍ਹਾਂ ਕਿਹਾ ਕਿ ਰਾਹਤ ਕਾਰਜਾਂ ਵਿੱਚ ਜੁੱਟੀਆਂ ਹੋਈਆਂ ਟੀਮਾਂ ਕੀਮਤੀ ਜਾਨਾਂ ਨੂੰ ਬਚਾ ਕੇ ਸੁਰੱਖਿਅਤ ਰਾਹਤ ਕੈਂਪਾਂ ਵਿੱਚ ਪਹੁੰਚਾ ਰਹੀਆਂ ਹਨ।

ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ ਇਸ ਮੁਸ਼ਕਿਲ ਦੀ ਘੜੀ ਵਿੱਚ ਆਪਣੇ ਰਾਜ ਦੇ ਲੋਕਾਂ ਦੇ ਨਾਲ ਹੈ ਤੇ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਦਰਿਆ ਸਤਲੁਜ ਵਿੱਚ ਹਰੀ ਕੇ ਤੋਂ ਪਾਣੀ ਦਾ ਪੱਧਰ ਘਟਿਆ ਹੈ ਜਿਸ ਕਰਕੇ ਰਾਹਤ ਕਾਰਜਾਂ ਵਿੱਚ ਹੋਰ ਵੀ ਤੇਜ਼ੀ ਲਿਆਂਦੀ ਗਈ ਹੈ। 

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੀੜਤ ਲੋਕਾਂ ਲਈ ਵੱਡੀ ਪੱਧਰ ‘ਤੇ ਰਾਹਤ ਕੈਂਪ ਬਣਾਏ ਗਏ ਹਨ ਜਿਨ੍ਹਾਂ ਵਿੱਚ ਲੰਗਰ, ਦਵਾਈਆਂ, ਪਸ਼ੂਆਂ ਲਈ ਚਾਰਾ, ਤਰਪਾਲ਼ਾਂ ਸਮੇਤ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ ਅਤੇ ਲੋਕ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕੀਤੇ ਜਾ ਰਹੇ ਬਚਾਅ ਕਾਰਜਾਂ ਤੋਂ ਪੂਰੀ ਤਰ੍ਹਾਂ ਸੰਤੁਸ਼ਟ ਹਨ। ਕੈਬਨਿਟ ਮੰਤਰੀ ਸ. ਹਰਭਜਨ ਸਿੰਘ ਨੇ ਵੱਖ-ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਤੇ ਅਕਾਲੀ ਆਗੂ ਸੁਖਬੀਰ ਸਿੰਘ ਬਾਦਲ  ਦੀ ਇਸ ਮੁਸ਼ਕਿਲ ਦੀ ਘੜੀ ਵਿੱਚ ਪੀੜਤ ਲੋਕਾਂ ਦੀ ਮੱਦਦ ਕਰਨ ਦੀ ਥਾਂ ਸਿਆਸੀ ਲਾਹਾ ਲੈਣ ਦੀ ਸਖ਼ਤ ਆਲੋਚਨਾ ਕੀਤੀ ।

ਉਨ੍ਹਾਂ ਕਿਹਾ ਕਿ ਉਹ ਖੁਦ ਆਮ ਆਦਮੀ ਪਾਰਟੀ ਦੇ ਵਿਧਾਇਕਾਂ/ਅਧਿਕਾਰੀਆਂ ਨੂੰ ਨਾਲ ਲੈ ਕੇ ਪਾਣੀ ਦੀ ਪਰਵਾਹ ਕੀਤੇ ਬਿਨਾਂ  ਪੀੜ੍ਹਤ ਲੋਕਾਂ ਕੋਲ ਪਹੁੰਚੇ ਹਨ ਤੇ ਲੋਕਾਂ ਦਾ ਹਾਲ ਜਾਣਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਹੋਰ ਪਾਰਟੀਆਂ ਦੇ ਆਗੂ ਸਿਆਸੀ ਰੋਟੀਆਂ ਸੇਕਣ ਲਈ ਭਲਵਾਨੀ ਗੇੜੀ ਮਾਰ ਰਹੇ ਹਨ ਜਿਸ ਤੋਂ ਉਨ੍ਹਾਂ ਦੇ ਕਿਰਦਾਰ ਲੋਕਾਂ ਸਾਹਮਣੇ ਨੰਗੇ ਹੋ ਰਹੇ ਹਨ ਤੇ ਉਨ੍ਹਾਂ ਨੂੰ ਪੀੜਤਾਂ ਨਾਲ ਕੋਈ ਵੀ ਹਮਦਰਦੀ ਨਹੀਂ ਬਲਕਿ ਉਹ ਆਪਣੀ ਗੁਆਚੀ ਸਿਆਸੀ ਸਾਖ ਬਹਾਲ ਕਰਨ ਦੀ ਤਾਂਘ ਵਿੱਚ ਹਨ। ਉਨ੍ਹਾਂ ਕਿਹਾ ਕਿ ਰਾਜ ਦੇ ਲੋਕ ਅਜਿਹੇ ਡਰਾਮੇਬਾਜ਼ ਆਗੂਆਂ ਦੇ ਕਿਰਦਾਰ ਤੋਂ ਭਲੀਭਾਂਤ ਜਾਣੂ ਹਨ।

ਇਸ ਮੌਕੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਅਤੇ ਡਿਪਟੀ ਕਮਿਸ਼ਨ ਸ੍ਰੀ ਰਾਜੇਸ਼ ਧੀਮਾਨ ਨੇ ਮੰਤਰੀ ਜੀ ਨੂੰ ਰਾਹਤ ਕਾਰਜਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ, ਭਾਰਤੀ ਫੌਜ ਅਤੇ ਬੀ.ਐਸ.ਐਫ ਦੇ ਜਵਾਨ ਪੂਰੀ ਮੁਸਤੈਦੀ ਨਾਲ ਰਾਹਤ ਕਾਰਜਾਂ ਵਿੱਚ ਜੁੱਟੇ ਹੋਏ ਹਨ। ਇਸ ਮੌਕੇ ਵਿਧਾਇਕ ਸ੍ਰੀ ਰਜਨੀਸ਼ ਦਹੀਆ, ਸ੍ਰੀ ਫੌਜਾ ਸਿੰਘ ਸਰਾਰੀ ਅਤੇ ਸ੍ਰੀ ਨਰੇਸ਼ ਕਟਾਰੀਆ ਨੇ ਵੀ ਆਪਣੇ-ਆਪਣੇ ਹਲਕੇ ਵਿੱਚ ਦਰਿਆ ਸਤਲੁਜ ਦੀ ਮਾਰ ਹੇਠ ਆਏ ਇਲਾਕਿਆਂ, ਰਾਹਤ ਕਾਰਜਾਂ ਬਾਰੇ ਜਾਣਕਾਰੀ ਦਿੱਤੀ।ਇਸ ਮੌਕੇ ਜ਼ਿਲ੍ਹਾ ਪਲੈਨਿੰਗ ਬੋਰਡ ਦੇ ਚੇਅਰਮੈਨ ਸ. ਚੰਦ ਸਿੰਘ ਗਿੱਲ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

 

Tags: Harbhajan Singh ETO , AAP , Aam Aadmi Party , Aam Aadmi Party Punjab , AAP Punjab , Government of Punjab , Punjab Government , Ranbir Singh Bhullar , Rajneesh Kumar Dahiya , Fauja Singh Sarari , DC Ferozepur , Deputy Commissioner Ferozepur , Ferozepur , Rajesh Dhiman

 

 

related news

 

 

 

Photo Gallery

 

 

Video Gallery

 

 

5 Dariya News RNI Code: PUNMUL/2011/49000
© 2011-2024 | 5 Dariya News | All Rights Reserved
Powered by: CDS PVT LTD